ਅੰਮ੍ਰਿਤਸਰ ਵਿੱਚ ਤੁਰਕੀ ਅਧਾਰਿਤ ਤਸਕਰ ਵੱਲੋਂ ਸਮਰਥਿਤ ਨਾਰਕੋ-ਹਵਾਲਾ ਕਾਰਟੈਲ ਦਾ ਪਰਦਾਫਾਸ਼; 1.06 ਕਰੋੜ ਰੁਪਏ ਦੀ ਡਰੱਗ ਮਨੀ ਤੇ 1.10 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ

by | May 13, 2025 | breaking news, crime, daily | 0 comments

— ਗ੍ਰਿਫ਼ਤਾਰ ਮੁਲਜ਼ਮ ਗੁਰਦੀਪ ਆਪਣੇ ਤੁਰਕੀ ਅਧਾਰਤ ਹੈਂਡਲਰ ਨਵ ਭੁੱਲਰ ਦੇ ਇਸ਼ਾਰਿਆਂ ‘ਤੇ ਸਥਾਨਕ ਨੈੱਟਵਰਕ ਚਲਾ ਰਿਹਾ ਸੀ: ਡੀਜੀਪੀ ਗੌਰਵ ਯਾਦਵ

— ਮਾਮਲੇ ਦੀ ਹੋਰ ਜਾਂਚ ਜਾਰੀ; ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 12 ਮਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੌਰਾਨ ਅੰਤਰਰਾਸ਼ਟਰੀ ਨਸ਼ਾ ਤਸਕਰੀ ਅਤੇ ਹਵਾਲਾ ਕਾਰਟੈਲ ਨੂੰ ਕਰਾਰੀ ਸੱਟ ਮਾਰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਤੁਰਕੀ ਅਧਾਰਿਤ ਤਸਕਰ ਨਵਪ੍ਰੀਤ ਸਿੰਘ ਉਰਫ਼ ਨਵ ਭੁੱਲਰ ਨਾਲ ਸਬੰਧਤ ਨਾਰਕੋ-ਹਵਾਲਾ ਕਾਰਟੈਲ ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਕਾਰਟੈਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਟੈਕਸੀ ਡਰਾਈਵਰ ਗੁਰਦੀਪ ਸਿੰਘ ਉਰਫ਼ ਸਾਬ (35), ਰਾਜਸਥਾਨ ਦੇ ਬੀਕਾਨੇਰ ਤੋਂ ਕੱਪੜਾ ਦੁਕਾਨਦਾਰ ਪਰਦੀਪ ਸ਼ਰਮਾ (29) ਅਤੇ ਲੁਧਿਆਣਾ ਦੇ ਕੱਪੜਾ ਕਾਰੋਬਾਰੀ ਮਨੀ ਸ਼ਰਮਾ (36) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ 1.10 ਕਿਲੋਗ੍ਰਾਮ ਹੈਰੋਇਨ, 1.06 ਕਰੋੜ ਰੁਪਏ ਦੀ ਹਵਾਲਾ ਮਨੀ (84.02 ਲੱਖ ਰੁਪਏ ਨਕਦ ਅਤੇ 22 ਲੱਖ ਰੁਪਏ ਬੈਂਕ ਖਾਤਿਆਂ ਵਿੱਚ ਫਰੀਜ਼), ਇੱਕ ਪੈਸੇ ਗਿਣਨ ਵਾਲੀ ਮਸ਼ੀਨ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੀ ਸਵਿਫਟ ਡਿਜ਼ਾਇਰ ਕਾਰ (ਬਿਨਾਂ ਨੰਬਰ ਪਲੇਟ) ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਗੁਰਦੀਪ ਆਪਣੇ ਹੈਂਡਲਰ ਨਵ ਭੁੱਲਰ ਦੇ ਇਸ਼ਾਰਿਆਂ ‘ਤੇ ਹਵਾਲਾ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਸਬੰਧੀ ਸਥਾਨਕ ਨੈੱਟਵਰਕ ਚਲਾ ਰਿਹਾ ਸੀ ਅਤੇ ਨਵ ਭੁੱਲਰ ਨੇ ਉਸਨੂੰ ਅੰਮ੍ਰਿਤਸਰ ਵਿੱਚ ਛੁਪਣਗਾਹ ਵਜੋਂ ਵਰਤਣ ਲਈ ਇੱਕ ਘਰ ਅਤੇ ਕਾਰਟੈਲ ਚਲਾਉਣ ਲਈ ਸਾਰੀ ਲੌਜਿਸਟਿਕ ਸਹਾਇਤਾ ਪ੍ਰਦਾਨ ਕਰ ਰਿਹਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਨਵ ਭੁੱਲਰ ਵੱਖ-ਵੱਖ ਕੇਂਦਰ ਅਤੇ ਰਾਜ ਏਜੰਸੀਆਂ ਨੂੰ ਨਸ਼ੀਲੇ ਪਦਾਰਥਾਂ ਅਤੇ ਹਵਾਲਾ ਸਬੰਧੀ ਵੱਡੇ ਮਾਮਲਿਆਂ ਵਿੱਚ ਲੋੜੀਂਦਾ ਹੈ।

ਡੀਜੀਪੀ ਨੇ ਕਿਹਾ ਕਿ ਇਸ ਕਾਰਟੇਲ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਇੰਚਾਰਜ ਸੀਆਈਏ-1 ਅਮੋਲਕਦੀਪ ਸਿੰਘ ਨੇ ਪੁਲਿਸ ਟੀਮ ਨਾਲ ਮਿਲ ਕੇ ਰਣਨੀਤਕ ਤੌਰ ‘ਤੇ ਵੱਖ-ਵੱਖ ਟੀਮਾਂ ਬਣਾਈਆਂ ਅਤੇ ਗੁਰਦੀਪ ਸਿੰਘ ਉਰਫ਼ ਸਾਬ ਨੂੰ ਲੋਕ ਹਾਰਟ ਸਕੂਲ, ਰਾਮ ਤੀਰਥ ਰੋਡ, ਅੰਮ੍ਰਿਤਸਰ ਦੇ ਨੇੜਿਓਂ ਗ੍ਰਿਫ਼ਤਾਰ ਕਰ ਲਿਆ ਅਤੇ ਉਸਦੇ ਕਬਜ਼ੇ ਵਿੱਚੋਂ ਨਸ਼ੀਲੇ ਪਦਾਰਥਾਂ ਦੀ ਖੇਪ ਅਤੇ ਡਰੱਗ ਮਨੀ ਬਰਾਮਦ ਕੀਤੀ। ਇਹ ਕਾਰਵਾਈ ਡੀਸੀਪੀ ਡਿਟੈਕਟਿਵ ਰਵਿੰਦਰਪਾਲ ਸਿੰਘ, ਏਡੀਸੀਪੀ ਡਿਟੈਕਟਿਵ ਜਗਬਿੰਦਰ ਸਿੰਘ ਅਤੇ ਏਸੀਪੀ ਡਿਟੈਕਟਿਵ ਹਰਮਿੰਦਰ ਸਿੰਘ ਸੰਧੂ ਦੀ ਨਿਗਰਾਨੀ ਹੇਠ ਕੀਤੀ ਗਈ।

ਸੀਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ, ਮੁਲਜ਼ਮ ਗੁਰਦੀਪ ਸਿੰਘ ਨੇ ਮੁਲਜ਼ਮ ਪਰਦੀਪ ਸ਼ਰਮਾ ਅਤੇ ਮਨੀ ਸ਼ਰਮਾ ਦੇ ਸ਼ਾਮਲ ਹੋਣ ਬਾਰੇ ਜ਼ਿਕਰ ਕੀਤਾ ਅਤੇ ਇਹ ਵੀ ਖੁਲਾਸਾ ਕੀਤਾ ਕਿ ਉਨ੍ਹਾਂ ਨੇ 5-5 ਲੱਖ ਰੁਪਏ ਡਰੱਗ ਮਨੀ ਡਿਲੀਵਰ ਕੀਤੀ ਸੀ। ਉਨ੍ਹਾਂ ਦੱਸਿਆ ਕਿ ਇਸ ਖੁਲਾਸੇ ਉਪਰੰਤ ਪੁਲਿਸ ਟੀਮਾਂ ਨੇ ਦੋਵਾਂ ਮੁਲਜ਼ਮਾਂ ਦਾ ਸਫਲਤਾਪੂਰਵਕ ਟਰੈਕ ਕਰਕੇ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

ਇਸ ਸਬੰਧੀ ਐਫਆਈਆਰ ਨੰਬਰ 76 ਮਿਤੀ 06-05-2025 ਨੂੰ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਸੀ, 27-ਏ, 25 ਅਤੇ 29 ਤਹਿਤ ਅੰਮ੍ਰਿਤਸਰ ਦੇ ਥਾਣਾ ਛਾਉਣੀ ਵਿਖੇ ਦਰਜ ਕੀਤੀ ਗਈ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...