ਅਬੋਹਰ ਕਥਿਤ ਪੁਲਿਸ ਮੁਕਾਬਲੇ ‘ਤੇ ‘ਆਪ’ ਸਰਕਾਰ ਤੇ ਪੁਲਿਸ ਦੀ ਕਹਾਣੀ ਸ਼ੱਕ ਦੇ ਘੇਰੇ ‘ਚ, ਝੂਠ ਦਾ ਪਹਾੜ ਖੜਾ ਕਰਨ ਦੀ ਕੋਸ਼ਿਸ਼ – ਬ੍ਰਹਮਪੁਰਾ

by | Jul 12, 2025 | breaking news, daily, politics | 0 comments

‘ਆਪ’ ਸਰਕਾਰ ਪੰਜਾਬ ਨੂੰ ਮੁੜ ਕਾਲੇ ਦੌਰ ਵੱਲ ਧੱਕ ਰਹੀ ਹੈ, ਝੂਠੇ ਮੁਕਾਬਲਿਆਂ ਨਾਲ ਕਾਨੂੰਨ ਦਾ ਰਾਜ ਖਤਮ ਕੀਤਾ ਜਾ ਰਿਹਾ

ਤਰਨ ਤਾਰਨ 11 ਜੁਲਾਈ 2025: ( ) – ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ, ਸਾਬਕਾ ਵਿਧਾਇਕ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅਬੋਹਰ ਵਿਖੇ ਦੋ ਨੌਜਵਾਨਾਂ ਦੀ ਪੁਲਿਸ ਹਿਰਾਸਤ ਵਿੱਚ ਹੋਈ ਮੌਤ ਨੂੰ ਇੱਕ “ਸੋਚੀ-ਸਮਝੀ ਸਾਜ਼ਿਸ਼” ਅਤੇ “ਝੂਠਾ ਪੁਲਿਸ ਮੁਕਾਬਲਾ” ਕਰਾਰ ਦਿੰਦਿਆਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਇਸ ਦੇ ਮੰਤਰੀਆਂ ਵੱਲੋਂ ਪੁਲਿਸ ਦੀ ਪਿੱਠ ਥਾਪੜਨ ਦੀ ਕਾਹਲੀ ਨੇ ਪੂਰੇ ਮਾਮਲੇ ਨੂੰ ਹੋਰ ਵੀ ਸ਼ੱਕੀ ਬਣਾ ਦਿੱਤਾ ਹੈ।

ਸ੍ਰ. ਬ੍ਰਹਮਪੁਰਾ ਨੇ ਕਿਹਾ ਕਿ ਪੁਲਿਸ ਵੱਲੋਂ ਦਰਜ ਕੀਤੀ ਗਈ ਨਵੀਂ ਐਫ.ਆਈ.ਆਰ. ਆਪਣੇ ਆਪ ਵਿੱਚ ਇੱਕ ਮਜ਼ਾਕ ਬਣ ਕੇ ਰਹਿ ਗਈ ਹੈ। “ਇਹ ਕਿੰਨੀ ਹਾਸੋਹੀਣੀ ਅਤੇ ਬੇਤੁਕੀ ਕਹਾਣੀ ਹੈ ਕਿ ਪੁਲਿਸ ਦੀ ਹਿਰਾਸਤ ਵਿੱਚ ਲਏ ਦੋ ਨੌਜਵਾਨਾਂ ਨੂੰ ਹਥਿਆਰ ਬਰਾਮਦ ਕਰਵਾਉਣ ਲਈ ਲਿਜਾਇਆ ਜਾਂਦਾ ਹੈ, ਅਤੇ ਉੱਥੇ ਉਨ੍ਹਾਂ ਦੇ ਹੀ ਸਾਥੀ ਉਨ੍ਹਾਂ ‘ਤੇ ਗੋਲੀਆਂ ਚਲਾ ਕੇ ਉਨ੍ਹਾਂ ਨੂੰ ਮਾਰ ਦਿੰਦੇ ਹਨ ਅਤੇ ਸੰਘਣੀਆਂ ਝਾੜੀਆਂ ਦਾ ਫ਼ਾਇਦਾ ਚੁੱਕ ਕੇ ਫ਼ਰਾਰ ਵੀ ਹੋ ਜਾਂਦੇ ਹਨ। ਜਦਕਿ ਦਰਜਨਾਂ ਪੁਲਿਸ ਮੁਲਾਜ਼ਮ ਉੱਥੇ ਮੌਜੂਦ ਸਨ।”

ਸ੍ਰ. ਬ੍ਰਹਮਪੁਰਾ ਨੇ ‘ਆਪ’ ਸਰਕਾਰ ਅਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ, “ਇਸ ਤੋਂ ਵੱਧ ਸ਼ਰਮਨਾਕ ਕੀ ਹੋ ਸਕਦਾ ਹੈ ਕਿ ਘਟਨਾ ਦੀ ਸੱਚਾਈ ਸਾਹਮਣੇ ਆਉਣ ਤੋਂ ਪਹਿਲਾਂ ਹੀ ‘ਆਪ’ ਦੇ ਮੰਤਰੀ ਅਮਨ ਅਰੋੜਾ ਅਤੇ ਲਾਲਜੀਤ ਸਿੰਘ ਭੁੱਲਰ ਸੋਸ਼ਲ ਮੀਡੀਆ ‘ਤੇ ਇਸ ਨੂੰ ਪੁਲਿਸ ਦੀ ਬਹਾਦਰੀ ਦੱਸ ਕੇ ਵਾਹ-ਵਾਹੀ ਖੱਟਣ ਲੱਗ ਪਏ। ਇੱਥੋਂ ਤੱਕ ਕਿ ਵਿਧਾਨ ਸਭਾ ਦੇ ਸਪੀਕਰ, ਜਿਨ੍ਹਾਂ ਦਾ ਅਹੁਦਾ ਨਿਰਪੱਖਤਾ ਦੀ ਮੰਗ ਕਰਦਾ ਹੈ, ਨੇ ਵੀ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਇਸ ‘ਕਾਰਨਾਮੇ’ ਲਈ ਪੁਲਿਸ ਦੀ ਤਾਰੀਫ਼ ਕਰ ਦਿੱਤੀ। ਇਹ ਸਾਬਤ ਕਰਦਾ ਹੈ ਕਿ ਇਹ ਸਰਕਾਰ ਅਤੇ ਇਸਦੇ ਨੁਮਾਇੰਦੇ ਸੰਵਿਧਾਨਕ ਮਰਿਆਦਾ ਨੂੰ ਤਾਕ ‘ਤੇ ਰੱਖ ਕੇ ਸਿਰਫ਼ ਸਿਆਸੀ ਲਾਹਾ ਲੈਣ ਲਈ ਕੰਮ ਕਰ ਰਹੇ ਹਨ।

ਉਨ੍ਹਾਂ ਅੱਗੇ ਕਿਹਾ, “ਪੰਜਾਬ ਨੇ ਪਹਿਲਾਂ ਵੀ ਝੂਠੇ ਪੁਲਿਸ ਮੁਕਾਬਲਿਆਂ ਦਾ ਕਾਲਾ ਦੌਰ ਦੇਖਿਆ ਹੈ ਅਤੇ ਬੜੀ ਮੁਸ਼ਕਲ ਨਾਲ ਉਸ ਖ਼ੂਨੀ ਦੌਰ ‘ਚੋਂ ਬਾਹਰ ਨਿਕਲਿਆ ਹੈ। ਪਰ ‘ਆਪ’ ਸਰਕਾਰ ਆਪਣੀ ਨਾਕਾਮੀ, ਖਾਸ ਕਰਕੇ ਅਮਨ-ਕਾਨੂੰਨ ਦੀ ਵਿਗੜ ਰਹੀ ਸਥਿਤੀ ਨੂੰ ਛੁਪਾਉਣ ਅਤੇ ਸਸਤੀ ਸ਼ੋਹਰਤ ਲਈ ਪੰਜਾਬ ਨੂੰ ਮੁੜ ਉਸੇ ਅੱਗ ਵਿੱਚ ਧੱਕ ਰਹੀ ਹੈ। ਪਿਛਲੇ 7 ਮਹੀਨਿਆਂ ਵਿੱਚ 19 ਤੋਂ ਵੱਧ ਅਜਿਹੇ ਸ਼ੱਕੀ ਮੁਕਾਬਲੇ ਹੋਣਾ ਇਸ ਗੱਲ ਦਾ ਸਬੂਤ ਹੈ ਕਿ ਇਹ ਸਭ ਇੱਕ ਸੋਚੀ-ਸਮਝੀ ਨੀਤੀ ਤਹਿਤ ਹੋ ਰਿਹਾ ਹੈ।

ਸ੍ਰ. ਬ੍ਰਹਮਪੁਰਾ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਇੱਕ ਪਾਸੇ ਪਰਿਵਾਰ ਦਾਅਵਾ ਕਰ ਰਿਹਾ ਹੈ ਕਿ ਉਨ੍ਹਾਂ ਦੇ ਪੁੱਤ ਨੂੰ ਘਰੋਂ ਚੁੱਕ ਕੇ ਮਾਰਿਆ ਗਿਆ ਅਤੇ ਦੂਜੇ ਪਾਸੇ ਪੁਲਿਸ ਰੋਜ਼ ਨਵੀਆਂ ਕਹਾਣੀਆਂ ਘੜ ਰਹੀ ਹੈ। ਉਨ੍ਹਾਂ ਕਿਹਾ ਕਿ ਅਸਲ ਗੈਂਗਸਟਰ ਅਤੇ ਸਾਜ਼ਿਸ਼ਕਰਤਾ ਤਾਂ ਜੇਲ੍ਹਾਂ ਵਿੱਚ ਬੈਠ ਕੇ ਕਾਰੋਬਾਰ ਚਲਾ ਰਹੇ ਹਨ ਅਤੇ ਸਰਕਾਰ ਛੋਟੇ-ਮੋਟੇ ਮੋਹਰਿਆਂ ਨੂੰ ਮਾਰ ਕੇ ਆਪਣੀ ਪਿੱਠ ਥਾਪੜ ਰਹੀ ਹੈ।

ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਉਂਦਾ ਹੈ ਕਿ ਅਸੀਂ ਇਸ “ਜੰਗਲ ਰਾਜ” ਨੂੰ ਬਰਦਾਸ਼ਤ ਨਹੀਂ ਕਰਾਂਗੇ। ਅਸੀਂ ਮੰਗ ਕਰਦੇ ਹਾਂ ਕਿ ਇਸ ਪੂਰੇ ਮਾਮਲੇ ਦੀ ਮਾਨਯੋਗ ਹਾਈ ਕੋਰਟ ਦੇ ਕਿਸੇ ਮੌਜੂਦਾ ਜੱਜ ਦੀ ਨਿਗਰਾਨੀ ਹੇਠ ਨਿਰਪੱਖ ਨਿਆਂਇਕ ਜਾਂਚ ਕਰਵਾਈ ਜਾਵੇ ਤਾਂ ਜੋ ਸੱਚਾਈ ਲੋਕਾਂ ਦੇ ਸਾਹਮਣੇ ਆ ਸਕੇ ਅਤੇ ਦੋਸ਼ੀ ਪੁਲਿਸ ਅਧਿਕਾਰੀਆਂ ਅਤੇ ਉਨ੍ਹਾਂ ਨੂੰ ਸ਼ਹਿ ਦੇਣ ਵਾਲੇ ਸਿਆਸੀ ਆਗੂਆਂ ਨੂੰ ਸਖ਼ਤ ਸਜ਼ਾਵਾਂ ਮਿਲ ਸਕਣ। ਪੰਜਾਬ ਦੇ ਲੋਕਾਂ ਦੇ ਹਿੱਤਾਂ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸ਼੍ਰੋਮਣੀ ਅਕਾਲੀ ਦਲ ਹਰ ਪੱਧਰ ‘ਤੇ ਸੰਘਰਸ਼ ਕਰੇਗਾ।

ਜਾਰੀ ਕਰਤਾ:
ਮੀਡੀਆ ਸਲਾਹਕਾਰ,
ਦਫ਼ਤਰ, ਸ੍ਰ. ਰਵਿੰਦਰ ਸਿੰਘ ਬ੍ਰਹਮਪੁਰਾ,
ਮੀਤ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ।
ਦਮਨਜੀਤ ਸਿੰਘ –
ਮੋਬਾਈਲ ਨੰ: 7428718135

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...