ਕਿਸਾਨਾਂ ਦੀ ਜਿੱਤ ਦਾ ਜਸ਼ਨ ਮਨਾਉਣ ਦਾ ਵਿਖਾਵਾ ਕਰ ਰਹੀ ਹੈ ਭਾਜਪਾ: ਵੜਿੰਗ

by | Aug 18, 2025 | breaking news, daily, politics | 0 comments

ਕਿਸਾਨਾਂ ਅਤੇ ਕਾਂਗਰਸ ਦੀ ਜਿੱਤ ਦਾ ਸਿਹਰਾ ਚੋਰੀ ਕਰਨ ਦੀ ਕੋਸ਼ਿਸ਼ ਕਰ ਰਹੀ ਪਾਰਟੀ

ਕਿਹਾ: ਭਾਜਪਾ-ਆਪ ਫਿਕਸਡ ਮੈਚ ਖੇਡ ਰਹੇ ਹਨ

ਚੰਡੀਗੜ੍ਹ, 17 ਅਗਸਤ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਲੈਂਡ ਪੂਲਿੰਗ ਪਾਲਿਸੀ ਵਾਪਸ ਲੈਣ ਦਾ ਜਸ਼ਨ ਮਨਾਉਣ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦਾ ਮਖੌਲ ਉਡਾਇਆ ਹੈ।

ਭਾਜਪਾ ਵੱਲੋਂ ਕਿਸਾਨਾਂ ਦੀ ਜਿੱਤ ਦਾ ਜਸ਼ਨ ਮਨਾਉਣ ਨੂੰ ਉਹਨਾਂ ਨੇ ਬੇਗਾਨੀ ਸ਼ਾਦੀ ਮੇਂ ਅਬਦੁੱਲਾ ਦੀਵਾਨਾ, ਵਾਲੀ ਗੱਲ ਦੱਸਿਆ ਹੈ।

ਇਸਦੇ ਤਹਿਤ ਅੱਜ ਭਾਜਪਾ ਦੀ ਰੈਲੀ ਉੱਪਰ ਪ੍ਰਤੀਕਿਰਿਆ ਦਿੰਦੇ ਹੋਏ, ਵੜਿੰਗ ਨੇ ਕਿਹਾ ਕਿ ਪਾਰਟੀ ਕਿਸਾਨਾਂ ਅਤੇ ਕਾਂਗਰਸ ਪਾਰਟੀ ਦਾ ਸਿਹਰਾ ਚੋਰੀ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਨ੍ਹਾਂ ਦੋਨਾਂ ਨੇ ਪਾਲਿਸੀ ਵਿਰੁੱਧ ਵੱਡੇ ਪੱਧਰ ‘ਤੇ ਰੋਸ ਵਿਖਾਵਾ ਕਰਦਿਆਂ, ਇਨ੍ਹਾਂ ਕਾਨੂੰਨਾਂ ਖਿਲਾਫ਼ ਵਿਰੋਧ ਜਤਾਇਆ ਸੀ।

ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਕਿਸਾਨ ਅਤੇ ਕਾਂਗਰਸੀ ਵਰਕਰ ਹੀ ਹਨ, ਜਿਨ੍ਹਾਂ ਕੋਲ ਸਰਕਾਰ ਨੂੰ ਪਿੱਛੇ ਹਟਣ ਅਤੇ ਪਾਲਿਸੀ ਵਾਪਸ ਲੈਣ ਲਈ ਮਜਬੂਰ ਕਰਨ ਦਾ ਸਿਹਰਾ ਲੈਣ ਦਾ ਹੱਕ ਹੈ। ਲੇਕਿਨ ਹੁਣ ਭਾਜਪਾ ਉਸ ਲਾਹੇ ਨੂੰ ਚੋਰੀ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਨੇ ਭਾਜਪਾ ਲੀਡਰਸ਼ਿਪ ਨੂੰ ਪੁੱਛਿਆ ਕਿ ਸਰਕਾਰ ਨੂੰ ਪਾਲਿਸੀ ਵਾਪਸ ਲੈਣ ਲਈ ਮਜ਼ਬੂਰ ਕਰਨ ਵਿਚ ਉਸਦਾ ਕੀ ਯੋਗਦਾਨ ਸੀ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਭਾਜਪਾ ਤੇ ‘ਆਪ’ ਇੱਕ ਫਿਕਸ ਮੈਚ ਖੇਡ ਰਹੇ ਹਨ। ਇਸਦੇ ਤਹਿਤ ਪੰਜਾਬ ਵਿੱਚ ਭਾਜਪਾ ਦੀ ਪਕੜ ਬਣਾਉਣ ਵਿੱਚ ਆਪ ਉਸਦੀ ਮਦਦ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਜਿਸ ਬਾਰੇ ਵੜਿੰਗ ਨੇ ਕਿਹਾ ਕਿ ਖੇਤੀ ਕਾਨੂੰਨਾਂ ਵਿਰੋਧੀ ਵਿਰੋਧ ਪ੍ਰਦਰਸ਼ਨਾਂ ਦੌਰਾਨ ਭਾਜਪਾ ਨੇ ਪੰਜਾਬੀ ਕਿਸਾਨਾਂ ਨੂੰ ਜ਼ਖ਼ਮ ਦਿੱਤੇ ਸਨ, ਉਹ ਭੁੱਲੇ ਨਹੀਂ ਹਨ ਅਤੇ ਹਾਲੇ ਵੀ ਤਾਜ਼ੇ ਹਨ। ਇਸ ਲੜੀ ਹੇਠ, ਏ ਅਤੇ ਬੀ ਟੀਮਾਂ ਭਾਵੇਂ ਕਿਸੇ ਵੀ ਤਰ੍ਹਾਂ ਦੀਆਂ ਖੇਡਾਂ ਖੇਡਣ, ਉਹ ਪੰਜਾਬ ਦੇ ਲੋਕਾਂ ਦੇ ਸਾਹਮਣੇ ਬੇਨਕਾਬ ਹੋ ਚੁੱਕੀਆਂ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...