ਕਿਸਾਨਾਂ ਤੇ ਜ਼ੁਲਮ ਕਰਕੇ ਪੰਜਾਬ ਸਰਕਾਰ ਨੇ ਲੋਕਾਂ ਦਾ ਹੱਕ ਮੰਗਣ ਦਾ ਜਮਹੂਰੀ ਅਧਿਕਾਰ ਪੈਰਾਂ ਥੱਲੇ ਦਰੜਿਆ – ਸੰਯੁਕਤ ਕਿਸਾਨ ਮੋਰਚਾ, ਪੰਜਾਬ

by | Feb 19, 2026 | breaking news, daily | 0 comments

19 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਦੀ ਹੋਣ ਵਾਲੀ ਮੀਟਿੰਗ ਵਿੱਚ ਜਬਰ ਦਾ ਲਿਆ ਜਾਵੇਗਾ ਸਖਤ ਨੋਟਿਸ।

ਚੰਡੀਗੜ੍ਹ 18 ਫਰਵਰੀ – ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਅੱਜ ਪੰਜਾਬ ਵਿੱਚ ਵੱਖ-ਵੱਖ ਥਾਵਾਂ ਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਤੇ ਕੀਤੇ ਜਬਰ ਦਾ ਸਖਤ ਨੋਟਿਸ ਲਿਆ ਹੈ। ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਲੋਕਾਂ ਨਾਲ ਦੁਸ਼ਮਣੀ ਦੇ ਨਵੇਂ ਰਿਕਾਰਡ ਪੈਦਾ ਕਰ ਰਹੀ ਹੈ। ਲੋਕਾਂ ਨੂੰ ਆਪਣੇ ਹੱਕਾਂ ਲਈ ਧਰਨਾ ਪ੍ਰਦਰਸ਼ਨ ਕਰਨ ਤੋਂ ਵੀ ਵਾਂਝਿਆਂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੱਤਰਕਾਰਾਂ ਖਿਲਾਫ ਕੇਸ ਦਰਜ ਕੀਤੇ ਗਏ ਹਨ ਅਤੇ ਕਿਸਾਨਾਂ ਤੇ ਲਾਠੀਚਾਰਜ ਕਰਕੇ ਝੂਠੇ ਕੇਸ ਦਰਜ ਕੀਤੇ ਜਾ ਰਹੇ ਹਨ।

ਅੱਜ ਪੰਜਾਬ ਵਿੱਚ ਅਨੇਕਾਂ ਥਾਵਾਂ ਤੇ ਕਿਸਾਨਾਂ ਤੇ ਨਜਾਇਜ਼ ਲਾਠੀਚਾਰਜ ਕੀਤਾ ਗਿਆ ਹੈ। ਬਠਿੰਡਾ ਵਿਖੇ ਸ਼ਾਂਤਮਈ ਧਰਨਾ ਦੇਣ ਜਾ ਰਹੇ ਕਿਸਾਨਾਂ ਨੂੰ ਥਾਂ ਥਾਂ ਰੋਕਿਆ ਗਿਆ ਹੈ। ਪੰਜਾਬ ਨੂੰ ਪੁਲਿਸ ਰਾਜ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਸੈਂਕੜਿਆਂ ਦੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਅਤੇ ਅਧਿਕਾਰੀ ਸੜਕਾਂ ਤੇ ਨਾਕੇ ਲਗਾ ਕੇ ਖੜ੍ਹੇ ਹਨ। ਪਾਣੀ ਦੀਆਂ ਬੁਛਾੜਾਂ ਮਾਰਨ ਵਾਲੀਆਂ ਗੱਡੀਆਂ ਅਤੇ ਟਿੱਪਰ ਤਾਇਨਾਤ ਕੀਤੇ ਹੋਏ ਹਨ ਜਿਸ ਤਰ੍ਹਾਂ ਕਿਸੇ ਦੁਸ਼ਮਣ ਦੇਸ਼ ਵੱਲੋਂ ਹਮਲਾ ਹੋਣ ਜਾ ਰਿਹਾ ਹੋਵੇ। ਬਠਿੰਡਾ ਜ਼ਿਲੇ ਦੇ ਪਿੰਡ ਜਿਉਂਦ ਦੇ ਲੋਕਾਂ ਤੇ ਅਣਮਨੁੱਖੀ ਤਸ਼ੱਦਦ ਕੀਤਾ ਗਿਆ ਹੈ।
ਪ੍ਰਧਾਨਗੀ ਮੰਡਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਕੱਲ੍ਹ 19 ਫਰਵਰੀ ਨੂੰ ਹੋਣ ਜਾ ਰਹੀ ਮੀਟਿੰਗ ਵਿੱਚ ਇਹ ਮਸਲਾ ਉਚੇਚੇ ਤੌਰ ਤੇ ਵਿਚਾਰਿਆ ਜਾਵੇਗਾ। ਸੰਯੁਕਤ ਕਿਸਾਨ ਮੋਰਚਾ ਦੀਆਂ ਸਾਰੀਆਂ ਜਥੇਬੰਦੀਆਂ ਇਸ ਮਸਲੇ ਤੇ ਇੱਕਮੁੱਠ ਹਨ ਅਤੇ ਪੂਰੀ ਤਾਕਤ ਨਾਲ ਪੰਜਾਬ ਸਰਕਾਰ ਦੇ ਜ਼ੁਲਮ ਦਾ ਵਿਰੋਧ ਕਰਨਗੀਆਂ।
***********

ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ, ਬਲਕਰਨ ਸਿੰਘ ਬਰਾੜ, ਗੁਰਵਿੰਦਰ ਸਿੰਘ ਢਿੱਲੋ ਅਤੇ ਹਰਜਿੰਦਰ ਸਿੰਘ ਟਾਂਡਾ ਤੇ ਅਧਾਰਿਤ ਪ੍ਰਧਾਨਗੀ ਮੰਡਲ ਨੇ ਜਾਰੀ ਕੀਤਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...