ਆਪ ਯੂਥ ਵਿੰਗ ਵੱਲੋਂ ਜਲੰਧਰ ‘ਚ ‘ਯੂਥ ਰਨ ਪੰਜਾਬ 2026’ ਦਾ ਆਯੋਜਨ, ਨਸ਼ਾ ਮੁਕਤ ਅਤੇ ਤੰਦਰੁਸਤ ਪੰਜਾਬ ਲਈ ਹਜ਼ਾਰਾਂ ਨੌਜਵਾਨਾਂ ਨੇ ਲਗਾਈ ਦੌੜ

by | Aug 24, 2026 | breaking news, daily, health, politics, sports | 0 comments

ਮੈਰਾਥਨ ਨਸ਼ੇ, ਨਿਰਾਸ਼ਾ ਅਤੇ ਹਾਰ ਮੰਨਣ ਦੀ ਸੋਚ ਨੂੰ ਪਿੱਛੇ ਛੱਡ ਕੇ ਊਰਜਾ ਅਤੇ ਵਿਸ਼ਵਾਸ ਨਾਲ ਅੱਗੇ ਵਧ ਰਹੇ ਪੰਜਾਬ ਦੀ ਆਵਾਜ਼: ਮਨੀਸ਼ ਸਿਸੋਦੀਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨੌਜਵਾਨ ‘ਉੱਡਤਾ ਪੰਜਾਬ’ ਦਾ ਅਕਸ ਛੱਡ ਕੇ ਪੰਜਾਬ ਨੂੰ ‘ਖੇਡਤਾ-ਦੌੜਤਾ ਪੰਜਾਬ’ ਬਣਾ ਰਹੇ ਹਨ: ਮਨੀਸ਼ ਸਿਸੋਦੀਆ

ਪੰਜਾਬ ਦੇ ਨੌਜਵਾਨ ਨਸ਼ਿਆਂ ਦੀ ਬਜਾਏ ਖੇਡਾਂ, ਫਿਟਨੈਸ ਅਤੇ ਸਕਾਰਾਤਮਕ ਗਤੀਵਿਧੀਆਂ ਨੂੰ ਚੁਣ ਰਹੇ ਹਨ: ਮਨੀਸ਼ ਸਿਸੋਦੀਆ

ਪੰਜਾਬ ਦੇ ਨੌਜਵਾਨ ਨਸ਼ਿਆਂ ਦੀ ਬਜਾਏ ਖੇਡਾਂ ਅਤੇ ਤੰਦਰੁਸਤੀ ਨੂੰ ਚੁਣ ਰਹੇ ਹਨ – ਦੀਪਕ ਬਾਲੀ

‘ਯੂਥ ਰਨ ਪੰਜਾਬ 2026’ ‘ਰੰਗਲਾ ਪੰਜਾਬ’ ਬਣਾਉਣ ਲਈ ਪੰਜਾਬੀ ਨੌਜਵਾਨਾਂ ਦੇ ਵਧ ਰਹੇ ਉਤਸ਼ਾਹ ਨੂੰ ਦਰਸਾਉਂਦੀ ਹੈ: ਪਰਮਿੰਦਰ ਸਿੰਘ ਗੋਲਡੀ

ਭਗਵੰਤ ਮਾਨ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਅਤੇ ਸਿੱਖਿਆ ਵੱਲ ਲਿਆ ਰਹੀ ਹੈ: ਬਲਤੇਜ ਪੰਨੂ

ਜਲੰਧਰ ਵਿਖੇ ਆਯੋਜਿਤ ‘ਯੂਥ ਰਨ ਪੰਜਾਬ 2026’ ਪੰਜਾਬ ਦੀ ਬਦਲਦੀ ਨੌਜਵਾਨ ਸੱਭਿਆਚਾਰ ਦਾ ਇੱਕ ਸ਼ਕਤੀਸ਼ਾਲੀ ਪ੍ਰਤੀਕ ਬਣ ਕੇ ਸਾਹਮਣੇ ਆਈ, ਜਿਸ ਵਿੱਚ ਹਜ਼ਾਰਾਂ ਨੌਜਵਾਨਾਂ ਅਤੇ ਖਿਡਾਰੀਆਂ ਨੇ ਨਸ਼ਾ ਮੁਕਤ, ਤੰਦਰੁਸਤ ਅਤੇ ਪ੍ਰਗਤੀਸ਼ੀਲ ਪੰਜਾਬ ਲਈ ਇਕੱਠੇ ਦੌੜ ਲਗਾਈ। ਆਮ ਆਦਮੀ ਪਾਰਟੀ (ਆਪ) ਯੂਥ ਵਿੰਗ ਵੱਲੋਂ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹਿੱਸੇ ਵਜੋਂ ਉਲੀਕੀ ਗਈ ਇਸ ਮੈਰਾਥਨ ਨੇ ਊਰਜਾ, ਵਿਸ਼ਵਾਸ ਅਤੇ ਉਮੀਦ ਦਾ ਇੱਕ ਸਪੱਸ਼ਟ ਸੁਨੇਹਾ ਦਿੱਤਾ, ਕਿਉਂਕਿ ਪੰਜਾਬ ਦੇ ਨੌਜਵਾਨਾਂ ਨੇ ਨਸ਼ਿਆਂ ਅਤੇ ਨਿਰਾਸ਼ਾ ਦੀ ਬਜਾਏ ਖੇਡਾਂ, ਫਿਟਨੈਸ ਅਤੇ ਰਚਨਾਤਮਕ ਕਾਰਜਾਂ ਨੂੰ ਚੁਣਿਆ ਹੈ। ਇਹ ਸਮਾਗਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਬਦਲਾਅ ਨੂੰ ਵੀ ਦਰਸਾਉਂਦਾ ਹੈ, ਜਿੱਥੇ ਪੰਜਾਬ ਆਪਣੇ ਪੁਰਾਣੇ ‘ਉੱਡਤਾ ਪੰਜਾਬ’ ਦੇ ਅਕਸ ਨੂੰ ਪਿੱਛੇ ਛੱਡ ਕੇ ਆਪਣੇ ਨੌਜਵਾਨਾਂ ਦੇ ਦਮ ‘ਤੇ ‘ਖੇਡਤਾ-ਦੌੜਤਾ ਪੰਜਾਬ’ ਵਜੋਂ ਉੱਭਰ ਰਿਹਾ ਹੈ।

‘ਆਪ’ ਦੇ ਸੀਨੀਅਰ ਆਗੂ ਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਮੈਰਾਥਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਅਤੇ ਬਾਅਦ ਵਿੱਚ ਜੇਤੂਆਂ ਨੂੰ ₹11,000 ਤੱਕ ਦੇ ਨਕਦ ਇਨਾਮ ਵੰਡ ਕੇ ਉਨ੍ਹਾਂ ਦੀਆਂ ਖੇਡ ਪ੍ਰਾਪਤੀਆਂ ਦਾ ਸਨਮਾਨ ਕੀਤਾ। ਇਸ ਸਮਾਗਮ ਦੌਰਾਨ ਭਾਗੀਦਾਰਾਂ ਨੂੰ ਟੀ-ਸ਼ਰਟਾਂ ਅਤੇ ਭਾਗੀਦਾਰੀ ਮੈਡਲ ਵੀ ਦਿੱਤੇ ਗਏ, ਜਿਸ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ, ਫਿਟਨੈਸ ਅਤੇ ਇੱਕ ਤੰਦਰੁਸਤ ਜੀਵਨ ਸ਼ੈਲੀ ਅਪਣਾਉਣ ਲਈ ਹੋਰ ਉਤਸ਼ਾਹ ਮਿਲਿਆ।

ਇਸ ਸਮਾਗਮ ਦੀਆਂ ਕੁੱਝ ਝਲਕੀਆਂ ਸਾਂਝੀਆਂ ਕਰਦਿਆਂ ਮਨੀਸ਼ ਸਿਸੋਦੀਆ ਨੇ ਐਕਸ ‘ਤੇ ਲਿਖਿਆ: “ਜਲੰਧਰ ਵਿੱਚ ਆਪ ਯੂਥ ਵਿੰਗ ਵੱਲੋਂ ਮੈਰਾਥਨ ਦਾ ਆਯੋਜਨ ਕੀਤਾ ਗਿਆ। ਇਹ ਮੈਰਾਥਨ ਸਿਰਫ਼ ਕੁੱਝ ਕਿਲੋਮੀਟਰ ਦੌੜਨ ਤੱਕ ਸੀਮਤ ਨਹੀਂ ਸੀ। ਇਹ ਨਸ਼ੇ, ਨਿਰਾਸ਼ਾ ਅਤੇ ਹਾਰ ਮੰਨਣ ਦੀ ਸੋਚ ਨੂੰ ਪਿੱਛੇ ਛੱਡ ਕੇ ਅੱਗੇ ਵਧ ਰਹੇ ਪੰਜਾਬ ਦੀ ਆਵਾਜ਼ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਇਹ ਨੌਜਵਾਨ ‘ਉੱਡਤਾ ਪੰਜਾਬ’ ਦੇ ਪੁਰਾਣੇ ਅਕਸ ਨੂੰ ਛੱਡ ਕੇ ਪੰਜਾਬ ਨੂੰ ‘ਖੇਡਤਾ-ਦੌੜਤਾ ਪੰਜਾਬ’ ਵਿੱਚ ਬਦਲ ਰਹੇ ਹਨ।”

ਇਕੱਠ ਨੂੰ ਸੰਬੋਧਨ ਕਰਦਿਆਂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਹ ਮੈਰਾਥਨ ਕੁੱਝ ਕਿਲੋਮੀਟਰ ਦੀ ਦੌੜ ਤੋਂ ਕਿਤੇ ਵੱਧ ਸੀ। ਉਨ੍ਹਾਂ ਕਿਹਾ, “ਇਹ ਮੈਰਾਥਨ ਉਸ ਪੰਜਾਬ ਦੀ ਆਵਾਜ਼ ਹੈ ਜੋ ਨਸ਼ਿਆਂ, ਨਿਰਾਸ਼ਾ ਅਤੇ ਹਾਰ ਮੰਨਣ ਦੀ ਮਾਨਸਿਕਤਾ ਨੂੰ ਛੱਡ ਕੇ ਅੱਗੇ ਵਧ ਰਿਹਾ ਹੈ।”

‘ਆਪ’ ਪੰਜਾਬ ਇੰਚਾਰਜ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਨੌਜਵਾਨ ਵੱਡੀ ਗਿਣਤੀ ਵਿੱਚ ਖੇਡਾਂ, ਫਿਟਨੈਸ ਅਤੇ ਸਕਾਰਾਤਮਕ ਕੰਮਾਂ ਨੂੰ ਚੁਣ ਰਹੇ ਹਨ। ਸਵੇਰੇ-ਸਵੇਰੇ ਹਜ਼ਾਰਾਂ ਨੌਜਵਾਨਾਂ ਦੀ ਸ਼ਮੂਲੀਅਤ ਉਨ੍ਹਾਂ ਦੀ ਊਰਜਾ, ਉਤਸ਼ਾਹ ਅਤੇ ਸਹੀ ਦਿਸ਼ਾ ਵਿੱਚ ਵਧਣ ਦੇ ਦ੍ਰਿੜ ਸੰਕਲਪ ਨੂੰ ਦਰਸਾਉਂਦੀ ਹੈ।”

ਮਨੀਸ਼ ਸਿਸੋਦੀਆ ਨੇ ਆਪ ਯੂਥ ਵਿੰਗ ਅਤੇ ਸਾਰੇ ਭਾਗੀਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ, “ਜੋ ਕਦੇ ਪੰਜਾਬ ਨੂੰ ‘ਉੱਡਤਾ ਪੰਜਾਬ’ ਕਹਿੰਦੇ ਸਨ, ਉਹ ਅੱਜ ਪੰਜਾਬ ਨੂੰ ਦੌੜਦਾ, ਖੇਡਦਾ ਅਤੇ ਅੱਗੇ ਵਧਦਾ ਦੇਖ ਰਹੇ ਹਨ। ਅੱਜ ਇਹ ‘ਦੌੜਤਾ ਪੰਜਾਬ’ ਅਤੇ ‘ਖੇਡਤਾ ਪੰਜਾਬ’ ਹੈ।”

ਇਸ ਮੌਕੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਬੁਲਾਰੇ ਦੀਪਕ ਬਾਲੀ ਨੇ ਕਿਹਾ ਕਿ “ਯੂਥ ਰਨ ਪੰਜਾਬ 2026” ਵਰਗੇ ਪ੍ਰੋਗਰਾਮ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਅਤੇ ਨਕਾਰਾਤਮਕ ਸੋਚ ਤੋਂ ਦੂਰ ਕਰਨ ਅਤੇ ਉਨ੍ਹਾਂ ਨੂੰ ਖੇਡਾਂ, ਤੰਦਰੁਸਤੀ ਅਤੇ ਰਚਨਾਤਮਕ ਗਤੀਵਿਧੀਆਂ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੌਜਵਾਨਾਂ ਨੂੰ ਖੇਡਾਂ ਵਿੱਚ ਬਿਹਤਰ ਮੌਕੇ ਅਤੇ ਸਹੂਲਤਾਂ ਪ੍ਰਦਾਨ ਕਰਨ ਦੇ ਨਾਲ-ਨਾਲ ਸਿੱਖਿਆ ਅਤੇ ਰੁਜ਼ਗਾਰ ਰਾਹੀਂ ਅੱਗੇ ਵਧਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ, “ਅੱਜ ਜਲੰਧਰ ਦੀਆਂ ਸੜਕਾਂ ‘ਤੇ ਹਜ਼ਾਰਾਂ ਨੌਜਵਾਨਾਂ ਦਾ ਉਤਸ਼ਾਹ ਇਹ ਸੰਦੇਸ਼ ਦਿੰਦਾ ਹੈ ਕਿ ਪੰਜਾਬ ਦੇ ਨੌਜਵਾਨ ਨਸ਼ਿਆਂ ਦੀ ਬਜਾਏ ਖੇਡਾਂ, ਮਿਹਨਤ, ਤੰਦਰੁਸਤੀ ਅਤੇ ਸਫਲਤਾ ਨੂੰ ਚੁਣ ਰਹੇ ਹਨ। ਇਹ ਊਰਜਾ ਪੰਜਾਬ ਨੂੰ ਦੁਬਾਰਾ “ਰੰਗਲਾ ਪੰਜਾਬ” ਬਣਾਉਣ ਦੀ ਤਾਕਤ ਬਣੇਗੀ।”
ਇਸ ਮੌਕੇ ਬੋਲਦਿਆਂ ‘ਆਪ’ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਮੈਰਾਥਨ ਵਿੱਚ ਨੌਜਵਾਨਾਂ ਦਾ ਭਾਰੀ ਉਤਸ਼ਾਹ ‘ਰੰਗਲਾ ਪੰਜਾਬ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਲਈ ਉਨ੍ਹਾਂ ਦੀ ਵਧ ਰਹੀ ਭਾਵਨਾ ਨੂੰ ਦਰਸਾਉਂਦਾ ਹੈ। ਉਨ੍ਹਾਂ ਅੱਗੇ ਕਿਹਾ, “ਆਪ ਯੂਥ ਵਿੰਗ ਸੂਬੇ ਭਰ ਦੇ ਨੌਜਵਾਨਾਂ ਨੂੰ ਲਾਮਬੰਦ ਕਰਨ ਅਤੇ ਉਨ੍ਹਾਂ ਨੂੰ ਪੋਜ਼ੀਟਿਵ ਗਤੀਵਿਧੀਆਂ ਨਾਲ ਜੋੜਨ ਲਈ ਨਿਰੰਤਰ ਕੰਮ ਕਰ ਰਿਹਾ ਹੈ।”

ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਮਨੀਸ਼ ਸਿਸੋਦੀਆ ਦੀ ਰਹਿਨੁਮਾਈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਨੌਜਵਾਨਾਂ ਨੂੰ ਸਿੱਖਿਆ ਅਤੇ ਖੇਡਾਂ ਰਾਹੀਂ ਅੱਗੇ ਵਧਣ ਲਈ ਇੱਕ ਨਵੀਂ ਦਿਸ਼ਾ ਅਤੇ ਮੌਕੇ ਦਿੱਤੇ ਜਾ ਰਹੇ ਹਨ। ਉਨ੍ਹਾਂ ਨੇ ਪ੍ਰਧਾਨ ਐਮਐਲਏ ਮਨਜਿੰਦਰ ਸਿੰਘ ਲਾਲਪੁਰਾ ਅਤੇ ਮੀਤ ਪ੍ਰਧਾਨ ਵੀਰ ਦਵਿੰਦਰ ਸਿੰਘ ਸਮੇਤ ਪੂਰੀ ਯੂਥ ਵਿੰਗ ਟੀਮ ਨੂੰ ਇਸ ਸਮਾਗਮ ਦੇ ਸਫਲ ਆਯੋਜਨ ਲਈ ਵਧਾਈ ਦਿੱਤੀ।

ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਨੂੰ ਆਪਣੀ ਰੋਜ਼ਾਨਾ ਰੁਟੀਨ ਦਾ ਹਿੱਸਾ ਬਣਾਉਣ। ਉਨ੍ਹਾਂ ਕਿਹਾ, “ਖੇਡਾਂ ਖੇਡਣ ਵਿੱਚ ਬਿਤਾਇਆ ਅੱਧਾ ਜਾਂ ਇੱਕ ਘੰਟਾ ਵੀ ਵੱਡਾ ਬਦਲਾਅ ਲਿਆ ਸਕਦਾ ਹੈ। ਅਸੀਂ ਸਾਰੇ ਮਿਲ ਕੇ ਇੱਕ ਤੰਦਰੁਸਤ ਅਤੇ ਨਸ਼ਾ ਮੁਕਤ ਪੰਜਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾ ਸਕਦੇ ਹਾਂ।”

‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵੱਲ ਧੱਕਿਆ ਸੀ, ਜਦੋਂ ਕਿ ਮਾਨ ਸਰਕਾਰ ਉਨ੍ਹਾਂ ਨੂੰ ਖੇਡਾਂ ਅਤੇ ਸਿੱਖਿਆ ਵੱਲ ਲਿਆਉਣ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ, “ਸਵੇਰੇ-ਸਵੇਰੇ ਜਲੰਧਰ ਵਿੱਚ ਨੌਜਵਾਨਾਂ ਦਾ ਵਿਸ਼ਾਲ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਇੱਕ ਵਾਰ ਫਿਰ ‘ਰੰਗਲਾ ਪੰਜਾਬ’ ਬਣਨ ਵੱਲ ਵਧ ਰਿਹਾ ਹੈ।”

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...