ਕਰਤੱਵਿਆ ਪੱਥ ‘ਤੇ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਪੰਜਾਬ ਦੀ ਝਾਕੀ ‘ਤੇ ਸਮੁੱਚੇ ਦੇਸ਼ ਨੇ ਮਾਣ ਨਾਲ ਭਰਿਆ: ਅਰਵਿੰਦ ਕੇਜਰੀਵਾਲ

by | Jan 27, 2026 | breaking news, daily | 0 comments

*ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ‘ਤੇ ਪੰਜਾਬ ਦੀ ਝਾਕੀ ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਲ, ਪੰਜਾਬ ਅਤੇ ਸਿੱਖ ਭਾਈਚਾਰੇ ਲਈ ਮਾਣ ਦਾ ਪਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਚੰਡੀਗੜ੍ਹ/ਨਵੀਂ ਦਿੱਲੀ, 26 ਜਨਵਰੀ:

ਗਣਤੰਤਰ ਦਿਵਸ ਮੌਕੇ ਕਰਤੱਵਿਆ ਪੱਥ ‘ਤੇ ਪੰਜਾਬ ਦੀ ਝਾਕੀ ਰਾਹੀਂ ਪੇਸ਼ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਪੇਸ਼ ਕੀਤਾ ਗਿਆ ਜਿਸ ਨੂੰ ਸਭ ਨੇ ਸ਼ਰਧਾਂਜਲੀ ਦਿੱਤੀ, ਇਸ ਝਾਂਕੀ ਨੇ ਆਪਣੇ ਵੱਲ ਧਿਆਨ ਖਿੱਚਦਿਆਂ ਸਮੁੱਚੇ ਦੇਸ਼ ਨੂੰ ਮਾਨਵਤਾ, ਨਿਆਂ ਅਤੇ ਧਰਮ ਦੀ ਰਾਖੀ ਦੇ ਸੰਦੇਸ਼ ਦਿੱਤਾ।

ਸੋਸ਼ਲ ਮੀਡੀਆ ਐਪ ‘ਐਕਸ’ ‘ਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਗਣਤੰਤਰ ਦਿਵਸ ਮੌਕੇ ਕਰਤੱਵਿਆ ਪੱਥ ‘ਤੇ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਦੀ ਪੰਜਾਬ ਦੀ ਬੇਮਿਸਾਲ ਝਾਕੀ ‘ਤੇ ਦੇਸ਼ ਭਰ ਨੇ ਮਾਣ ਮਹਿਸੂਸ ਕੀਤਾ ਅਤੇ ਸਮੁੱਚੇ ਦੇਸ਼ ਨੂੰ ਉਨ੍ਹਾਂ ਦੀ ਕੁਰਬਾਨੀ ਅਤੇ ਮਨੁੱਖਤਾ ਦੇ ਸਦੀਵੀ ਸੰਦੇਸ਼ ਦੀ ਯਾਦ ਦਿਵਾਈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੰਜਾਬ ਅਤੇ ਸਿੱਖ ਭਾਈਚਾਰੇ ਲਈ ਵੱਡੇ ਮਾਣ ਵਾਲੀ ਗੱਲ ਹੈ ਕਿ ਅੱਜ ‘ਹਿੰਦ ਦੀ ਚਾਦਰ’ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਝਾਕੀ ਗਣਤੰਤਰ ਦਿਵਸ ਪਰੇਡ ਵਿਖੇ ਪ੍ਰਦਰਸ਼ਿਤ ਕੀਤੀ ਗਈ। ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਮਨੁੱਖੀ ਅਧਿਕਾਰਾਂ, ਧਰਮ ਦੀ ਰਾਖੀ ਅਤੇ ਨਿਆਂ ਦਾ ਇੱਕ ਸਥਾਈ ਪ੍ਰਮਾਣ ਹੈ ਅਤੇ ਸਾਨੂੰ ਅਨਿਆਂ ਅਤੇ ਜ਼ੁਲਮ ਵਿਰੁੱਧ ਦ੍ਰਿੜਤਾ ਨਾਲ ਖੜ੍ਹੇ ਹੋਣ ਲਈ ਪ੍ਰੇਰਿਤ ਕਰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਸਮਾਜ ਦੇ ਹਰੇਕ ਵਰਗ ਨੂੰ ਗੁਰੂ ਸਾਹਿਬ ਜੀ ਦੇ ਮਹਾਨ ਇਤਿਹਾਸ ਅਤੇ ਵਿਰਾਸਤ ਤੋਂ ਜਾਣੂ ਕਰਵਾਉਣ ਲਈ ਵਚਨਬੱਧ ਹੈ।
——

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...