ਆਮ ਆਦਮੀ ਪਾਰਟੀ ਨੇ ਪੰਜਾਬ ਦੇ ਪੰਜ ਵਿਧਾਨ ਸਭਾ ਹਲਕਿਆਂ ਲਈ ਨਿਯੁਕਤ ਕੀਤੇ ਹਲਕਾ ਇੰਚਾਰਜ

by | Jun 26, 2025 | breaking news, daily, politics | 0 comments

ਆਦਮਪੁਰ ਲਈ ਪਵਨ ਟੀਨੂੰ, ਫਗਵਾੜਾ ਲਈ ਹਰਜੀ ਮਾਨ, ਰਾਜਾ ਸਾਂਸੀ ਲਈ ਸੋਨੀਆ ਮਾਨ, ਬਠਿੰਡਾ ਦਿਹਾਤੀ ਲਈ ਜਸਵਿੰਦਰ ਸ਼ਿੰਦਾ ਅਤੇ ਕਪੂਰਥਲਾ ਵਿਧਾਨ ਸਭਾ ਲਈ ਐਡਵੋਕੇਟ ਕਰਮਵੀਰ ਚੰਦੀ ਹੋਣਗੇ ਹਲਕਾ ਇੰਚਾਰਜ

ਚੰਡੀਗੜ੍ਹ, 25 ਜੂਨ

ਆਮ ਆਦਮੀ ਪਾਰਟੀ ਨੇ ਬੁੱਧਵਾਰ ਨੂੰ 5 ਵਿਧਾਨ ਸਭਾ ਹਲਕਿਆਂ ਵਿੱਚ ਇੰਚਾਰਜ ਨਿਯੁਕਤ ਕਰਕੇ ਪੰਜਾਬ ਵਿੱਚ ਆਪਣੇ ਸੰਗਠਨ ਦਾ ਵਿਸਥਾਰ ਕੀਤਾ। ਪਵਨ ਕੁਮਾਰ ਟੀਨੂੰ ਨੂੰ ਆਦਮਪੁਰ ਵਿਧਾਨ ਸਭਾ ਹਲਕੇ ਲਈ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਮੌਜੂਦਾ ਸਮੇਂ ਵਿਚ ਪਵਨ ਟੀਨੂੰ ਆਮ ਆਦਮੀ ਪਾਰਟੀ ਦੇ ਸੀਨੀਅਰ ਬੁਲਾਰੇ ਵਜੋਂ ਆਪਣੀ ਸੇਵਾ ਨਿਭਾ ਰਹੇ ਹਨ। ਉਨ੍ਹਾਂ ਨੂੰ ਹਾਲ ਹੀ ਵਿੱਚ ਸਰਕਾਰ ਨੇ ਪੰਜਾਬ ਰਾਜ ਸਹਿਕਾਰੀ ਬੈਂਕ ਦਾ ਚੇਅਰਮੈਨ ਵੀ ਬਣਾਇਆ ਹੈ। ਉਹ 2012 ਤੋਂ 2022 ਤੱਕ ਦੋ ਵਾਰ ਵਿਧਾਇਕ ਵੀ ਰਹਿ ਚੁੱਕੇ ਹਨ ਅਤੇ 2014 ਅਤੇ 2024 ਦੀਆਂ ਲੋਕ ਸਭਾ ਚੋਣਾਂ ਵੀ ਲੜ ਚੁੱਕੇ ਹਨ।

ਫਗਵਾੜਾ ਵਿਧਾਨ ਸਭਾ ਵਿੱਚ, ਹਰਜੀ ਮਾਨ (ਹਰਨੂਰ ਸਿੰਘ ਮਾਨ) ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਹਰਜੀ ਮਾਨ ਪੰਜਾਬ ਦੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਦੇ ਬੇਟੇ ਅਤੇ ਭਾਰਤ ਦੇ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਦੇ ਦੋਤੇ ਹਨ। ਉਹ ਇਸ ਵੇਲੇ ਪਾਰਟੀ ਦੇ ਬੁਲਾਰੇ ਹਨ।

ਸੋਨੀਆ ਮਾਨ ਨੂੰ ਰਾਜਾ ਸਾਂਸੀ ਵਿਧਾਨ ਸਭਾ ਹਲਕੇ ਦਿ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਸੋਨੀਆ ਮਾਨ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਬਲਦੇਵ ਸਿੰਘ ਦੀ ਧੀ ਅਤੇ ਇੱਕ ਪੰਜਾਬੀ ਫ਼ਿਲਮ ਅਦਾਕਾਰਾ ਹਨ। ਉਨ੍ਹਾਂ ਦੇ ਪਿਤਾ ਨੇ ਦਿੱਲੀ ਕਿਸਾਨ ਅੰਦੋਲਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ।ਉਹ ਸਮਾਜ ਸੇਵਾ ਦੇ ਖੇਤਰ ਵਿੱਚ ਵੀ ਬਹੁਤ ਸਰਗਰਮ ਹਨ।*

ਐਡਵੋਕੇਟ ਕਰਮਵੀਰ ਚੰਦੀ ਨੂੰ ਕਪੂਰਥਲਾ ਵਿਧਾਨ ਸਭਾ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਹ ਪਿਛਲੇ 15 ਸਾਲਾਂ ਤੋਂ ਕਪੂਰਥਲਾ ਜ਼ਿਲ੍ਹਾ ਅਦਾਲਤ ਵਿੱਚ ਵਕੀਲ ਹੈ। ਉਹ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੇ ਮੈਂਬਰ ਅਤੇ ਚੌਲ ਮਿੱਲ ਐਸੋਸੀਏਸ਼ਨ, ਕਪੂਰਥਲਾ ਦੇ ਸਕੱਤਰ ਵੀ ਹਨ।

ਬਠਿੰਡਾ ਦਿਹਾਤੀ ਤੋਂ ਜਸਵਿੰਦਰ ਸਿੰਘ ਸ਼ਿੰਦਾ ਨੂੰ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਸ਼ਿੰਦਾ 2019 ਤੋਂ ਆਮ ਆਦਮੀ ਪਾਰਟੀ ਨਾਲ ਹੈ ਅਤੇ ਇਸ ਸਮੇਂ ਪਾਰਟੀ ਦੇ ਖੇਡ ਵਿੰਗ ਦਾ ਸੂਬਾ ਸਕੱਤਰ ਹੈ। ਉਹ ਬਠਿੰਡਾ ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਦੇ ਪ੍ਰਧਾਨ ਵੀ ਹਨ।

ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਸਾਰੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਪਾਰਟੀ ਹੋਰ ਵੀ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਸਾਨੂੰ ਪੂਰਾ ਵਿਸ਼ਵਾਸ ਹੈ ਕਿ ਸਾਰੇ ਨਵ-ਨਿਯੁਕਤ ਅਹੁਦੇਦਾਰ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣਗੇ। ਅਰੋੜਾ ਨੇ ਕਿਹਾ ਕਿ ਸੰਗਠਨ ਦਾ ਵਿਸਥਾਰ ਕਰਨ ਦਾ ਸਾਡਾ ਉਦੇਸ਼ ਹਰੇਕ ਵਿਧਾਨ ਸਭਾ ਹਲਕੇ ਵਿੱਚ ਪਾਰਟੀ ਨੂੰ ਮਜ਼ਬੂਤ ​​ਕਰਨਾ ਅਤੇ ਬੂਥ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ​​ਕਰਨਾ ਹੈ।

ਸਾਰੇ 117 ਵਿਧਾਨ ਸਭਾ ਹਲਕਿਆਂ ਲਈ ਹਲਕੇ ਸੰਗਠਨ ਇੰਚਾਰਜ ਵੀ ਕੀਤੇ ਗਏ ਨਿਯੁਕਤ

ਪੰਜ ਵਿਧਾਨ ਸਭਾ ਹਲਕਿਆਂ ਲਈ ਹਲਕਾ ਇੰਚਾਰਜਾਂ ਦੀ ਨਿਯੁਕਤੀ ਦੇ ਨਾਲ ਪਾਰਟੀ ਨੇ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਲਈ ਹਲਕਾ ਸੰਗਠਨ ਇੰਚਾਰਜ ਵੀ ਨਿਯੁਕਤ ਕੀਤੇ ਹਨ। ਹਲਕਾ ਸੰਗਠਨ ਇੰਚਾਰਜ ਦਾ ਕੰਮ ਹਰ ਵਿਧਾਨ ਸਭਾ ਵਿੱਚ ਸੰਗਠਨ ਨੂੰ ਮਜ਼ਬੂਤ ​​ਕਰਨਾ ਅਤੇ ਪਾਰਟੀ ਦੇ ਸੰਗਠਨਾਤਮਕ ਢਾਂਚੇ ਦਾ ਹਰ ਪਿੰਡ ਅਤੇ ਹਰ ਵਾਰਡ ਪੱਧਰ ਤੱਕ ਵਿਸਤਾਰ ਕਰਨਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...