ਕਾਂਗਰਸ ਐਸ.ਸੀ. ਡਿਪਾਰਟਮੇਂਟ ਨੇ ਵੜਿੰਗ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਲਈ ਵਿਰੋਧੀ ਧਿਰ ਦੀ ਨਿੰਦਾ ਕੀਤੀ ਪਾਰਟੀ ਨੇ ਭਾਜਪਾ, ਅਕਾਲੀ, ਆਪ ਦੇ ਬੂਟਾ ਸਿੰਘ ਪ੍ਰਤੀ ਉਭਰੇ ਨਵੇਂ ਪਿਆਰ ‘ਤੇ ਚੁੱਕੇ ਸਵਾਲ

by | Nov 5, 2025 | breaking news, daily | 0 comments

ਕਾਂਗਰਸ ਐਸ.ਸੀ. ਡਿਪਾਰਟਮੇਂਟ ਨੇ ਵੜਿੰਗ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਲਈ ਵਿਰੋਧੀ ਧਿਰ ਦੀ ਨਿੰਦਾ ਕੀਤੀ
ਪਾਰਟੀ ਨੇ ਭਾਜਪਾ, ਅਕਾਲੀ, ਆਪ ਦੇ ਬੂਟਾ ਸਿੰਘ ਪ੍ਰਤੀ ਉਭਰੇ ਨਵੇਂ ਪਿਆਰ ‘ਤੇ ਚੁੱਕੇ ਸਵਾਲ

ਚੰਡੀਗੜ੍ਹ/ਤਰਨਤਾਰਨ, 4 ਨਵੰਬਰ: ਪੰਜਾਬ ਕਾਂਗਰਸ ਨੇ ਵਿਰੋਧੀ ਪਾਰਟੀਆਂ ਦੀ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਬੂਟਾ ਸਿੰਘ ਨੂੰ ਬਿਨਾਂ ਕਿਸੇ ਭੇਦਭਾਵ ਦੇ ਕਾਂਗਰਸ ਵੱਲੋਂ ਸਭ ਤੋਂ ਵਧੀਆ ਮੌਕੇ ਪ੍ਰਦਾਨ ਕੀਤੇ ਜਾਣ ਦੇ ਸਬੰਧ ਵਿੱਚ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਕੀਤੀਆਂ ਟਿੱਪਣੀਆਂ ਦਾ ਸਿਆਸੀਕਰਨ ਕਰਨ ਅਤੇ ਉਨ੍ਹਾਂ ਨੂੰ ਅੱਗੇ ਵਿਗਾੜ ਕੇ ਪੇਸ਼ ਕਰਨ ਦੀ ਕੋਸ਼ਿਸ਼ ਕੀਤੇ ਜਾਣ ਦੀ ਸਖ਼ਤ ਨਿੰਦਾ ਕੀਤੀ ਹੈ।

ਤਰਨਤਾਰਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ, ਪੰਜਾਬ ਕਾਂਗਰਸ ਦੇ ਐਸ.ਸੀ. ਵਿਭਾਗ ਦੇ ਚੇਅਰਮੈਨ ਕੁਲਦੀਪ ਸਿੰਘ ਵੈਦ ਅਤੇ ਸਵਰਗੀ ਬੂਟਾ ਸਿੰਘ ਦੇ ਰਿਸ਼ਤੇਦਾਰ ਤੇ ਸਾਬਕਾ ਵਿਧਾਇਕ ਪਵਨ ਕੁਮਾਰ ਆਦੀਆ ਨੇ ਵੜਿੰਗ ਦਾ ਜਮਜਬੂਤੀ ਨਾਲ ਬਚਾਅ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਇਹ ਟਿੱਪਣੀਆਂ ਇੱਕ ਸਪੱਸ਼ਟ ਇਰਾਦੇ ਅਤੇ ਸਕਾਰਾਤਮਕ ਸੰਦਰਭ ਵਿੱਚ ਕੀਤੀਆਂ ਹਨ।

ਉਨ੍ਹਾਂ ਨੇ ਦੱਸਿਆ ਕਿ ਵੜਿੰਗ ਨੇ ਕਾਂਗਰਸ ਦੀ ਸਮਾਵੇਸ਼ੀਤਾ ‘ਤੇ ਜ਼ੋਰ ਦਿੱਤਾ ਸੀ, ਜਿਹੜੀ ਰੰਗ, ਨਸਲ, ਜਾਤ ਜਾਂ ਭਾਈਚਾਰੇ ਦੇ ਨਾਮ ‘ਤੇ ਕਿਸੇ ਨਾਲ ਵੀ ਕੋਈ ਵਿਤਕਰਾ ਨਹੀਂ ਕਰਦੀ।

ਕੁਲਦੀਪ ਵੈਦ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਇਹ ਕਿਸੇ ਵੀ ਕਿਸਮ ਦੇ ਵਿਤਕਰੇ ਵਿਰੁੱਧ ਪ੍ਰਗਟਾਵੇ ਦਾ ਇੱਕ ਮਿਆਰੀ ਤਰੀਕਾ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਜਦੋਂ ਵੀ ਅਸੀਂ ਵਿਤਕਰੇ ਵਿਰੁੱਧ ਕਿਸੇ ਵੀ ਚੀਜ਼ ‘ਤੇ ਜ਼ੋਰ ਦੇਣਾ ਚਾਹੁੰਦੇ ਹਾਂ, ਤਾਂ ਅਸੀਂ ਜਾਤ, ਧਰਮ, ਰੰਗ ਜਾਂ ਭਾਈਚਾਰੇ ਦੀ ਪਰਵਾਹ ਕੀਤੇ ਬਿਨਾਂ ਸ਼ਬਦਾਂ ਦੀ ਵਰਤੋਂ ਕਰਦੇ ਹਾਂ।

ਉਨ੍ਹਾਂ ਕਿਹਾ ਕਿ ਸੂਬਾ ਕਾਂਗਰਸ ਪ੍ਰਧਾਨ ਨੇ ਇਸੇ ਸੰਦਰਭ ਵਿੱਚ ਸਵਰਗੀ ਬੂਟਾ ਸਿੰਘ ਦਾ ਹਵਾਲਾ ਵੀ ਦਿੱਤਾ ਸੀ, ਜਦੋਂ ਵੜਿੰਗ ਨੇ ਇਸ ਗੱਲ ਉਪਰ ਜ਼ੋਰ ਦੇਣ ਦੀ ਕੋਸ਼ਿਸ਼ ਕੀਤੀ ਸੀ ਕਿ ਕਾਂਗਰਸ ਪਾਰਟੀ ਜਾਤ, ਧਰਮ, ਰੰਗ ਜਾਂ ਭਾਈਚਾਰੇ ਦੇ ਆਧਾਰ ‘ਤੇ ਕਿਸੇ ਨਾਲ ਵੀ ਕੋਈ ਵਿਤਕਰਾ ਨਹੀਂ ਕਰਦੀ।

ਵੈਦ ਨੇ ਭਾਜਪਾ, ‘ਆਪ’ ਅਤੇ ਅਕਾਲੀ ਦਲ ਸਮੇਤ ਵਿਰੋਧੀ ਪਾਰਟੀਆਂ ਦੀ ਨਿੰਦਾ ਕਰਦੇ ਹੋਏ, ਕਿਹਾ ਕਿ ਉਹ ਹੈਰਾਨ ਹਨ ਕਿ ਇਨ੍ਹਾਂ ਅੰਦਰ ਸਵਰਗੀ ਆਗੂ ਲਈ ਇੰਨਾ ਪਿਆਰ ਅਤੇ ਪ੍ਰਸ਼ੰਸਾ ਕਿਵੇਂ ਜਾਗ ਪਈ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਭਾਜਪਾ ਅਤੇ ਖਾਸ ਤੌਰ ‘ਤੇ ਅਕਾਲੀ ਦਲ ਨੇ ਹਮੇਸ਼ਾ ਸਵਰਗੀ ਬੂਟਾ ਸਿੰਘ ਨੂੰ ਬਦਨਾਮ ਕੀਤਾ ਹੈ ਅਤੇ ਹੁਣ ਇਨ੍ਹਾਂ ਨੇ ਸਿਰਫ਼ ਚੋਣਾਂ ਸਬੰਧੀ ਉਦੇਸ਼ਾਂ ਲਈ ਬਿਨਾਂ ਕਿਸੇ ਕਾਰਨ ਦੇ ਛਾਤੀ ਪਿੱਟਣੀ ਸ਼ੁਰੂ ਕਰ ਦਿੱਤੀ ਹੈ।

ਵੈਦ ਅਤੇ ਆਦੀਆ ਨੇ ਜ਼ੋਰ ਦਿੰਦਿਆਂ ਕਿਹਾ ਕਿ ਸਕਾਰਾਤਮਕ ਅਰਥਾਂ ਵਿੱਚ ਅਤੇ ਬਿਨਾਂ ਕਿਸੇ ਨਕਾਰਾਤਮਕ ਇਰਾਦੇ ਦੇ ਟਿੱਪਣੀਆਂ ਕਰਨ ਦੇ ਬਾਵਜੂਦ, ਵੜਿੰਗ ਨੇ ਬਿਨਾਂ ਸ਼ਰਤ ਮੁਆਫੀ ਮੰਗੀ ਸੀ। ਵੈਦ ਅਤੇ ਆਦਿਆ ਨੇ ਸਵਾਲ ਕੀਤਾ ਕਿ ਜਦੋਂ ਵੜਿੰਗ ਨੇ ਬਿਨਾਂ ਸ਼ਰਤ ਮੁਆਫੀ ਮੰਗ ਲਈ ਹੈ, ਤਾਂ ਮੁੱਦੇ ਨੂੰ ਘਸੀਟਣ ਦਾ ਕੀ ਮਤਲਬ ਹੈ?

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...