ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ ‘ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਢਿੱਲੋਂ

by | Jul 16, 2026 | breaking news, election, politics | 0 comments

ਵੋਟਰ ਸੂਚੀ ਸੁਧਾਈ ਦੀ ਆੜ ਵਿੱਚ ਸਰਕਾਰੀ ਸਕੀਮਾਂ ਦਾ ਪ੍ਰਚਾਰ ਕਰਵਾਉਣ ਅਤੇ ਡਾਟਾ ਇਕੱਠਾ ਕਰਨ ਦੇ ਦੋਸ਼: ਢਿੱਲੋਂ

ਵੋਟਰਾਂ ਤੋਂ ਗੈਰ-ਅਧਿਕਾਰਤ ਦਸਤਾਵੇਜ਼ ਮੰਗਣ ਅਤੇ ਸਰਕਾਰੀ ਸਕੀਮਾਂ ਦਾ ਪ੍ਰਚਾਰ ਕਰਵਾਉਣ ਦੇ ਦੋਸ਼ਾਂ ਦੀ ਜਾਂਚ ਦੀ ਮੰਗ

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਨੂੰ ਇੱਕ ਅਹਿਮ ਮੰਗ ਪੱਤਰ ਭੇਜ ਕੇ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਪੁਨਰ ਸਮੀਖਿਆ (ਐਸਆਈਆਰ) ਪ੍ਰਕਿਰਿਆ ਦੌਰਾਨ ਕੁਝ ਸਰਕਾਰੀ ਅਧਿਕਾਰੀਆਂ ਅਤੇ ਬੀਐਲਓਜ਼ ਵੱਲੋਂ ਕੀਤੀਆਂ ਜਾ ਰਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ‘ਤੇ ਗੰਭੀਰ ਚਿੰਤਾ ਪ੍ਰਗਟਾਈ ਗਈ ਹੈ। ਪਾਰਟੀ ਨੇ ਚੋਣ ਕਮਿਸ਼ਨ ਤੋਂ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦੇਣ ਅਤੇ ਸੁਧਾਰਾਤਮਕ ਨਿਰਦੇਸ਼ ਜਾਰੀ ਕਰਨ ਦੀ ਮੰਗ ਕੀਤੀ ਹੈ।

ਭਾਜਪਾ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਭੇਜੇ ਗਏ ਪੱਤਰ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਚੋਣ ਡਿਊਟੀ ‘ਤੇ ਤਾਇਨਾਤ ਕੁਝ ਅਧਿਕਾਰੀ ਵੋਟਰ ਸੂਚੀ ਦੀ ਸੁਧਾਈ ਦੀ ਆੜ ਵਿੱਚ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਨਾਲ ਸਬੰਧਤ ਡਾਟਾ ਇਕੱਠਾ ਕਰ ਰਹੇ ਹਨ ਅਤੇ ਲੋਕਾਂ ਨੂੰ ਇਹਨਾਂ ਸਕੀਮਾਂ ਦਾ ਲਾਭ ਲੈਣ ਲਈ ਪ੍ਰੇਰਿਤ ਕਰ ਰਹੇ ਹਨ।

ਪਾਰਟੀ ਨੇ ਸਪੱਸ਼ਟ ਕੀਤਾ ਕਿ ਇਹ ਗਤੀਵਿਧੀਆਂ ਚੋਣ ਕਮਿਸ਼ਨ ਦੀ ਪ੍ਰਕਿਰਿਆ ਦੇ ਉਦੇਸ਼ਾਂ ਦੇ ਬਿਲਕੁਲ ਉਲਟ ਅਤੇ ਗੈਰ-ਕਾਨੂੰਨੀ ਹਨ। ਇਸ ਤੋਂ ਇਲਾਵਾ, ਕਈ ਥਾਵਾਂ ‘ਤੇ ਬੂਥ ਲੈਵਲ ਅਫ਼ਸਰਾਂ ਵੱਲੋਂ ਕਿਰਾਏਦਾਰ ਵੋਟਰਾਂ ਤੋਂ ਅਣਅਧਿਕਾਰਤ ਦਸਤਾਵੇਜ਼ਾਂ ਜਿਵੇਂ ਕਿ ਰਜਿਸਟਰਡ ਕਿਰਾਇਆ ਨਾਮਾ ਜਾਂ ਮਕਾਨ ਮਾਲਕ ਦੇ ਹਲਫ਼ੀਆ ਬਿਆਨ ਦੀ ਮੰਗ ਕੀਤੀ ਜਾ ਰਹੀ ਹੈ, ਜੋ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਵਿੱਚ ਕਿਧਰੇ ਵੀ ਲਾਜ਼ਮੀ ਨਹੀਂ ਹਨ। ਅਜਿਹੀਆਂ ਨਾਜਾਇਜ਼ ਮੰਗਾਂ ਕਾਰਨ ਆਮ ਵੋਟਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਚੋਣ ਪ੍ਰਕਿਰਿਆ ਬੇਲੋੜੀ ਗੁੰਝਲਦਾਰ ਬਣ ਰਹੀ ਹੈ।

ਇਸ ਗੰਭੀਰ ਮਾਮਲੇ ਨੂੰ ਲੈ ਕੇ ਭਾਜਪਾ ਨੇ ਚੋਣ ਕਮਿਸ਼ਨ ਅੱਗੇ ਕਈ ਅਹਿਮ ਮੰਗਾਂ ਰੱਖੀਆਂ ਹਨ। ਪਾਰਟੀ ਨੇ ਮੰਗ ਕੀਤੀ ਹੈ ਕਿ ਨਿਯਮਾਂ ਤੋਂ ਬਾਹਰ ਜਾ ਕੇ ਡਾਟਾ ਇਕੱਠਾ ਕਰਨ ਅਤੇ ਸਰਕਾਰੀ ਸਕੀਮਾਂ ਦਾ ਪ੍ਰਚਾਰ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਤੁਰੰਤ ਜਾਂਚ ਸ਼ੁਰੂ ਕਰਕੇ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ। ਨਾਲ ਹੀ, ਕਿਰਾਏਦਾਰਾਂ ਤੋਂ ਨਾਜਾਇਜ਼ ਦਸਤਾਵੇਜ਼ਾਂ ਦੀ ਮੰਗ ਕਰਨ ਵਾਲੇ ਬੀਐਲਓਜ਼ ਦੀ ਮਨਮਾਨੀ ‘ਤੇ ਰੋਕ ਲਗਾਈ ਜਾਵੇ।

ਪਾਰਟੀ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਸਮੂਹ ਜ਼ਿਲ੍ਹਾ ਚੋਣ ਅਫ਼ਸਰਾਂ, ਈ.ਆਰ.ਓਜ਼, ਏ.ਈ.ਆਰ.ਓਜ਼ ਅਤੇ ਬੀਐਲਓਜ਼ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਜਾਣ ਤਾਂ ਜੋ ਵੋਟਰਾਂ ਤੋਂ ਤੈਅ ਨਿਯਮਾਂ ਤੋਂ ਇਲਾਵਾ ਕੋਈ ਹੋਰ ਵਾਧੂ ਦਸਤਾਵੇਜ਼ ਨਾ ਮੰਗਿਆ ਜਾਵੇ।

ਭਾਜਪਾ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਮਾਮਲਾ ਜਨਹਿੱਤ ਅਤੇ ਚੋਣ ਪ੍ਰਕਿਰਿਆ ਦੀ ਭਰੋਸੇਯੋਗਤਾ ਨਾਲ ਜੁੜਿਆ ਹੋਇਆ ਹੈ, ਇਸ ਲਈ ਇਹ ਯਕੀਨੀ ਬਣਾਇਆ ਜਾਵੇ ਕਿ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਪੂਰੀ ਤਰ੍ਹਾਂ ਨਿਰਪੱਖ, ਪਾਰਦਰਸ਼ੀ, ਵੋਟਰ-ਪੱਖੀ ਅਤੇ ਸਮਾਂਬੱਧ ਤਰੀਕੇ ਨਾਲ ਨੇਪਰੇ ਚੜ੍ਹੇ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...