ਉਦਯੋਗਾਂ ਨੂੰ ਹੁਣ ਹਰ ਸਾਲ ਨਹੀਂ ਲੈਣਾ ਹੋਵੇਗਾ ਫਾਇਰ ਐਨਓਸੀ: ਤਰੁਨਪ੍ਰੀਤ ਸਿੰਘ ਸੌਂਦ

by | Jun 30, 2025 | breaking news, daily | 0 comments

– ਮਾਨ ਸਰਕਾਰ ਨੇ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਇਮਾਰਤਾਂ ਦੀ ਉਚਾਈ ਸੀਮਾ 18 ਤੋਂ ਵਧਾ ਕੇ 21 ਮੀਟਰ ਕੀਤੀ

ਚੰਡੀਗੜ੍ਹ, 30 ਜੂਨ:

ਪੰਜਾਬ ਸਰਕਾਰ ਨੇ ਰਾਜ ਵਿੱਚ ਅੱਗ ਬੁਝਾਊ ਸੇਵਾਵਾਂ ਨੂੰ ਆਧੁਨਿਕ ਬਣਾਉਣ ਅਤੇ ਉਦਯੋਗਾਂ ਲਈ ਸੌਖ ਨਾਲ ਕਾਰੋਬਾਰ ਕਰਨ ਦੀ ਪ੍ਰਕਿਰਿਆ ਨੂੰ ਹੋਰ ਬਿਹਤਰ ਬਣਾਉਣ ਲਈ ਅਹਿਮ ਕਦਮ ਚੁੱਕੇ ਹਨ। ਉਦਯੋਗਾਂ ਅਤੇ ਆਮ ਨਾਗਰਿਕਾਂ ਲਈ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਐਕਟ, 2024 ਲਾਗੂ ਕੀਤਾ ਗਿਆ ਹੈ। ਉਦਯੋਗਿਕ ਇਮਾਰਤਾਂ ਦੀ ਆਗਿਆਯੋਗ ਉਚਾਈ ਹੁਣ 18 ਮੀਟਰ ਤੋਂ ਵਧਾ ਕੇ 21 ਮੀਟਰ ਤੱਕ ਕਰ ਦਿੱਤੀ ਗਈ ਹੈ।

ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ 27 ਜੂਨ ਨੂੰ ਡਾਇਰੈਕਟੋਰੇਟ ਆਫ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਸਿਜ਼ (ਸਥਾਨਕ ਸਰਕਾਰਾਂ ਵਿਭਾਗ) ਵੱਲੋਂ ਜਾਰੀ ਇੱਕ ਨੋਟੀਫਿਕੇਸ਼ਨ ਅਨੁਸਾਰ ਵੱਖ-ਵੱਖ ਉਦਯੋਗਾਂ ਦੇ ਜੋਖਮ ਵਰਗੀਕਰਨ ਦੇ ਆਧਾਰ ‘ਤੇ ਕਈ ਉਦਯੋਗਾਂ ਦੀ ਫਾਇਰ ਸੇਫਟੀ ਐਨ.ਓ.ਸੀ. ਦੀ ਵੈਧਤਾ 1 ਸਾਲ ਤੋਂ ਵਧਾ ਕੇ 3 ਤੋਂ 5 ਸਾਲ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਦਯੋਗਾਂ ਨੂੰ 3 ਵਰਗਾਂ ਵਿੱਚ ਵੰਡਿਆਂ ਗਿਆ ਹੈ ਅਤੇ ਜਿਹੜੇ ਉਦਯੋਗ ਜੋਖਮ ਜਾਂ ਜ਼ਿਆਦਾ ਖਤਰਨਾਕ ਪੱਧਰ ਦੇ ਹਨ ਸਿਰਫ ਉਨ੍ਹਾਂ ਉਦਯੋਗਾਂ ਨੂੰ ਸਾਲਾਨਾ ਐਨ.ਓ.ਸੀ. ਦੀ ਲੋੜ ਹੋਵੇਗੀ। ਘੱਟ ਜੋਖਮ ਵਾਲੇ ਉਦਯੋਗਾਂ ਲਈ 5 ਸਾਲ ਅਤੇ ਦਰਮਿਆਨੇ ਜੋਖਮ ਵਾਲੇ ਉਦਯੋਗਾਂ ਲਈ ਐਨ.ਓ.ਸੀ. ਦੀ ਵੈਧਤਾ 3 ਸਾਲ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਲਾਲ ਫੀਤਾਸ਼ਾਹੀ ਨੂੰ ਨੱਥ ਪਵੇਗੀ ਅਤੇ ਉਦਯੋਗਪਤੀ ਆਪਣਾ ਕਾਰੋਬਾਰ ਹੋਰ ਸੌਖ ਨਾਲ ਕਰ ਸਕਣਗੇ।

ਜ਼ਿਕਰਯੋਗ ਹੈ ਕਿ ਘੱਟ ਜੋਖਮ ਵਾਲੇ ਉਦਯੋਗਾਂ ਦੀ ਸੂਚੀ ਵਿੱਚ 43 ਉਦਯੋਗ, ਦਰਮਿਆਨੇ ਜੋਖਮ ਵਾਲੇ ਉਦਯੋਗਾਂ ਦੀ ਸੂਚੀ ਵਿੱਚ 63 ਉਦਯੋਗ ਅਤੇ ਜ਼ਿਆਦਾ ਜ਼ੋਖਮ ਵਾਲੇ ਉਦਯੋਗਾਂ ਦੀ ਸੂਚੀ ਵਿੱਚ 39 ਉਦਯੋਗਾਂ ਨੂੰ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਯੋਗ ਆਰਕੀਟੈਕਟ ਵੱਲੋਂ ਬਣਾਈ ਗਈ ਅੱਗ ਬੁਝਾਊ ਡਰਾਇੰਗ/ਸਕੀਮ ਨੂੰ ਵਿਭਾਗ ਦੁਆਰਾ ਸਵੀਕਾਰ ਕੀਤਾ ਜਾਵੇਗਾ। ਕਿਸੇ ਹੋਰ ਸਲਾਹਕਾਰ ਜਾਂ ਏਜੰਸੀ ਤੋਂ ਅੱਗ ਬੁਝਾਊ ਡਰਾਇੰਗ/ਸਕੀਮ ਦੀ ਜਾਂਚ ਕਰਵਾਉਣ ਦੀ ਕੋਈ ਲੋੜ ਨਹੀਂ ਹੋਵੇਗੀ।

ਉਦਯੋਗ ਮੰਤਰੀ ਨੇ ਕਿਹਾ ਕਿ ਫਾਇਰ ਐਨ.ਓ.ਸੀ. ਲੈਣ ਲਈ ਅਰਜ਼ੀ ਦੇਣ ਵੇਲੇ ਮਾਲਕ/ਕਾਬਜ਼ਕਾਰ ਵੱਲੋਂ 53 ਪੁਆਇੰਟਾਂ ਦੀ ਇੱਕ ਵਿਆਪਕ ਚੈੱਕਲਿਸਟ ਦੇਣ ਦੀ ਪ੍ਰਣਾਲੀ ਨੂੰ ਵੀ ਖਤਮ ਕਰ ਦਿੱਤਾ ਗਿਆ ਹੈ। ਸੌਂਦ ਨੇ ਕਿਹਾ ਕਿ ਨੋਟੀਫਿਕੇਸ਼ਨ ਅਨੁਸਾਰ ਹੁਣ ਇਮਾਰਤ ਦੇ ਮਾਲਕ ਨੂੰ ਆਨਲਾਈਨ ਸਾਲਾਨਾ ਸਵੈ-ਪ੍ਰਮਾਣੀਕਰਨ ਪੇਸ਼ ਕਰਨ ਦੀ ਆਗਿਆ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਨ੍ਹਾਂ ਫੈਸਲਿਆਂ ਨਾਲ ਉਦਯੋਗਾਂ ਨੂੰ ਰਾਹਤ ਮਿਲੇਗੀ ਅਤੇ ਉਹ ਆਪਣਾ ਜ਼ਿਆਦਾ ਧਿਆਨ ਵਪਾਰਕ ਵਾਧੇ ਵੱਲ ਲਗਾ ਸਕਣਗੇ। ਉਨ੍ਹਾਂ ਕਿਹਾ ਕਿ ਇਸ ਨਾਲ ਉਦਯੋਗਾਂ ਨੂੰ ਬੇਲੋੜੀਆਂ ਮੰਨਜ਼ੂਰੀਆਂ ਲੈਣ ਤੋਂ ਵੀ ਨਿਜਾਤ ਮਿਲੇਗੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...