ਆਪ ਸਰਕਾਰ ਨੇ 5,000 ਤੋਂ ਵੱਧ ਦਲਿਤ ਪਰਿਵਾਰਾਂ ਦੇ 70 ਕਰੋੜ ਰੁਪਏ ਦੇ ਕਰਜ਼ੇ ਕੀਤੇ ਮੁਆਫ਼

by | Mar 26, 2025 | breaking news, daily | 0 comments

ਪੰਜਾਬ ਸਰਕਾਰ ਦਾ ਇਨਕਲਾਬੀ ਬਜਟ ਹਾਸ਼ੀਏ ‘ਤੇ ਪਏ ਭਾਈਚਾਰਿਆਂ ਲਈ ਰਾਹਤ ਅਤੇ ਮੌਕੇ ਲੈਕੇ ਆਇਆ: ਡਾ. ਬਲਜੀਤ ਕੌਰ

ਅਨੁਸੂਚਿਤ ਜਾਤੀ ਉਪ-ਯੋਜਨਾ ਪਹਿਲਕਦਮੀਆਂ ਲਈ 13,987 ਕਰੋੜ ਰੁਪਏ ਦੀ ਰਿਕਾਰਡ ਵੰਡ

ਵਜ਼ੀਫ਼ਿਆਂ ਲਈ 262 ਕਰੋੜ, ਅਸ਼ੀਰਵਾਦ ਯੋਜਨਾ ਲਈ 36 ਕਰੋੜ, ਜਨ ਵਿਕਾਸ ਪ੍ਰੋਗਰਾਮ ਅਧੀਨ 170 ਕਰੋੜ ਦੀ ਵੰਡ, ਦੋ ਨਵੇਂ ਕਾਲਜ, ਮੁਫ਼ਤ ਬੱਸ ਸੇਵਾਵਾਂ ਲਈ 450 ਕਰੋੜ ਅਤੇ ਪੋਸ਼ਣ ਲਈ 1,177 ਕਰੋੜ

ਚੰਡੀਗੜ੍ਹ, 26 ਮਾਰਚ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਲੋਕ-ਕੇਂਦ੍ਰਿਤ ਬਜਟ ਪੇਸ਼ ਕਰਨ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਬਜਟ ਹਾਸ਼ੀਏ ‘ਤੇ ਪਏ ਭਾਈਚਾਰਿਆਂ ਦੇ ਵਿਕਾਸ ਨੂੰ ਤਰਜੀਹ ਦਿੰਦਾ ਹੈ। ਉਨ੍ਹਾਂ ਨੇ ਬਜਟ ਵਿੱਚ ਅਨੁਸੂਚਿਤ ਜਾਤੀਆਂ, ਔਰਤਾਂ ਅਤੇ ਪਛੜੇ ਪਰਿਵਾਰਾਂ ਦੀ ਸਹਾਇਤਾ ਲਈ ਪੇਸ਼ ਕੀਤੇ ਗਏ ਮਹੱਤਵਪੂਰਨ ਉਪਾਵਾਂ ‘ਤੇ ਚਾਨਣਾ ਪਾਇਆ।

ਸਰਕਾਰ ਨੇ ਅਨੁਸੂਚਿਤ ਜਾਤੀ ਪਰਿਵਾਰਾਂ ਦੁਆਰਾ 31 ਮਾਰਚ, 2020 ਤੱਕ ਅਨੁਸੂਚਿਤ ਜਾਤੀ ਭੂਮੀ ਵਿਕਾਸ ਅਤੇ ਵਿੱਤ ਨਿਗਮ ਅਧੀਨ ਲਏ ਗਏ 70 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕਰ ਦਿੱਤੇ ਹਨ। ਇਸ ਫੈਸਲੇ ਨਾਲ 5,000 ਤੋਂ ਵੱਧ ਪਰਿਵਾਰਾਂ ਨੂੰ ਲਾਭ ਪਹੁੰਚੇਗਾ ਜੋ ਉੱਚ ਵਿਆਜ ਦਰਾਂ ਅਤੇ ਆਰਥਿਕ ਮੁਸ਼ਕਲਾਂ ਕਾਰਨ ਭੁਗਤਾਨ ਕਰਨ ਵਿੱਚ ਅਸਮਰੱਥ ਸਨ।

ਰਾਜ ਨੇ ਅਨੁਸੂਚਿਤ ਜਾਤੀ ਉਪ-ਯੋਜਨਾ ਪਹਿਲਕਦਮੀਆਂ ਲਈ 13,987 ਕਰੋੜ ਰੁਪਏ ਅਲਾਟ ਕੀਤੇ ਹਨ। ਡਾ. ਕੌਰ ਨੇ ਹਾਸ਼ੀਏ ‘ਤੇ ਪਏ ਭਾਈਚਾਰਿਆਂ ਨੂੰ ਸਸ਼ਕਤ ਬਣਾਉਣ ਦੇ ਉਦੇਸ਼ ਨਾਲ ਕੀਤੇ ਗਏ ਇਸ ਬੇਮਿਸਾਲ ਕਦਮ ਦੀ ਸ਼ਲਾਘਾ ਕੀਤੀ। ਮੁੱਖ ਵੰਡਾਂ ਵਿੱਚ ਅਨੁਸੂਚਿਤ ਜਾਤੀਆਂ ਅਤੇ ਪਛੜੇ ਵਰਗ ਦੇ ਵਿਦਿਆਰਥੀਆਂ ਨੂੰ ਵਜ਼ੀਫ਼ੇ ਲਈ ₹
262 ਕਰੋੜਰੁਪਏ , ਗਰੀਬ ਪਰਿਵਾਰਾਂ ਦੀਆਂ ਕੁੜੀਆਂ ਦੇ ਵਿਆਹ ਲਈ ਅਸ਼ੀਰਵਾਦ ਯੋਜਨਾ ਤਹਿਤ 36 ਕਰੋੜ ਰੁਪਏ ਅਤੇ ਔਰਤਾਂ, ਬਜ਼ੁਰਗ ਨਾਗਰਿਕਾਂ, ਅਪਾਹਜ ਵਿਅਕਤੀਆਂ ਅਤੇ ਤਲਾਕਸ਼ੁਦਾ ਜਾਂ ਇਕੱਲੀਆਂ ਔਰਤਾਂ ਨੂੰ ਲਾਭ ਪਹੁੰਚਾਉਣ ਵਾਲੇ ਸਮਾਜ ਭਲਾਈ ਪ੍ਰੋਗਰਾਮਾਂ ਲਈ 6,175 ਕਰੋੜ ਰੁਪਏ ਸ਼ਾਮਲ ਹਨ।

ਡਾ. ਕੌਰ ਨੇ ਜਨ ਵਿਕਾਸ ਪ੍ਰੋਗਰਾਮ ਤਹਿਤ ਮੈਡੀਕਲ ਕਾਲਜ ਅਤੇ ਖੇਤੀਬਾੜੀ ਕਾਲਜ ਦੀ ਸਥਾਪਨਾ ਲਈ 170 ਕਰੋੜ ਰੁਪਏ ਦੇ ਬਜਟ ਪ੍ਰਬੰਧ ਦੀ ਵੀ ਸ਼ਲਾਘਾ ਕੀਤੀ, ਜਿਸਦਾ ਉਦੇਸ਼ ਹਾਸ਼ੀਏ ‘ਤੇ ਪਏ ਭਾਈਚਾਰਿਆਂ ਨੂੰ ਸਿੱਖਿਆ ਦੇ ਮੌਕੇ ਪ੍ਰਦਾਨ ਕਰਨਾ ਹੈ।

ਮਹਿਲਾ ਸਸ਼ਕਤੀਕਰਨ ਲਈ ਸਰਕਾਰ ਨੇ ਮੁਫ਼ਤ ਬੱਸ ਸੇਵਾਵਾਂ ਜਾਰੀ ਰੱਖਣ ਲਈ 450 ਕਰੋੜ ਰੁਪਏ ਅਤੇ ਆਂਗਣਵਾੜੀ ਕੇਂਦਰਾਂ ‘ਤੇ ਔਰਤਾਂ ਅਤੇ ਬੱਚਿਆਂ ਨੂੰ ਪੌਸ਼ਟਿਕ ਭੋਜਨ ਪ੍ਰਦਾਨ ਕਰਨ ਲਈ ਪੋਸ਼ਣ ਅਭਿਆਨ ਤਹਿਤ 1,177 ਕਰੋੜਰੁਪਏ ਅਲਾਟ ਕੀਤੇ ਹਨ।

ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਬਜਟ ਮਾਨ ਸਰਕਾਰ ਦੀ ਸਮਾਨ ਵਿਕਾਸ ਅਤੇ ਸਮਾਜਿਕ ਨਿਆਂ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਦਿਲੋਂ ਵਧਾਈਆਂ ਦਿੱਤੀਆਂ, ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਗਰੀਬਾਂ ਅਤੇ ਹਾਸ਼ੀਏ ‘ਤੇ ਪਏ ਲੋਕਾਂ ਨੂੰ ਉੱਚਾ ਚੁੱਕਣ ਲਈ ਇੱਕ ਦੂਰਦਰਸ਼ੀ ਬਜਟ ਪੇਸ਼ ਕਰਨ ਲਈ ਧੰਨਵਾਦ ਕੀਤਾ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...