ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ ਨਾਲ ਕੀਤੀ ਮੁਲਾਕਾਤ

by | Aug 19, 2026 | breaking news, daily, religion | 0 comments

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਧ ਤੋਂ ਵੱਧ ਸ਼ਰਧਾਲੂਆਂ ਨੂੰ ਵੀਜ਼ੇ ਦੇਣ ਦੀ ਕੀਤੀ ਮੰਗ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਉੱਚ ਪੱਧਰੀ ਵਫ਼ਦ ਨੇ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦੇ ਮੁੱਖ ਅਧਿਕਾਰੀ ਜਨਾਬ ਸ਼ਾਇਦ ਅਹਿਮਦ ਵੜੈਚ ਨਾਲ ਮੁਲਾਕਾਤ ਕਰਕੇ ਨਵੰਬਰ ਮਹੀਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਜਾਣ ਵਾਲੇ ਜਥੇ ਲਈ ਸ਼ਰਧਾਲੂਆਂ ਨੂੰ ਖੁੱਲ੍ਹਦਿਲੀ ਨਾਲ ਵੀਜ਼ਾ ਦੇਣ ਲਈ ਆਖਿਆ ਹੈ। ਉਨ੍ਹਾਂ ਹਾਈ ਕਮਿਸ਼ਨਰ ਨੂੰ ਇਸ ਬਾਰੇ ਇਕ ਲਿਖਤੀ ਪੱਤਰ ਵੀ ਸੌਪਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ, ਸ. ਮਨਜੀਤ ਸਿੰਘ ਜੀ.ਕੇ., ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਤੇ ਮੈਨੇਜਰ ਸ. ਰਜਿੰਦਰ ਸਿੰਘ ਰੂਬੀ ਮੌਜੂਦ ਸਨ।
ਇਸ ਸਬੰਧੀ ਜਾਰੀ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਦੀ ਹਰ ਸਿੱਖ ਦੀ ਭਾਵਨਾ ਹੁੰਦੀ ਹੈ, ਜਿਸ ਨੂੰ ਵੇਖਦਿਆਂ ਹਾਈ ਕਮਿਸ਼ਨਰ ਨੂੰ ਖੁੱਲਦਿਲੀ ਨਾਲ ਵੀਜੇ ਜਾਰੀ ਕਰਨੇ ਚਾਹੀਦੇ ਹਨ।
ਉਨ੍ਹਾਂ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਵਿਚਾਲੇ ਹੋਏ ਸਮਝੌਤਿਆਂ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਂਦਾ ਹੈ। ਆਮ ਤੌਰ ’ਤੇ ਇਸ ਯਾਤਰਾ ਲਈ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਲਗਭਗ 1800 ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਜਾਂਦੇ ਹਨ।
ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਨਿੱਜੀ ਤੌਰ ’ਤੇ ਸੰਗਠਿਤ ਸਿੱਖ ਜਥਿਆਂ ਨੂੰ ਵੀਜ਼ੇ ਨਾ ਮਿਲਣ ਅਤੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਬੰਦ ਹੋਣ ਕਾਰਨ ਸਿੱਖ ਸੰਗਤ ਅੰਦਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਪਾਕਿਸਤਾਨ ਜਾਣ ਦੀ ਤਾਂਘ ਹੋਰ ਵੀ ਵਧੀ ਹੈ। ਇਸੇ ਕਾਰਨ ਨਵੰਬਰ 2026 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਪਾਕਿਸਤਾਨ ਜਾਣ ਲਈ 7500 ਤੋਂ ਵੱਧ ਸਿੱਖ ਸ਼ਰਧਾਲੂ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਚ ਜਮ੍ਹਾਂ ਕਰਵਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਗਿਣਤੀ ਸਿਰਫ਼ ਇਕ ਅੰਕੜਾ ਨਹੀਂ, ਸਗੋਂ ਸਿੱਖ ਸੰਗਤ ਦੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਪ੍ਰਤੀ ਡੂੰਘੀ ਸ਼ਰਧਾ ਅਤੇ ਭਾਵਨਾਤਮਕ ਸਾਂਝ ਦਾ ਪ੍ਰਗਟਾਵਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਪਾਕਿਸਤਾਨ ਹਾਈ ਕਮਿਸ਼ਨ ਨੂੰ ਆਖਿਆ ਗਿਆ ਹੈ ਕਿ ਨਿਰਧਾਰਤ ਕੋਟੇ ਦੀ ਸੀਮਾ ਤੋਂ ਉੱਪਰ ਉੱਠਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਜਾ ਰਹੇ 7500 ਤੋਂ ਵੱਧ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕਰਨ ਲਈ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂਆਂ ਵੱਲੋਂ ਇਹ ਯਾਤਰਾ ਧਾਰਮਿਕ ਸ਼ਰਧਾ, ਗੁਰਧਾਮਾਂ ਦੇ ਦਰਸ਼ਨਾਂ ਅਤੇ ਗੁਰੂ ਸਾਹਿਬ ਨਾਲ ਜੁੜੇ ਪਾਵਨ ਇਤਿਹਾਸ ਨੂੰ ਨਤਮਸਤਕ ਹੋਣ ਦੀ ਭਾਵਨਾ ਨਾਲ ਕੀਤੀ ਜਾਂਦੀ ਹੈ। ਇਸ ਲਈ ਪਾਕਿਸਤਾਨ ਸਰਕਾਰ ਅਤੇ ਹਾਈ ਕਮਿਸ਼ਨ ਵੱਲੋਂ ਇਸ ਨੂੰ ਧਾਰਮਿਕ ਭਾਵਨਾਵਾਂ ਨਾਲ ਜੋੜ ਕੇ ਵਿਚਾਰਿਆ ਜਾਣਾ ਚਾਹੀਦਾ ਹੈ।
ਉਨ੍ਹਾਂ ਉਮੀਦ ਪ੍ਰਗਟਾਈ ਕਿ ਪਾਕਿਸਤਾਨ ਹਾਈ ਕਮਿਸ਼ਨ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਸਮਝਦਿਆਂ ਇਸ ਵਿਸ਼ੇਸ਼ ਮੌਕੇ ’ਤੇ ਵੱਧ ਤੋਂ ਵੱਧ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਦੇਣ ਲਈ ਹਾਂ-ਪੱਖੀ ਫ਼ੈਸਲਾ ਕਰੇਗਾ, ਤਾਂ ਜੋ ਸਿੱਖ ਸ਼ਰਧਾਲੂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰ ਸਕਣ ਅਤੇ ਸ਼ਰਧਾ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸਮਾਗਮਾਂ ਵਿਚ ਸ਼ਾਮਲ ਹੋ ਸਕਣ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਇਸ ਮਾਮਲੇ ਨੂੰ ਪਾਕਿਸਤਾਨ ਸਰਕਾਰ ਕੋਲ ਪ੍ਰਭਾਵਸ਼ਾਲੀ ਢੰਗ ਨਾਲ ਉਠਾ ਕੇ ਵੱਧ ਤੋਂ ਵੱਧ ਸਿੱਖ ਸ਼ਰਧਾਲੂਆਂ ਦੀ ਪਾਕਿਸਤਾਨ ਯਾਤਰਾ ਨੂੰ ਸੁਖਾਲਾ ਬਣਾਉਣ ਲਈ ਉੱਦਮ ਕਰੇ। ਉਨ੍ਹਾਂ ਭਾਰਤ ਸਰਕਾਰ ਨੂੰ ਸੰਗਤਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਮੁੜ ਤੁਰੰਤ ਖੋਲ੍ਹੇ ਜਾਣ ਲਈ ਆਖਿਆ। ਇਸ ਮੌਕੇ ਐਡਵੋਕੇਟ ਧਾਮੀ ਨੇ ਪਾਕਿਸਤਾਨ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੂੰ ਯਾਦਗਾਰੀ ਤੌਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਾਹਿਰੀ ਮਾਡਲ ਅਤੇ ਸ਼ਾਲ ਦੇ ਕੇ ਸਨਮਾਨਿਤ ਵੀ ਕੀਤਾ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਅਸਿਸਟੈਂਟ, ਸ਼੍ਰੋਮਣੀ ਕਮੇਟੀ
ਸੰਪਰਕ : 81968-00236

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...