ਕਾਂਗਰਸ ਵੱਲੋਂ ਲੋਕ ਸਭਾ ਸੀਟਾਂ ਅਗਲੇ 25 ਸਾਲ ਤੱਕ ਇਸੇ ਤਰੀਕੇ ਰੱਖਣ ਦੀ ਤਜਵੀਜ਼ ਲੋਕਤੰਤਰੀ ਪ੍ਰਤੀਨਿਧਤਾ ਦੀ ਭਾਵਨਾ ਦੇ ਉਲਟ: ਅਕਾਲੀ ਦਲ

by | Aug 29, 2026 | breaking news, daily, politics | 0 comments

ਇਸ ਨਾਲ ਨੌਜਵਾਨ ਲੀਡਰਸ਼ਿਪ ਦੀ ਇਕ ਹੋਰ ਪੀੜੀ ਲਈ ਦਰਵਾਜ਼ਾ ਬੰਦ ਹੋ ਜਾਵੇਗਾ: ਡਾ. ਦਲਜੀਤ ਸਿੰਘ ਚੀਮਾ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਲੋਕ ਸਭਾ ਸੀਟਾਂ ਜਿਵੇਂ ਦੀਆਂ ਤਿਵੇਂ ਅਗਲੇ 25 ਸਾਲ ਤੱਕ ਬਰਕਰਾਰ ਰੱਖਣ ਦੀ ਤਜਵੀਜ਼ ਲੋਕਤੰਤਰੀ ਪ੍ਰਤੀਨਿਧਤਾ ਦੀ ਭਾਵਨਾ ਦੇ ਉਲਟ ਹੈ ਤੇ ਇਸ ਨਾਲ ਨੌਜਵਾਨ ਲੀਡਰਸ਼ਿਪ ਦੀ ਇਕ ਹੋਰ ਪੀੜੀ ਵਾਸਤੇ ਸੰਸਦੀ ਤੇ ਵਿਧਾਨ ਸਭਾ ਹਲਕਿਆਂ ਦੇ ਦਰਵਾਜ਼ੇ ਅਸਿੱਧੇ ਤੌਰ ’ਤੇ ਬੰਦ ਹੋ ਜਾਣਗੇ।
ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਵੱਲੋਂ ਇਸ ਸਬੰਧੀ ਬੇਤੁਕੇ ਤੇ ਬਿਨਾਂ ਸੋਚੇ ਸਮਝੇ ਦਿੱਤੇ ਸੁਝਾਅ ਦਾ ਗੰਭੀਰ ਨੋਟਿਸ ਲੈਂਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਹਿਲਾਂ ਹੀ 1971 ਵਿਚ ਜਦੋਂ ਦੇਸ਼ ਦੀ ਆਬਾਦੀ 54.8 ਕਰੋੜ ਰੁਪਏ ਸੀ ਤਾਂ ਉਸ ਵੇਲੇ ਤੋਂ ਪਿਛਲੇ 55 ਸਾਲਾਂ ਤੋਂ ਸੀਟਾਂ ਪਹਿਲਾਂ ਹੀ ਜਿਉਂ ਦੀਆਂ ਤਿਉਂ ਹਨ। ਉਹਨਾਂ ਕਿਹਾ ਕਿ ਅੱਜ ਦੇਸ਼ ਦੀ ਆਬਾਦੀ 140 ਕਰੋੜ ਰੁਪਏ ਦੇ ਕਰੀਬ ਹੈ।

ਡਾ. ਚੀਮਾ ਨੇ ਕਿਹਾ ਕਿ 25 ਹੋਰ ਸਾਲਾਂ ਤੱਕ ਇਹਨਾਂ ਨੂੰ ਜਿਉਂ ਦਾ ਤਿਉਂਦ ਰੱਖਣ ਨਾਲ ਸੰਕਟ ਹੋਰ ਡੂੰਘਾ ਹੋ ਜਾਵੇਗਾ। ਉਹਨਾਂ ਕਿਹਾ ਕਿ ਮੌਜੂਦਾ ਹਲਕਿਆਂ ਵਿਚ ਪ੍ਰਭਾਵਸ਼ਾਲੀ ਪ੍ਰਤੀਨਿਧਤਾ ਕਰਨੀ ਤਕਰੀਬਨ ਵਸੋਂ ਬਾਹਰ ਹੋਣ ਵਾਲੀ ਗੱਲ ਹੋ ਗਈ ਹੈ ਕਿਉਂਕਿ ਆਬਾਦੀ ਦਾ ਬਹੁਤ ਜ਼ਿਆਦਾ ਫ਼ਰਕ ਪੈ ਗਿਆ ਹੈ। ਉਹਨਾਂ ਕਿਹਾ ਕਿ ਪੰਜਾਬ ਤੇ ਦੱਖਣੀ ਰਾਜਾਂ ਵਿਚ ਹਲਕਿਆਂ ਦੀ ਹੱਦਬੰਦੀ ਵੀ ਇਕ ਵੱਡਾ ਮਸਲਾ ਹੈ ਕਿਉਂਕਿ ਇਹਨਾਂ ਰਾਜਾਂ ਵਿਚ ਪਾਰਲੀਮਾਨੀ ਸੀਟਾਂ ਘਟਣ ਦਾ ਖਦਸ਼ਾ ਹੈ ਜਦੋਂ ਕਿ ਵੱਧ ਆਬਾਦੀ ਵਾਲੇ ਕੇਂਦਰੀ ਤੇ ਉੱਤਰੀ ਭਾਰਤ ਹਲਕਿਆਂ ਨੂੰ ਲਾਭ ਮਿਲ ਸਕਦਾ ਹੈ ਜਿਸ ਨਾਲ ਭਾਰਤ ਦਾ ਸੰਘੀ ਸੰਤੁਲਨ ਵਿਗੜ ਸਕਦਾ ਹੈ।

ਡਾ. ਚੀਮਾ ਨੇ ਕਿਹਾ ਕਿ ਅਜਿਹੇ ਹਾਲਾਤ ਵਿਚ ਸਮੱਸਿਆ ਦਾ ਹੱਲ ਸੀਟਾਂ ਨੂੰ ਜਿਉਂ ਦਾ ਤਿਉਂ ਰੱਖਣ ਵਿਚ ਜਾਂ ਆਬਾਦੀ ’ਤੇ ਸਫਲਤਾਪੂਰਵਕ ਕੰਟਰੋਲ ਕਰਨ ਵਾਲੇ ਰਾਜਾਂ ਨੂੰ ਸਜ਼ਾ ਦੇ ਕੇ ਕੱਢਣਾ ਨਹੀਂ ਹੈ ਬਲਕਿ ਲੋਕ ਸਭਾ ਵਿਚ ਸਾਰੇ ਰਾਜਾਂ ਨੂੰ ਸੀਟਾਂ ਵਿਚ ਇਕ ਸਮਾਨ 50 ਫੀਸਦੀ ਵਾਧਾ ਮਿਲਣਾ ਚਾਹੀਦਾ ਹੈ ਅਤੇ ਇਸ ਵਾਸਤੇ ਸਾਰੇ ਰਾਜਾਂ ਵਿਚ ਸੀਟਾਂ ਦੇ 50 ਫੀਸਦੀ ਵਾਧੇ ਵਾਸਤੇ ਹੱਦਬੰਦੀ ਕਰਨੀ ਲਾਜ਼ਮੀ ਹੈ। ਉਹਨਾਂ ਕਿਹਾ ਕਿ ਇਸ ਨਾਲ ਜਿਥੇ ਜਨਤਕ ਪ੍ਰਤੀਨਿਧਤਾ ਵਧੇਗੀ, ਆਬਾਦੀ ਵਿਚ ਵਾਧੇ ਦੇ ਹਿਸਾਬ ਨਾਲ ਪ੍ਰਤੀਨਿਧਤਾ ਹੋਵੇਗੀ, ਨੌਜਵਾਨ ਆਗੂਆਂ ਵਾਸਤੇ ਵਧੇਰੇ ਮੌਕੇ ਪੈਦਾ ਹੋਣਗੇ, ਉਥੇ ਹੀ ਭਾਰਤ ਦਾ ਸੰਘੀ ਸੰਤੁਲਨ ਬਣਿਆ ਰਹੇਗਾ ਤੇ ਇਸਦੀ ਰਾਖੀ ਹੋਵੇਗੀ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...