ਇੱਕ ਜੂਨ ਨੂੰ ਪੰਜਾਬ ਵਿੱਚ ਨਸ਼ਿਆਂ ਕਾਰਨ ਤਿੰਨ ਮੌਤਾਂ ਅਤੇ ਨਸ਼ਾ ਤਸਕਰਾਂ ਤੋਂ ਤੰਗ ਪਿੰਡ ਵੇਚਣ ਦਾ ਪੋਸਟਰ

by | Jun 2, 2025 | breaking news, daily | 0 comments

“ਸਾਡਾ ਪਿੰਡ ਵਿਕਾਊ ਹੈ” ਕੋਈ ਨਾਰਾ ਨਹੀਂ, ਇਹ ਨਸ਼ਾ ਤਸਕਰਾਂ ਤੋਂ ਤੰਗ ਪੰਜਾਬ ਦੇ ਪਿੰਡ ਦੀ ਬੇਬਸੀ ਦੀ ਚੀਕ ਹੈ।

–“ਸਾਡਾ ਪਿੰਡ ਵਿਕਾਊ ਹੈ” ਇਹ ਕੋਈ ਨਾਰਾ ਨਹੀਂ, ਪੰਜਾਬ ਵਿੱਚ ਨਸ਼ਿਆਂ ਦੀ ਭਿਆਨਕ ਹਕੀਕਤ।

–“ਸਾਡਾ ਪਿੰਡ ਵਿਕਾਊ ਹੈ” ਅਤੇ ਨਸ਼ਿਆਂ ਕਾਰਨ ਤਿੰਨ ਮੌਤਾਂ, ਪੰਜਾਬ ਵਿੱਚ ਨਸ਼ਿਆਂ ਦੀ ਡਰਾਉਣੀ ਸਥਿਤੀ।

ਚੰਡੀਗੜ੍ਹ, 2 ਜੂਨ
ਪਹਿਲੀ ਜੂਨ ਨੂੰ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਦੇਹੜਕਾ, ਫਰੀਦਕੋਟ ਜ਼ਿਲ੍ਹੇ ਦੇ ਪਿੰਡ ਰੋਡੀਕਪੂਰਾ, ਅਤੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਸੇਨੀਆ ਵਿੱਚ ਨਸ਼ਿਆਂ ਦੀ ਓਵਰਡੋਜ਼ ਕਾਰਨ ਤਿੰਨ ਮੌਤਾਂ ਹੋਈਆਂ। ਇਸੇ ਤਰ੍ਹਾਂ, ਪਿੰਡ ਬਖਤਾਵਰ ਵਿੱਚ ਨਸ਼ਾ ਤਸਕਰਾਂ ਤੋਂ ਤੰਗ ਆ ਕੇ ਲੋਕਾਂ ਨੇ ਬੋਰਡ ਲਗਾਇਆ ਕਿ “ਸਾਡਾ ਪਿੰਡ ਵਿਕਾਊ ਹੈ”। ਇਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਾਅਵੇ “ਯੁੱਧ ਨਸ਼ਿਆਂ ਵਿਰੁੱਧ” (ਨਸ਼ਿਆਂ ਦੇ ਖਿਲਾਫ ਯੁੱਧ) ਦੀ ਭਿਆਨਕ ਹਕੀਕਤ ਅਤੇ 31 ਮਈ ਤੱਕ ਪੰਜਾਬ ਨੂੰ ਨਸ਼ਾ-ਮੁਕਤ ਕਰਨ ਦੀ ਡੈਡਲਾਈਨ ਦੀ ਨਾਕਾਮੀ ਦਾ ਸਬੂਤ ਹੈ। ਇਹ ਕਹਿਣਾ ਹੈ ਪੰਜਾਬ ਭਾਜਪਾ ਦੇ ਮੀਡੀਆ ਪ੍ਰਧਾਨ ਵਿਨੀਤ ਜੋਸ਼ੀ ਦਾ।

ਜੋਸ਼ੀ ਨੇ ਕਿਹਾ ਕਿ ਬਠਿੰਡਾ ਦੇ ਪਿੰਡ ਭਾਈ ਬਖਤਾਉਰ ਵਿੱਚ ਲੱਗੇ ਪੋਸਟਰ “ਸਾਡਾ ਪਿੰਡ ਵਿਕਾਊ ਹੈ” ਕੋਈ ਨਾਰਾ ਨਹੀਂ, ਸਗੋਂ ਨਸ਼ਾ ਤਸਕਰਾਂ ਤੋਂ ਪੀੜਤ ਪੰਜਾਬ ਦੇ ਪਿੰਡ ਦੀ ਬੇਬਸੀ ਦੀ ਚੀਕ ਹੈ, ਜਿੱਥੇ ਇੱਕ ਸਾਬਕਾ ਸੈਨਿਕ ਰਣਵੀਰ ਸਿੰਘ ਨੂੰ ਨਸ਼ਿਆਂ ਦੇ ਖਿਲਾਫ ਬੋਲਣ ‘ਤੇ ਨਸ਼ਾ ਤਸਕਰਾਂ ਨੇ ਬੇਰਹਮੀ ਨਾਲ ਉਸ ਦੀਆਂ ਦੋਵੇਂ ਲੱਤਾਂ ਤੋੜ ਦਿੱਤੀਆਂ। ਅੱਜ ਪਿੰਡ ਦੇ ਦੁਕਾਨਦਾਰ, ਮਜ਼ਦੂਰ, ਤੇ ਬਹਿਣਾਂ-ਧੀਆਂ ਨਸ਼ਾ ਤਸਕਰਾਂ ਤੋਂ ਸੁਰੱਖਿਅਤ ਨਹੀਂ। ਪੰਜਾਬ ਦੇ ਕਿਸਾਨ ਜਾਂ ਆਮ ਲੋਕ ਜੇ ਕੋਈ ਧਰਨਾ-ਪ੍ਰਦਰਸ਼ਨ ਕਰਦੇ ਹਨ, ਤਾਂ ਪੁਲਿਸ ਉਨ੍ਹਾਂ ਦੀਆਂ ਮਾਤਾ-ਭੈਣਾਂ ਸਮੇਤ ਸਾਰਿਆਂ ਨੂੰ ਗ੍ਰਿਫ਼ਤਾਰ ਕਰ ਲੈਂਦੀ ਹੈ, ਪਰ ਨਸ਼ਾ ਤਸਕਰਾਂ ਦੇ ਖਿਲਾਫ 10-10 ਕੇਸ ਚੱਲਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਤੁਰੰਤ ਜ਼ਮਾਨਤ ‘ਤੇ ਛੱਡ ਦਿੱਤਾ ਜਾਂਦਾ ਹੈ।

ਪੰਜਾਬ ਦੀ ਮੌਜੂਦਾ ਹਾਲਤ ਉੱਤਰ ਪ੍ਰਦੇਸ਼ ਅਤੇ ਬਿਹਾਰ ਤੋਂ ਵੀ ਵਿਗੜ ਚੁੱਕੀ ਹੈ। ਪਿੰਡ ਦੇ ਲੋਕ “ਚਿੱਟਾ” (ਡਰੱਗ) ਤਸਕਰਾਂ ਤੋਂ ਬੁਰੀ ਤਰ੍ਹਾਂ ਡਰੇ ਹੋਏ ਹਨ। ਇਹ ਤਸਕਰ ਲੋਕਾਂ ਨੂੰ ਘਰੋਂ ਬਾਹਰ ਨਿਕਲਣ ਤੋਂ ਵੀ ਡਰਾ ਰਹੇ ਹਨ। “ਅਸੀਂ ਕੋਈ ਰਾਜਨੀਤਕ ਕਾਰਕੁਨ ਨਹੀਂ, ਨਾ ਹੀ ਕਿਸੇ ਸਿਆਸੀ ਪਾਰਟੀ ਨਾਲ ਜੁੜੇ ਹਾਂ, ਪਰ ਹੁਣ ਪਾਣੀ ਸਿਰ ਤੋਂ ਉੱਪਰ ਨਿਕਲ ਚੁੱਕਾ ਹੈ” ਵਾਇਰਲ ਵੀਡੀਓ ਵਿੱਚ ਨੌਜਵਾਨ ਲਖਬੀਰ ਏਹ ਕਹਣਦਾ ਹੋਆ ਯੂਪੀ ਵਿੱਚ ਬਦਮਾਸ਼ਾਂ ਦੇ ਖਿਲਾਫ ਕਾਰਵਾਈ ਲਈ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ ਤਾਰੀਫ਼ ਕਰਦਾ ਦਿਖਾਈ ਦਿੰਦਾ ਹੈ।

ਆਖਿਰ ਜੋਸ਼ੀ ਬੋਲੇ ਕਿ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਦਾਅਵਿਆਂ ਅਤੇ ਕਾਰਵਾਈਆਂ ਦੇ ਫਰਕ ਨੂੰ ਹੁਣ ਪੰਜਾਬ ਦੇ ਲੋਕ ਸਮਝ ਰਹੇ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...