ਮੁੱਖ ਇੰਜੀਨੀਅਰ ਸ਼੍ਰੀ ਐਨ ਪੀ ਸ਼ਰਮਾ ਨੇ ਵੀ ਵਿਭਾਗ ਦੇ ਕਈ ਇੰਜੀਨੀਅਰਾਂ ਅਤੇ ਕਰਮਚਾਰੀਆਂ ਦੇ ਨਾਲ ਖੂਨਦਾਨ ਕੀਤਾ
ਸਮਾਜ ਪ੍ਰਤੀ ਸਮਰਪਣ ਭਾਵਨਾ ਨੂੰ ਦਰਸਾਉਂਦੇ ਹੋਏ ਨਾ ਸਿਰਫ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਕੇ ਸਗੋਂ ਖੂਨਦਾਨ ਕਰਕੇ ਸਮਾਜ ਦੀ ਸੇਵਾ ਕਰਦੇ ਹੋਏ ਇੰਜੀਨੀਅਰਜ਼ ਐਸੋਸੀਏਸ਼ਨ ਚੰਡੀਗੜ੍ਹ ਵੱਲੋਂ ਅੱਜ ਕਮਿਊਨਿਟੀ ਸੈਂਟਰ ਸੈਕਟਰ 19-ਬੀ ਚੰਡੀਗੜ੍ਹ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦਾ ਆਯੋਜਨ ਸ਼੍ਰੀ ਸ਼ਿਵ ਕੰਵਰ ਮਹਾਸੰਘ ਪੰਚਕੂਲਾ ਦੇ ਸਹਿਯੋਗ ਨਾਲ ਕੀਤਾ ਗਿਆ।
ਸਿਟੀ ਮੇਅਰ ਸ਼. ਅਨੂਪ ਗੁਪਤਾ ਨੇ ਸ਼੍ਰੀਮਤੀ ਅਨਿੰਦਿਤਾ ਮਿੱਤਰਾ, ਆਈ.ਏ.ਐਸ, ਕਮਿਸ਼ਨਰ, ਨਗਰ ਨਿਗਮ ਚੰਡੀਗੜ੍ਹ ਦੀ ਮੌਜੂਦਗੀ ਵਿੱਚ ਖੂਨਦਾਨ ਕੈਂਪ ਦਾ ਉਦਘਾਟਨ ਕੀਤਾ।
ਖੂਨਦਾਨ ਕੈਂਪ ਨੂੰ ਭਰਵਾਂ ਹੁੰਗਾਰਾ ਮਿਲਿਆ ਜਿੱਥੇ ਇੰਜੀਨੀਅਰਾਂ ਅਤੇ ਹੋਰ ਸਟਾਫ ਮੈਂਬਰਾਂ ਵੱਲੋਂ 160 ਯੂਨਿਟ ਖੂਨ ਦਾਨ ਕੀਤਾ ਗਿਆ।