ਅਕਾਲੀ ਆਗੂ ਡਰੇ ਹੋਏ ਹਨ ਕਿਉਂਕਿ ਕਾਨੂੰਨ ਉਨ੍ਹਾਂ ‘ਤੇ ਸ਼ਿਕੰਜਾ ਕੱਸ ਰਿਹਾ ਹੈ- ਆਪ ਆਗੂ ਬਲਤੇਜ ਪੰਨੂ

by | Jul 17, 2025 | breaking news, daily, politics | 0 comments

ਇਹ ‘ਚਾਚਾ-ਭਤੀਜਾ’ ਸਰਕਾਰ ਨਹੀਂ, ਇਹ ‘ਆਪ’ ਸਰਕਾਰ ਹੈ, ਭ੍ਰਿਸ਼ਟ ਅਤੇ ਅਪਰਾਧੀਆਂ ਨੂੰ ਕਾਨੂੰਨ ਦਾ ਸਾਹਮਣਾ ਕਰਨਾ ਪਵੇਗਾ: ਬਲਤੇਜ ਪੰਨੂ

ਚੰਡੀਗੜ੍ਹ, 16 ਜੁਲਾਈ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਤੇਜ ਪੰਨੂ ਨੇ ਚੱਲ ਰਹੀ ਵਿਜੀਲੈਂਸ ਜਾਂਚ ਤੋਂ ਧਿਆਨ ਹਟਾਉਣ ਦੀਆਂ ਅੱਜ ਅਕਾਲੀ ਦਲ ਵੱਲੋਂ ਬੇਬੁਨਿਆਦ ਅਤੇ ਬੇਤੁਕੀ ਕੋਸ਼ਿਸ਼ਾਂ ਦੀ ਨਿੰਦਾ ਕਰਦਿਆਂ ਕਿਹਾ ਕਿ ਅਕਾਲੀ ਬੁਲਾਰੇ ਘਬਰਾ ਗਏ ਹਨ ਕਿਉਂਕਿ ਕਾਨੂੰਨ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ‘ਤੇ ਸ਼ਿਕੰਜਾ ਕੱਸ ਰਿਹਾ ਹੈ।

ਪੰਨੂ ਨੇ ਕਿਹਾ ਕਿ ਇਹ ਬਹੁਤ ਹੀ ਹਾਸੋਹੀਣਾ ਹੈ ਕਿ ਅਕਾਲੀ ਆਗੂ ਆਪਣੀ ਸਹੂਲਤ ਦੇ ਹਿਸਾਬ ਨਾਲ ਭੂਮਿਕਾਵਾਂ ਕਿਵੇਂ ਬਦਲਦੇ ਰਹਿੰਦੇ ਹਨ। ਪੰਨੂ ਨੇ ਅਕਾਲੀ ਲੀਡਰਸ਼ਿਪ ‘ਤੇ ਹਮਲਾ ਕਰਦਿਆਂ ਕਿਹਾ, “ਇੱਕ ਦਿਨ ਉਹ ਬੁਲਾਰੇ ਬਣਨ ਦੀ ਕੋਸ਼ਿਸ਼ ਕਰਦੇ ਹਨ, ਅਗਲੇ ਦਿਨ ਵਕੀਲ ਹੋਣ ਦਾ ਦਿਖਾਵਾ ਕਰਦੇ ਹਨ ਅਤੇ ਉਸ ਤੋਂ ਅਗਲੇ ਦਿਨ ਪੀੜਤ ਬਣਨ ਦੀ ਕੋਸ਼ਿਸ਼ ਕਰਦੇ ਹਨ। ਇਹ ਬੇਚੈਨੀ ਕਿਉਂ? ਇਹ ਘਬਰਾਹਟ ਕਿਉਂ? ਥੋੜ੍ਹਾ ਸਬਰ ਹੀ ਉਨ੍ਹਾਂ ਦੇ ਕੰਮ ਆਵੇਗਾ। ਜਾਂਚ ਨੂੰ ਆਪਣਾ ਕੰਮ ਕਰਨ ਦਿਓ।”

ਉਨ੍ਹਾਂ ਕਿਹਾ ਕਿ ਇਹ ਕੋਈ ਗੁਪਤ ਗੱਲ ਨਹੀਂ ਹੈ ਕਿ ਅਕਾਲੀ ਇੰਨੇ ਪਰੇਸ਼ਾਨ ਕਿਉਂ ਸਨ। ਉਨ੍ਹਾਂ ਕਿਹਾ, “ਤੁਹਾਡੀ ਪਾਰਟੀ ਦਾ ਪ੍ਰਧਾਨ ਕੋਟਕਪੂਰਾ ਗੋਲੀਬਾਰੀ ਮਾਮਲੇ ਵਿੱਚ ਪਹਿਲਾਂ ਹੀ ਜ਼ਮਾਨਤ ‘ਤੇ ਬਾਹਰ ਹੈ, ਤੁਹਾਡਾ ਮਨਪਸੰਦ ਪੁਲਿਸ ਅਧਿਕਾਰੀ ਵੀ ਜ਼ਮਾਨਤ ‘ਤੇ ਬਾਹਰ ਹੈ। ਹੁਣ, ਜਿਵੇਂ-ਜਿਵੇਂ ਜਾਂਚ ਅੱਗੇ ਵਧ ਰਹੀ ਹੈ, ਇੱਕ ਹੋਰ ਨਜ਼ਦੀਕੀ ਪਰਿਵਾਰਕ ਮੈਂਬਰ ਚਿੱਟਾ ਅਤੇ ਹੋਰ ਮਾਮਲਿਆਂ ਦੇ ਜਾਲ ਵਿੱਚ ਫਸ ਗਿਆ ਹੈ। ਅਸੀਂ ਚੰਗੀ ਤਰ੍ਹਾਂ ਜਾਣਦੇ ਹਾਂ ਕਿ ਤੁਹਾਨੂੰ ਇਸ ਗੱਲ ਦਾ ਡਰ ਹੈ ਕਿ ਜਲਦੀ ਹੀ ਤੁਹਾਡੇ ਪਰਿਵਾਰ ਦੇ ਹੋਰ ਭੇਦ ਸਾਹਮਣੇ ਆ ਜਾਣਗੇ ਅਤੇ ਤੁਹਾਡੇ ਵਿੱਚੋਂ ਹੋਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ।”

ਬਲਤੇਜ ਪੰਨੂ ਨੇ ਦ੍ਰਿੜਤਾ ਨਾਲ ਕਿਹਾ ਕਿ ਇਹ ਪਹਿਲਾਂ ਵਰਗੀ ਚਾਚਾ-ਭਤੀਜੇ ਦੀ ਸਰਕਾਰ ਨਹੀਂ ਹੈ; ਇਹ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਇੱਕ ਇਮਾਨਦਾਰ ਸਰਕਾਰ ਹੈ, ਅਤੇ ਭ੍ਰਿਸ਼ਟਾਚਾਰ ਜਾਂ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਪੰਨੂ ਨੇ ਕਿਹਾ ਕਾਨੂੰਨ ਵਿੱਚ ਵਿਸ਼ਵਾਸ ਰੱਖੋ, ਵਿਜੀਲੈਂਸ ਬਿਊਰੋ ਵਿੱਚ ਵਿਸ਼ਵਾਸ ਰੱਖੋ, ਪੁਲਿਸ ਵਿੱਚ ਵਿਸ਼ਵਾਸ ਰੱਖੋ। ਜੇਕਰ ਤੁਸੀਂ ਬੇਕਸੂਰ ਹੋ, ਤਾਂ ਤੁਹਾਨੂੰ ਡਰਨ ਦੀ ਕੋਈ ਲੋੜ ਨਹੀਂ ਹੈ। ਪਰ ਜਿਹੜੇ ਦੋਸ਼ੀ ਹਨ, ਭਾਵੇਂ ਕਿੰਨੇ ਵੀ ਸ਼ਕਤੀਸ਼ਾਲੀ ਕਿਉਂ ਨਾ ਹੋਣ, ਉਨ੍ਹਾਂ ਨੂੰ ਕਾਨੂੰਨ ਦੀ ਪੂਰੀ ਤਾਕਤ ਦਾ ਸਾਹਮਣਾ ਕਰਨਾ ਪਵੇਗਾ। ਇਹ ਭਤੀਜਿਆਂ-ਚਾਚਿਆਂ ਦੀ ਸਰਕਾਰ ਨਹੀਂ ਸਗੋਂ ਆਮ ਲੋਕਾਂ ਦੀ ਸਰਕਾਰ ਹੈ।

ਉਨ੍ਹਾਂ ਅੱਗੇ ਕਿਹਾ ਕਿ ‘ਆਪ’ ਸਰਕਾਰ ਦੇ ਅਧੀਨ, ਪੰਜਾਬ ਪਹਿਲੀ ਵਾਰ ਦੇਖ ਰਿਹਾ ਹੈ ਕਿ ਕਿਵੇਂ ਸਭ ਤੋਂ ਸ਼ਕਤੀਸ਼ਾਲੀ ਲੋਕਾਂ ਨੂੰ ਵੀ ਜਵਾਬਦੇਹ ਠਹਿਰਾਇਆ ਜਾ ਰਿਹਾ ਹੈ। “ਉਹ ਦਿਨ ਚਲੇ ਗਏ ਜਦੋਂ ਭ੍ਰਿਸ਼ਟ ਅਤੇ ਅਪਰਾਧੀ ਰਾਜਨੀਤਿਕ ਸ਼ਕਤੀ ਦੇ ਪਿੱਛੇ ਲੁਕ ਸਕਦੇ ਸਨ। ‘ਆਪ’ ਸਰਕਾਰ ਸਾਫ਼-ਸੁਥਰੇ ਸ਼ਾਸਨ ਅਤੇ ਨਿਆਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ, ਭਾਵੇਂ ਇਸ ਵਿੱਚ ਕੋਈ ਵੀ ਸ਼ਾਮਲ ਹੋਵੇ।”

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...