ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼ ; ਛੇ ਵਿਦੇਸ਼ੀ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

by | Jun 7, 2025 | breaking news, crime, daily | 0 comments

— ਆਪਣੇ ਵਕੀਲ ਦੇ ਮੁਨਸ਼ੀ ਰਾਜਨ ਰਾਹੀਂ ਜੇਲ੍ਹ ਚੋਂ ਰੈਕੇਟ ਚਲਾ ਹਿਰਾ ਸੀ ਸਰਗਨਾ ਜੁਗਰਾਜ ਸਿੰਘ : ਡੀਜੀਪੀ ਗੌਰਵ ਯਾਦਵ

—ਸਰਹੱਦ ਪਾਰੋਂ ਤਸਕਰੀ ਕੀਤੇ ਗਏ ਜਦੀਦ ਹਥਿਆਰ ਬਰਾਮਦ : ਏ.ਡੀ.ਜੀ.ਪੀ. ਏ.ਐਨ.ਟੀ.ਐਫ. ਨੀਲਾਭ ਕਿਸ਼ੋਰ

ਚੰਡੀਗੜ੍ਹ/ਅੰਮ੍ਰਿਤਸਰ, 7 ਜੂਨ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਬਾਰਡਰ ਰੇਂਜ ਅੰਮ੍ਰਿਤਸਰ ਨੇ ਜੇਲ੍ਹ ਵਿੱਚ ਬੰਦ ਸਰਗਨਾ ਜੁਗਰਾਜ ਸਿੰਘ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਚੋਂ ਛੇ ਆਧੁਨਿਕ ਵਿਦੇਸ਼ੀ ਹਥਿਆਰ ਬਰਾਮਦ ਕੀਤੇ ਹਨ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਭਗਤਾਂਵਾਲਾ ਗੇਟ ਦੇ ਵਸਨੀਕ ਰਾਜਨ; ਅੰਮ੍ਰਿਤਸਰ ਵਿੱਚ ਘੰਨੂਪੁਰ ਦੇ ਹੀਰ ਹਾਲ ਦੇ ਵਾਸੀ ਪਰਮਜੀਤ ਸਿੰਘ; ਅਤੇ ਅੰਮ੍ਰਿਤਸਰ ਵਿੱਚ ਨਰਾਇਣਗੜ੍ਹ ਦੇ ਰਹਿਣ ਵਾਲੇ ਦਿਨੇਸ਼ ਕੁਮਾਰ ਵਜੋਂ ਹੋਈ ਹੈ।

ਬਰਾਮਦ ਕੀਤੇ ਗਏ ਹਥਿਆਰਾਂ ਵਿੱਚ- ਦੋ ਗਲੋਕ 19ਐਕਸ ਪਿਸਤੌਲ (ਆਸਟ੍ਰੀਆ ਦੇ ਬਣੇ), ਦੋ .30 ਬੋਰ ਪਿਸਤੌਲ (ਇਟਲੀ ਦੇ ਬਣੇ), ਇੱਕ .30 ਬੋਰ ਸਟਾਰ ਮਾਰਕ ਪਿਸਤੌਲ ਅਤੇ ਇੱਕ ਬਰੇਟਾ .30 ਬੋਰ ਪਿਸਤੌਲ (ਇਟਲੀ ਦਾ ਬÇਣਆ ) ਸ਼ਾਮਲ ਹਨ। ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਬਿਨਾਂ ਨੰਬਰ ਪਲੇਟ ਵਾਲਾ ਯਾਮਾਹਾ ਆਰ15 ਮੋਟਰਸਾਈਕਲ ਅਤੇ ਬਿਨਾਂ ਨੰਬਰ ਪਲੇਟ ਵਾਲਾ ਹੋਂਡਾ ਗ੍ਰੈਨਿਆ ਸਕੂਟਰ ਵੀ ਜ਼ਬਤ ਕੀਤਾ ਹੈ, ਜਿਸਦੀ ਵਰਤੋਂ ਉਹ ਖੇਪ ਪਹੁੰਚਾਉਣ ਲਈ ਕਰ ਰਹੇ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅੰਮ੍ਰਿਤਸਰ ਦੇ ਪਿੰਡ ਮੋਡ ਦੇ ਜੁਗਰਾਜ ਸਿੰਘ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ, ਜੋ ਇਸ ਸਮੇਂ ਸ੍ਰੀ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹੈ ਅਤੇ ਆਪਣੇ ਵਕੀਲ ਦੇ ਮੁਨਸ਼ੀ ਰਾਜਨ ਰਾਹੀਂ ਜੇਲ੍ਹ ਅੰਦਰੋਂ ਧੜੱਲੇ ਨਾਲ ਤਸਕਰੀ ਰੈਕੇਟ ਚਲਾ ਰਿਹਾ ਸੀ। ਉਨ੍ਹਾਂ ਕਿਹਾ ਕਿ ਸਰਗਨਾ ਜੁਗਰਾਜ ਸਿੰਘ, ਜੋ ਕਿ ਐਨਡੀਪੀਐਸ ਅਤੇ ਆਰਮਜ਼ ਐਕਟ ਅਧੀਨ ਕਈ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ, ਜੇਲ੍ਹ ਦੇ ਅੰਦਰੋਂ ਪਾਕਿਸਤਾਨੀ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸੀ।

ਡੀਜੀਪੀ ਨੇ ਕਿਹਾ ਕਿ ਇਹ ਹਥਿਆਰ ਸਰਹੱਦ ਪਾਰੋਂ ਤਸਕਰੀ ਜ਼ਰੀਏ ਲਿਆਂਦੇ ਗਏ ਗਏ ਸਨ ਅਤੇ ਪੰਜਾਬ ਵਿੱਚ ਵੱਖ-ਵੱਖ ਅਪਰਾਧਿਕ ਤੱਤਾਂ ਨੂੰ ਸਪਲਾਈ ਕੀਤੇ ਜਾਣ ਦੀ ਸੰਭਾਵਨਾ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਏ.ਐਨ.ਟੀ.ਐਫ. ਦੇ ਏਡੀਜੀਪੀ ਨੀਲਾਭ ਕਿਸ਼ੋਰ ਨੇ ਦੱਸਿਆ ਕਿ ਬਾਰਡਰ ਰੇਂਜ ਅੰਮ੍ਰਿਤਸਰ ਦੀ ਟੀਮ ਨੂੰ ਉਨ੍ਹਾਂ ਦੇ ਜੇਲ੍ਹ ਵਿੱਚ ਬੰਦ ਹੈਂਡਲਰ ਜੁਗਰਾਜ ਸਿੰਘ ਦੇ ਨਿਰਦੇਸ਼ਾਂ ’ਤੇ ਹਥਿਆਰ ਪ੍ਰਾਪਤ ਕਰਨ ਵਿੱਚ ਉਕਤ ਤਿੰਨਾਂ ਮੁਲਜ਼ਮਾਂ ਦੀ ਸ਼ਮੂਲੀਅਤ ਬਾਰੇ ਭਰੋਸੇਯੋਗ ਜਾਣਕਾਰੀ ਮਿਲੀ ਸੀ। ਮਿਲੀ ਇਤਲਾਹ ’ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਏਐਨਟੀਐਫ ਬਾਰਡਰ ਰੇਂਜ ਅੰਮ੍ਰਿਤਸਰ ਦੇ ਸੁਪਰਡੈਂਟ ਆਫ਼ ਪੁਲਿਸ ਗੁਰਪ੍ਰੀਤ ਸਿੰਘ ਦੀ ਅਗਵਾਈ ਵਾਲੀਆਂ ਪੁਲਿਸ ਟੀਮਾਂ ਨੇ ਇੱਕ ਖੁਫੀਆ ਕਾਰਵਾਈ ਤਹਿਤ ਅੰਮ੍ਰਿਤਸਰ ਦੇ ਖਾਲਸਾ ਕਾਲਜ ਦੇ ਸਾਹਮਣੇ ਤੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹਥਿਆਰਾਂ ਦੀ ਖੇਪ ਬਰਾਮਦ ਕੀਤੀ।

ਏਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਕਰਨ ਅਤੇ ਇਸ ਤਸਕਰੀ ਰੈਕੇਟ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਪੁਲਿਸ ਟੀਮਾਂ ਵੱਲੋਂ ਦੋਸ਼ੀ ਜੁਗਰਾਜ ਸਿੰਘ ਨੂੰ ਜੇਲ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਜਾਵੇਗਾ। ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ ਅਸਲਾ ਐਕਟ ਦੀ ਧਾਰਾ 25 ਦੇ ਤਹਿਤ 6 ਜੂਨ, 2025 ਨੂੰ ਕੇਸ ਐਫਆਈਆਰ ਨੰਬਰ 152, ਐਸਏਐਸ ਨਗਰ ਦੇ ਪੁਲਿਸ ਸਟੇਸ਼ਨ ਏ.ਐਨ.ਟੀ.ਐਫ. ਵਿਖੇ ਦਰਜ ਕੀਤਾ ਗਿਆ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...