ਅਮਨ ਅਰੋੜਾ ਵੱਲੋਂ ਨਵਿਆਉਣਯੋਗ ਊਰਜਾ ਸੈਕਟਰ ਨੂੰ ਹੋਰ ਸੁਚਾਰੂ ਬਣਾਉਣ ਲਈ “ਇੱਕ ਸਮਰਪਿਤ ਅਧਿਕਾਰੀ” ਲਗਾਉਣ ਅਤੇ “ਵੱਟਸਐਪ ਹੈਲਪਲਾਈਨ” ਚਾਲੂ ਕਰਨ ਦੇ ਆਦੇਸ਼

by | Sep 24, 2025 | breaking news, daily | 0 comments

•ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਵੱਲੋਂ ਪੇਡਾ ਨੂੰ ਜੰਗੀ ਪੱਧਰ ‘ਤੇ ਡਿਵੈਲਪਰਾਂ ਦੇ ਮੁੱਦੇ ਹੱਲ ਕਰਨ ਦੇ ਨਿਰਦੇਸ਼

•ਅਮਨ ਅਰੋੜਾ ਨੇ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਨਿਵੇਸ਼ਕਾਂ ਨੂੰ ਅਨੁਕੂਲ ਮਾਹੌਲ ਪ੍ਰਦਾਨ ਕਰਨ ਦੀ ਵਚਨਬੱਧ ਦੁਹਰਾਈ

ਚੰਡੀਗੜ੍ਹ, 23 ਸਤੰਬਰ:

ਪੰਜਾਬ ਵਿੱਚ ਨਿਵੇਸ਼ਕਾਂ ਦੇ ਭਰੋਸੇ ਨੂੰ ਵਧਾਉਣ ਅਤੇ ਨਵਿਆਉਣਯੋਗ ਊਰਜਾ ਪ੍ਰਾਜੈਕਟਾਂ ਦੇ ਕੰਮਾਂ ਨੂੰ ਹੋਰ ਸੁਚਾਰੂ ਬਣਾ ਕੇ ਨਿਵੇਸ਼ ਨੂੰ ਆਕਰਸ਼ਿਤ ਕਰਨ ਦੇ ਮਨਸ਼ੇ ਨਾਲ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਸੂਬੇ ਵਿੱਚ ਨਵਿਆਉਣਯੋਗ ਊਰਜਾ ਸਬੰਧੀ ਪ੍ਰਾਜੈਕਟਾਂ ਲਗਾਉਣ ਵਾਲੇ ਡਿਵੈਲਪਰਾਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੀ ਮਦਦ ਲਈ ਕਈ ਅਹਿਮ ਪਹਿਲਕਦਮੀਆਂ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਫ਼ੈਸਲੇ ਅੱਜ ਪੇਡਾ ਕੰਪਲੈਕਸ ਵਿਖੇ ਨਵਿਆਉਣਯੋਗ ਊਰਜਾ ਡਿਵੈਲਪਰਾਂ ਦੀ ਮੀਟਿੰਗ ਦੌਰਾਨ ਲਏ ਗਏ।

ਡਿਵੈਲਪਰਾਂ ਵੱਲੋਂ ਉਠਾਏ ਮੁੱਦਿਆਂ ਦਾ ਹੱਲ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੂੰ ਤੁਰੰਤ ਇੱਕ ਸਮਰਪਿਤ ਨੋਡਲ ਅਫਸਰ ਨਿਯੁਕਤ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਅੰਤਰ-ਵਿਭਾਗੀ ਤਾਲਮੇਲ ਸਬੰਧੀ ਮੁੱਦਿਆਂ ਨੂੰ ਤੇਜ਼ੀ ਨਾਲ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਕ ਸਮਰਪਿਤ ਅਧਿਕਾਰੀ ਦੀ ਤੈਨਾਤੀ ਨਾਲ ਨਵਿਆਉਣਯੋਗ ਊਰਜਾ ਪ੍ਰਾਜੈਕਟ ਲਾਉਣ ਵਿੱਚ ਹੁੰਦੀ ਦੇਰੀ ਤੋਂ ਬਚਿਆ ਜਾ ਸਕੇਗਾ।

ਸ੍ਰੀ ਅਮਨ ਅਰੋੜਾ ਨੇ ਪੇਡਾ ਨੂੰ ਹਫ਼ਤੇ ਦੇ ਅੰਦਰ-ਅੰਦਰ ਇੱਕ ਸਮਰਪਿਤ ਵੱਟਸਐਪ ਹੈਲਪਲਾਈਨ ਸ਼ੁਰੂ ਕਰਨ ਦੇ ਆਦੇਸ਼ ਵੀ ਦਿੱਤੇ। ਇਹ ਪਲੇਟਫਾਰਮ ਡਿਵੈਲਪਰਾਂ ਨੂੰ ਆਪਣੇ ਮੁੱਦਿਆਂ ਦੀ ਤੁਰੰਤ ਰਿਪੋਰਟ ਕਰਨ ਅਤੇ ਸਿੱਧੇ ਤੌਰ ‘ਤੇ ਫੌਰੀ ਸਹਾਇਤਾ ਲੈਣ ਦਾ ਮੌਕਾ ਪ੍ਰਦਾਨ ਕਰੇਗਾ ਜਿਸ ਨਾਲ ਉਨ੍ਹਾਂ ਨੂੰ ਜਿੱਥੇ ਤੁਰੰਤ ਸਹਾਇਤਾ ਦੇਣੀ ਯਕੀਨੀ ਬਣਾਈ ਜਾਵੇਗੀ, ਉਥੇ ਫ਼ੌਰੀ ਸ਼ਿਕਾਇਤ ਨਿਵਾਰਣ ਵੀ ਯਕੀਨੀ ਬਣੇਗਾ।

ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਡਿਵੈਲਪਰਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਨਿਵੇਸ਼ਕਾਂ ਨੂੰ ਸਿਰਫ਼ ਕਾਰੋਬਾਰ ਸਥਾਪਤ ਕਰਨ ਲਈ ਸੱਦੇ ਦੇਣ ਲਈ ਹੀ ਨਹੀਂ ਹੈ, ਸਗੋਂ ਨਵਿਆਉਣਯੋਗ ਊਰਜਾ ਪ੍ਰਾਜੈਕਟਾਂ ਨੂੰ ਸਫਲਤਾਪੂਰਵਕ ਚਲਵਾਉਣ ਵਿੱਚ ਮਦਦ ਕਰਨ ਲਈ ਵੀ ਸਰਗਰਮ ਭਾਈਵਾਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਿਵੇਸ਼ਕਾਂ ਨੂੰ ਅਨੁਕੂਲ ਮਾਹੌਲ ਅਤੇ ਇਸ ਖੇਤਰ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਸ੍ਰੀ ਅਮਨ ਅਰੋੜਾ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀਆਂ ਨਵਿਆਉਣਯੋਗ ਊਰਜਾ ਖੇਤਰ ਵਿੱਚ ਭਵਿੱਖੀ ਸੰਭਾਵਨਾਵਾਂ ਇਸ ਗੱਲ ‘ਤੇ ਨਿਰਭਰ ਕਰਦੀਆਂ ਹਨ ਕਿ ਪ੍ਰਕਿਰਿਆਵਾਂ ਨੂੰ ਹੋਰ ਸਰਲ ਬਣਾਇਆ ਜਾਵੇ ਅਤੇ ਬੇਲੋੜੀ ਕਾਗਜ਼ੀ ਕਾਰਵਾਈ ਨੂੰ ਘਟਾਇਆ ਜਾਵੇ। ਇਸ ਤਰ੍ਹਾਂ ਕਰਕੇ ਹੋਰ ਨਿਵੇਸ਼ਾਂ ਨੂੰ ਆਕਰਸ਼ਿਤ ਕੀਤਾ ਜਾ ਸਕੇਗਾ ਅਤੇ ਨਵਿਆਉਣਯੋਗ ਊਰਜਾ ਟੀਚਿਆਂ ਨੂੰ ਪ੍ਰਾਪਤ ਕੀਤਾ ਜਾ ਸਕੇਗਾ।

ਇਸ ਮੌਕੇ ਪੇਡਾ ਦੀ ਚੇਅਰਪਰਸਨ ਡਾ. ਗੁਰਪ੍ਰੀਤ ਕੌਰ ਗੋਗੀ, ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਕੁਮਾਰ ਸਿਨਹਾ, ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀਮਤੀ ਨੀਲਿਮਾ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...