ਅਕਾਲੀ ਦਲ ਨਗਰ ਨਿਗਮ ਚੋਣਾਂ ਪਾਰਟੀ ਚੋਣ ਨਿਸ਼ਾਨ ’ਤੇ ਲੜੇਗਾ

by | May 9, 2026 | breaking news, election, politics | 0 comments

ਹਲਕਾ ਇੰਚਾਰਜਾਂ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਪਾਰਟੀ ਮੀਟਿੰਗ ’ਚ ਆਪ ਸਰਕਾਰ ਵੱਲੋਂ ਪਾਸ ਕੀਤੇ ਬੇਅਦਬੀ ਵਿਰੋਧੀ ਐਕਟ ਤਹਿਤ ਗ੍ਰੰਥੀ ਸਿੰਘਾਂ ਤੇ ਗੁਰਦੁਆਰਾ ਕਮੇਟੀਆਂ ਨੂੰ ਨਿਸ਼ਾਨਾ ਬਣਾਉਣ ਦੀ ਕੀਤੀ ਨਿਖੇਧੀ

ਚੰਡੀਗੜ੍ਹ, 8 ਮਈ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ ਪਾਰਟੀ ਪੰਜਾਬ ਵਿਚ ਆਉਂਦੀਆਂ 102 ਨਗਰ ਕੌਂਸਲ ਤੇ 9 ਨਗਰ ਨਿਗਮਾਂ ਦੀਆਂ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ’ਤੇ ਲੜੇਗੀ।
ਇਸ ਬਾਰੇ ਫੈਸਲਾ ਅੱਜ ਪਾਰਟੀ ਦੇ ਹਲਕਾ ਇੰਚਾਰਜਾਂ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਹੋਈ ਮੀਟਿੰਗ ਵਿਚ ਲਿਆ ਗਿਆ ਜਿਸਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕੀਤੀ।

ਮੀਟਿੰਗ ਵਿਚ ਆਪ ਸਰਕਾਰ ਵੱਲੋਂ ਪਾਸ ਕੀਤੇ ਬੇਅਦਬੀ ਵਿਰੋਧੀ ਕਾਨੂੰਨ ਵਿਚ ਗ੍ਰੰਥੀ ਸਿੰਘਾਂ ਤੇ ਗੁਰਦੁਆਰਾ ਕਮੇਟੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰਖਵਾਲੇ ਹੋਣ ਦੇ ਨਾਅਤੇ ਨਿਸ਼ਾਨਾ ਬਣਾਏ ਜਾਣ ਦੀ ਵੀ ਨਿਖੇਧੀ ਕੀਤੀ ਗਈ। ਪਾਰਟੀ ਨੇ ਕਿਹਾ ਕਿ ਉਹ ਚਾਹੁੰਦੀ ਹੈ ਕਿ ਪਵਿੱਕਰ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇ ਪਰ ਗ੍ਰੰਥੀਆਂ ਤੇ ਗੁਰਦੁਆਰਾ ਕਮੇਟੀਆਂ ’ਤੇ ਅਜਿਹੇ ਕੇਸ ਨਹੀਂ ਚੱਲਣੇ ਚਾਹੀਦੇ।

ਵੇਰਵੇ ਸਾਂਝੇ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੇਅਦਬੀ ਵਿਰੋਧੀ ਕਾਨੂੰਨ ਵਿਚ ਵਰਤੇ ’ਕਸਟੋਡੀਅਨ’ ਸ਼ਬਦ ਦੇ ਅਰਥ ਤੋੜ ਮਰੋੜ ਕੇ ਪੇਸ਼ ਕਰਨ ਦੀ ਵੀ ਨਿਖੇਧੀ ਕੀਤੀ। ਡਾ. ਚੀਮਾ ਨੇ ਦੱਸਿਆ ਕਿ ਪਾਰਟੀ ਨੇ ਸਾਰੇ ਹਲਕਾ ਇੰਚਾਰਜਾਂ ਨੂੰ ਅਧਿਕਾਰ ਦਿੱਤੇ ਕਿ ਉਹ ਐਸ ਆਈ ਆਰ ਪ੍ਰਕਿਰਿਆ ਵਾਸਤੇ ਬਲਾਕ ਪੱਧਰੀ ਏਜੰਟਾਂ (ਬੀ ਐਲ ਓ) ਦੀ ਨਿਯੁਕਤੀ ਕਰਨ। ਉਹਨਾਂ ਕਿਹਾ ਕਿ ਜੇਕਰ ਐਸ ਆਈ ਆਰ ਦੌਰਾਨ ਗਲਤ ਵੋਟਾਂ ਕੱਟੀਆਂ ਜਾਂਦੀਆਂ ਹਨ ਜਾਂ ਕੋਈ ਹੋਰ ਮੁਸ਼ਕਿਲ ਆਉਂਦੀ ਹੈ ਤਾਂ ਫਿਰ ਇਹ ਬੀ ਐਲ ਓ ਲੋਕਾਂ ਦੀ ਮਦਦ ਕਰ ਸਕਦੇ ਹਨ।

ਅਕਾਲੀ ਆਗੂ ਨੇ ਕਿਹਾ ਕਿ ਮੀਟਿੰਗ ਨੇ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਢਹਿ ਢੇਰੀ ਹੋਣ ਦਾ ਵੀ ਗੰਭੀਰ ਨੋਟਿਸ ਲਿਆ। ਉਹਨਾਂ ਕਿਹਾ ਕਿ ਹਾਲ ਹੀ ਵਿਚ ਜਲੰਧਰ ਵਿਚ ਬੀ ਐਸ ਐਫ ਹੈਡਕੁਆਰਟਰ ਦੇ ਨੇੜੇ ਅਤੇ ਅੰਮ੍ਰਿਤਸਰ ਵਿਚ ਫੌਜੀ ਛਾਉਣੀ ਦੇ ਨੇੜੇ ਬੰਬ ਧਮਾਕੇ ਹੋਏ ਜਿਸ ਤੋਂ ਸਾਬਤ ਹੁੰਦਾ ਹੈ ਕਿ ਸੂਬੇ ਵਿਚ ਕੋਈ ਵੀ ਸੁਰੱਖਿਅਤ ਨਹੀਂ ਹੈ।

ਉਹਨਾਂ ਕਿਹਾ ਕਿ ਬਜਾਏ ਘਟਨਾਵਾਂ ਦੀ ਨੈਤਿਕ ਜ਼ਿੰਮੇਵਾਰੀ ਚੁੱਕਣ ਦੇ ਮੁੱਖ ਮੰਤਰੀ ਭਗਵੰਤ ਮਾਨ ਬਿਨਾਂ ਕੋਈ ਸਬੂਤ ਦਿੱਤਿਆਂ ਦੂਸ਼ਣਬਾਜ਼ੀ ਵਿਚ ਉਲਝ ਗਏ ਹਨ। ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਧਮਾਕਿਆਂ ਵਾਸਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾ ਰਹੇ ਹਨ ਜਦੋਂ ਕਿ ਸੂਬੇ ਦੇ ਡੀ ਜੀ ਪੀ ਇਸ ਵਾਸਤੇ ਪਾਕਿਸਤਾਨ ਆਧਾਰਿਤ ਏਜੰਸੀਆਂ ਨੂੰ ਜ਼ਿੰਮੇਵਾਰ ਦੱਸ ਰਹੇ ਹਨ।

ਡਾ. ਚੀਮਾ ਨੇ ਕਿਹਾ ਕਿ ਮੀਟਿੰਗ ਵਿਚ ਇਸ ਗੱਲ ਦਾ ਵੀ ਨੋਟਿਸ ਲਿਆ ਗਿਆ ਕਿ ਸੂਬੇ ਦੇ ਇਤਿਹਾਸ ਵਿਚ ਪਹਿਲੀ ਵਾਰ ਨੋਟਾਂ ਦੀ ਵਰਖਾ ਹੁੰਦੀ ਵੇਖੀ ਗਈ ਹੈ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਮੁੱਖ ਮੰਤਰੀ ਦੇ ਓ ਐਸ ਡੀ ਅਤੇ ਸੂਬਾ ਆਪ ਪ੍ਰਧਾਨ ਅਮਨ ਅਰੋੜਾ ਨਾਲ ਜੁੜੇ ਵਿਅਕਤੀ ਇਹਨਾਂ ਭ੍ਰਿਸ਼ਟ ਕਾਰਵਾਈਆਂ ਵਿਚ ਸ਼ਾਮਲ ਹਨ ਅਤੇ ਇਸ ਤੋਂ ਸਾਬਤ ਹੁੰਦਾ ਹੈ ਕਿ ਆਪ ਵਿਚ ਸਿਖ਼ਰਲੇ ਵਿਅਕਤੀ ਹੀ ਭ੍ਰਿਸ਼ਟਾਚਾਰ ਵਿਚ ਲੱਗੇ ਹਨ।

ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ, ਉਹਨਾਂ ਦਾ ਨਿੱਜੀ ਸਟਾਫ ਤੇ ਆਪ ਲੀਡਰਸ਼ਿਪ ਭ੍ਰਿਸ਼ਟਾਚਾਰ ਵਿਚ ਨੱਕੋ ਨੱਕ ਡੁੱਬੇ ਹਨ। ਉਹਨਾਂ ਕਿਹਾ ਕਿ ਭਗਵੰਤ ਮਾਨ ਵੱਲੋਂ ਕੀਤੀ ਜਾ ਰਹੀ ’ਸ਼ੁਕਰਾਨਾ ਯਾਤਰਾ’ ਹੋਰ ਕੁਝ ਨਹੀਂ ਬਲਕਿ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਹੈ। ਉਹਨਾਂ ਕਿਹਾ ਕਿ ਹਰ ਜ਼ਿਲ੍ਹੇ ਵਿਚ 1000 ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਦੱਸਦੀ ਹੈ ਕਿ ਮੁੱਖ ਮੰਤਰੀ ਨੂੰ ਆਪਣੇ ਹੀ ਲੋਕਾਂ ਤੋਂ ਕਿੰਨਾ ਡਰ ਲੱਗਦਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...