ਅਸ਼ੀਰਵਾਦ ਸਕੀਮ ਅਧੀਨ 5751 ਧੀਆਂ ਨੂੰ ਮਿਲੀ 29.33 ਕਰੋੜ ਦੀ ਵਿਆਹ ਸਹਾਇਤਾ: ਡਾ. ਬਲਜੀਤ ਕੌਰ

by | Oct 13, 2025 | breaking news, daily | 0 comments

ਮੰਤਰੀ ਨੇ ਕਿਹਾ – 17 ਜ਼ਿਲ੍ਹਿਆਂ ਦੀਆਂ ਲਾਭਪਾਤਰੀ ਧੀਆਂ ਨੂੰ ਮਿਲਿਆ ਪੰਜਾਬ ਸਰਕਾਰ ਦਾ ਅਸ਼ੀਰਵਾਦ

ਚੰਡੀਗੜ੍ਹ, 13 ਅਕਤੂਬਰ:

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀਆਂ ਨਾਲ ਸਬੰਧਤ 5751 ਲਾਭਪਾਤਰੀਆਂ ਨੂੰ ਕੁੱਲ 29.33 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਲਈ ਅਸ਼ੀਰਵਾਦ ਸਕੀਮ ਅਧੀਨ ਜ਼ਿਲ੍ਹਾ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜਪੁਰ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਰੂਪਨਗਰ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ, ਸੰਗਰੂਰ ਅਤੇ ਮਲੇਰਕੋਟਲਾ ਦੇ ਕੁੱਲ 5751 ਲਾਭਪਾਤਰੀਆਂ ਦੀਆਂ ਦਰਖਾਸਤਾਂ ਅਸ਼ੀਰਵਾਦ ਪੋਰਟਲ ‘ਤੇ ਪ੍ਰਾਪਤ ਹੋਈਆਂ ਸਨ। ਇਹਨਾਂ ਸਾਰਿਆਂ ਲਾਭਪਾਤਰੀਆਂ ਨੂੰ ਕਵਰ ਕਰਨ ਲਈ 29.33 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ।

ਉਨ੍ਹਾਂ ਨੇ ਦੱਸਿਆ ਕਿ ਇਸ ਰਕਮ ਨਾਲ ਜ਼ਿਲ੍ਹਾ ਬਰਨਾਲਾ ਦੇ 58, ਬਠਿੰਡਾ ਦੇ 633, ਫਰੀਦਕੋਟ ਦੇ 67, ਫਿਰੋਜਪੁਰ ਦੇ 349, ਸ੍ਰੀ ਫਤਹਿਗੜ੍ਹ ਸਾਹਿਬ ਦੇ 106, ਗੁਰਦਾਸਪੁਰ ਦੇ 265 ਅਤੇ ਹੁਸ਼ਿਆਰਪੁਰ ਦੇ 70 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦਿੱਤੀ ਗਈ ਹੈ।

ਇਸੇ ਤਰ੍ਹਾਂ, ਜਲੰਧਰ ਦੇ 1087, ਲੁਧਿਆਣਾ ਦੇ 839, ਮੋਗਾ ਦੇ 885, ਸ੍ਰੀ ਮੁਕਤਸਰ ਸਾਹਿਬ ਦੇ 192, ਪਟਿਆਲਾ ਦੇ 357, ਰੂਪਨਗਰ ਦੇ 147, ਐਸ.ਏ.ਐਸ. ਨਗਰ ਦੇ 65, ਐਸ.ਬੀ.ਐਸ. ਨਗਰ ਦੇ 359, ਸੰਗਰੂਰ ਦੇ 210 ਅਤੇ ਮਲੇਰਕੋਟਲਾ ਦੇ 62 ਲਾਭਪਾਤਰੀਆਂ ਨੂੰ ਵੀ ਲਾਭ ਪ੍ਰਦਾਨ ਕੀਤਾ ਗਿਆ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ ₹51,000 ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਕੀਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਲੋਕ-ਭਲਾਈ ਪ੍ਰਤੀ ਵਚਨਬੱਧਤਾ ਦੀ ਝਲਕ ਹੈ।

ਉਨ੍ਹਾਂ ਨੇ ਹੋਰ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ਼੍ਰੇਣੀਆਂ ਜਾਂ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾਂ ਤੋਂ ਸਾਲਾਨਾ ਆਮਦਨ ₹32,790 ਤੋਂ ਘੱਟ ਹੋਵੇ। ਇਸ ਸ਼੍ਰੇਣੀ ਦੇ ਪਰਿਵਾਰਾਂ ਦੀਆਂ ਵੱਧ ਤੋਂ ਵੱਧ ਦੋ ਧੀਆਂ ਨੂੰ ਇਸ ਸਕੀਮ ਦਾ ਲਾਭ ਮਿਲ ਸਕਦਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਡਾਇਰੈਕਟ ਬੈਨਿਫਿਟ ਟਰਾਂਸਫਰ (ਡੀ.ਬੀ.ਟੀ) ਰਾਹੀਂ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉਥੇ ਹੀ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਵੀ ਲਗਾਤਾਰ ਯਤਨਸ਼ੀਲ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...