ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ ਵਾਸਤੇ ਅੰਮ੍ਰਿਤਸਰ ਵਿਚ ਡੈਲੀਗੇਟ ਇਜਲਾਸ 12 ਅਪ੍ਰੈਲ ਨੂੰ

by | Apr 8, 2025 | breaking news, daily, politics | 0 comments

ਵਰਕਿੰਗ ਕਮੇਟੀ ਨੇ 13 ਅਪ੍ਰੈਲ ਨੂੰ ਤਲਵੰਡੀ ਸਾਬੋ ਵਿਖੇ ਸਿਆਸੀ ਕਾਨਫਰੰਸ ਕਰਨ ਦਾ ਵੀ ਕੀਤਾ ਐਲਾਨ

ਚੰਡੀਗੜ੍ਹ, 8 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਨੇ ਅੱਜ ਫੈਸਲਾ ਲਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ ਵਾਸਤੇ ਆਮ ਡੈਲੀਗੇਟ ਇਜਲਾਸ 12 ਅਪ੍ਰੈਲ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਵੇਗਾ।

ਇਹ ਮੀਟਿੰਗ ਜਿਸਦੀ ਪ੍ਰਧਾਨ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਕੀਤੀ, ਵਿਚ ਇਹ ਵੀ ਫੈਸਲਾ ਲਿਆ ਗਿਆ ਕਿ 13 ਅਪ੍ਰੈਲ ਨੂੰ ਤਲਵੰਡੀ ਸਾਬੋ ਵਿਖੇ ਵਿਸ਼ਾਲ ਸਿਆਸੀ ਕਾਨਫਰੰਸ ਵੀ ਕੀਤੀ ਜਾਵੇਗੀ।
ਮੀਟਿੰਗ ਨੇ ਕਾਰਜਕਾਰੀ ਪ੍ਰਧਾਨ ਵਜੋਂ ਪਾਰਟੀ ਦੀ ਪ੍ਰਭਾਵਸ਼ਾਲੀ ਢੰਗ ਨਾਲ ਅਗਵਾਈ ਕਰਨ ਵਾਸਤੇ ਸਰਦਾਰ ਬਲਵਿੰਦਰ ਸਿੰਘ ਭੂੰਦੜ ਦਾ ਧੰਨਵਾਦ ਵੀ ਕੀਤਾ ਤੇ ਉਹਨਾਂ ਵੱਲੋਂ ਸਾਰੇ ਹਾਲਾਤਾਂ ਵਿਚ ਬਹੁਤ ਹੀ ਸੁਘੜ ਸਿਆਣੇ ਵਿਅਕਤੀ ਵਜੋਂ ਅਗਵਾਈ ਕਰਨ ਲਈ ਉਹਨਾਂ ਦੀ ਸ਼ਲਾਘਾ ਵੀ ਕੀਤੀ।

ਹੋਰ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪਾਰਟੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਵਰਕਿੰਗ ਕਮੇਟੀ ਨੇ ਸੂਬੇ ਵਿਚ ਅਮਨ ਕਾਨੂੰਨ ਵਿਵਸਥਾ ਦੀ ਵਿਗੜਦੀ ਸਥਿਤੀ ’ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਤੇ ਕਿਹਾ ਕਿ ਸਰਹੱਦੀ ਪਾਰਟੀ ਦੇ ਪੁਲਿਸ ਥਾਣਿਆਂ ਵਿਚ ਗ੍ਰਨੇਡ ਹਮਲੇ ਹੋਏ ਹਨ ਤੇ ਅੰਮ੍ਰਿਤਸਰ ਵਿਚ ਠਾਕੁਰਦੁਆਰਾ ਮੰਦਿਰ ਵਿਚ ਵੀ ਗ੍ਰਨੇਡਾ ਹਮਲਾ ਹੋਇਆ ਹੈ, ਡਾ. ਬੀ ਆਰ ਅੰਬੇਡਕਰ ਦੇ ਬੁੱਤਾਂ ਦਾ ਅਪਮਾਨ ਹੋਇਆ ਹੈ ਤੇ ਹੁਣ ਸੀਨੀਅਰ ਭਾਜਪਾ ਆਗੂ ਸ੍ਰੀ ਮਨੋਰੰਜਨ ਕਾਲੀਆ ਦੀ ਰਿਹਾਇਸ਼ ’ਤੇ ਗ੍ਰਨੇਡ ਹਮਲਾ ਹੋਇਆ ਹੈ।

ਉਹਨਾਂ ਕਿਹਾ ਕਿ ਵਰਕਿੰਗ ਕਮੇਟੀ ਦਾ ਵਿਚਾਰ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਪ ਹਾਲਾਤ ਨੂੰ ਵਸੋਂ ਬਾਹਰ ਹੋਣ ਦਿੱਤਾ ਹੈ ਤੇ ਉਹਨਾਂ ਨੂੰ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ।

ਅਕਾਲੀ ਆਗੂ ਨੇ ਕਿਹਾ ਕਿ ਵਰਕਿੰਗ ਕਮੇਟੀ ਨੇ ਵਕਫ ਐਕਟ ਵਿਚ ਸੋਧ ਦੀ ਸਖ਼ਤ ਨਿਖੇਧੀ ਕੀਤੀ ਅਤੇ ਕਿਹਾ ਕਿ ਪਹਿਲਾਂ ਵੀ ਕੇਂਦਰ ਸਰਕਾਰ ਨੇ ਤਖਤ ਸ੍ਰੀ ਹਜ਼ੂਰ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਕੰਮਕਾਜ ਵਿਚ ਦਖਲਅੰਦਾਜ਼ੀ ਕੀਤੀ। ਉਹਨਾਂ ਕਿਹਾ ਕਿ ਮੈਂਬਰਾਂ ਦਾ ਵਿਚਾਰ ਸੀ ਕਿ ਸਰਕਾਰ ਵੱਲੋਂ ਵਕਫ ਬੋਰਡ ’ਤੇ ਕਬਜ਼ਾ ਕਰਨਾ ਘੱਟ ਗਿਣਤੀ ਭਾਈਚਾਰੇ ਦੇ ਹਿੱਤਾਂ ਦੇ ਖਿਲਾਫ ਹੈ ਅਤੇ ਇਸ ਨਾਲ ਦੇਸ਼ ਵਿਚ ਧਰੁਵੀਕਰਨ ਵਧੇਗਾ।

ਡਾ. ਚੀਮਾ ਨੇ ਕਿਹਾ ਕਿ ਵਰਕਿੰਗ ਕਮੇਟੀ ਨੇ ਇਸ ਗੱਲ ਦਾ ਵੀ ਗੰਭੀਰ ਨੋਟਿਸ ਲਿਆ ਕਿ ਪੰਜਾਬ ਵਿਚ ਕਿਵੇਂ ਸੰਵਿਧਾਨ ਦੀ ਉਲੰਘਣਾ ਕੀਤੀ ਜਾ ਰਹੀ ਹੈ ਤੇ ਦਿੱਲੀ ਤੋਂ ਆਏ ਬਾਹਰਲਿਆਂ ਨੂੰ ਪੰਜਾਬ ਦੀ ਵਾਗਡੋਰ ਸੌਂਪ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਸਕੂਲਾਂ ਵਿਚ ਛੋਟੇ ਛੋਟੇ ਕੰਮਾਂ ਵਾਸਤੇ ਤਖ਼ਤੀਆਂ ਲਗਾਈਆਂ ਗਈਆਂ ਹਨ ਜਿਹਨਾਂ ’ਤੇ ਦਿੱਲੀ ਦੇ ਆਪ ਆਗੂਆਂ ਦੇ ਨਾਂ ਲਿਖੇ ਗਏ ਹਨ ਜਦੋਂ ਕਿ ਸਥਾਨਕ ਐਮ ਪੀ, ਵਿਧਾਇਕ ਤੇ ਸਕੂਲਾਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਮੈਂਬਰਾਂ ਦੇ ਨਾਂ ਗਾਇਬ ਹਨ। ਉਹਨਾਂ ਕਿਹਾ ਕਿ ਕਮੇਟੀ ਨੇ ਇਸ ਗੰਭੀਰ ਨੋਟਿਸ ਲਿਆ ਕਿ ਕਿਵੇਂ ਅਧਿਆਪਕਾਂ ਨੂੰ ਆਮ ਆਦਮੀ ਪਾਰਟੀ ਸਰਕਾਰ ਦੇ ਸੋਸ਼ਲ ਮੀਡੀਆ ਵਰਕਰ ਵਜੋਂ ਕੰਮ ਕਰਨ ਵਾਸਤੇ ਮਜਬੂਰ ਕੀਤਾ ਜਾ ਰਿਹਾ ਹੈ ਅਤੇ ਪਾਰਟੀ ਦੇ ਆਗੂ ਉਹਨਾਂ ਦਾ ਅਪਮਾਨ ਕਰ ਰਹੇ ਹਨ। ਕਮੇਟੀ ਨੇ ਕਿਹਾ ਕਿ ਜਿਸ ਤਰੀਕੇ ਅਜਿਹੀ ਹੀ ਤਖ਼ਤੀ ਲਾਉਣ ਵੇਲੇ ਚੇਤਨ ਸਿੰਘ ਜੋੜਾਮਾਜਰਾ ਨੇ ਸਮਾਗਮ ਦੌਰਾਨ ਕੁਰਸੀਆਂ ਨਾ ਭਰਨ ਲਈ ਅਧਿਆਪਕਾਂ ਦਾ ਅਪਮਾਨ ਕੀਤਾ, ਉਸਦਾ ਅਧਿਆਪਕਾਂ ’ਤੇ ਬਹੁਤ ਮਾੜਾ ਅਸਰ ਪਿਆ ਹੈ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...