ਆਪ ਕੱਟੜਵਾਦੀ ਅਪਰਾਧੀਆਂ ਨਾਲ ਰਲ ਕੇ ਆਪਣੇ ਸਿਆਸੀ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਸਰਗਰਮ: ਅਕਾਲੀ ਦਲ

by | Mar 28, 2025 | breaking news, daily, politics | 0 comments

ਮਹੇਸ਼ ਇੰਦਰ ਸਿੰਘ ਗਰੇਵਾਲ ਤੇ ਡਾ. ਦਲਜੀਤ ਸਿੰਘ ਚੀਮਾ ਨੇ ਨਰਾਇਣ ਚੌੜਾ ਨੂੰ ਜ਼ਮਾਨਤ ਦੇਣ ਦੀ ਕੀਤੀ ਨਿਖੇਧੀ ਤੇ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਹੋਏ ਕਾਤਲਾਨਾ ਹਮਲੇ ਦੀ ਜਾਂਚ ਐਨ ਆਈ ਏ ਨੂੰ ਸੌਂਪਣ ਦੀ ਕੀਤੀ ਮੰਗ

ਚੰਡੀਗੜ੍ਹ, 27 ਮਾਰਚ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ (ਆਪ) ’ਤੇ ਦੋਸ਼ ਲਗਾਇਆ ਕਿ ਉਹ ਆਪਣੇ ਸਿਆਸੀ ਵਿਰੋਧੀਆਂ ਨੂੰ ਖ਼ਤਮ ਕਰਨ ਵਾਸਤੇ ਕੱਟੜਵਾਦੀ ਅਪਰਾਧੀਆਂ ਨਾਲ ਰਲ ਕੇ ਕੰਮ ਕਰ ਰਹੀ ਹੈ ਤੇ ਕਿਹਾ ਕਿ ਇਸਨੇ 3 ਦਸੰਬਰ ਨੂੰ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਕਾਤਲਾਨਾ ਹਮਲੇ ਦੀ ਜਾਣ ਬੁੱਝ ਕੇ ਢਿੱਲੀ ਜਾਂਚ ਕੀਤੀ ਹੈ ਤਾਂ ਜੋ ਹਮਲਾਵਰ ਨਰਾਇਣ ਚੌੜਾ ਨੂੰ ਜ਼ਮਾਨਤ ਮਿਲ ਸਕੇ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ ਅਕਾਲੀ ਆਗੂ ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਤੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅੰਮ੍ਰਿਤਸਰ ਪੁਲਿਸ ਨੇ ਜਾਣ ਬੁੱਝ ਕੇ ਸ੍ਰੀ ਦਰਬਾਰ ਸਾਹਿਬ ਵਿਚ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੇ ਮਾਮਲੇ ਵਿਚ ਸਰਦਾਰ ਸਰਦਾਰ ਸੁਖਬੀਰ ਸਿੰਘ ਬਾਦਲ ਦਾ ਬਿਆਨ ਦਰਜ ਨਹੀਂ ਕੀਤਾ। ਉਹਨਾਂ ਕਿਹਾ ਕਿ ਪੁਲਿਸ ਨੇ ਆਰਮਜ਼ ਐਕਟ ਦੀ ਧਾਰਾ 39 ਤਹਿਤ ਪ੍ਰਵਾਨਗੀ ਵੀ ਨਹੀਂ ਮੰਗੀ।

ਇਹਨਾਂ ਆਗੂਆਂ ਨੇ ਕਿਹਾ ਕਿ ਜਾਂਚ ਵਿਚ ਦੋਵਾਂ ਉਣਤਾਈਆਂ ਦੇ ਕਾਰਣ ਹੀ ਸਿਰਫ ਸਾਢੇ ਤਿੰਨ ਮਹੀਨਿਆਂ ਵਿਚ ਮੁਲਜ਼ਮ ਨਰਾਇਣ ਚੌੜਾ ਦੀ ਜ਼ਮਾਨਤ ਹੋ ਗਈ ਹੈ।

ਸਰਦਾਰ ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਜ਼ਮਾਨਤ ਦੇ ਹੁਕਮ ਨਾਲ ਅਸੰਤੁਸ਼ਟੀ ਜ਼ਾਹਰ ਕਰਦਿਆਂ ਕਿਹਾ ਕਿ ਮਾਣਯੋਗ ਜੱਜ ਨੂੰ ਮਾਮਲੇ ਦਾ ਆਪ ਨੋਟਿਸ ਲੈਣਾ ਚਾਹੀਦਾ ਸੀ ਕਿਉਂਕਿ ਸਾਰਾ ਮਾਮਲਾ ਲਾਈਵ ਕਵਰ ਹੋਇਆ ਸੀ ਤੇ ਇਹ ਜਨਤਕ ਤੌਰ ’ਤੇ ਉਪਲਬਧ ਹੈ।
ਉਹਨਾਂ ਕਿਹਾ ਕਿ ਅਕਾਲੀ ਦਲ ਨੂੰ ਪੰਜਾਬ ਪੁਲਿਸ ’ਤੇ ਵਿਸ਼ਵਾਸ ਨਹੀਂ ਹੈ। ਉਹਨਾਂ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਕੇਸ ਕੌਮੀ ਜਾਂਚ ਏਜੰਸੀ (ਐਨ ਆਈ ਏ) ਕੋਲ ਤਬਦੀਲ ਕੀਤਾ ਜਾਵੇ ਤਾਂ ਜੋ ਇਸ ਕਾਰਵਾਈ ਪਿੱਛੇ ਸਾਜ਼ਿਸ਼ਕਾਰਾਂ ਨੂੰ ਬੇਨਕਾਬ ਕੀਤਾ ਜਾ ਸਕੇ।
ਵੇਰਵੇ ਸਾਂਝੇ ਕਰਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕੇਸ ਵਿਚ ਨਿਆਂਇਕ ਅਦਾਲਤ ਨੇ ਵੀ ਜ਼ਮਾਨਤ ਦਿੰਦਿਆਂ ਇਸ ਗੱਲ ਦਾ ਜ਼ਿਕਰ ਕੀਤਾ ਹੈ ਕਿ ਮਾਮਲੇ ਵਿਚ ਪੀੜਤ ਨੂੰ ਸੀ ਸੀ ਟੀ ਵੀ ਕੈਮਰੇ ਦੀ ਫੁਟੇਜ ਸਪਲਾਈ ਨਹੀਂ ਕੀਤੀ ਗਈ ਤੇ ਇਹ ਮੁਹਾਲੀ ਵਿਚ ਫੋਰੈਂਸਿੰਕ ਲੈਬਾਰਟਰੀ ਨੂੰ ਸੌਂਪੀ ਗਈ ਹੈ। ਉਹਨਾਂ ਕਿਹਾ ਕਿ ਅਦਾਲਤ ਵੀ ਅੰਮ੍ਰਿਤਸਰ ਪੁਲਿਸ ਵੱਲੋਂ ਪੀੜਤ ਦਾ ਬਿਆਨ ਦਰਜ ਨਾ ਕਰਨ ਤੇ ਆਰਮਜ਼ ਐਕਟ ਤਹਿਤ ਪ੍ਰਵਾਨਗੀ ਨਾ ਮੰਗਣ ਦੇ ਰਵੱਈਏ ’ਤੇ ਵੀ ਸਵਾਲ ਖੜ੍ਹੇ ਕੀਤੇ ਹਨ।

ਇਹਨਾਂ ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਕੇਸ ਵਿਚ ਐਫ ਆਈ ਆਰ ਵਿਚ ਪੁਲਿਸ ਨੂੰ ਇਸ ਗੱਲ ਦਾ ਜ਼ਿਕਰ ਕਰਨਾ ਚਾਹੀਦਾ ਸੀ ਕਿ ਪੁਲਿਸ ਵੱਲੋਂ ਸਰਦਾਰ ਸੁਖਬੀਰ ਸਿੰਘ ਬਾਦਲ ਦਾ ਬਚਾਅ ਕਿਸਨੇ ਕੀਤਾ ? ਉਹਨਾਂ ਮੰਗ ਕੀਤੀ ਕਿ ਅੰਮ੍ਰਿਤਸਰ ਦੇ ਐਸ ਪੀ ਸਮੇਤ ਸੀਨੀਅਰ ਪੁਲਿਸ ਅਫਸਰਾਂ ਜਿਹਨਾਂ ਨੇ ਨਰਾਇਣ ਚੌੜਾ ਦੀ ਆਵਾਜਾਈ ਲਈ ਸਹੂਲਤ ਪ੍ਰਦਾਨ ਕੀਤੀ ਦੀ ਭੂਮਿਕਾ ਦੀ ਵੀ ਜਾਂਚ ਹੋਣੀ ਚਾਹੀਦੀ ਹੈ।

ਉਹਨਾਂ ਨੇ ਇਹ ਵੀ ਚੇਤਾਵਨੀ ਦਿੱਤੀ ਕਿ ਆਪ ਸਰਕਾਰ ਉਹਨਾਂ ਕੱਟੜਵਾਦੀ ਤਾਕਤਾਂ ਨਾਲ ਨੇੜਤਾ ਨਾ ਨਿਭਾਵੇ ਜੋ ਸੂਬੇ ਵਿਚ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਦੇ ਮਾਹੌਲ ਨੂੰ ਖਰਾਬ ਕਰਨਾ ਚਾਹੁੰਦੀਆਂ ਹਨ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...