‘ਆਪ’ ਸਰਕਾਰ ਦੀਆਂ ਪਰਿਵਰਤਨਕਾਰੀ ਤਬਦੀਲੀਆਂ ਪ੍ਰਤੀ ਵਚਨਬੱਧਤਾ ਨੇ ਪੰਜਾਬ ਦੇ ਕਰ ਮਾਲੀਏ ਨੂੰ ਵਧਾਇਆ: ਹਰਪਾਲ ਸਿੰਘ ਚੀਮਾ

by | Mar 2, 2025 | breaking news, daily | 0 comments

ਕਿਹਾ, ਅਪ੍ਰੈਲ ਤੋਂ ਫਰਵਰੀ ਤੱਕ ਜੀਐਸਟੀ, ਆਬਕਾਰੀ, ਵੈਟ, ਸੀਐਸਟੀ, ਅਤੇ ਪੀਐਸਡੀਟੀ ਤੋਂ ਸ਼ੁੱਧ ਮਾਲੀਆ ਪ੍ਰਾਪਤੀ ਵਿੱਚ 12.10% ਦਾ ਵਾਧਾ, ਫਰਵਰੀ ਵਿੱਚ ਸ਼ੁੱਧ ਜੀਐਸਟੀ ਵਿੱਚ 28.01% ਦਾ ਵਾਧਾ ਦਰਜ਼

ਜੀਐਸਟੀ ਅਧਾਰ ਤੇ ਕਰਪਾਲਣਾ ਵਿੱਚ ਵਾਧੇ ਅਤੇ ਇਮਾਨਦਾਰ ਟੈਕਸਦਾਤਾਵਾਂ ਨੂੰ ਹਰ ਸੰਭਵ ਮਦਦ ਦੇਣ ਸਦਕਾ ਹੋਇਆ ਕਰ ਮਾਲੀਏ ਵਿੱਚ ਵਾਧਾ: ਹਰਪਾਲ ਸਿੰਘ ਚੀਮਾ

ਅਕਾਲੀ-ਭਾਜਪਾ ਅਤੇ ਕਾਂਗਰਸ ਦੀ ਅਗਵਾਈ ਵਾਲੀਆਂ ਪਿਛਲੀਆਂ ਸਰਕਾਰਾਂ ਦੌਰਾਨ ਟੈਕਸ ਚੋਰੀ ਕਰਨ ਵਾਲਿਆਂ ਨੂੰ ਨੱਥ ਪਾਉਣ ਪ੍ਰਤੀ ਰਾਜਨੀਤਿਕ ਇੱਛਾ ਸ਼ਕਤੀ ਦੀ ਘਾਟ ਅਤੇ ਪ੍ਰਭਾਵਸ਼ਾਲੀ ਵਿੱਤੀ ਪ੍ਰਬੰਧਨ ਦੀ ਅਣਹੋਂਦ ਦੀ ਕੀਤੀ ਆਲੋਚਨਾ

ਚੰਡੀਗੜ੍ਹ, 2 ਮਾਰਚ

ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮਾਰਚ 2022 ਵਿੱਚ ਸੱਤਾ ਵਿੱਚ ਆਉਣ ਤੋਂ ਬਾਅਦ, ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਟੁੱਟ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਪਰਿਵਰਤਨਕਾਰੀ ਬਦਲਾਅ ਲਾਗੂ ਕੀਤੇ, ਜਿਸਦੇ ਨਤੀਜੇ ਵਜੋਂ ਸਾਲ ਦਰ ਸਾਲ ਸੂਬੇ ਦੇ ਕਰ ਮਾਲੀਏ ਵਿੱਚ ਨਿਰੰਤਰ ਵਾਧਾ ਹੋਇਆ। ਉਨ੍ਹਾਂ ਨੇ ਕਿਹਾ ਕਿ ਇਸੇ ਲੜੀ ਤਹਿਤ ਮੌਜੂਦਾ ਵਿੱਤੀ ਸਾਲ ਵਿੱਚ ਸੂਬੇ ਨੇ ਫਰਵਰੀ ਤੱਕ ਜੀਐਸਟੀ, ਆਬਕਾਰੀ, ਵੈਟ, ਸੀਐਸਟੀ, ਅਤੇ ਪੀਐਸਡੀਟੀ ਤੋਂ ਪ੍ਰਾਪਤ ਸ਼ੁੱਧ ਕਰ ਮਾਲੀਏ ਵਿੱਚ ਵਿੱਤੀ ਸਾਲ 2023-24 ਦੇ ਮੁਕਾਬਲੇ 12.10 ਪ੍ਰਤੀਸ਼ਤ ਦੀ ਵਿਕਾਸ ਦਰ ਹਾਸਿਲ ਕੀਤੀ, ਜਦੋਂ ਕਿ ਫਰਵਰੀ 2025 ਦੌਰਾਨ ਸ਼ੁੱਧ ਜੀਐਸਟੀ ਮਾਲੀਏ ਵਿੱਚ 28.01 ਫੀਸਦੀ ਦਾ ਪ੍ਰਭਾਵਸ਼ਾਲੀ ਵਾਧਾ ਦਰਜ਼ ਕੀਤਾ ਗਿਆ।

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਵਿੱਤੀ ਸਾਲ ਦੌਰਾਨ ਵਿੱਚ ਵਿੱਤੀ ਵਰ੍ਹੇ 2023-24 ਦੀ ਇਸੇ ਮਿਆਦ ਦੇ ਮੁਕਾਬਲੇ ਫਰਵਰੀ ਤੱਕ ਸ਼ੁੱਧ ਜੀਐਸਟੀ ਵਿੱਚ 13.39 ਫੀਸਦੀ, ਆਬਕਾਰੀ ਵਿੱਚ 14.43 ਫੀਸਦੀ, ਵੈਟ ਵਿੱਚ 5.10 ਫੀਸਦੀ, ਸੀਐਸਟੀ ਵਿੱਚ 17.03 ਫੀਸਦੀ ਅਤੇ ਪੀਐਸਡੀਟੀ ਵਿੱਚ 13.65 ਫੀਸਦੀ ਦੀ ਵਾਧਾ ਦਰ ਨਾਲ ਸੂਬੇ ਨੇ ਕਰ ਮਾਲੀਏ ਵਿੱਚ ਵਾਧੇ ਦੇ ਪਿਛਲੇ ਸਾਲਾਂ ਦੇ ਰੁਝਾਨਾਂ ਨੂੰ ਕਾਇਮ ਰੱਖਿਆ। ਉਨ੍ਹਾਂ ਕਿਹਾ ਕਿ ਇਸ ਵਿੱਤੀ ਸਾਲ ਫਰਵਰੀ ਤੱਕ ਇਨ੍ਹਾਂ ਕਰਾਂ ਤੋਂ ਸ਼ੁੱਧ ਮਾਲੀਆ ਪ੍ਰਾਪਤੀ 38272.66 ਕਰੋੜ ਰੁਪਏ ਹੈ ਜਦੋਂ ਕਿ ਪਿਛਲੇ ਵਿੱਤੀ ਸਾਲ ਦੌਰਾਨ 34141.36 ਕਰੋੜ ਰੁਪਏ ਸੀ, ਜਿਸ ਨਾਲ 4131.30 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ।

ਪਿਛਲੇ ਮਹੀਨੇ ਦੌਰਾਨ ਜੀਐਸਟੀ ਮਾਲੀਏ ਵਿੱਚ ਹੋਏ ਮਹੱਤਵਪੂਰਨ ਵਾਧੇ ਦਾ ਖਾਸਤੌਰ ‘ਤੇ ਜਿਕਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਫਰਵਰੀ 2025 ਦੌਰਾਨ ਸ਼ੁੱਧ ਜੀਐਸਟੀ ਮਾਲੀਆ ਪ੍ਰਾਪਤੀ ਵਿੱਚ 506.26 ਕਰੋੜ ਰੁਪਏ ਦਾ ਪ੍ਰਭਾਵਸ਼ਾਲੀ ਵਾਧਾ ਹੋਇਆ। ਉਨ੍ਹਾਂ ਕਿਹਾ ਕਿ ਫਰਵਰੀ 2025 ਲਈ ਸ਼ੁੱਧ ਜੀਐਸਟੀ ਪ੍ਰਾਪਤੀ 2,313.69 ਕਰੋੜ ਰੁਪਏ ਰਹੀ, ਜਦੋਂ ਕਿ ਫਰਵਰੀ 2024 ਵਿੱਚ ਇਹ ਪ੍ਰਾਪਤੀ 1,807.43 ਕਰੋੜ ਰੁਪਏ ਸੀ। ਇਸ ਤੋਂ ਇਲਾਵਾ, ਉਨ੍ਹਾਂ ਨੇ ਆਬਕਾਰੀ ਮਾਲੀਏ ਵਿੱਚ ਸ਼ਲਾਘਾਯੋਗ ਵਾਧੇ ਦਾ ਵੀ ਜ਼ਿਕਰ ਕਰਦਿਆਂ ਦੱਸਿਆ ਕਿ ਇਸ ਸਾਲ ਫਰਵਰੀ ਵਿੱਚ 686.47 ਕਰੋੜ ਰੁਪਏ ਦਾ ਆਬਕਾਰੀ ਮਾਲੀਆ ਪ੍ਰਾਪਤ ਹੋਇਆ ਜੋ ਕਿ ਪਿਛਲੇ ਸਾਲ ਫਰਵਰੀ ਵਿੱਚ ਪ੍ਰਾਪਤ ਹੋਏ 656 ਕਰੋੜ ਰੁਪਏ ਦੇ ਮਾਲੀਏ ਤੋਂ 30.47 ਕਰੋੜ ਰੁਪਏ ਵੱਧ ਹੈ।

ਸੂਬੇ ਦੇ ਕਰ ਮਾਲੀਏ ਨੂੰ ਬਿਹਤਰ ਬਣਾਉਣ ਲਈ ਕੀਤੀਆਂ ਗਈਆਂ ਪਹਿਲਕਦਮੀਆਂ ਦਾ ਜ਼ਿਕਰ ਕਰਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ਆਬਕਾਰੀ ਅਤੇ ਕਰ ਵਿਭਾਗ ਦੋ-ਪੱਖੀ ਪਹੁੰਚ ਰਾਹੀਂ ਆਪਣੇ ਟੀਚਿਆਂ ਨੂੰ ਪ੍ਰਾਪਤ ਕਰ ਰਿਹਾ ਹੈ ਜਿਸ ਵਿੱਚ ਜੀਐਸਟੀ ਅਧਾਰ ਨੂੰ ਵਧਾਉਣ ਲਈ ਗੈਰ-ਰਜਿਸਟਰਡ ਕਾਰੋਬਾਰਾਂ ਨੂੰ ਜੀਐਸਟੀ ਅਧੀਨ ਲਿਆਉਣ ਲਈ ਮੁਹਿੰਮਾਂ ਚਲਾਉਣਾ ਅਤੇ ਰਜਿਸਟਰਡ ਟੈਕਸਦਾਤਾਵਾਂ ਵਿੱਚ ਕਰਪਾਲਣਾ ਵਧਾਉਣ ਦੇ ਨਾਲ-ਨਾਲ ਇਮਾਨਦਾਰ ਟੈਕਸਦਾਤਾਵਾਂ ਨੂੰ ਹਰ ਮਦਦ ਦੇਣਾ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਸ਼ੁਰੂ ਕੀਤੀ ਗਈ ਹੈ ਅਤੇ ਨੌਜਵਾਨ ਪੀੜ੍ਹੀ ਵਿੱਚ ਕਰਪਾਲਣਾ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ ਦੀ ਸਰਗਰਮ ਸ਼ਮੂਲੀਅਤ ਲਈ ਉਪਰਾਲੇ ਕੀਤੇ ਜਾ ਰਹੇ ਹਨ।

ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਦੀ ਅਗਵਾਈ ਵਾਲੀਆਂ ਰਾਜ ਸਰਕਾਰਾਂ ਦੀ ਸੂਬੇ ਦੇ ਕਰ ਮਾਲੀਏ ਨੂੰ ਵਧਾਉਣ ਵਿੱਚ ਅਸਮਰੱਥਾ ਲਈ ਤਿੱਖੀ ਆਲੋਚਨਾ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇੰਨ੍ਹਾਂ ਪਾਰਟੀਆਂ ਵੱਲੋਂ ਟੈਕਸ ਚੋਰੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਅਤੇ ਪ੍ਰਭਾਵਸ਼ਾਲੀ ਵਿੱਤੀ ਪ੍ਰਬੰਧਨ ਪ੍ਰਤੀ ਰਾਜਨੀਤਿਕ ਇੱਛਾ ਸ਼ਕਤੀ ਦੀ ਘਾਟ ਦਿਖਾਈ ਗਈ। ਵਿੱਤ ਮੰਤਰੀ ਚੀਮਾ ਨੇ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਮਾਨਦਾਰੀ, ਪਾਰਦਰਸ਼ਤਾ ਅਤੇ ਪਰਿਵਰਤਨਸ਼ੀਲ ਤਬਦੀਲੀਆਂ ਪ੍ਰਤੀ ਅਟੁੱਟ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਬਿਹਤਰ ਪ੍ਰਸ਼ਾਸਨ ਸਦਕਾ ਇਮਾਨਦਾਰ ਟੈਕਸਦਾਤਾਵਾਂ ‘ਤੇ ਬੋਝ ਪਾਏ ਬਿਨਾਂ ਟੈਕਸ ਮਾਲੀਏ ਦੇ ਵਾਧੇ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਦਿਆਂ ਸੂਬੇ ਦੇ ਕਰ ਮਾਲੀਏ ਨੂੰ ਮਜ਼ਬੂਤ ਕੀਤਾ ਗਿਆ ਹੈ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...