ਕਾਂਗਰਸ ਤੇ ਆਪ ਦੋਵਾਂ ਨੇ ਆਪਣੇ ਸਿਆਸੀ ਲਾਹੇ ਵਾਸਤੇ ਬੇਅਦਬੀ ਮਾਮਲੇ ਦਾ ਸਿਆਸੀਕਰਨ ਕੀਤਾ: ਅਕਾਲੀ ਦਲ

by | Jul 15, 2025 | breaking news, daily, politics | 0 comments

ਪ੍ਰਤਾਪ ਸਿੰਘ ਬਾਜਵਾ ਦੱਸਣ ਕਿ ਪਿਛਲੀ ਕਾਂਗਰਸ ਸਰਕਾਰ ਨੇ ਇਸ ਘਿਨੌਣੇ ਅਪਰਾਧ ਦੀ ਜਾਂਚ ਕਿਉਂ ਨਹੀਂ ਕਰਵਾਈ ਜਾਂ ਦੋਸ਼ੀਆਂ ਨੂੰ ਸਜ਼ਾ ਕਿਉਂ ਨਹੀਂ ਦਿੱਤੀ: ਪਰਮਬੰਸ ਸਿੰਘ ਰੋਮਾਣਾ

ਚੰਡੀਗੜ੍ਹ, 15 ਜੁਲਾਈ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਸੰਵੇਦਨਸ਼ੀਲ ਮੁੱਦੇ ਦਾ ਆਪਣੇ ਸਿਆਸੀ ਮਨੋਰਥ ਵਾਸਤੇ ਸਿਆਸੀਕਰਨ ਕਰ ਰਹੇ ਹਨ ਅਤੇ ਉਹਨਾਂ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਆਖਿਆ ਕਿ ਉਹ ਦੱਸਣ ਕਿ ਪਿਛਲੀ ਕਾਂਗਰਸ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਵਾਸਤੇ ਜਾਂ ਇਸ ਘਨੌਣੇ ਅਪਰਾਧ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਵਾਸਤੇ ਕੁਝ ਵੀ ਕੀਤਾ ਕਿਉਂ ਨਹੀਂ।

ਪ੍ਰਤਾਪ ਸਿੰਘ ਬਾਜਵਾ ਵੱਲੋਂ ਵਿਧਾਨ ਸਭਾ ਵਿਚ ਦਿੱਤੇ ਬਿਆਨ ਜਿਸ ਵਿਚ ਉਹਨਾਂ ਦਾਅਵਾ ਕੀਤਾ ਹੈ ਕਿ ਆਪ ਸਰਕਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਰਦਾਰ ਸੁਖਬੀਰ ਸਿੰਘ ਬਾਦਲ ਖਿਲਾਫ 2015 ਦੇ ਬੇਅਦਬੀ ਮਾਮਲਿਆਂ ਵਿਚ ਚਾਰਜਸ਼ੀਟ ਦਾਖਲ ਕਰਨ ਵਿਚ ਨਾਕਾਮ ਰਹੀ ਹੈ, ’ਤੇ ਪ੍ਰਤੀਕਰਮ ਦਿੰਦਿਆਂ ਅਕਾਲੀ ਦਲ ਦੇ ਮੀਤ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਬਾਜਵਾ ਵੱਲੋਂ ਇਸ ਸੰਵੇਦਨਸ਼ੀਲ ਮਾਮਲੇ ’ਤੇ ਦੋਗਲੇ ਮਿਆਰ ਅਪਣਾਉਣ ਦੀ ਨਿਖੇਧੀ ਕੀਤੀ।

ਉਹਨਾਂ ਨੇ ਬਾਜਵਾ ਨੂੰ ਚੇਤੇ ਕਰਵਾਇਆ ਕਿ ਉਹਨਾਂ ਨੇ ਹੀ ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਮਿਲ ਕੇ ਰੋਸ ਪ੍ਰਦਰਸ਼ਨ ਕੀਤਾ ਸੀ ਤੇ ਮੰਗ ਕੀਤੀ ਸੀ ਕਿ ਬੇਅਦਬੀ ਕੇਸ ਸੀ ਬੀ ਆਈ ਨੂੰ ਦਿੱਤਾ ਜਾਵੇ ਅਤੇ ਇਸ ਵਾਸਤੇ ਉਹਨਾਂ ਰਾਸ਼ਟਰਪਤੀ ਨੂੰ ਮੰਗ ਪੱਤਰ ਵੀ ਦਿੱਤਾ ਸੀ।
ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਬਾਜਵਾ ਨੇ 2017 ਵਿਚ ਸੂਬੇ ਵਿਚ ਕਾਂਗਰਸ ਸਰਕਾਰ ਬਣਨ ’ਤੇ ਆਪਣਾ ਰੰਗ ਬਦਲ ਲਿਆ। ਉਹਨਾਂ ਕਿਹਾ ਕਿ ਜਦੋਂ ਕਾਂਗਰਸ ਸਰਕਾਰ ਨੇ ਕੇਸ ਸੀ ਬੀ ਆਈ ਤੋਂ ਵਾਪਸ ਲੈ ਕੇ ਸੂਬਾ ਪੁਲਿਸ ਨੂੰ ਦਿੱਤਾ ਤਾਂ ਉਸ ਵੇਲੇ ਬਾਜਵਾ ਮੂਕ ਦਰਸ਼ਕ ਬਣੇ ਰਹੇ ਅਤੇ ਸਰਕਾਰ ਨੇ ਕਾਨੂੰਨ ਜਾਂ ਤੱਥਾਂ ਦੇ ਆਧਾਰ ’ਤੇ ਕੋਈ ਜਾਂਚ ਨਹੀਂ ਕਰਵਾਈ। ਅਕਾਲੀ ਆਗੂ ਨੇ ਕਿਹਾ ਕਿ ਜਿਵੇਂ ਹੁਣ ਆਪ ਸਰਕਾਰ ਕਰ ਰਹੀ ਹੈ, ਪਿਛਲੀ ਕਾਂਗਰਸ ਸਰਕਾਰ ਨੇ ਵੀ ਉਦੋਂ ਇਸ ਮਾਮਲੇ ’ਤੇ ਰਾਜਨੀਤੀ ਕਰਨ ਵਾਸਤੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਸੀ।

ਅਕਾਲੀ ਦਲ ਦੀ ਗੱਲ ਕਰਦਿਆਂ ਸਰਦਾਰ ਰੋਮਾਣਾ ਨੇ ਕਿਹਾ ਕਿ ਤਤਕਾਲੀ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਨਿਆਂ ਦੀ ਖ਼ਾਤਰ ਬੇਅਦਬੀ ਕੇਸ ਸੀ ਬੀ ਆਈ ਹਵਾਲੇ ਕੀਤੇ ਸਨ। ਉਹਨਾਂ ਕਿਹਾ ਕਿ ਕਾਂਗਰਸ ਤੇ ਆਪ ਸਰਕਾਰਾਂ ਦਾ ਰਵੱਈਆ ਦੱਸਦਾ ਹੈ ਕਿ ਉਹ ਬੇਅਦਬੀ ਮਾਮਲਿਆਂ ਵਿਚ ਨਿਆਂ ਨਹੀਂ ਚਾਹੁੰਦੀਆਂ। ਉਹਨਾਂ ਨੇ ਆਪ ਵਿਚੋਂ ਮੁਅੱਤਲ ਕੀਤੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਸ਼ਲਾਘਾ ਕਰਨ ’ਤੇ ਵੀ ਬਾਜਵਾ ਨੂੰ ਬੇਨਕਾਬ ਕੀਤਾ ਅਤੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖੁਦ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਇਕ ਪੁਲਿਸ ਅਫਸਰ ਵੱਜੋਂ ਕੀਤੀ ਜਾਂਚ ਲਈ ਉਹਨਾਂ ਨੂੰ ਝਾੜ ਪਾਈ ਸੀ ਤੇ ਆਖਿਆ ਸੀ ਕਿ ਇਹ ਸਿਆਸਤ, ਧਰਮ ਤੇ ਪੁਲਿਸ ਪ੍ਰਸ਼ਾਸਨ ਦਾ ਖ਼ਤਰਨਾਕ ਮਿਸ਼ਰਣ ਹੈ ਤੇ ਇਹ ਗੱਲ ਰਿਕਾਰਡ ਦਾ ਹਿੱਸਾ ਹੈ। ਉਹਨਾਂ ਕਿਹਾ ਕਿ ਹਾਈ ਕੋਰਟ ਦੀ ਇਸ ਟਿੱਪਣੀ ਮਗਰੋਂ ਕੁੰਵਰ ਵਿਜੇ ਪ੍ਰਤਾਪ ਨੇ ਪੁਲਿਸ ਫੋਰਸ ਤੋਂ ਅਸਤੀਫਾ ਦਿੱਤਾ ਤੇ ਉਹ ਆਪ ਵਿਚ ਸ਼ਾਮਲ ਹੋ ਗਏ ਸਨ।

ਅਕਾਲੀ ਆਗੂ ਨੇ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਤਾਂ ਬੇਅਦਬੀ ਮਾਮਲੇ ’ਤੇ ਕੁਝ ਵੀ ਕਹਿਣ ਦਾ ਹੱਕ ਨਹੀਂ। ਉਹਨਾਂ ਕਿਹਾ ਕਿ ਇਹ ਉਹੀ ਪਾਰਟੀ ਹੈ ਜਿਸਨੇ ਸ੍ਰੀ ਦਰਬਾਰ ਸਾਹਿਬ ’ਤੇ ਟੈਂਕਾਂ ਤੇ ਤੋਪਾਂ ਨਾਲ ਹਮਲਾ ਕਰਵਾਇਆ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਢਹਿ ਢੇਰੀ ਕੀਤਾ। ਉਹਨਾਂ ਕਿਹਾ ਕਿ ਕਾਂਗਰਸ ਨੇ ਹੀ ਦਿੱਲੀ ਤੇ ਦੇਸ਼ ਦੇ ਹੋਰ ਭਾਗਾਂ ਵਿਚ ਸਿੱਖਾਂ ਦਾ ਕਤਲੇਆਮ ਕਰਵਾਇਆ।

ਸਰਦਾਰ ਰੋਮਾਣਾ ਨੇ ਕਿਹਾ ਕਿ ਇਸੇ ਤਰੀਕੇ ਆਪ ਵਿਧਾਇਕ ਨਰੇਸ਼ ਯਾਦਵ ਨੂੰ ਮਾਲੇਰਕੋਟਲਾ ਵਿਚ ਪਵਿੱਤਰ ਕੁਰਾਨ ਦੀ ਬੇਅਦਬੀ ਦਾ ਦੋਸ਼ੀ ਠਹਿਰਾਇਆ ਗਿਆ। ਉਹਨਾਂ ਕਿਹਾ ਕਿ ਬਜਾਏ ਯਾਦਵ ਨੂੰ ਪਾਰਟੀ ਵਿਚੋਂ ਬਾਹਰ ਦਾ ਰਸਤਾ ਵਿਖਾਉਣ ਦੇ ਆਪ ਨੇ ਹਾਲ ਹੀ ਵਿਚ ਹੋਈਆਂ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਉਹਨਾਂ ਨੂੰ ਟਿਕਟ ਦੇ ਕੇ ਨਿਵਾਜਿਆ। ਉਹਨਾਂ ਕਿਹਾ ਕਿ ਪੰਜਾਬ ਵਿਚ ਆਪ ਸਰਕਾਰ ਨੇ ਵੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਵਾਸਤੇ ਕੱਖ ਨਹੀਂ ਕੀਤਾ ਅਤੇ ਇਹ ਵੀ ਮਾਮਲੇ ਦੇ ਸਿਆਸੀਕਰਨ ਵਿਚ ਰੁੱਝੀ ਹੈ।

ਅਕਾਲੀ ਆਗੂ ਨੇ ਕਿਹਾ ਕਿ ਬਜਾਏ ਬੇਅਦਬੀ ਦੇ ਮਾਮਲੇ ’ਤੇ ਸਿਆਸਤ ਕਰਨ ਦੇ, ਦੋਵਾਂ ਕਾਂਗਰਸ ਤੇ ਆਪ ਨੂੰ ਪੰਜਾਬੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ’ਤੇ ਧਿਆਨ ਦੇਣਾ ਚਾਹੀਦਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...