ਅਮਨ ਅਰੋੜਾ ਵੱਲੋਂ ਬਜਟ 2025-26 ਨੂੰ ‘ਰੰਗਲਾ ਪੰਜਾਬ’ ਦੀ ਰੂਪ ਰੇਖਾ ਕਰਾਰ

by | Mar 27, 2025 | breaking news, daily | 0 comments

• “ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ” ਯੋਜਨਾ ਤਹਿਤ ਡੋਰਸਟੈੱਪ ਡਿਲੀਵਰੀ ਚਾਰਜ ਨੂੰ 120 ਰੁਪਏ ਤੋਂ ਘਟਾ ਕੇ 50 ਰੁਪਏ ਕਰਨ ਸਬੰਧੀ ਪੰਜਾਬ ਸਰਕਾਰ ਦੇ ਫੈਸਲੇ ਦਾ ਕੀਤਾ ਸਵਾਗਤ

• ਬਿਹਤਰ ਜਨਤਕ ਅਨੁਭਵ ਲਈ 541 ਸੇਵਾ ਕੇਂਦਰਾਂ ਨੂੰ ਆਧੁਨਿਕ ਰੂਪ ਦਿੱਤਾ ਜਾਵੇਗਾ: ਅਮਨ ਅਰੋੜਾ

•ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਬਜਟ ਨੌਕਰੀਆਂ, ਹੁਨਰ ਵਿਕਾਸ, ਭ੍ਰਿਸ਼ਟਾਚਾਰ ਮੁਕਤ ਸ਼ਾਸਨ ਅਤੇ ਲੋਕ ਭਲਾਈ ‘ਤੇ ਕੇਂਦ੍ਰਿਤ

ਚੰਡੀਗੜ੍ਹ, 26 ਮਾਰਚ:

ਪੰਜਾਬ ਗੁੱਡ ਗਵਰਨੈਂਸ ਐਂਡ ਇਨਫਰਮੇਸ਼ਨ ਟੈਕਨਾਲੋਜੀ ਤੇ ਰੋਜ਼ਗਾਰ ਉਤਪਤੀ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ “ਬਦਲਦਾ ਪੰਜਾਬ” ਬਜਟ 2025-26 ਦੀ ਸ਼ਲਾਘਾ ਕਰਦਿਆਂ ਇਸ ਨੂੰ “ਰੰਗਲਾ ਪੰਜਾਬ” ਦੀ ਰੂਪ ਰੇਖਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਬਜਟ ਵਿੱਚ ਸਮਾਜ ਦੇ ਸਾਰੇ ਵਰਗਾਂ ਦਾ ਧਿਆਨ ਰੱਖਿਆ ਗਿਆ ਹੈ ਅਤੇ ਇਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਉਨ੍ਹਾਂ ਨੇ “ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ” ਯੋਜਨਾ ਤਹਿਤ ਲੋਕਾਂ ਦੇ ਦਰਾਂ ਉੱਤੇ ਸੇਵਾਵਾਂ ਮੁਹੱਈਆ ਕਰਵਾਉਣ ਸਬੰਧੀ ਡਿਲੀਵਰੀ ਚਾਰਜ ਦੇ 120 ਰੁਪਏ ‘ਚੋਂ 70 ਰੁਪਏ ਦਾ ਖ਼ਰਚਾ ਖੁਦ ਉਠਾਉਣ ਸਬੰਧੀ ਪੰਜਾਬ ਸਰਕਾਰ ਦੇ ਫੈਸਲੇ ਦਾ ਸਵਾਗਤ ਕੀਤਾ, ਜਿਸ ਨਾਲ ਸੂਬੇ ਦੇ ਸਾਰੇ ਨਾਗਰਿਕਾਂ ਨੂੰ ਸਿੱਧਾ ਵਿੱਤੀ ਲਾਭ ਹੋਵੇਗਾ, ਹੁਣ ਨਾਗਰਿਕਾਂ ਨੂੰ ਡਿਲਵਰੀ ਚਾਰਜ ਦੇ ਕੇਵਲ 50 ਰੁਪਏ ਹੀ ਦੇਣੇ ਪੈਣਗੇ। ਜ਼ਿਕਰਯੋਗ ਹੈ ਕਿ ਇਸ ਸਕੀਮ ਤਹਿਤ ਨਾਗਰਿਕ ਹੈਲਪਲਾਈਨ 1076 ‘ਤੇ ਕਾਲ ਕਰਕੇ ਘਰ ਬੈਠੇ 406 ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸਾਰੇ 541 ਸੇਵਾ ਕੇਂਦਰਾਂ, ਜਿਨ੍ਹਾਂ ਰਾਹੀਂ 438 ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਅਤੇ ਆਧੁਨਿਕ ਸਹੂਲਤਾਂ ਨਾਲ ਲੈੱਸ ਕਰੇਗੀ। ਇਨ੍ਹਾਂ ਸੇਵਾ ਕੇਂਦਰਾਂ ਵਿਖੇ ਸੂਬੇ ਭਰ ਵਿੱਚ ਰੋਜ਼ਾਨਾ ਲਗਭਗ 30,000 ਨਾਗਰਿਕ ਆਉਂਦੇ ਹਨ। ਸਾਰੇ ਸੇਵਾ ਕੇਂਦਰਾਂ ਵਿੱਚ ਏਅਰ ਕੰਡੀਸ਼ਨਰ-ਕਮ-ਹੀਟਿੰਗ ਸਿਸਟਮ, ਵਿਆਪਕ ਅਤੇ ਆਰਾਮਦਾਇਕ ਬੈਠਣ ਦੀਆਂ ਸੀਟਾਂ, ਉਚਿਤ ਰੌਸ਼ਨੀ, ਸਾਫ਼-ਸੁਥਰੇ ਪਖ਼ਾਨੇ ਅਤੇ ਨਿਰਵਿਘਨ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਉਪਭੋਗਤਾ-ਪੱਖੀ ਸਾਈਨਬੋਰਡਾਂ ਨਾਲ ਆਧੁਨਿਕ ਰੂਪ ਦਿੱਤਾ ਗਿਆ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਪਿਛਲੇ ਤਿੰਨ ਸਾਲਾਂ ਦੇ ਸ਼ਾਸਨ ਕਾਲ ਵਿੱਚ ਨੌਜਵਾਨਾਂ ਨੂੰ 51,655 ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ। ਹੁਨਰ ਸਿਖਲਾਈ ਅਤੇ ਕਰੀਅਰ ਕਾਉਂਸਲਿੰਗ ਰਾਹੀਂ ਰੋਜ਼ਗਾਰ ਯੋਗਤਾ ਵਿੱਚ ਵਿਸ਼ੇਸ਼ ਤੌਰ ‘ਤੇ ਵਾਧਾ ਕਰਨ ਲਈ ਸੂਬਾ ਸਰਕਾਰ ਨੇ ਬਜਟ ਵਿੱਚ 230 ਕਰੋੜ ਰੁਪਏ ਦਾ ਪ੍ਰਸਤਾਵ ਰੱਖਿਆ ਹੈ। ਇਸ ਸਾਲ 24,345 ਵਿਅਕਤੀਆਂ ਨੂੰ ਸਵੈ-ਰੋਜ਼ਗਾਰ ਲਈ ਕਰਜ਼ੇ ਦੀ ਸਹੂਲਤ ਦਿੱਤੀ ਗਈ ਹੈ।

ਸੂਬੇ ਦੇ ਨਾਗਰਿਕਾਂ ਦੀ ਫੀਡਬੈਕ ਦੇ ਆਧਾਰ ‘ਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ‘ਰੰਗਲਾ ਪੰਜਾਬ ਵਿਕਾਸ ਯੋਜਨਾ’ ਦਾ ਐਲਾਨ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੂਬੇ ਨੇ ਇਸ ਬਜਟ ਵਿੱਚ ‘ਰੰਗਲਾ ਪੰਜਾਬ ਵਿਕਾਸ ਯੋਜਨਾ’ ਲਈ 585 ਕਰੋੜ ਰੁਪਏ (ਪ੍ਰਤੀ ਹਲਕਾ 5 ਕਰੋੜ ਰੁਪਏ) ਰਾਖਵੇਂ ਰੱਖੇ ਹਨ।

ਜ਼ਿਕਰਯੋਗ ਹੈ ਕਿ ਇਹ ਫੰਡ ਵਿਧਾਇਕਾਂ, ਭਾਈਚਾਰਕ ਸੰਗਠਨਾਂ, ਨਾਗਰਿਕ ਸਮੂਹਾਂ ਦੀਆਂ ਸਿਫ਼ਾਰਸ਼ਾਂ ਦੇ ਆਧਾਰ ‘ਤੇ ਖਰਚ ਕੀਤੇ ਜਾਣਗੇ। ਇਹ ਫੰਡ ਸਾਰੇ ਜ਼ਿਲ੍ਹਿਆਂ ਦੇ ਸਾਰੇ ਖੇਤਰਾਂ ਜਿਵੇਂ ਸੜਕਾਂ ਅਤੇ ਪੁਲਾਂ ਦੀ ਉਸਾਰੀ ਤੇ ਮੁਰੰਮਤ, ਸਟਰੀਟ-ਲਾਈਟਾਂ, ਕਲੀਨਿਕਾਂ, ਹਸਪਤਾਲਾਂ, ਸਕੂਲਾਂ, ਪਾਣੀ, ਸੈਨੀਟੇਸ਼ਨ ਆਦਿ ਸਾਰੇ ਖੇਤਰਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਵਿੱਚ ਸਹਾਇਕ ਸਿੱਧ ਹੋਣਗੇ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...