ਅਮਨ ਅਰੋੜਾ ਨੇ ਵਿਰੋਧੀ ਧਿਰ ਦੇ ਕੂੜ ਪ੍ਰਚਾਰ ਦੀ ਕੀਤੀ ਨਿੰਦਾ, ਕਿਹਾ-ਮੁੱਖ ਸਕੱਤਰ ਨੂੰ ਅਧਿਕਾਰ ਸੌਂਪਣ ਦਾ ਫੈਸਲਾ ਵਿਕਾਸ ਨੂੰ ਤੇਜ਼ ਕਰਨ ਲਈ ਹੈ, ਮੁੱਖ ਮੰਤਰੀ ਦੀਆਂ ਸ਼ਕਤੀਆਂ ਨੂੰ ਘਟਾਉਣ ਲਈ ਨਹੀਂ

by | Jun 23, 2025 | breaking news, daily, politics | 0 comments

ਮੁੱਖ ਮੰਤਰੀ ਕੋਲ ਹੀ ਅੰਤਿਮ ਅਧਿਕਾਰ, ਵਿਰੋਧੀ ਧਿਰ ਰਾਜਨੀਤਿਕ ਲਾਭ ਲਈ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰ ਰਹੀ: ਅਰੋੜਾ

ਅਰੋੜਾ ਦੀ ਵਿਰੋਧੀ ਆਗੂਆਂ ਨੂੰ ਸਲਾਹ- ਬੇਬੁਨਿਆਦ ਪ੍ਰਚਾਰ ਦੀ ਬਜਾਏ ਤਰੱਕੀ ‘ਤੇ ਧਿਆਨ ਕੇਂਦਰਿਤ ਕਰੋ

ਰਾਜਾ ਵੜਿੰਗ ਪ੍ਰਸੰਗਿਕ ਰਹਿਣ ਲਈ ਅਫਵਾਹਾਂ ਫੈਲਾ ਰਹੇ: ਦੀਪਕ ਬਾਲੀ

ਕਾਂਗਰਸ ਕੋਲ ਅਸਲ ਮੁੱਦਿਆਂ ਦੀ ਘਾਟ, ਉਹ ਸਿਰਫ਼ ਮੀਡੀਆ ਦਾ ਧਿਆਨ ਅਤੇ ਬਚਾਅ ਲਈ ਘਟੀਆ ਰਾਜਨੀਤੀ ਦਾ ਸਹਾਰਾ ਲੈ ਰਹੇ: ਬਾਲੀ

ਚੰਡੀਗੜ੍ਹ, 22 ਜੂਨ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਸਰਕਾਰ ਵੱਲੋਂ ਸਥਾਨਕ ਹਾਊਸਿੰਗ ਅਥਾਰਟੀਆਂ ਦੀਆਂ ਜ਼ਿੰਮੇਵਾਰੀਆਂ ਮੁੱਖ ਸਕੱਤਰ ਨੂੰ ਸੌਂਪਣ ਦੇ ਹਾਲੀਆ ਫੈਸਲੇ ‘ਤੇ ਵਿਰੋਧੀ ਆਗੂਆਂ ਵੱਲੋਂ ਦਿੱਤੇ ਗਏ ਬੇਬੁਨਿਆਦ ਦੋਸ਼ਾਂ ਅਤੇ ਗੁੰਮਰਾਹਕੁੰਨ ਬਿਆਨਾਂ ਦੀ ਸਖ਼ਤ ਨਿੰਦਾ ਕੀਤੀ ਹੈ। ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਜਨਰਲ ਸਕੱਤਰ ਦੀਪਕ ਬਾਲੀ ਸਮੇਤ ‘ਆਪ’ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇਹ ਫੈਸਲਾ ਸ਼ਾਸਨ ਨੂੰ ਸੁਚਾਰੂ ਬਣਾਉਣ ਅਤੇ ਪੰਜਾਬ ਦੇ ਵਿਕਾਸ ਨੂੰ ਤੇਜ਼ ਕਰਨ ਦੇ ਉਦੇਸ਼ ਤਹਿਤ ਲਿਆ ਗਿਆ ਹੈ। ਉਨ੍ਹਾਂ ਵਿਰੋਧੀ ਪਾਰਟੀਆਂ, ਖਾਸ ਕਰਕੇ ਕਾਂਗਰਸ ‘ਤੇ ਆਪਣੀਆਂ ਅਸਫਲਤਾਵਾਂ ਤੋਂ ਧਿਆਨ ਭਟਕਾਉਣ ਅਤੇ ਆਪਣੀ ਘਟਦੀ ਰਾਜਨੀਤਿਕ ਸਾਰਥਕਤਾ ਨੂੰ ਮੁੜ ਸੁਰਜੀਤ ਕਰਨ ਲਈ ਝੂਠਾ ਪ੍ਰਚਾਰ ਫੈਲਾਉਣ ਦਾ ਦੋਸ਼ ਲਗਾਇਆ।

ਅਰੋੜਾ ਨੇ ਕਿਹਾ, “ਵਿਰੋਧੀ ਪਾਰਟੀਆਂ, ਖਾਸ ਕਰਕੇ ਪ੍ਰਤਾਪ ਬਾਜਵਾ ਅਤੇ ਰਾਜਾ ਵੜਿੰਗ ਵਰਗੇ ਕਾਂਗਰਸੀ ਆਗੂ, ਮੁੱਖ ਮੰਤਰੀ ਭਗਵੰਤ ਮਾਨ ਦੇ ਸਥਾਨਕ ਹਾਊਸਿੰਗ ਅਥਾਰਟੀਆਂ ਦੀ ਜ਼ਿੰਮੇਵਾਰੀ ਮੁੱਖ ਸਕੱਤਰ ਨੂੰ ਸੌਂਪਣ ਦੇ ਫੈਸਲੇ ਬਾਰੇ ਬੇਬੁਨਿਆਦ ਪ੍ਰਚਾਰ ਕਰਕੇ ਪੰਜਾਬ ਦੇ ਲੋਕਾਂ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।”

ਅਰੋੜਾ ਨੇ ਸਪੱਸ਼ਟ ਕੀਤਾ, “ਗਲਾਡਾ, ਗਮਾਡਾ, ਏਡੀਏ ਆਦਿ ਅਧਿਕਾਰੀ ਹੁਣ ਪੰਜਾਬ ਦੇ ਮੁੱਖ ਸਕੱਤਰ ਦੇ ਅਧੀਨ ਹਨ, ਜੋ ਕਿ 33 ਸਾਲਾਂ ਤੋਂ ਵੱਧ ਸੇਵਾ ਵਾਲੇ ਇੱਕ ਸੀਨੀਅਰ ਅਧਿਕਾਰੀ ਹਨ। ਇਹ ਫੈਸਲਾ ਸੁਚਾਰੂ ਕੰਮਕਾਜ ਅਤੇ ਬਿਹਤਰ ਜਵਾਬਦੇਹੀ ਨੂੰ ਯਕੀਨੀ ਬਣਾਉਂਦਾ ਹੈ। ਇਹ ਸ਼ਰਮਨਾਕ ਹੈ ਕਿ ਵਿਰੋਧੀ ਧਿਰ ਦੇ ਨੇਤਾ ਅਜਿਹੇ ਸਤਿਕਾਰਯੋਗ ਅਧਿਕਾਰੀਆਂ ਦੀ ਯੋਗਤਾ ‘ਤੇ ਸਵਾਲ ਉਠਾ ਰਹੇ ਹਨ ਜੋ ਪੂਰੀ ਲਗਨ ਨਾਲ ਪੰਜਾਬ ਦੀ ਸੇਵਾ ਕਰਦੇ ਹਨ।”

ਉਨ੍ਹਾਂ ਅੱਗੇ ਕਿਹਾ, “ਅੰਤਮ ਅਧਿਕਾਰ ਮੁੱਖ ਮੰਤਰੀ ਕੋਲ ਰਹਿੰਦਾ ਹੈ, ਜੋ ਬੋਰਡਾਂ, ਪੁੱਡਾ ਦੇ ਮੁਖੀ ਹੁੰਦੇ ਹਨ ਅਤੇ ਪੰਜਾਬ ਕੈਬਨਿਟ ਰਾਹੀਂ ਵੱਡੇ ਫੈਸਲਿਆਂ ਦੀ ਸਮੀਖਿਆ ਕਰਦੇ ਹਨ। ਇਹ ਸੁਚਾਰੂ ਢਾਂਚਾ ਵਿਕਾਸ ਨੂੰ ਤੇਜ਼ ਕਰਨ ਲਈ ਤਿਆਰ ਕੀਤਾ ਗਿਆ ਹੈ, ਮੁੱਖ ਮੰਤਰੀ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਲਈ ਨਹੀਂ। ਫਿਰ ਵੀ, ਵਿਰੋਧੀ ਧਿਰ ਆਪਣੀ ਗੁਆਚੀ ਰਾਜਨੀਤਿਕ ਸਾਰਥਕਤਾ ਨੂੰ ਮੁੜ ਸੁਰਜੀਤ ਕਰਨ ਲਈ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰ ਰਹੀ ਹੈ।”

ਅਰੋੜਾ ਨੇ ਵਿਰੋਧੀ ਧਿਰ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਉਹ ਬੇਬੁਨਿਆਦ ਅਫਵਾਹਾਂ ਫੈਲਾਉਣਾ ਬੰਦ ਕਰਨ ਅਤੇ ਸਰਕਾਰ ਨੂੰ ਅਸਲ ਨਤੀਜੇ ਦੇਣ ‘ਤੇ ਧਿਆਨ ਕੇਂਦਰਿਤ ਕਰਨ ਦੀ ਇਜਾਜ਼ਤ ਦੇਣ। ਉਨ੍ਹਾਂ ਕਿਹਾ “ਮਾਨ ਸਰਕਾਰ ਪੰਜਾਬ ਦੀ ਤਰੱਕੀ ਲਈ ਸਮਰਪਿਤ ਹੈ, ਅਤੇ ਅਜਿਹੀ ਘਟੀਆ ਰਾਜਨੀਤੀ ਸਾਨੂੰ ਭਟਕਾਉਣ ਵਾਲੀ ਨਹੀਂ ਹੈ।”

ਰਾਜਾ ਵੜਿੰਗ ਵਰਗੇ ਲੋਕ ਪ੍ਰਸੰਗਿਕ ਰਹਿਣ ਲਈ ਸਿਰਫ਼ ਅਫਵਾਹਾਂ ਫੈਲਾਉਂਦੇ ਹਨ, ਇਹ ਉਹੀ ਲੋਕ ਹਨ ਜਿਨ੍ਹਾਂ ਨੇ ਕਦੇ ਇਤਰਾਜ਼ ਨਹੀਂ ਕੀਤਾ ਜਦੋਂ ਇੱਕ ਖਾਸ ਪਾਕਿਸਤਾਨੀ ਸੀਐਮਓ ਵਿੱਚ ਸਾਰੇ ਫੈਸਲਾ ਲੈ ਰਿਹਾ ਸੀ: ਦੀਪਕ ਬਾਲੀ

‘ਆਪ’ ਦੇ ਜਨਰਲ ਸਕੱਤਰ ਦੀਪਕ ਬਾਲੀ ਨੇ ਕਾਂਗਰਸੀ ਆਗੂਆਂ ਦੇ ਪਖੰਡ ਦਾ ਮਜ਼ਾਕ ਉਡਾਇਆ।ਉਨ੍ਹਾਂ ਕਿਹਾ “ਪ੍ਰਤਾਪ ਬਾਜਵਾ ਅਤੇ ਰਾਜਾ ਵੜਿੰਗ ਵਰਗੇ ਆਗੂਆਂ ਨੂੰ ਅਚਾਨਕ ਸ਼ਾਸਨ ਬਾਰੇ ਚਿੰਤਤ ਦੇਖਣਾ ਮਜ਼ੇਦਾਰ ਹੈ। ਉਨ੍ਹਾਂ ਦਾ ਗੁੱਸਾ ਕਿੱਥੇ ਸੀ ਜਦੋਂ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ, ਇੱਕ ਆਈਐਸਆਈ ਏਜੰਟ ਨੇ ਪੰਜਾਬ ਵਿੱਚ ਫੈਸਲਿਆਂ ਨੂੰ ਪ੍ਰਭਾਵਿਤ ਕੀਤਾ, ਅਤੇ ਸਾਰੀਆਂ ਪ੍ਰਸ਼ਾਸਕੀ ਨਿਯੁਕਤੀਆਂ ਅਤੇ ਪੋਸਟਿੰਗਾਂ ਇੱਕ ਪਾਕਿਸਤਾਨੀ ਦੁਆਰਾ ਨਿਰਦੇਸ਼ਿਤ ਕੀਤੀਆਂ ਗਈਆਂ ਸਨ? ਬਾਲੀ ਨੇ ਕਿਹਾ ਉਸ ਸਮੇਂ, ਉਹ ਚੁੱਪ ਸਨ ਕਿਉਂਕਿ ਉਨ੍ਹਾਂ ਨੇ ਪੰਜਾਬ ਦੀ ਭਲਾਈ ਨਾਲੋਂ ਮੰਤਰਾਲਿਆਂ ਨੂੰ ਤਰਜੀਹ ਦਿੱਤੀ।”

ਬਾਲੀ ਨੇ ਕਾਂਗਰਸ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਇਹ ਆਪਣੇ ਬਚਾਅ ਲਈ ਘਟੀਆ ਰਾਜਨੀਤੀ ‘ਤੇ ਨਿਰਭਰ ਹਨ। “ਭੂਪੇਸ਼ ਬਘੇਲ ਵਰਗੇ ਕਾਂਗਰਸੀ ਆਗੂ ਰੋਡ ਸ਼ੋਅ ਲਈ ਪੰਜਾਬ ਆਉਂਦੇ ਹਨ, ਪਰ ਉਹ ਵੀ ਬਾਹਰੀ ਲੋਕ ਹਨ ਜੋ ਵਾਪਸ ਦਿੱਲੀ ਭੱਜ ਜਾਂਦੇ ਹਨ। ਅੱਜ ਕਾਂਗਰਸ ਦੇ ਵਿਰੋਧ ਪ੍ਰਦਰਸ਼ਨ ਅਸਲੀ ਨਹੀਂ ਹਨ; ਉਹ ਸਿਰਫ਼ ਮੀਡੀਆ ਵਿੱਚ ਪ੍ਰਸੰਗਿਕ ਰਹਿਣ ਦਾ ਇੱਕ ਸਾਧਨ ਹਨ। ਵਿਰੋਧ ਪ੍ਰਦਰਸ਼ਨਾਂ ਤੋਂ ਬਿਨਾਂ, ਉਹ ਅਪ੍ਰਸੰਗਿਕ ਹੋ ਜਾਣਗੇ।”

ਮਾਨ ਸਰਕਾਰ ਦੇ ਪ੍ਰਗਤੀਸ਼ੀਲ ਸ਼ਾਸਨ ਨੂੰ ਉਜਾਗਰ ਕਰਦੇ ਹੋਏ, ਉਨ੍ਹਾਂ ਕਿਹਾ, “ਪੰਜਾਬ ਦੇ ਲੋਕ ‘ਆਪ’ ਸਰਕਾਰ ਅਧੀਨ ਲਏ ਜਾ ਰਹੇ ਪਰਿਵਰਤਨਸ਼ੀਲ ਫੈਸਲਿਆਂ ਨੂੰ ਪਛਾਣਦੇ ਹਨ। ਸੂਬੇ ਦੀ ਭਲਾਈ ਲਈ ਇੰਨੇ ਪ੍ਰਭਾਵਸ਼ਾਲੀ ਫੈਸਲੇ ਪਹਿਲਾਂ ਕਦੇ ਨਹੀਂ ਲਏ ਗਏ। ਵਿਰੋਧੀ ਧਿਰ ਕੋਲ ਸਾਨੂੰ ਚੁਣੌਤੀ ਦੇਣ ਲਈ ਕੋਈ ਅਸਲ ਮੁੱਦਾ ਨਹੀਂ ਹੈ, ਇਸ ਲਈ ਉਹ ਬੇਬੁਨਿਆਦ ਆਲੋਚਨਾ ਦਾ ਸਹਾਰਾ ਲੈ ਰਹੇ ਹਨ।”

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...