ਕਾਂਗਰਸ ਨੇ ਤਰਨਤਾਰਨ ਜਿਮਨੀ ਚੋਣ ਲਈ ਪ੍ਰਚਾਰ ਸ਼ੁਰੂ ਕੀਤਾ

by | Oct 11, 2025 | breaking news, daily, politics | 0 comments

ਪਾਰਟੀ ਨੇ ਫੁੱਟ ਪਾਊ ਤਾਕਤਾਂ ਖਿਲਾਫ਼ ਵਿਚਾਰਧਾਰਕ ਜੰਗ ਦਾ ਐਲਾਨ ਕੀਤਾ

ਪੰਜਾਬ ਦਾ ਭਵਿੱਖ ਤੈਅ ਕਰਨ ਲਈ ਜਿਮਨੀ ਚੋਣਾਂ: ਵੜਿੰਗ

ਦੇਸ਼ ਅਤੇ ਸੂਬੇ ਨੂੰ ਮਜ਼ਬੂਤ ​​ਕਰਨ ਲਈ ਇਹ ਵਿਚਾਰਧਾਰਕ ਲੜਾਈ ਹੈ: ਬਾਜਵਾ

ਤਰਨਤਾਰਨ, 11 ਅਕਤੂਬਰ: ਕਾਂਗਰਸ ਨੇ ਅੱਜ ਉਨ੍ਹਾਂ ਸਾਰੀਆਂ ਫੁੱਟ ਪਾਊ ਤਾਕਤਾਂ ਵਿਰੁੱਧ ਵਿਚਾਰਧਾਰਕ ਜੰਗ ਦਾ ਐਲਾਨ ਕੀਤਾ ਹੈ, ਜਿਹੜੀਆਂ ਪੰਜਾਬ ਨੂੰ ਇੱਕ ਵਾਰ ਫਿਰ ਮੌਤ, ਤਬਾਹੀ ਅਤੇ ਹਨੇਰੇ ਦੇ ਯੁੱਗ ਵੱਲ ਧੱਕਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਪਾਰਟੀ ਨੇ ਅਜਿਹੀਆਂ ਦੇਸ਼ ਵਿਰੋਧੀ ਤਾਕਤਾਂ ਵਿਰੁੱਧ ਚੇਤਾਵਨੀ ਦਿੱਤੀ ਹੈ, ਜਿਹੜੀਆਂ ਦੇਸ਼ ਦੀ ਏਕਤਾ ਅਤੇ ਅਖੰਡਤਾ ਤੇ ਪੰਜਾਬ ਵਿੱਚ ਮਿਹਨਤ ਨਾਲ ਪ੍ਰਾਪਤ ਸ਼ਾਂਤੀ ਲਈ ਖ਼ਤਰਾ ਪੈਦਾ ਕਰ ਰਹੀਆਂ ਹਨ।

ਇੱਥੇ ਤਰਨ ਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਲਈ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਹੋਰ ਸੀਨੀਅਰ ਪਾਰਟੀ ਆਗੂਆਂ ਦੀ ਮੌਜੂਦਗੀ ਵਿੱਚ ਕਿਹਾ ਕਿ ਇਹ ਚੋਣ ਤੈਅ ਕਰੇਗੀ ਕਿ ਪੰਜਾਬ ਆਪਣੇ ਭਵਿੱਖ ਲਈ ਕਿਹੜਾ ਸਿਆਸੀ ਰਸਤਾ ਚੁਣਨ ਜਾ ਰਿਹਾ ਹੈ।

ਇਸ ਮੌਕੇ ਪਾਰਟੀ ਆਗੂਆਂ ਨੇ ਬਾਬਾ ਬੁੱਢਾ ਜੀ ਨੂੰ ਮੱਥਾ ਟੇਕਣ ਤੋਂ ਬਾਅਦ ਮੁਹਿੰਮ ਦੀ ਸ਼ੁਰੂਆਤ ਕੀਤੀ। ਪਾਰਟੀ ਨੇ ਉਮੀਦਵਾਰ ਕਰਨਬੀਰ ਸਿੰਘ ਬੁਰਜ ਲਈ ਚੋਣ ਦਫ਼ਤਰ ਦਾ ਵੀ ਉਦਘਾਟਨ ਵੀ ਕੀਤਾ।

ਇਸ ਦੌਰਾਨ ਬੋਲਦਿਆਂ, ਸੂਬਾ ਕਾਂਗਰਸ ਪ੍ਰਧਾਨ ਵੜਿੰਗ ਨੇ ਕਿਹਾ ਕਿ ਇੱਕ ਪਾਸੇ ਅਜਿਹੇ ਲੋਕ ਹਨ, ਜੋ ਦੇਸ਼ ਦੀ ਸ਼ਾਂਤੀ, ਸਦਭਾਵਨਾ ਅਤੇ ਅਖੰਡਤਾ ਲਈ ਖ਼ਤਰਾ ਪੈਦਾ ਕਰ ਰਹੇ ਹਨ ਅਤੇ ਦੂਜੇ ਪਾਸੇ ਕਾਂਗਰਸ ਹੈ, ਜਿਸਨੇ ਹਮੇਸ਼ਾ ਸੂਬੇ ਵਿੱਚ ਸ਼ਾਂਤੀ ਤੇ ਤਰੱਕੀ ਲਈ ਕੰਮ ਕੀਤਾ ਅਤੇ ਕੁਰਬਾਨੀਆਂ ਦਿੱਤੀਆਂ ਹਨ।

ਵੜਿੰਗ ਨੇ ਭਰੋਸਾ ਪ੍ਰਗਟਾਇਆ ਕਿ ਪੰਜਾਬੀ ਮਾਣਮੱਤੇ ਭਾਰਤੀ ਹਨ, ਖਾਲਿਸਤਾਨੀ ਸਮਰਥਕ ਨਹੀਂ। ਉਨ੍ਹਾਂ ਕਿਹਾ ਕਿ ਤਰਨਤਾਰਨ ਦੇ ਸ਼ਾਂਤੀ-ਪ੍ਰੇਮੀ ਲੋਕ ਅਜਿਹੀਆਂ ਸਾਰੀਆਂ ਤਾਕਤਾਂ ਅਤੇ ਇਨ੍ਹਾਂ ਦੇ ਮਨਸੂਬਿਆਂ ਨੂੰ ਹਰਾ ਦੇਣਗੇ।

ਉਨ੍ਹਾਂ ਕਿਹਾ ਕਿ ਲੋਕ ਇੰਨੇ ਸਿਆਣੇ ਹਨ ਕਿ ਉਹ ਧਿਆਨ ਨਾਲ ਚੋਣ ਕਰ ਸਕਦੇ ਹਨ ਕਿ ਉਹ ਕਿਸ ਨੂੰ ਵੋਟ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਕੀ ਕਿਸੇ ਅਜਿਹੇ ਵਿਅਕਤੀ ਨੂੰ ਵੋਟ ਪਾਉਣੀ ਚਾਹੀਦੀ ਹੈ, ਜੋ ਹਮੇਸ਼ਾ ਉਨ੍ਹਾਂ ਦੇ ਨਾਲ ਰਹੇਗਾ ਜਾਂ ਕਿਸੇ ਅਜਿਹੇ ਵਿਅਕਤੀ ਨੂੰ ਜੋ ਜੇਲ੍ਹ ਵਿੱਚ ਰਹੇਗਾ ਅਤੇ ਲੋਕ ਇਹ ਸਭ ਕੁਝ ਜਾਣਦੇ ਹਨ।

ਸੂਬਾ ਕਾਂਗਰਸ ਪ੍ਰਧਾਨ ਨੇ ਢੁਕਵਾਂ ਉਮੀਦਵਾਰ ਨਾ ਲੱਭਣ ਅਤੇ ਫਿਰ ਇੱਕ ਗੈਂਗਸਟਰ ਦੇ ਰਿਸ਼ਤੇਦਾਰ ਨੂੰ ਮੈਦਾਨ ਵਿੱਚ ਉਤਾਰਨ ਦਾ ਫੈਸਲਾ ਲੈਣ ਲਈ ਸ਼੍ਰੋਮਣੀ ਅਕਾਲੀ ਦਲ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਖੁਲਾਸਾ ਕੀਤਾ ਕਿ ਲੋਕਾਂ ਨੂੰ ਪਹਿਲਾਂ ਹੀ ਧਮਕੀਆਂ ਅਤੇ ਫਿਰੌਤੀ ਦੇ ਫੋਨ ਆਉਣੇ ਸ਼ੁਰੂ ਹੋ ਗਏ ਸਨ।

ਜਦਕਿ ਆਪ ਉਮੀਦਵਾਰ ਬਾਰੇ, ਵੜਿੰਗ ਨੇ ਦੱਸਿਆ ਕਿ ਉਹ ਇੱਕ ਅਕਾਲੀ ਦਲ ਤੋਂ ਬਦਲੂ ਹੈ, ਜਿਸਨੂੰ ਤਰਨਤਾਰਨ ਦੇ ਲੋਕ ਪਹਿਲਾਂ ਹੀ ਚੰਗੀ ਤਰ੍ਹਾਂ ਜਾਣਦੇ ਹਨ। ਇਸ ਤੋਂ ਇਲਾਵਾ, ‘ਆਪ’ ਸਰਕਾਰ ਦੀ ਉਲਟੀ ਗਿਣਤੀ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ ਅਤੇ ਇਨ੍ਹਾਂ ਕੋਲ ਇੱਕ ਸਾਲ ਤੋਂ ਵੱਧ ਸਮਾਂ ਬਾਕੀ ਨਹੀਂ ਹੈ।

ਉੱਥੇ ਹੀ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਤਰਨਤਾਰਨ ਦੀ ਜਿਮਨੀ ਚੋਣ ਦੇਸ਼ ਅਤੇ ਸੂਬੇ ਨੂੰ ਮਜ਼ਬੂਤ ​​ਕਰਨ ਤੇ ਫੁੱਟ ਪਾਊ ਤਾਕਤਾਂ ਨੂੰ ਹਰਾਉਣ ਲਈ ਇੱਕ ਵਿਚਾਰਧਾਰਕ ਲੜਾਈ ਬਣਨ ਜਾ ਰਹੀ ਹੈ, ਜਿਹੜੀਆਂ ਪੰਜਾਬ ਅਤੇ ਪੰਜਾਬੀਅਤ ਨੂੰ ਕਮਜ਼ੋਰ ਕਰਨਾ ਚਾਹੁੰਦੀਆਂ ਹਨ।

ਉਹਨਾਂ ਨੇ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਇਹ ਪੰਜਾਬ ਨੂੰ ਅਸਥਿਰ ਕਰਨ ਵਾਲੀਆਂ ਤਾਕਤਾਂ ਅਤੇ ਹਰ ਕੀਮਤ ‘ਤੇ ਪੰਜਾਬ ਵਿੱਚ ਸ਼ਾਂਤੀ ਬਣਾਈ ਰੱਖਣ ਵਾਲੀਆਂ ਤਾਕਤਾਂ ਵਿਚਕਾਰ ਇੱਕ ਲੜਾਈ ਹੈ। ਉਨ੍ਹਾਂ ਕਿਹਾ ਕਿ ਤਰਨਤਾਰਨ ਇਹ ਰੁਝਾਨ ਤੈਅ ਕਰੇਗਾ ਕਿ ਪੰਜਾਬ ਕਿਸ ਪਾਸੇ ਜਾ ਰਿਹਾ ਹੈ।

ਸੀਨੀਅਰ ਕਾਂਗਰਸੀ ਆਗੂ ਨੇ ਉਨ੍ਹਾਂ ਤਾਕਤਾਂ ਦੇ ਉਭਾਰ ਵਿਰੁੱਧ ਚੇਤਾਵਨੀ ਦਿੱਤੀ, ਜੋ ਪੰਜਾਬ ਨੂੰ ਉਸੇ ਹਨੇਰੇ ਯੁੱਗ ਵਿੱਚ ਧੱਕਣਾ ਚਾਹੁੰਦੀਆਂ ਹਨ ਜਦੋਂ ਲਗਭਗ 35,000 ਲੋਕਾਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ ਸਨ। ਖੁਦ ਉਨ੍ਹਾਂ ਦਾ ਪਰਿਵਾਰ ਵੀ ਉਸ ਯੁੱਗ ਦਾ ਸ਼ਿਕਾਰ ਹੈ।

ਇਸ ਦੌਰਾਨ ਉਨ੍ਹਾਂ ਨੇ ਬਟਾਲਾ ਵਿੱਚ ਅੰਨ੍ਹੇਵਾਹ ਗੋਲੀਬਾਰੀ ਦੀ ਹਾਲ ਹੀ ਦੀ ਘਟਨਾ ਦਾ ਵੀ ਹਵਾਲਾ ਦਿੱਤਾ, ਜਿਸ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਸੀ। ਅੱਜ ਪੂਰਾ ਬਟਾਲਾ ਸ਼ਹਿਰ ਬੰਦ ਰਿਹਾ ਹੈ ਅਤੇ ਤਰਨਤਾਰਨ ਦੇ ਲੋਕਾਂ ਨੂੰ ਚੇਤਾਵਨੀ ਦਿੱਤੀ ਕਿ ਉਨ੍ਹਾਂ ਨੂੰ ਅਜਿਹੀ ਸਥਿਤੀ ਨਹੀਂ ਆਉਣ ਦੇਣੀ ਚਾਹੀਦੀ, ਜਿੱਥੇ ਉਨ੍ਹਾਂ ਨੂੰ ਬੰਦ ਵੀ ਕਰਨਾ ਪਵੇ।

ਬਾਜਵਾ ਨੇ ਕਿਹਾ ਕਿ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ‘ਤੇ ਅਫ਼ਸੋਸ ਹੈ ਕਿ ਇਤਿਹਾਸਕ ਪਿਛੋਕੜ ਵਾਲੀ ਪਾਰਟੀ ਨੇ ਗੈਂਗਸਟਰਾਂ ਨਾਲ ਜੁੜੇ ਇੱਕ ਉਮੀਦਵਾਰ ਨੂੰ ਮੈਦਾਨ ਵਿੱਚ ਉਤਾਰਿਆ ਹੈ।

ਬਾਜਵਾ ਨੇ ਨਾ ਸਿਰਫ਼ ਤਰਨਤਾਰਨ ਦੇ ਲੋਕਾਂ ਨੂੰ, ਸਗੋਂ ਸਮੁੱਚੇ ਪੰਜਾਬੀ ਭਾਈਚਾਰੇ ਨੂੰ ਪੰਜਾਬ ਦੀ ਸ਼ਾਂਤੀ ਅਤੇ ਤਰੱਕੀ ਲਈ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਿਰਫ਼ ਕਾਂਗਰਸ ਪਾਰਟੀ ਹੀ ਅਜਿਹਾ ਕਰਨ ਦੇ ਸਮਰੱਥ ਹੈ, ਕਿਉਂਕਿ ਇਸਨੇ ਪੰਜਾਬ ਵਿੱਚ ਸ਼ਾਂਤੀ ਅਤੇ ਤਰੱਕੀ ਨੂੰ ਬਹਾਲ ਤੇ ਮਜ਼ਬੂਤ ​​ਕਰਨ ਲਈ ਆਪਣੇ ਆਗੂਆਂ ਅਤੇ ਵਰਕਰਾਂ ਦੀਆਂ ਜਾਨਾਂ ਕੁਰਬਾਨ ਕੀਤੀਆਂ ਹਨ।

ਇਸ ਮੌਕੇ ਮੌਜੂਦ ਲੋਕਾਂ ਵਿੱਚ ਪਾਰਟੀ ਉਮੀਦਵਾਰ ਕਰਨਬੀਰ ਸਿੰਘ ਬੁਰਜ, ਓਪੀ ਸੋਨੀ, ਸੁਖਬਿੰਦਰ ਸਿੰਘ ਸਰਕਾਰੀਆ, ਪਰਗਟ ਸਿੰਘ, ਸੁਖਵਿੰਦਰ ਸਿੰਘ ਡੈਨੀ, ਜਸਬੀਰ ਸਿੰਘ ਡਿੰਪਾ, ਕੈਪਟਨ ਸੰਦੀਪ ਸੰਧੂ ਅਤੇ ਹੋਰ ਸ਼ਾਮਲ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...