‘ਆਪ’ ਵਫ਼ਦ ਵੱਲੋਂ ਰਾਜਪਾਲ ਨਾਲ ਮੁਲਾਕਾਤ, ਏਡੀਜੀਪੀ ਵਾਈ. ਪੂਰਨ ਕੁਮਾਰ ਦੇ ਮਾਮਲੇ ਵਿੱਚ ਮੁਲਜ਼ਮਾਂ ਵਿਰੁੱਧ ਤੁਰੰਤ ਗ੍ਰਿਫ਼ਤਾਰੀ ਅਤੇ ਸਖ਼ਤ ਕਾਰਵਾਈ ਦੀ ਕੀਤੀ ਮੰਗ

by | Oct 16, 2025 | breaking news, daily | 0 comments

ਜੇਕਰ ਭਾਜਪਾ ਇਨਸਾਫ਼ ਯਕੀਨੀ ਬਣਾਉਣ ਵਿੱਚ ਅਸਫਲ ਰਹੀ ਤਾਂ ਅਸੀਂ ਸੰਘਰਸ਼ ਨੂੰ ਹਰ ਪਿੰਡ ਅਤੇ ਕੋਨੇ ਤੱਕ ਲੈ ਜਾਵਾਂਗੇ: ਹਰਪਾਲ ਸਿੰਘ ਚੀਮਾ

ਅਸੀਂ ਇਕੱਠੇ ਹੋ ਕੇ ਇਨਸਾਫ਼, ਸਮਾਨਤਾ ਅਤੇ ਬਾਬਾ ਸਾਹਿਬ ਦੇ ਸੰਵਿਧਾਨ ਲਈ ਲੜਾਂਗੇ, ਭਾਜਪਾ ਆਪਣੀ ਨਫ਼ਰਤ ਦੀ ਰਾਜਨੀਤੀ ਵਿੱਚ ਸਫਲ ਨਹੀਂ ਹੋਵੇਗੀ: ਹਰਪਾਲ ਚੀਮਾ

ਚੰਡੀਗੜ੍ਹ, 15 ਅਕਤੂਬਰ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਇੱਕ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਅਤੇ ਹਰਿਆਣਾ ਦੇ ਮਰਹੂਮ ਆਈਪੀਐਸ ਅਧਿਕਾਰੀ ਏਡੀਜੀਪੀ ਵਾਈ. ਪੂਰਨ ਕੁਮਾਰ ਦੇ ਮਾਮਲੇ ਵਿੱਚ ਮੁਲਜ਼ਮਾਂ ਵਿਰੁੱਧ ਤੁਰੰਤ ਗ੍ਰਿਫ਼ਤਾਰੀ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਪੰਜਾਬ ਦੇ ਵਿੱਤ ਮੰਤਰੀ ਅਤੇ ਸੀਨੀਅਰ ‘ਆਪ’ ਆਗੂ ਐਡਵੋਕੇਟ ਹਰਪਾਲ ਸਿੰਘ ਚੀਮਾ, ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ, ਡਾ. ਚਰਨਜੀਤ ਸਿੰਘ, ਮਨਵਿੰਦਰ ਸਿੰਘ ਗਿਆਸਪੁਰਾ ਅਤੇ ਗੁਰਪ੍ਰੀਤ ਸਿੰਘ ਜੀਪੀ, ਅਤੇ ਪਵਨ ਕੁਮਾਰ ਟੀਨੂੰ, ਰੌਬਿਨ ਸਾਂਪਲਾ ਅਤੇ ਬਲਜਿੰਦਰ ਸਿੰਘ ਚੌਂਦਾ ਸਮੇਤ ਸੀਨੀਅਰ ਪਾਰਟੀ ਆਗੂਆਂ ਦੀ ਅਗਵਾਈ ਵਾਲੇ ਵਫ਼ਦ ਨੇ ਰਾਜਪਾਲ ਨੂੰ ਇੱਕ ਵਿਸਤ੍ਰਿਤ ਮੰਗ ਪੱਤਰ ਸੌਂਪਿਆ, ਜਿਸ ਵਿੱਚ ਜਾਤੀ ਆਧਾਰਿਤ ਪਰੇਸ਼ਾਨੀ ਅਤੇ ਵਿਤਕਰੇ ਦੇ ਇਸ ਮਾਮਲੇ ਦੀ ਸਖ਼ਤ ਨਿੰਦਾ ਕੀਤੀ ਗਈ, ਜੋ ਇੱਕ ਆਈਪੀਐਸ ਅਧਿਕਾਰੀ ਦੇ ਦੁਖਦਾਈ ਅੰਤ ਦਾ ਕਾਰਨ ਬਣਿਆ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਰਾਜਪਾਲ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਢੁਕਵੀਂ ਕਾਰਵਾਈ ਕੀਤੀ ਜਾਵੇਗੀ।”

ਮੀਡੀਆ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਵਫ਼ਦ ਨੇ ਮਰਹੂਮ ਆਈਪੀਐਸ ਅਧਿਕਾਰੀ ਦੇ ‘ਅੰਤਿਮ ਨੋਟ’ ਵਿੱਚ ਦਰਜ ਸਾਰੇ ਅਧਿਕਾਰੀਆਂ ਨੂੰ ਤੁਰੰਤ ਮੁਅੱਤਲ ਕਰਨ ਅਤੇ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਅੱਗੇ ਕਿਹਾ, “ਇੱਕ ਹਫ਼ਤੇ ਤੋਂ ਵੱਧ ਸਮਾਂ ਹੋ ਗਿਆ ਹੈ, ਪਰ ਸਵਰਗੀ ਵਾਈ. ਪੂਰਨ ਕੁਮਾਰ ਵੱਲੋਂ ਨਾਮਜ਼ਦ ਕੀਤੇ ਗਏ ਡੀਜੀਪੀ ਹਰਿਆਣਾ ਅਤੇ ਹੋਰ ਅਧਿਕਾਰੀ ਅਜੇ ਵੀ ਖੁੱਲ੍ਹੇ ਘੁੰਮ ਰਹੇ ਹਨ। ਇਹ ਭਾਜਪਾ ਦੇ ਪੱਖਪਾਤ ਅਤੇ ਇਨਸਾਫ਼ ਪ੍ਰਤੀ ਇਸਦੀ ਪੂਰੀ ਤਰ੍ਹਾਂ ਅਣਦੇਖੀ ਨੂੰ ਦਰਸਾਉਂਦਾ ਹੈ ਜਦੋਂ ਕਿ ਪੀੜਤ ਦਲਿਤ ਭਾਈਚਾਰੇ ਨਾਲ ਸਬੰਧਤ ਹਨ।”

‘ਆਪ’ ਨੇਤਾ ਨੇ ਇਸ ਮੁੱਦੇ ‘ਤੇ ਚੁੱਪੀ ਲਈ ਭਾਜਪਾ ਸਰਕਾਰ ਦੀ ਵੀ ਨਿੰਦਾ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੇ ਸਥਿਤੀ ਦੀ ਗੰਭੀਰਤਾ ਦੇ ਬਾਵਜੂਦ ਪੂਰੀ ਤਰ੍ਹਾਂ ਚੁੱਪ ਵੱਟੀ ਹੋਈ ਹੈ। ਵਿੱਤ ਮੰਤਰੀ ਚੀਮਾ ਨੇ ਕਿਹਾ, “ਭਾਜਪਾ ਦੀ ਅਨੁਸੂਚਿਤ ਜਾਤੀ/ਜਨਜਾਤੀ ਨਾਗਰਿਕਾਂ ਦੀ ਰੱਖਿਆ ਕਰਨ ਵਿੱਚ ਅਸਫਲਤਾ ਭਾਜਪਾ ਸ਼ਾਸਿਤ ਰਾਜਾਂ ਵਿੱਚ ਉਨ੍ਹਾਂ ਵਿਰੁੱਧ ਵਧ ਰਹੇ ਅਪਰਾਧਾਂ ਤੋਂ ਸਪੱਸ਼ਟ ਹੈ।”

ਵਫ਼ਦ ਨੇ ਭਾਰਤ ਦੇ ਚੀਫ਼ ਜਸਟਿਸ ‘ਤੇ ਹਮਲੇ ਦੀ ਹਾਲੀਆ ਘਟਨਾ ਦੀ ਵੀ ਨਿੰਦਾ ਕੀਤੀ ਅਤੇ ਇਸਨੂੰ “ਦੇਸ਼ ਦੀ ਸਰਵਉੱਚ ਨਿਆਂਇਕ ਅਥਾਰਟੀ ਦਾ ਅਪਮਾਨ ਕਰਨ ਦੀ ਯੋਜਨਾਬੱਧ ਕੋਸ਼ਿਸ਼” ਐਲਾਨਿਆ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਭਾਜਪਾ ਸੰਵਿਧਾਨਕ ਸੰਸਥਾਵਾਂ ਅਤੇ ਪਿਛੜੇ ਭਾਈਚਾਰਿਆਂ ਨੂੰ ਲਗਾਤਾਰ ਕਮਜ਼ੋਰ ਕਰ ਰਹੀ ਹੈ।

‘ਆਪ’ ਮੰਗ ਕਰਦੀ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਪਣੀ ਚੁੱਪੀ ਤੋੜੇ ਅਤੇ ਅਨੁਸੂਚਿਤ ਜਾਤੀ/ਜਨਜਾਤੀ ਨਾਗਰਿਕਾਂ ਨੂੰ ਜਾਤੀ-ਅਧਾਰਤ ਅੱਤਿਆਚਾਰਾਂ ਤੋਂ ਬਚਾਉਣ ਲਈ ਤੁਰੰਤ ਕਾਰਵਾਈ ਕਰੇ। ਵਿੱਤ ਮੰਤਰੀ ਚੀਮਾ ਨੇ ਸਪਸ਼ਟ ਐਲਾਨ ਕਰਦਿਆਂ ਕਿਹਾ, “ਅਸੀਂ ਭਾਜਪਾ ਨੂੰ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਦੁਆਰਾ ਲਿਖੇ ਸੰਵਿਧਾਨ ਨੂੰ ਤਬਾਹ ਨਹੀਂ ਕਰਨ ਦੇਵਾਂਗੇ। ਭਾਜਪਾ ਉਨ੍ਹਾਂ ਅਧਿਕਾਰਾਂ ਨੂੰ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ ਜੋ ਬਾਬਾ ਸਾਹਿਬ ਨੇ ਦਲਿਤਾਂ, ਪਛੜੇ ਵਰਗਾਂ ਅਤੇ ਗਰੀਬਾਂ ਨੂੰ ਦਿੱਤੇ ਸਨ। ਅਸੀਂ ਅਜਿਹਾ ਹਰਗਜ਼ ਨਹੀਂ ਹੋਣ ਦੇਵਾਂਗੇ।”

‘ਆਪ’ ਵਫ਼ਦ ਨੇ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਹੀ ਇਨਸਾਫ਼ ਨਾ ਮਿਲਿਆ ਤਾਂ ਪਾਰਟੀ ਇਸ ਸੰਘਰਸ਼ ਨੂੰ ਦੇਸ਼ ਦੇ ਹਰ ਪਿੰਡ ਅਤੇ ਹਰ ਕੋਨੇ ਤੱਕ ਲੈ ਕੇ ਜਾਵੇਗੀ। ਹਰਪਾਲ ਸਿੰਘ ਚੀਮਾ ਨੇ ਕਿਹਾ, “ਅਸੀਂ ਨਿਆਂ, ਸਮਾਨਤਾ ਅਤੇ ਭਾਰਤ ਦੇ ਸੰਵਿਧਾਨ ਦੀ ਰੱਖਿਆ ਲਈ ਇਕੱਠੇ ਹੋ ਕੇ ਲੜਾਂਗੇ।”

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...