ਅੰਮ੍ਰਿਤਸਰ ਵਿੱਚ ਨਾਰਕੋ-ਹਵਾਲਾ ਕਾਰਟੇਲ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 8.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਛੇ ਗ੍ਰਿਫ਼ਤਾਰ

by | Jun 10, 2025 | breaking news, crime, daily | 0 comments

— ਮੁੱਖ ਸਰਗਨਾ ਅਰਸ਼ਦੀਪ ਸਿੰਘ ਨੇ ਜੇਲ੍ਹ ਵਿੱਚੋਂ ਸਰਹੱਦ ਪਾਰ ਆਪਣੇ ਸਬੰਧਾਂ ਨਾਲ ਸਿੰਡੀਕੇਟ ਚਲਾਇਆ: ਡੀਜੀਪੀ ਗੌਰਵ ਯਾਦਵ

— ਹਵਾਲਾ ਨੈੱਟਵਰਕ ਜ਼ਰੀਏ ਦੁਬਈ ਰਾਹੀਂ ਪਾਕਿਸਤਾਨ ਭੇਜਿਆ ਗਿਆ ਨਸ਼ੀਲੇ ਪਦਾਰਥਾਂ ਤੋਂ ਕਮਾਇਆ ਪੈਸਾ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 10 ਜੂਨ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਅਰਸ਼ਦੀਪ ਸਿੰਘ ਜੋ ਮੌਜੂਦਾ ਸਮੇਂ ਗੋਇੰਦਵਾਲ ਜੇਲ੍ਹ ਵਿੱਚ ਬੰਦ ਹੈ, ਵੱਲੋਂ ਚਲਾਏ ਜਾ ਰਹੇ ਸੰਗਠਿਤ ਨਾਰਕੋ-ਹਵਾਲਾ ਕਾਰਟੇਲ ਦੇ 6 ਕਾਰਕੁਨਾਂ ਨੂੰ 4.526 ਕਿਲੋਗ੍ਰਾਮ ਹੈਰੋਇਨ ਅਤੇ 8.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਕੇ ਇਸ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨਦੀਪ ਸਿੰਘ ਉਰਫ ਕਰਨ (25) ਵਾਸੀ ਅਲਗੋਂ ਖੁਰਦ, ਤਰਨਤਾਰਨ, ਜਸਪ੍ਰੀਤ ਸਿੰਘ (20) ਵਾਸੀ ਸਲੋਦੀ, ਲੁਧਿਆਣਾ, ਅਰਸ਼ਦੀਪ ਸਿੰਘ ਉਰਫ਼ ਅਰਸ (22) ਵਾਸੀ ਮਹਿੰਦੀਪੁਰ, ਤਰਨ ਤਾਰਨ, ਗੁਰਮੀਤ ਸਿੰਘ ਉਰਫ ਗੀਤੂ (24) ਵਾਸੀ ਸੁਖੇਰਾ ਬੋਦਲਾ, ਫਾਜ਼ਿਲਕਾ, ਰਜਿੰਦਰਪਾਲ ਸਿੰਘ ਉਰਫ਼ ਨਿੱਕਾ (24) ਵਾਸੀ ਕੋਲੋਵਾਲ, ਅੰਮ੍ਰਿਤਸਰ ਅਤੇ ਮਲਕੀਤ ਸਿੰਘ (28) ਵਾਸੀ ਹਵੇਲੀਆਂ, ਤਰਨਤਾਰਨ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਅਰਸ਼ਦੀਪ, ਆਪਣੇ ਸਾਥੀਆਂ ਜਸਪ੍ਰੀਤ ਅਤੇ ਕਰਨ ਨਾਲ ਮਿਲ ਕੇ ਨਸ਼ੀਲੇ ਪਦਾਰਥਾਂ ਦੇ ਵਪਾਰ ਅਤੇ ਹਵਾਲਾ ਲੈਣ-ਦੇਣ ਨੂੰ ਅੰਜਾਮ ਦੇ ਰਿਹਾ ਸੀ। ਉਨ੍ਹਾਂ ਦੱਸਿਆ ਕਿ ਕਰਨ, ਗੁਰਮੀਤ ਅਤੇ ਰਾਜਿੰਦਰਪਾਲ ਮਿਲ ਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਪ੍ਰਾਪਤ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੰਡ ਰਹੇ ਸਨ।

ਉਨ੍ਹਾਂ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਨਸ਼ੀਲੇ ਪਦਾਰਥਾਂ ਦੇ ਵਪਾਰ ਤੋਂ ਹੋਣ ਵਾਲੀ ਕਮਾਈ ਜਸਪ੍ਰੀਤ ਵੱਲੋਂ ਹਵਾਲਾ ਚੈਨਲਾਂ ਜ਼ਰੀਏ ਦੁਬਈ, ਯੂਏਈ ਰਾਹੀਂ ਪਾਕਿਸਤਾਨ ਭੇਜੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਅਰਸ਼ਦੀਪ ਵੱਲੋਂ ਜੇਲ੍ਹ ਦੇ ਅੰਦਰ ਵਰਤਿਆ ਗਿਆ ਮੋਬਾਈਲ ਫੋਨ ਬਰਾਮਦ ਕਰ ਲਿਆ ਗਿਆ ਹੈ, ਜੋ ਉਨ੍ਹਾਂ ਦੀਆਂ ਸਰਹੱਦ ਪਾਰ ਦੀਆਂ ਗਤੀਵਿਧੀਆਂ ਬਾਰੇ ਮਹੱਤਵਪੂਰਨ ਸਬੂਤ ਪ੍ਰਦਾਨ ਕਰਦਾ ਹੈ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।
ਹੋਰ ਵੇਰਵੇ ਸਾਂਝੇ ਕਰਦਿਆਂ, ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਅਰਸ਼ਦੀਪ ਸਿੰਘ ਨੂੰ ਕਮਰਸ਼ੀਅਲ ਐਨਡੀਪੀਐਸ ਕੇਸ ਤਹਿਤ ਜੇਲ੍ਹ ਵਿੱਚ ਬੰਦ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਬੰਦ ਹੋਣ ਦੇ ਬਾਵਜੂਦ, ਉਸਨੇ ਸਰਹੱਦ ਪਾਰ ਦੇ ਤਸਕਰਾਂ ਨਾਲ ਸੰਪਰਕ ਬਣਾਈ ਰੱਖਿਆ।

ਉਨ੍ਹਾਂ ਕਿਹਾ ਕਿ ਇੱਕ ਵੱਖਰੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਮਲਕੀਤ ਸਿੰਘ ਇੱਕ ਬਦਨਾਮ ਤਸਕਰ ਹੈ ਅਤੇ ਉਸ ਨੇ ਇੱਕ ਸਾਲ ਦੁਬਈ ਵਿੱਚ ਬਿਤਾਇਆ ਸੀ, ਜਿੱਥੇ ਉਹ ਪਾਕਿਸਤਾਨੀ ਤਸਕਰਾਂ ਦੇ ਸੰਪਰਕ ਵਿੱਚ ਆਇਆ। ਉਨ੍ਹਾਂ ਦੱਸਿਆ ਕਿ ਉਸਦੇ ਪਿੰਡ ਦੀ ਅੰਤਰਰਾਸ਼ਟਰੀ ਸਰਹੱਦ ਨਾਲ ਨੇੜਤਾ ਕਾਰਨ ਦੋਸ਼ੀ ਨੇ ਦੋ ਮਹੀਨੇ ਪਹਿਲਾਂ ਭਾਰਤ ਵਾਪਸ ਆ ਕੇ ਖੇਪਾਂ ਦੀ ਤਸਕਰੀ ਕਰਨੀ ਸ਼ੁਰੂ ਕਰ ਦਿੱਤੀ।

ਸੀਪੀ ਨੇ ਕਿਹਾ ਕਿ ਡੀਸੀਪੀ ਰਵਿੰਦਰਪਾਲ ਸਿੰਘ ਅਤੇ ਏਡੀਸੀਪੀ ਜਗਬਿੰਦਰ ਸਿੰਘ ਦੀ ਅਗਵਾਈ ਵਾਲੀਆਂ ਪੁਲਿਸ ਟੀਮਾਂ ਨੇ ਇਹ ਕਾਰਵਾਈ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕੀਤੀ। ਉਨ੍ਹਾਂ ਦੱਸਿਆ ਕਿ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਜਿਸ ਦੀ ਵਰਤੋਂ ਉਹ ਖੇਪਾ ਪਹੁੰਚਾਉਣ ਲਈ ਕਰ ਰਹੇ ਸਨ, ਵੀ ਜ਼ਬਤ ਕਰ ਲਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਨੈੱਟਵਰਕ ਦੇ ਸਥਾਨਕ ਅਤੇ ਅੰਤਰਰਾਸ਼ਟਰੀ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ, ਐਨਡੀਪੀਐਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਦੋ ਵੱਖ-ਵੱਖ ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...