ਆਬਕਾਰੀ ਵਿਭਾਗ ਨੇ ਮਨੀਮਾਜਰਾ ਵਿੱਚ ਗ਼ੈਰ-ਕਾਨੂੰਨੀ ਸ਼ਰਾਬ ਦੀਆਂ 350 ਬੋਤਲਾਂ ਜ਼ਬਤ ਕੀਤੀਆਂ; ਐੱਫਆਈਆਰ ਦਰਜ

by | Aug 28, 2026 | breaking news, crime, MARKET, politics | 0 comments

ਚੰਡੀਗੜ੍ਹ ਦੇ ਆਬਕਾਰੀ ਵਿਭਾਗ ਨੇ ਮਨੀਮਾਜਰਾ ਦੇ ਰੇਲਵੇ ਲਾਇਟ ਪੁਆਇੰਟ ਵੱਲ ਸ਼ਾਸਤਰੀ ਨਗਰ ਸਲਿੱਪ ਰੋਡ ਦੇ ਪਾਸ ਚੈਕਿੰਗ ਅਪ੍ਰੇਸ਼ਨ ਦੇ ਦੌਰਾਨ ‘ਸੰਤਰਾ’ ਬ੍ਰਾਂਡ ਦੀ ਸ਼ਰਾਬ ਦੀਆਂ 350 ਪੀਈਟੀ ਬੋਤਲਾਂ (ਹਰੇਕ 180 ਮਿ.ਲੀ.) ਜ਼ਬਤ ਕੀਤੀਆਂ ਹਨ, ਜੋ ਕਥਿਤ ਤੌਰ ‘ਤੇ ਯੂ.ਟੀ. ਚੰਡੀਗੜ੍ਹ ਵਿੱਚ ਵਿਕਰੀ ਲਈ ਸਨ। ਇਹ ਸ਼ਰਾਬ ਇੱਕ ਨਿਜੀ ਵਾਹਨ ਵਿੱਚ ਨਿਰਧਾਰਿਤ ਸੀਮਾ ਤੋਂ ਅਧਿਕ ਮਾਤਰਾ ਵਿੱਚ ਮਿਲੀ ਅਤੇ ਇਸ ਨੂੰ ਮੌਕੇ ‘ਤੇ ਹੀ ਜ਼ਬਤ ਕਰ ਲਿਆ ਗਿਆ।

ਇਹ ਕਾਰਵਾਈ ਈਟੀਆਈ ਗੁਰਪ੍ਰੀਤ ਸਿੰਘ ਅਤੇ ਪੁਲਿਸ ਟੀਮ ਦੁਆਰਾ ਗੁਪਤ ਸੂਚਨਾ ਦੇ ਅਧਾਰ ‘ਤੇ ਅਤੇ ਆਬਕਾਰੀ ਤੇ ਟੈਕਸੇਸ਼ਨ ਕਮਿਸ਼ਨਰ ਚੰਡੀਗੜ੍ਹ ਸ਼੍ਰੀ ਨਿਸ਼ਾਂਤ ਯਾਦਵ ਅਤੇ ਆਬਕਾਰੀ ਕਲੈਕਟਰ ਸ਼੍ਰੀ ਪ੍ਰਦੁਮਨ ਸਿੰਘ ਦੇ ਮਾਰਗਦਰਸ਼ਨ ਵਿੱਚ ਕੀਤੀ ਗਈ।

ਜ਼ਬਤ ਕੀਤੇ ਜਾਣ ਤੋਂ ਬਾਅਦ ਸਥਾਨਕ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਸ਼ਰਾਬ ਰੱਖਣ ਵਾਲੇ ਵਿਅਕਤੀ ਖ਼ਿਲਾਫ਼ ਪੁਲਿਸ ਸਟੇਸ਼ਨ ਆਈਟੀ ਪਾਰਕ, ਚੰਡੀਗੜ੍ਹ ਵਿਖੇ ਪੰਜਾਬ ਆਬਕਾਰੀ ਐਕਟ ਦੀ ਧਾਰਾ 61-1-14 ਅਤੇ ਭਾਰਤੀ ਨਯਾਯ ਸੰਹਿਤਾ (ਬੀਐੱਨਐੱਸ) ਦੀ ਧਾਰਾ 223, ਜੋ ਪਹਿਲਾਂ ਆਈਪੀਸੀ ਦੀ ਧਾਰਾ 188 ਸੀ, ਦੇ ਤਹਿਤ ਐੱਫਆਈਆਰ ਦਰਜ ਕੀਤੀ ਗਈ ਹੈ।

ਆਬਕਾਰੀ ਵਿਭਾਗ ਸ਼ਰਾਬ ਦੇ ਮੂਲ ਸਰੋਤ ਦਾ ਪਤਾ ਲਗਾਉਣ ਲਈ ਬੈਕਵਰਡ ਲਿੰਕੇਜ ਦੀ ਜਾਂਚ ਕਰ ਰਿਹਾ ਹੈ, ਅਤੇ ਕਾਨੂੰਨ ਅਨੁਸਾਰ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...