ਆਪ ਸਰਕਾਰ ਵੱਲੋਂ ਲਿਆਂਦੀ ਲੈਣ ਪੂਲਿੰਗ ਸਕੀਮ ਇੱਕ ਚਿੱਟ ਫੰਡ ਸਕੀਮ -ਸੁਨੀਲ ਜਾਖੜ

by | Jun 30, 2025 | breaking news, daily, politics | 0 comments

ਕੱਲ ਨੂੰ ਜਵਾਬਦੇਹੀ ਭਗਵੰਤ ਸਿੰਘ ਮਾਨ ਦੀ ਤੈਅ ਹੋਵੇਗੀ ਨਾ ਕਿ ਦਿੱਲੀ ਵਾਲਿਆਂ ਦੀ, ਇਹ ਗੱਲ ਯਾਦ ਰੱਖਣ ਮੁੱਖ ਮੰਤਰੀ
— ਕਿਹਾ, ਲੋਕਾਂ ਨੂੰ ਚਾਰ ਗੁਣਾ ਮੁਨਾਫੇ ਦਾ ਝੂਠਾ ਲਾਲਚ ਦੇ ਕੇ ਕਿਸਾਨਾਂ ਦੀ ਜਮੀਨ ਹਥਿਆਈ ਜਾ ਰਹੀ ਹੈ

ਚੰਡੀਗੜ੍ਹ 30 ਜੂਨ
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਲਿਆਂਦੀ ਲੈਂਡ ਪੁਲਿੰਗ ਪੋਲਸੀ ਨੂੰ ਇੱਕ ਚਿੱਟ ਫੰਡ ਸਕੀਮ ਦੱਸਦਿਆਂ ਕਿਹਾ ਹੈ ਕਿ ਸੂਬਾ ਸਰਕਾਰ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ। ਉਹਨਾਂ ਕਿਹਾ ਕਿ ਲੋਕਾਂ ਨੂੰ ਚਾਰ ਗੁਣਾ ਮੁਨਾਫੇ ਦਾ ਝੂਠਾ ਲਾਲਚ ਦੇ ਕੇ ਕਿਸਾਨਾਂ ਦੀ ਜਮੀਨ ਹਥਿਆਈ ਜਾ ਰਹੀ ਹੈ।

ਇੱਥੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਸੂਬ ਪ੍ਰਧਾਨ ਨੇ ਆਖਿਆ ਕਿ ਇਹ ਸਕੀਮ ਪੰਜਾਬ ਦੀ ਲੁੱਟ ਕਰਨ ਦੇ ਇਰਾਦੇ ਨਾਲ ਤਿਆਰ ਕੀਤੀ ਗਈ ਹੈ । ਉਹਨਾਂ ਨੇ ਕਿਹਾ ਕਿ ਸਰਕਾਰ ਦੇ ਲੋਕ ਗਲਤ ਬਿਆਨੀ ਕਰ ਰਹੇ ਹਨ ਕਿ ਕਿਸਾਨ ਤੋਂ ਉਸਦੀ ਜਮੀਨ ਖੋਹੀ ਨਹੀਂ ਜਾਵੇਗੀ ਪਰ ਜਿਸ ਜਮੀਨ ਦਾ ਨੋਟੀਫਿਕੇਸ਼ਨ ਹੋ ਗਿਆ ਉਹ ਜਮੀਨ ਤਾਂ ਹੁਣ ਕਿਸਾਨ ਵੇਚ ਵੀ ਨਹੀਂ ਸਕਦਾ । ਜਦ ਕੋਈ ਮਾਲਿਕ ਆਪਣੀ ਜਮੀਨ ਵੇਚ ਨਹੀਂ ਸਕਦਾ ਤਾਂ ਫਿਰ ਕੀ ਇਹ ਉਸ ਦੇ ਅਧਿਕਾਰਾਂ ਦਾ ਹਨਨ ਨਹੀਂ ਹੈ।

ਉਹਨਾਂ ਨੇ ਕਿਹਾ ਕਿ ਇਹ ਇੱਕ ਪੋਂਜੀ ਸਕੀਮ / ਚਿੱਟ ਫੰਡ ਸਕੀਮ ਵਰਗੀ ਯੋਜਨਾ ਹੈ ਜਿਸ ਦਾ ਉਦੇਸ਼ ਆਪਣੇ ਚਹੇਤੇ ਰੀਅਲ ਅਸਟੇਟ ਦੇ ਲੋਕਾਂ ਰਾਹੀਂ ਕਮਿਸ਼ਨ ਖੋਰੀ ਕਰਨਾ ਹੈ । ਉਹਨਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸੁਚੇਤ ਕਰਦਿਆਂ ਕਿਹਾ ਕਿ ਕਿਉਂਕਿ ਉਹ ਸੰਵਿਧਾਨਿਕ ਅਹੁਦਿਆਂ ਤੇ ਹਨ ਅਤੇ ਪੰਜਾਬ ਦੇ ਲੋਕਾਂ ਦੀ ਹੋਈ ਲੁੱਟ ਲਈ ਉਹਨਾਂ ਦੀ ਜਵਾਬਦੇਹੀ ਤੈਅ ਹੋਣੀ ਹੈ ਜਦਕਿ ਜਿਹੜੇ ਲੋਕ ਉਹਨਾਂ ਤੋਂ ਇਹ ਕਾਰਾ ਕਰਵਾ ਰਹੇ ਹਨ ਉਹ ਤਾਂ ਸਰਕਾਰ ਬਦਲਦੇ ਹੀ ਬੋਰੀਆ ਬਿਸਤਰਾ ਸਮੇਟ ਕੇ ਦਿੱਲੀ ਚਲੇ ਜਾਣਗੇ ।

ਭਾਜਪਾ ਸੂਬਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇ ਤਾਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸਾਨ ਦੀ ਜਮੀਨ ਕਿਸਾਨ ਦੀ ਰਹੇ।

ਇੱਕ ਹੋਰ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਇੱਕ ਉਚ ਪੁਲਿਸ ਅਧਿਕਾਰੀ ਹੁੰਦੇ ਹੋਏ ਵੀ ਆਮ ਆਦਮੀ ਪਾਰਟੀ ਦੇ ਝਾਂਸੇ ਵਿੱਚ ਆ ਗਏ ਅਤੇ ਉਹ ਇਹ ਨਹੀਂ ਸਮਝ ਸਕੇ ਕਿ ਜਿਹੜੇ ਲੋਕ ਅੰਤਕਵਾਦੀਆ ਦੇ ਘਰ ਰਾਤਾਂ ਕੱਟਦੇ ਰਹੇ ਹਨ ਉਹ ਕਿਸ ਤਰ੍ਹਾਂ ਦਾ ਬਦਲਾਅ ਪੰਜਾਬ ਵਿੱਚ ਲਿਆਉਣਗੇ ।

ਬਿਕਰਮ ਸਿੰਘ ਮਜੀਠੀਆ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਕੌਣ ਸਹੀ ਹੈ ਕੌਣ ਗਲਤ ਹੈ ਇਸ ਦਾ ਫੈਸਲਾ ਕੋਰਟ ਕਰੇਗਾ ਪਰ ਆਪ ਸਰਕਾਰ ਨੂੰ ਸਾਰਿਆਂ ਖਿਲਾਫ ਇੱਕ ਸਾਰ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਚੁਣ ਚੁਣ ਕੇ ਕੀਤੀ ਗਈ ਕਾਰਵਾਈ ਸੰਦੇਹ ਪੈਦਾ ਕਰਦੀ ਹੈ। ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ ਜਿਨਾਂ ਬਾਰੇ ਖੜ ਕੇ ਕਿਹਾ ਸੀ ਕਿ ਉਹਨਾਂ ਤੇ ਪਰਚੇ ਕੀਤੇ ਜਾਣਗੇ ਅੱਜ ਉਹਨਾਂ ਖਿਲਾਫ ਕਾਰਵਾਈ ਨਾ ਹੋਣਾ ਦਰਸਾਉਂਦਾ ਹੈ ਕਿ ਜਾਂ ਤਾਂ ਪੈਰ ਫੜ ਲਏ ਗਏ ਹਨ ਜਾਂ ਪੈਸੇ ਫੜ ਲਏ ਗਏ ਹਨ।

ਸੁਨੀਲ ਜਾਖੜ ਨੇ ਕਿਹਾ ਕਿ ਹਾਲੇ ਵੀ ਵਕਤ ਹੈ ਕਿ ਭਗਵੰਤ ਸਿੰਘ ਮਾਨ ਪੰਜਾਬ ਪ੍ਰਤੀ ਆਪਣੀ ਜਵਾਬਦੇਹੀ ਸਮਝਣ। ਉਹਨਾਂ ਨੇ ਕਿਹਾ ਕਿ ਜੇਕਰ ਕਾਰਵਾਈ ਕਰਨੀ ਹੈ ਤਾਂ ਸਾਰੇ ਲੋਕਾਂ ਖਿਲਾਫ ਕੀਤੀ ਜਾਵੇ ਅਤੇ ਪੰਜਾਬ ਨੂੰ ਸਮਰਪਿਤ ਹੋ ਕੇ ਸਰਕਾਰ ਕੰਮ ਕਰੇ ਨਾ ਕਿ ਦਿੱਲੀ ਵਾਲਿਆਂ ਅੱਗੇ ਗੋਡੇ ਟੇਕ ਕੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...