ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਰੁੱਸੇ ਹੋਏ ਅਕਾਲੀ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਮੁੜ ਸ਼ਾਮਲ ਹੋਣ ਤੇ ਇਸਦੀ ਭਰਤੀ ਮੁਹਿੰਮ ਦਾ ਹਿੱਸਾ ਬਣਨ ਦੀ ਮੁੜ ਕੀਤੀ ਅਪੀਲ

by | Mar 18, 2025 | breaking news, daily, politics | 0 comments

ਪੰਥਕ ਏਕੇ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਅਪੀਲ ਦਾ ਕੀਤਾ ਸਵਾਗਤ

ਚੰਡੀਗੜ੍ਹ, 18 ਮਾਰਚ: ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਅਕਾਲੀ ਦਲ ਤੋਂ ਰੁੱਸੇ ਸਾਰੇ ਅਕਾਲੀ ਆਗੂਆਂ ਨੂੰ ਮੁੜ ਅਪੀਲ ਕੀਤੀ ਕਿ ਉਹ ਪਾਰਟੀ ਵਿਚ ਮੁੜ ਸ਼ਾਮਲ ਹੋਣ ਅਤੇ ਇਸਦੀ ਮੈਂਬਰਸ਼ਿਪ ਭਰਤੀ ਮੁਹਿੰਮ ਦਾ ਹਿੱਸਾ ਬਣਨ। ਉਹਨਾਂ ਨੇ ਇਹ ਅਪੀਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਪੰਥਕ ਏਕਤਾ ਦੀ ਕੀਤੀ ਅਪੀਲ ਤੋਂ ਬਾਅਦ ਕੀਤੀ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅੱਜ ਕੀਤੀ ਪੰਥਕ ਏਕੇ ਦੀ ਅਪੀਲ ਦਾ ਸਵਾਗਤ ਕੀਤਾ। ਉਹਨਾਂ ਕਿਹਾ ਕਿ ਜਥੇਦਾਰ ਸਾਹਿਬ ਨੇ ਹੋਲੇ ਮਹੱਲੇ ’ਤੇ ਆਪਣੇ ਸੰਦੇਸ਼ ਵਿਚ ਵੀ ਪੰਥਕ ਏਕੇ ਦੀ ਗੱਲ ਕੀਤੀ ਸੀ ਤੇ ਹੁਣ ਵੀ ਉਹਨਾਂ ਉਹੀ ਦੁਹਰਾਈ ਹੈ। ਉਹਨਾਂ ਕਿਹਾ ਕਿ ਸਾਡਾ ਇਹ ਫਰਜ਼ ਬਣਦਾ ਹੈ ਕਿ ਅਸੀਂ ਉਹਨਾਂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰੀਏ।

ਕਾਰਜਕਾਰੀ ਪ੍ਰਧਾਨ ਨੇ ਕਿਹਾ ਕਿ ਪਹਿਲਾਂ ਵੀ ਸਿੰਘ ਸਾਹਿਬਾਨ ਨੇ ਪੰਥਕ ਏਕੇ ਦੀ ਗੱਲ ਕੀਤੀ ਸੀ ਤੇ ਹੁਣ ਜਥੇਦਾਰ ਗੜਗੱਜ ਨੇ ਵੀ ਉਹੀ ਭਾਵਨਾ ਦੁਹਰਾਈ ਹੈ। ਉਹਨਾਂ ਕਿਹਾ ਕਿ ਮੈਂ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਆਪਸੀ ਮਤਭੇਦ ਇਕ ਪਾਸੇ ਕਰ ਕੇ ਅਸੀਂ ਪੰਥਕ ਤਾਕਤਾਂ ਨੂੰ ਮਜ਼ਬੂਤ ਕਰਨ ਤੇ ਸਿੱਖ ਸੰਸਥਾਵਾਂ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਵਾਲਿਆਂ ਨੂੰ ਮਾਤ ਪਾਉਣ ਲਈ ਇਕਜੁੱਟ ਹੋਈਏ।

ਕਾਰਜਕਾਰੀ ਪ੍ਰਧਾਨ ਨੇ ਰੁੱਸੇ ਹੋਏ ਸਾਰੇ ਅਕਾਲੀ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਵੱਲੋਂ ਆਰੰਭੀ ਭਰਤੀ ਮੁਹਿੰਮ ਦਾ ਹਿੱਸਾ ਬਣਨ। ਉਹਨਾਂ ਕਿਹਾ ਕਿ ਉਹਨਾਂ ਦਾ ਮੈਂਬਰਸ਼ਿਪ ਭਰਤੀ ਦੀਆਂ ਕਾਪੀਆਂ ਲੈਣ ਆਉਣ ’ਤੇ ਸਵਾਗਤ ਕੀਤਾ ਜਾਵੇਗਾ ਅਤੇ ਉਹ ਜਥੇਬੰਦਕ ਚੋਣਾਂ ਵਾਸਤੇ ਆਪਣੀ ਮਰਜ਼ੀ ਮੁਤਾਬਕ ਭਰਤੀ ਕਰਨ। ਉਹਨਾਂ ਕਿਹਾ ਕਿ ਜੇਕਰ ਆਗੂ ਇਸ ਪ੍ਰਕਿਰਿਆ ਨੂੰ ਪੂਰਾ ਕਰਨ ਵਾਸਤੇ ਹੋਰ ਸਮਾਂ ਚਾਹੁੰਦੇ ਹਨ ਤਾਂ ਸ਼੍ਰੋਮਣੀ ਅਕਾਲੀ ਦਲ ਉਹਨਾਂ ਨੂੰ ਭਰਤੀ ਮੁਹਿੰਮ ਪੂਰੀ ਕਰਨ ਵਾਸਤੇ ਹੋਰ ਸਮਾਂ ਦੇਣ ਵਾਸਤੇ ਵੀ ਤਿਆਰ ਹੈ।

ਉਹਨਾਂ ਜ਼ੋਰ ਦੇ ਕੇ ਕਿਹਾ ਕਿ ਉਹਨਾਂ ਹਮੇਸ਼ਾ ਪੰਥਕ ਏਕੇ ਦੀ ਗੱਲ ਕੀਤੀ ਹੈ। ਉਹਨਾਂ ਕਿਹਾ ਕਿ ਪਹਿਲਾਂ ਵੀ ਮੈਂ ਇਹਨਾਂ ਰੁੱਸੇ ਹੋਏ ਆਗੂਆਂ ਨੂੰ ਅਪੀਲ ਕੀਤੀ ਸੀ ਕਿ ਉਹ ਪਾਰਟੀ ਦੇ ਮੁੱਖ ਦਫਤਰ ਤੋਂ ਮੈਂਬਰਸ਼ਿਪ ਭਰਤੀ ਦੀਆਂ ਕਾਪੀਆਂ ਲੈ ਜਾਣ ਤੇ ਭਰਤੀ ਕਰਨ ਤਾਂ ਜੋ ਜਥੇਬੰਦਕ ਚੋਣਾਂ ਵਾਸਤੇ ਆਪਣੀ ਮਰਜ਼ੀ ਦੇ ਡੈਲੀਗੇਟ ਬਣਵਾ ਸਕਣ। ਉਹਨਾਂ ਕਿਹਾ ਕਿ ਉਹਨਾਂ ਨੇ ਪਾਰਟੀ ਤੇ ਪੰਥ ਨੂੰ ਮਜ਼ਬੂਤ ਕਰਨ ਵਾਸਤੇ ਪਹਿਲਾਂ ਵੀ ਪੰਥਕ ਏਕੇ ਦੀ ਅਪੀਲ ਕੀਤੀ ਸੀ ਤੇ ਹੁਣ ਮੁੜ ਦੁਹਰਾ ਰਹੇ ਹਨ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...