ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

by | Aug 24, 2026 | breaking news, crime, daily, politics | 0 comments

ਗ੍ਰਿਫ਼ਤਾਰ ਦੋਸ਼ੀ ਵਿਦੇਸ਼ ਅਧਾਰਤ ਹੈਂਡਲਰ ਦੇ ਸੰਪਰਕ ਵਿੱਚ ਸਨ ਅਤੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ

ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਦੋ ਵਿਅਕਤੀਆਂ ਨੂੰ 10 ਅਤਿ-ਆਧੁਨਿਕ ਪਿਸਤੌਲਾਂ, ਮੈਗਜ਼ੀਨਾਂ ਅਤੇ 10 ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਇਕਬਾਲ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਗੁਲਜ਼ਾਰ ਸਿੰਘ, ਦੋਵੇਂ ਵਾਸੀ ਪਿੰਡ ਹਵੇਲੀਆਂ, ਤਰਨਤਾਰਨ, ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਨੌਂ 9-ਐਮਐਮ ਪਿਸਤੌਲਾਂ ਅਤੇ ਇੱਕ .30 ਬੋਰ ਪਿਸਤੌਲ ਸ਼ਾਮਲ ਹੈ। ਹਥਿਆਰ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਗ੍ਰੇਅ ਰੰਗ ਦਾ ਮੋਟਰਸਾਈਕਲ ਬਜਾਜ ਪਲਾਟਿਨਾ (ਪੀ.ਬੀ.-38-ਸੀ-1658), ਜਿਸ ਨੂੰ ਖੇਪਾਂ ਦੀ ਢੋਆ-ਢੁਆਈ ਲਈ ਵਰਤਿਆ ਜਾਂਦਾ ਸੀ, ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪ੍ਰਾਰੰਭਿਕ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਕਥਿਤ ਤੌਰ ‘ਤੇ ਵਿਦੇਸ਼ ਅਧਾਰਤ ਹੈਂਡਲਰ ਦੇ ਸੰਪਰਕ ਵਿੱਚ ਸਨ ਅਤੇ ਪੰਜਾਬ ਵਿੱਚ ਹੋਰ ਧਿਰਾਂ ਨੂੰ ਅੱਗੇ ਸਪਲਾਈ ਕਰਨ ਲਈ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰ ਰਹੇ ਸਨ।

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਪੁਖਤਾ ਇਤਲਾਹ ਮਿਲੀ ਸੀ ਕਿ ਦੋ ਸ਼ੱਕੀ, ਜਿਨ੍ਹਾਂ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ, ਨੇ ਆਪਣੇ ਵਿਦੇਸ਼ ਅਧਾਰਤ ਹੈਂਡਲਰ ਦੇ ਨਿਰਦੇਸ਼ਾਂ ‘ਤੇ ਭਾਰਤ-ਪਾਕਿ ਸਰਹੱਦੀ ਵਾੜ ਦੇ ਨੇੜਲੇ ਪਿੰਡ ਹਵੇਲੀਆਂ ਦੇ ਖੇਤਰ ਵਿੱਚ ਡਰੋਨ ਰਾਹੀਂ ਹਥਿਆਰਾਂ ਦੀ ਵੱਡੀ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਇਹ ਖੇਪ ਅੱਗੇ ਹੋਰ ਧਿਰ ਨੂੰ ਸਪਲਾਈ ਕਰਨ ਜਾ ਰਹੇ ਸਨ। ਇਸ ਸੂਚਨਾ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਅੰਮ੍ਰਿਤਸਰ-ਅਟਾਰੀ ਜੀ.ਟੀ. ਰੋਡ ‘ਤੇ ਪਿੰਡ ਖਾਸਾ ਦੇ ਨੇੜਲੇ ਇਲਾਕੇ ਤੋਂ 10 ਅਤਿ-ਆਧੁਨਿਕ ਪਿਸਤੌਲਾਂ, ਮੈਗਜ਼ੀਨਾਂ ਅਤੇ ਜਿੰਦਾ ਕਾਰਤੂਸਾਂ ਸਮੇਤ ਦੋਵਾਂ ਦੋਸ਼ੀਆਂ ਨੂੰ ਕਾਬੂ ਕਰ ਲਿਆ।

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਹੋਰਨਾਂ ਦੀ ਪਛਾਣ ਕਰਨ ਅਤੇ ਸਰਹੱਦ ਪਾਰੋਂ ਤਸਕਰੀ ਦੇ ਵਿਆਪਕ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਪੂਰੀ ਤਰ੍ਹਾਂ ਅਗਲੇ-ਪਿਛਲੇ ਪਿੱਛੇ ਸਬੰਧ ਸਥਾਪਤ ਕਰਨ ਲਈ ਅਗਲਰੀ ਜਾਂਚ ਜਾਰੀ ਹੈ।

ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25, 25 (1)(ਏ) ਅਤੇ 25 (8) ਅਤੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 61(2) ਤਹਿਤ ਐਫ.ਆਈ.ਆਰ. ਨੰ. 51 ਮਿਤੀ 22-08-2026 ਦਰਜ ਕੀਤੀ ਗਈ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...