ਆਪ ਦੀ ਪਹਿਲੀ ਪ੍ਰਾਥਮਿਕਤਾ ਸਿੱਖਿਆ-ਸਿਹਤ, ਪਹਿਲਾਂ ਦਿੱਲੀ ‘ਚ ਸਰਕਾਰੀ ਸਕੂਲ ਸੁਧਾਰੇ, ਹੁਣ ਪੰਜਾਬ ‘ਚ ਸੁਧਾਰ ਰਹੇ ਹਾਂ- ਕੇਜਰੀਵਾਲ

by | Aug 19, 2026 | breaking news, daily, education, politics | 0 comments

ਪੰਜਾਬ ਦੇ ਜ਼ਿਆਦਾਤਰ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ, ਬਾਕੀਆਂ ਵਿੱਚ ਵੀ ਜਲਦ ਉਪਲਬਧ ਹੋਣਗੀਆਂ – ਕੇਜਰੀਵਾਲ

ਅੱਜ ਪੰਜਾਬ ਦੇ ਕਈ ਸਰਕਾਰੀ ਸਕੂਲ ਸਿੱਖਿਆ ਅਤੇ ਸਹੂਲਤਾਂ ਦੇ ਮਾਮਲੇ ਵਿੱਚ ਸਭ ਤੋਂ ਵਧੀਆ ਪ੍ਰਾਈਵੇਟ ਸਕੂਲਾਂ ਨੂੰ ਟੱਕਰ ਦੇ ਰਹੇ ਹਨ – ਕੇਜਰੀਵਾਲ

ਇੱਕ ਸਰਕਾਰੀ ਸਕੂਲ ਦੀ ਪੁਰਾਣੀ ਵੀਡੀਓ ਪੋਸਟ ਹੁੰਦੇ ਹੀ ਸਿੱਖਿਆ ਮੰਤਰੀ ਦਾ ਦੌਰਾ ਕਰਨਾ ਸਾਡੀ ਪ੍ਰਾਥਮਿਕਤਾ ਨੂੰ ਦਰਸਾਉਂਦਾ ਹੈ – ਕੇਜਰੀਵਾਲ

ਸ਼ਾਨਦਾਰ ਸਿੱਖਿਆ ਅਤੇ ਸਿਹਤ ਕਿਸੇ ਵੀ ਦੇਸ਼ ਦੇ ਵਿਕਾਸ ਦੀ ਨੀਂਹ ਹਨ, ਇਸ ਤੋਂ ਬਿਨਾਂ ਤਰੱਕੀ ਕਰਨਾ ਅਸੰਭਵ – ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਇੱਕ ਸਰਕਾਰੀ ਸਕੂਲ ਦੀ ਪੁਰਾਣੀ ਵੀਡੀਓ ਟਵੀਟ ਕਰਕੇ ਭਗਵੰਤ ਮਾਨ ਸਰਕਾਰ ਨੂੰ ਬਦਨਾਮ ਕਰਨ ਦੀ ਹੋ ਰਹੀ ਸਾਜ਼ਿਸ਼ ‘ਤੇ ਪਲਟਵਾਰ ਕੀਤਾ। ਉਨ੍ਹਾਂ ਨੇ ਉਸ ਸਕੂਲ ਦਾ ਦੌਰਾ ਕਰਕੇ ਸੱਚ ਜਾਣਨ ਪਹੁੰਚੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੀਡੀਓ ‘ਐਕਸ’ ‘ਤੇ ਸਾਂਝੀ ਕਰਦਿਆਂ ਕਿਹਾ ਕਿ ਸਿੱਖਿਆ ਅਤੇ ਸਿਹਤ, ਆਮ ਆਦਮੀ ਪਾਰਟੀ ਦੀ ਪਹਿਲੀ ਪ੍ਰਾਥਮਿਕਤਾ ਹੈ। ਸਿੱਖਿਆ ਮੰਤਰੀ ਦਾ ਸਕੂਲ ਦਾ ਦੌਰਾ ਕਰਨਾ ਇਸੇ ਪ੍ਰਾਥਮਿਕਤਾ ਦਾ ਸਬੂਤ ਹੈ। ਸਾਡੀ ਸਰਕਾਰ ਨੇ ਪਹਿਲਾਂ ਦਿੱਲੀ ਵਿੱਚ ਸਰਕਾਰੀ ਸਕੂਲਾਂ ਨੂੰ ਸੁਧਾਰਿਆ, ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸੁਧਾਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਜ਼ਿਆਦਾਤਰ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ ਅਤੇ ਬਾਕੀ ਬਚੇ ਕੁਝ ਸਕੂਲਾਂ ਵਿੱਚ ਵੀ ਜਲਦ ਉਪਲਬਧ ਕਰਵਾ ਦਿੱਤੀਆਂ ਜਾਣਗੀਆਂ। ਇਹੋ ਵਜ੍ਹਾ ਹੈ ਕਿ ਅੱਜ ਪੰਜਾਬ ਦੇ ਕਈ ਸਰਕਾਰੀ ਸਕੂਲ ਸਿੱਖਿਆ ਅਤੇ ਸਹੂਲਤਾਂ ਦੇ ਮਾਮਲੇ ਵਿੱਚ ਸਭ ਤੋਂ ਵੱਡੇ ਪ੍ਰਾਈਵੇਟ ਸਕੂਲਾਂ ਨੂੰ ਟੱਕਰ ਦੇ ਰਹੇ ਹਨ।

ਮੰਗਲਵਾਰ ਨੂੰ “ਆਪ” ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਨੂੰ ਬਹੁਤ ਖੁਸ਼ੀ ਹੈ ਕਿ ਅੱਜ ਪੂਰੇ ਦੇਸ਼ ਵਿੱਚ ਸਿੱਖਿਆ ਅਤੇ ਸਕੂਲਾਂ ਦੀ ਚਰਚਾ ਹੋ ਰਹੀ ਹੈ ਅਤੇ ਇਹ ਇੱਕ ਜਨ ਅੰਦੋਲਨ ਬਣ ਗਿਆ ਹੈ, ਜੋ ਬਹੁਤ ਪਹਿਲਾਂ ਹੀ ਹੋ ਜਾਣਾ ਚਾਹੀਦਾ ਸੀ। ਸਿੱਖਿਆ ਅਤੇ ਸਿਹਤ ਹਮੇਸ਼ਾ ਤੋਂ ਆਮ ਆਦਮੀ ਪਾਰਟੀ ਲਈ ਦੋ ਸਭ ਤੋਂ ਅਹਿਮ ਮੁੱਦੇ ਰਹੇ ਹਨ ਅਤੇ ਸਾਡਾ ਮੰਨਣਾ ਹੈ ਕਿ ਕੋਈ ਵੀ ਦੇਸ਼ ਆਪਣੇ ਨਾਗਰਿਕਾਂ ਨੂੰ ਬਿਹਤਰੀਨ ਅਤੇ ਮੁਫ਼ਤ ਸਿੱਖਿਆ ਤਥਾ ਸਿਹਤ ਸੇਵਾਵਾਂ ਦਿੱਤੇ ਬਿਨਾਂ ਤਰੱਕੀ ਨਹੀਂ ਕਰ ਸਕਦਾ, ਕਿਉਂਕਿ ਇਹ ਕਿਸੇ ਵੀ ਦੇਸ਼ ਦੇ ਵਿਕਾਸ ਦੀ ਨੀਂਹ ਹਨ।

ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ “ਆਪ” ਨੇ ਪਹਿਲਾਂ ਦਿੱਲੀ ਅਤੇ ਫਿਰ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕਈ ਸੁਧਾਰ ਕੀਤੇ, ਜਿਸ ਦੇ ਚਲਦਿਆਂ ਕਈ ਸਕੂਲ ਹੁਣ ਬਿਹਤਰੀਨ ਪ੍ਰਾਈਵੇਟ ਸਕੂਲਾਂ ਨਾਲੋਂ ਵੀ ਚੰਗੇ ਹੋ ਗਏ ਹਨ। ਦਿੱਲੀ ਅਤੇ ਪੰਜਾਬ ਦੋਵਾਂ ਹੀ ਥਾਵਾਂ ‘ਤੇ ਅਜਿਹੇ ਹਜ਼ਾਰਾਂ ਉਦਾਹਰਨ ਹਨ ਜਿੱਥੇ ਮਾਪਿਆਂ ਨੇ ਆਪਣੇ ਬੱਚਿਆਂ ਦਾ ਦਾਖਲਾ ਪ੍ਰਾਈਵੇਟ ਤੋਂ ਕੱਢ ਕੇ ਸਰਕਾਰੀ ਸਕੂਲਾਂ ਵਿੱਚ ਕਰਵਾਇਆ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰੀ ਸਕੂਲਾਂ ਨੂੰ ਬਿਹਤਰ ਬਣਾਉਣ ਦਾ ਕੰਮ ਜਾਰੀ ਹੈ ਅਤੇ ਕੁਝ ਨੂੰ ਛੱਡ ਕੇ ਜ਼ਿਆਦਾਤਰ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ। ਜਲਦ ਹੀ ਬਾਕੀ ਬਚੇ ਸਕੂਲਾਂ ਵਿੱਚ ਵੀ ਇਹ ਸਹੂਲਤਾਂ ਹੋਣਗੀਆਂ। ਅੱਜ ਪੰਜਾਬ ਦੇ ਕਈ ਸਰਕਾਰੀ ਸਕੂਲ ਸਹੂਲਤਾਂ ਅਤੇ ਸਿੱਖਿਆ ਦੀ ਗੁਣਵੱਤਾ ਦੇ ਮਾਮਲੇ ਵਿੱਚ ਸਭ ਤੋਂ ਵਧੀਆ ਪ੍ਰਾਈਵੇਟ ਸਕੂਲਾਂ ਨੂੰ ਟੱਕਰ ਦੇ ਰਹੇ ਹਨ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਕਿਸੇ ਨੇ ਪੰਜਾਬ ਦੇ ਇੱਕ ਸਰਕਾਰੀ ਸਕੂਲ ਦੀ ਪੁਰਾਣੀ ਵੀਡੀਓ ਪੋਸਟ ਕੀਤੀ ਸੀ। ਮੈਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਜ਼ਮੀਨੀ ਹਕੀਕਤ ਦਾ ਜਾਇਜ਼ਾ ਲੈਣ ਲਈ ਖੁਦ ਸਿੱਖਿਆ ਮੰਤਰੀ ਨੇ ਉਸ ਸਕੂਲ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਸਿੱਖਿਆ ਮੰਤਰੀ ਦੀ ਰਿਪੋਰਟ ਜ਼ਰੂਰ ਪੜ੍ਹਨੀ ਚਾਹੀਦੀ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...