ਅਣਉਚਿਤ ਅਤੇ ਜਖ਼ਮਾਂ ‘ਤੇ ਲੂਣ ਨਮਕ ਛਿੜਕਣ ਵਾਲਾ”: ਅਮਨ ਅਰੋੜਾ ਵੱਲੋਂ ਮੋਦੀ ਦੇ ਰਾਹਤ ਪੈਕੇਜ ਦੀ ਨਿੰਦਾ

by | Sep 11, 2025 | breaking news, daily | 0 comments

12,000 ਕਰੋੜ ਰੁਪਏ ਦੇ ਐਸਡੀਆਰਐਫ ਟਰੈਪ ਨੂੰ ਕੀਤਾ ਬੇਨਕਾਬ

12,000 ਕਰੋੜ ਰੁਪਏ ਦਾ ਐਸਡੀਆਰਐਫ ਫੰਡ ਕੇਂਦਰ ਸਰਕਾਰ ਦੇ ਆਪਣੇ ਨਿਯਮਾਂ ਦੀਆਂ ਬੇੜੀਆਂ ‘ਚ ਜਕੜਿਆ ਹੋਇਆ, ਸਭ ਕੁਝ ਗੁਆਉਣ ਵਾਲੇ ਪੀੜਿਤਾਂ ਨੂੰ ਮਿਲ ਰਹੀ ਨਿਗੂਣੀ ਸਹਾਇਤਾ: ਅਮਨ ਅਰੋੜਾ

ਅਰੋੜਾ ਨੇ 20,000 ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਮੰਗ ਦੁਹਰਾਈ, 60,000 ਕਰੋੜ ਰੁਪਏ ਦੇ ਬਕਾਇਆ ਫੰਡ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ

ਚੰਡੀਗੜ, 10 ਸਤੰਬਰ:

ਪੰਜਾਬ ਦੇ ਹੜ੍ਹ ਸੰਕਟ ਪ੍ਰਤੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਉਦਾਸੀਨ ਰਵੱਈਏ ‘ਤੇ ਤਿੱਖਾ ਹਮਲਾ ਕਰਦਿਆਂ ਕੈਬਨਿਟ ਮੰਤਰੀ ਅਤੇ ‘ਆਪ’ ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ 1600 ਕਰੋੜ ਰੁਪਏ ਦੇ ਨਿਗੂਣੇ ਰਾਹਤ ਪੈਕੇਜ ਦੀ ਨਿੰਦਿਆ ਕਰਦਿਆਂ ਇਸਨੂੰ ਪੂਰੀ ਤਰ੍ਹਾਂ ਅਣਉਚਿਤ ਅਤੇ ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੇ ਜ਼ਖ਼ਮਾਂ ‘ਤੇ ਲੂਣ ਭੁੱਕਣ ਦੇ ਸਮਾਨ ਕਰਾਰ ਦਿੱਤਾ।

ਇੱਥੇ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕੇਂਦਰ ਦੇ ਮੁੱਖ ਬਚਾਅ ਸਟੰਟ ਕਿ ਪੰਜਾਬ ਦੇ ਸਟੇਟ ਡਿਜ਼ਾਸਟਰ ਰਿਸਪਾਂਸ ਫੰਡ (ਐਸਡੀਆਰਐਫ) ਵਿੱਚ 12,000 ਕਰੋੜ ਰੁਪਏ ਹਨ, ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਐਸਡੀਆਰਐਫ ਵਿੱਚ 12,000 ਕਰੋੜ ਰੁਪਏ ਦੀ ਗੱਲ ਤਾਂ ਇਸ ਤਰ੍ਹਾਂ ਕਰ ਰਹੇ ਹਨ ਜਿਵੇਂ ਇਹ ਸੂਬੇ ਲਈ ਕੋਈ ਬਲੈਂਕ ਚੈੱਕ ਹੋਵੇ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਜਾਣਬੁੱਝ ਕੇ ਇਹ ਗਲਤ ਬਿਆਨਬਾਜ਼ੀ ਕੀਤੀ ਜਾ ਰਹੀ ਹੈ, ਜਿਸਦਾ ਇਕੋ-ਇਕ ਉਦੇਸ਼ ਦੇਸ਼ ਵਾਸੀਆਂ ਨੂੰ ਗੁੰਮਰਾਹ ਕਰਨਾ ਹੈ। ਉਨ੍ਹਾਂ ਦੱਸਿਆ ਕਿ ਅਸਲ ਵਿੱਚ ਇਹ ਫੰਡ ਕੇਂਦਰ ਦੇ ਆਪਣੇ ਨਿਯਮਾਂ ਦੀਆਂ ਬੇੜੀਆਂ ਨਾਲ ਜਕੜੇ ਹੋਏ ਹਨ, ਜੋ ਉਨ੍ਹਾਂ ਆਪਣਾ ਸਭ ਕੁਝ ਗੁਆਉਣ ਵਾਲੇ ਪੀੜਤਾਂ ਨੂੰ ਨਿਗੂਣੀ ਪੇਸ਼ਕਸ਼ ਕਰਦੇ ਹਨ।

ਇਸ ਵਿਤਕਰੇ ਬਾਰੇ ਗੱਲ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ 10 ਦਿਨ ਪਹਿਲਾਂ ਕੇਂਦਰ ਸਰਕਾਰ ਨੂੰ ਐਸਡੀਆਰਐਫ ਦੇ ਨਿਯਮਾਂ ਵਿੱਚ ਸੋਧ ਕਰਨ ਲਈ ਲਿਖਿਆ ਸੀ, ਜੋ ਹੜ੍ਹ ਪੀੜਤਾਂ ਲਈ ਨਿਗੂਣੀ ਸਹਾਇਤਾ ਦੀ ਪੇਸ਼ਕਸ਼ ਕਰਦੇ ਹਨ, ਜਿਸ ਵਿੱਚ ਜਾਨ ਗੁਆਉਣ ਵਾਲੇ ਲੋਕਾਂ ਲਈ 4 ਲੱਖ ਰੁਪਏ, ਸਰੀਰਕ ਅੰਗਾਂ ਦੇ ਨੁਕਸਾਨ ਜਾਂ ਨਕਾਰਾ ਹੋਣ ਉਤੇ 74000 ਰੁਪਏ, ਤਬਾਹ ਹੋਏ ਘਰੇਲੂ ਸਮਾਨ ਲਈ 2500 ਰੁਪਏ, ਪੂਰੀ ਤਰ੍ਹਾਂ ਨੁਕਸਾਨੇ ਗਏ ਮਕਾਨ ਲਈ 1.20 ਲੱਖ ਰੁਪਏ, ਘੱਟ ਨੁਕਸਾਨੇ ਪੱਕੇ ਮਕਾਨ ਲਈ 6500 ਰੁਪਏ ਸ਼ਾਮਲ ਹਨ।

ਉਨ੍ਹਾਂ ਸਵਾਲ ਕੀਤਾ ਕਿ ਕੀ 2,500 ਰੁਪਏ ਹੜ੍ਹਾਂ ‘ਚ ਵਹਿ ਗਏ ਸਮਾਨ ਦੀ ਪੂਰਤੀ ਕਰ ਸਕਦੇ ਹਨ? ਕੀ ਭਾਜਪਾ ਸਰਕਾਰ ਇੱਕ ਪੰਜਾਬੀ ਦੀ ਜ਼ਿੰਦਗੀ ਅਤੇ ਸਨਮਾਨ ਦੀ ਇਹੀ ਕੀਮਤ ਸਮਝਦੀ ਹੈ।

ਕੇਂਦਰ ਦੇ 1600 ਕਰੋੜ ਰੁਪਏ ਦੇ ਪੈਕੇਜ ਨੂੰ ਕੋਝਾ ਮਜ਼ਾਕ ਕਰਾਰ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪੈਕੇਜ ਹੜ੍ਹਾਂ ‘ਚ ਬਰਬਾਦ ਹੋਏ 4.80 ਲੱਖ ਏਕੜ ਫ਼ਸਲੀ ਰਕਬੇ ਦੇ ਨੁਕਸਾਨ ਨੂੰ ਵੀ ਪੂਰਾ ਨਹੀਂ ਕਰ ਸਕਦਾ।

ਉਨ੍ਹਾਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਯਾਦ ਦਿਵਾਇਆ ਕਿ ਭਾਜਪਾ ਦੇ ਸੂਬਾਈ ਆਗੂਆਂ ਸੁਨੀਲ ਜਾਖੜ, ਰਵਨੀਤ ਬਿੱਟੂ ਅਤੇ ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ਤੋਂ ਫਸਲਾਂ ਦੇ ਨੁਕਸਾਨ ਲਈ 50,000 ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕੀਤੀ ਸੀ ਅਤੇ ਇਸ ਹਿਸਾਬ ਨਾਲ ਹੁਣ ਤੱਕ 4.80 ਲੱਖ ਏਕੜ ਫ਼ਸਲੀ ਰਕਬੇ ਦੇ ਨੁਕਸਾਨ ਦਾ ਕੁੱਲ ਮੁਆਵਜ਼ਾ 24,000 ਕਰੋੜ ਰੁਪਏ (4.80 ਲੱਖ ਏਕੜ X 50,000 ਰੁਪਏ) ਤੋਂ ਵੱਧ ਬਣਦਾ ਹੈ, ਜੋ ਕਿ ਕੇਂਦਰ ਦੇ ਇਸ ਰਾਹਤ ਪੈਕੇਜ ਤੋਂ ਕਿਤੇ ਵੱਧ ਹੈ। ਇਸ ਤਰ੍ਹਾਂ ਕੇਂਦਰ ਵੱਲੋਂ ਲੋਕਾਂ ਦੇ ਜਾਨ-ਮਾਲ ਦੇ ਨੁਕਸਾਨ, ਨੁਕਸਾਨੇ ਗਏ ਮਕਾਨਾਂ, ਪ੍ਰਭਾਵਿਤ ਅਤੇ ਮਾਰੇ ਗਏ ਪਸ਼ੂਆਂ ‘ਤੇ ਵੀ ਵਿਚਾਰ ਨਹੀਂ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਕੱਲ੍ਹ ਗੁਰਦਾਸਪੁਰ ਵਿਖੇ ਪ੍ਰਧਾਨ ਮੰਤਰੀ ਨੂੰ ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਅਤੇ ਸੀਨੀਅਰ ਅਧਿਕਾਰੀਆਂ ਵੱਲੋਂ ਸੂਬੇ ਦੇ ਹਾਲਾਤਾਂ ਬਾਰੇ ਦਿੱਤੀ ਗਈ ਵਿਸਥਾਰਤ ਰਿਪੋਰਟ ਦੇ ਬਾਵਜੂਦ ਇਹ ਨਿਗੂਣਾ ਰਾਹਤ ਪੈਕੇਜ ਸੂਬੇ ਦੇ ਵੱਡੇ ਨੁਕਸਾਨ ਨੂੰ ਪੂਰਾ ਕਰਨਾ ਤੋਂ ਕੋਹਾਂ ਦੂਰ ਹੈ।

ਸੂਬੇ ਦੇ ਵੱਡ-ਆਕਾਰੀ ਨੁਕਸਾਨ ਦੇ ਮੱਦੇਨਜ਼ਰ ਇਸ ਮਾਮੂਲੀ ਰਾਹਤ ਪੈਕੇਜ ਨੂੰ ਨਾਕਾਫ਼ੀ ਅਤੇ ਅਪਮਾਨਜਨਕ ਦੱਸਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਨੇ 20,000 ਕਰੋੜ ਰੁਪਏ ਦੇ ਰਾਹਤ ਪੈਕੇਜ ਅਤੇ 60,000 ਕਰੋੜ ਰੁਪਏ ਦੇ ਬਕਾਇਆ ਫੰਡ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਸੀ ਪਰ ਪੰਜਾਬ ਦੀ ਦੁਰਦਸ਼ਾ ਪ੍ਰਤੀ ਕੇਂਦਰ ਦਾ ਰਵੱਈਆ ਮਤਰੇਈ ਮਾਂ ਵਾਲਾ ਹੈ, ਜਿਸ ਨਾਲ ਕਈ ਲੋਕ ਪੰਜਾਬ ਪ੍ਰਤੀ ਭਾਜਪਾ ਦੇ ਇਰਾਦਿਆਂ ‘ਤੇ ਸਵਾਲ ਖੜ੍ਹੇ ਕਰ ਰਹੇ ਹਨ।

ਕਾਰਪੋਰੇਟ ਘਰਾਣਿਆਂ ਦੀ ਕਰਜ਼ਾ ਮੁਆਫ਼ੀ ਅਤੇ ਸੂਬੇ ਦੀ ਦੁਰਦਸ਼ਾ ਦੇ ਵੱਡੇ ਅਤੇ ਸਪੱਸ਼ਟ ਅੰਤਰ ਨੂੰ ਉਜਾਗਰ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਸਾਢੇ ਗਿਆਰਾਂ ਸਾਲਾਂ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਲਗਭਗ 15 ਲੱਖ ਕਰੋੜ ਰੁਪਏ ਦੇ ਕਾਰਪੋਰੇਟ ਕਰਜ਼ੇ ਮੁਆਫ਼ ਕੀਤੇ ਹਨ, ਜਿਸ ਦਾ 43 ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਹੋਇਆ ਹੈ ਅਤੇ ਕੁਝ ਕਾਰਪੋਰੇਟ ਘਰਾਣਿਆਂ ਨੂੰ 20,000 ਕਰੋੜ ਰੁਪਏ ਤੋਂ ਵੱਧ ਦੀ ਕਰਜ਼ਾ ਰਾਹਤ ਵੀ ਮਿਲੀ ਹੈ। ਇਸ ਦੇ ਉਲਟ ਪੰਜਾਬ ਦੇ ਲੱਖਾਂ ਹੜ੍ਹ ਪੀੜਤਾਂ ਲਈ ਦਿੱਤਾ ਗਿਆ ਰਾਹਤ ਪੈਕੇਜ ਮਹਿਜ਼ 1,600 ਕਰੋੜ ਰੁਪਏ ਹੈ, ਜੋ ਸਪੱਸ਼ਟ ਤੌਰ ‘ਤੇ ਕੇਂਦਰ ਦੇ ਪੱਖਪਾਤੀ ਰਵੱਈਏ ਨੂੰ ਬੇਨਕਾਬ ਕਰਦਾ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਕਿਹਾ ਕਿ ਮੁੱਖ ਮੰਤਰੀ ਨੂੰ ਇੱਕ ਜਾਂ ਦੋ ਦਿਨਾਂ ਵਿੱਚ ਹਸਪਤਾਲ ਤੋਂ ਛੁੱਟੀ ਮਿਲ ਜਾਵੇਗੀ ਜਿਸ ਉਪਰੰਤ ਪੰਜਾਬ ਸਰਕਾਰ ਹਰ ਹੜ੍ਹ ਪੀੜਤਾਂ ਦੀ ਸਹਾਇਤਾ ਦੇ ਕਾਰਜ ‘ਚ ਹੋਰ ਵੀ ਸਰਗਰਮੀ ਨਾਲ ਜੁਟ ਜਾਵੇਗੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...