ਇਕੱਲੇ-ਇਕੱਲੇ ਸਰਕਾਰੀ ਸਕੂਲ ਦੀ ਕਾਇਆ ਕਲਪ ਕਰਨ ਲਈ ਮਾਨ ਸਰਕਾਰ ਨੇ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ’ ਦੀ ਸ਼ੁਰੂਆਤ: ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ

by | Apr 7, 2025 | breaking news, daily, education | 0 comments

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਹਲਕੇ ਦੇ ਪਿੰਡ ਕਮਾਲਪੁਰ ਤੇ ਮੌੜਾਂ ਦੇ ਸਰਕਾਰੀ ਸਕੂਲਾਂ ਦੇ ਨਾਲ-ਨਾਲ ਦਿੜ੍ਹਬਾ ਦੇ ਸਕੂਲ ਆਫ ਐਮੀਨੈਂਸ ‘ਚ ‘ਪੰਜਾਬ ਵਿਕਾਸ ਕ੍ਰਾਂਤੀ’ ਤਹਿਤ ਕੀਤਾ ਵਿਕਾਸ ਕਾਰਜਾਂ ਦਾ ਉਦਘਾਟਨ

ਚੰਡੀਗੜ੍ਹ/ਦਿੜ੍ਹਬਾ/ ਸੰਗਰੂਰ, 7 ਅਪ੍ਰੈਲ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਕੂਲ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ‘ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਅੱਜ ਦਿੜ੍ਹਬਾ ਹਲਕੇ ਦੇ ਪਿੰਡ ਕਮਾਲਪੁਰ ਤੇ ਮੌੜਾਂ ਦੇ ਸਰਕਾਰੀ ਸਕੂਲਾਂ ਦੇ ਨਾਲ-ਨਾਲ ਦਿੜ੍ਹਬਾ ਦੇ ਸਕੂਲ ਆਫ ਐਮੀਨੈਂਸ ‘ਚ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਮੰਤਰੀ ਚੀਮਾ ਵੱਲੋਂ ਪਿੰਡ ਕਮਾਲਪੁਰ ਦੇ ਹਾਈ ਸਕੂਲ ਵਿੱਚ 41.19 ਲੱਖ ਰੁਪਏ, ਪਿੰਡ ਮੌੜਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ 13.65 ਲੱਖ ਅਤੇ ਕਾਮਰੇਡ ਭੀਮ ਸਿੰਘ ਸਕੂਲ ਆਫ ਐੈੰਮੀਨੈਂਸ ਦਿੜ੍ਹਬਾ ਵਿੱਚ 53.77 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।

ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸੂਬੇ ਵਿੱਚ 20,000 ਦੇ ਕਰੀਬ ਸਰਕਾਰੀ ਸਕੂਲ ਹਨ ਅਤੇ ਇਕੱਲੇ-ਇਕੱਲੇ ਸਰਕਾਰੀ ਸਕੂਲ ਦੀ ਕਾਇਆ ਕਲਪ ਕਰਨ ਲਈ ਮਾਨ ਸਰਕਾਰ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਇਸ ਮੁਹਿੰਮ ਤਹਿਤ ਲਗਭਗ 12,000 ਸਕੂਲਾਂ ਦੀ ਨੁਹਾਰ ਬਦਲਣ ਦਾ ਕੰਮ ਹੁਣ ਤੱਕ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸਿੱਖਿਆ ਦੇ ਖੇਤਰ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਕੀਤਾ ਗਿਆ ਪਰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਆਪਣੇ ਪਹਿਲੇ ਬਜਟ ਵਿੱਚ ਹੀ ਸਿੱਖਿਆ ਦੇ ਖੇਤਰ ਦਾ ਬਜਟ ਕਰੀਬ 57 ਫੀਸਦ ਵਧਾਇਆ ਗਿਆ ਸੀ।

ਕੈਬਨਿਟ ਮੰਤਰੀ ਚੀਮਾ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਸਕੂਲਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਦੇ ਨਾਲ-ਨਾਲ ਅਧਿਆਪਕਾਂ ਦੇ ਹੁਨਰ ਨੂੰ ਹੋਰ ਨਿਖਾਰਨ ਲਈ ਕੋਸ਼ਿਸ਼ਾਂ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਅਧਿਆਪਕਾਂ ਨੂੰ ਉੱਚ ਪੱਧਰੀ ਸਿਖਲਾਈ ਦੇਣ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ ਜੋ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਇੱਥੇ ਹੀ ਨਹੀਂ ਉਨ੍ਹਾਂ ਦੀ ਸਰਕਾਰ ਵੱਲੋਂ ਆਮ ਘਰਾਂ ਦੇ ਬੱਚਿਆਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਹਨ ਜਿਨ੍ਹਾਂ ਵਿੱਚ ਲਗਭਗ 20,000 ਅਧਿਆਪਕ ਭਰਤੀ ਕੀਤੇ ਗਏ ਹਨ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਾਨ ਸਰਕਾਰ ਦੀਆਂ ਸਿੱਖਿਆ ਦੇ ਖੇਤਰ ਵਿੱਚ ਪਹਿਲਕਦਮੀਆਂ ਦਾ ਚੰਗਾ ਅਸਰ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਰਾਹੀਂ ਵੀ ਸਪੱਸ਼ਟ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ 200 ਦੇ ਲਗਭਗ ਵਿਦਿਆਰਥੀਆਂ ਨੇ ਜੇ.ਈ.ਈ. ਦਾ ਟੈਸਟ ਪਾਸ ਕੀਤਾ ਹੈ ਜੋ ਇੱਕ ਵੱਖਰੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਮਾਣਮੱਤੀਆਂ ਪ੍ਰਾਪਤੀਆਂ ਵਿੱਚ ਹੋਰ ਵਾਧੇ ਲਈ ਮਾਨ ਸਰਕਾਰ ਵੱਲੋਂ ਸਕੂਲ ਆਫ ਐਮੀਨੈਂਸ ਵੀ ਸ਼ੁਰੂ ਕੀਤੇ ਗਏ ਹਨ ਜਿੱਥੇ ਹਰ ਸਟਰੀਮ ਵਿੱਚ ਚੰਗੇ ਵਿਦਿਆਰਥੀ ਪੈਦਾ ਕੀਤੇ ਜਾਣੇ ਯਕੀਨੀ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਹੁਣ ਵਿਸ਼ਿਆਂ ‘ਤੇ ਆਧਾਰਤ ਲੈਬਜ਼, ਐਜੂਕੇਸ਼ਨਲ ਪਾਰਕ, ਲੜਕੇ ਅਤੇ ਲੜਕੀਆਂ ਲਈ ਵੱਖੋ-ਵੱਖਰੇ ਪਖਾਨੇ, ਬੱਸਾਂ ਦੀ ਵਿਵਸਥਾ, ਸੁਰੱਖਿਆ ਗਾਰਡ, ਚੌਂਕੀਦਾਰ, ਸਫਾਈ ਸੇਵਕ ਆਦਿ ਸੇਵਾਵਾਂ ਦਾ ਪ੍ਰਬੰਧ ਕੀਤਾ ਗਿਆ ਹੈ।

ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸੇ ਤਰ੍ਹਾਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਖਿਲਾਫ ਫੈਸਲਾਕੁੰਨ ਜੰਗ ਛੇੜੀ ਗਈ ਹੈ ਜਿਸ ਤਹਿਤ ਨਸ਼ਾ ਤਸਕਰਾਂ ਨਾਲ ਪੂਰੀ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਦੇ ਮੁਕੰਮਲ ਖਾਤਮੇ ਦੇ ਨਾਲ ਨਾਲ ਨਸ਼ਿਆਂ ਤੋਂ ਪੀੜਤ ਵਿਅਕਤੀਆਂ ਦਾ ਸਹੀ ਇਲਾਜ ਕਰਵਾਉਣਾ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਪਾਕਿਸਤਾਨ ਦੀ ਸਰਹੱਦ ਨਾਲ ਨਸ਼ੇ ਦੀ ਤਸਕਰੀ ਦੀ ਸਮੱਸਿਆ ਨੂੰ ਰੋਕਣ ਲਈ ਐਂਟੀ ਡਰੋਨ ਸਿਸਟਮ ਅਤੇ ਪੰਜਾਬ ਹੋਮ ਗਾਰਡ ਵਿੱਚ ਨਵੀਂ ਭਰਤੀ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਕਰਕੇ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਵਿੱਚ ਮਦਦ ਮਿਲੇਗੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...