ਕੈਬਨਿਟ ਮੰਤਰੀਆਂ ਚੀਮਾ ਤੇ ਕਟਾਰੂਚੱਕ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਲਈ ਓਡੀਸ਼ਾ ਦੇ ਮੁੱਖ ਮੰਤਰੀ ਨੂੰ ਸੱਦਾ

by | Oct 24, 2025 | breaking news, daily | 0 comments

ਚੰਡੀਗੜ੍ਹ/ਭੁਵਨੇਸ਼ਵਰ, 23 ਅਕਤੂਬਰ

ਪੰਜਾਬ ਸਰਕਾਰ ਵੱਲੋਂ ਕੌਮੀ ਸਾਂਝੀ ਵਿਰਾਸਤ ਦੀ ਭਾਵਨਾ ਤਹਿਤ ਓਡੀਸ਼ਾ ਨਾਲ ਰਾਬਤਾ ਕਾਇਮ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਖੁਰਾਕ ਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਓਡੀਸ਼ਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਨਾਲ ਮੁਲਾਕਾਤ ਕਰਨ ਲਈ ਭੁਵਨੇਸ਼ਵਰ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਉੱਚ-ਪੱਧਰੀ ਦੌਰੇ ਦਾ ਮੁੱਖ ਮੰਤਵ ਨੌਵੇਂ ਸਿੱਖ ਗੁਰੂ, ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿੱਚ ਕਰਵਾਏ ਜਾ ਰਹੇ ਮਹਾਨ ਸਮਾਗਮਾਂ ਲਈ ਮੁੱਖ ਮੰਤਰੀ ਮਾਝੀ ਨੂੰ ਰਸਮੀ ਤੌਰ ‘ਤੇ ਸੱਦਾ ਦੇਣਾ ਸੀ।

ਓਡੀਸ਼ਾ ਦੇ ਮੁੱਖ ਮੰਤਰੀ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਨੂੰ ਰਸਮੀ ਸੱਦਾ ਪੱਤਰ ਪੇਸ਼ ਕੀਤਾ ਅਤੇ ਯਾਦਗਾਰੀ ਪ੍ਰੋਗਰਾਮਾਂ ਦੇ ਪੈਮਾਨੇ ਅਤੇ ਮਹੱਤਤਾ ਬਾਰੇ ਸੰਖੇਪ ਜਾਣਕਾਰੀ ਦਿੱਤੀ। ਐਡਵੋਕੇਟ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸਮਾਗਮ ਗੁਰੂ ਸਾਹਿਬ ਵੱਲੋਂ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਲਈ ਦਿੱਤੀ ਗਈ ਬੇਮਿਸਾਲ ਕੁਰਬਾਨੀ ਨੂੰ ਸਮਰਪਿਤ ਇੱਕ ਕੌਮੀ ਸ਼ਰਧਾਂਜਲੀ ਹਨ।

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਭਾਰਤ ਦੇ ਇਤਿਹਾਸ ਦਾ ਉਹ ਮਹੱਤਵਪੂਰਨ ਹਿੱਸਾ ਹੈ ਜੋ ਬੁਨਿਆਦੀ ਮਨੁੱਖੀ ਕਦਰਾਂ-ਕੀਮਤਾਂ ਦੀ ਰਾਖੀ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ‘ਹਿੰਦ ਦੀ ਚਾਦਰ’ ਵੱਲੋਂ ਕੀਤੀ ਗਈ ਬੇਮਿਸਾਲ ਕੁਰਬਾਨੀ ਇੱਕ ਅਜਿਹੀ ਕੌਮੀ ਵਿਰਾਸਤ ਹੈ ਜੋ ਸਾਰੀਆਂ ਧਾਰਮਿਕ ਅਤੇ ਖੇਤਰੀ ਹੱਦਾਂ ਤੋਂ ਪਾਰ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਇਤਿਹਾਸਕ ਸਮਾਗਮਾਂ ਵਿੱਚ ਮੁੱਖ ਮੰਤਰੀ ਮੋਹਨ ਚਰਨ ਮਾਝੀ ਜੀ ਦਾ ਸੁਆਗਤ ਕਰਨਾ ਸਾਡੇ ਲਈ ਮਾਣ ਵਾਲੀ ਗੱਲ ਹੈ।

ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੰਤਰ-ਰਾਜੀ ਭਾਈਵਾਲੀ ਦੀ ਮਹੱਤਤਾ ‘ਤੇ ਹੋਰ ਜ਼ੋਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਮਾਝੀ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਮਨੋਰਥ ਉਸ ਇਕਜੁੱਟ ਸ਼ਰਧਾਂਜਲੀ ਨੂੰ ਸਮੱਰਪਿਤ ਹੈ ਜੋ ਸਮੁੱਚੇ ਦੇਸ਼ ਵੱਸੋਂ ਗੁਰੂ ਸਾਹਿਬ ਨੂੰ ਭੇਟ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਹਿਮੰਤ, ਧਰਮ ਨਿਰਪੱਖਤਾ ਅਤੇ ਵਿਸ਼ਵ ਭਾਈਚਾਰੇ ਦਾ ਦਿੱਤਾ ਗਿਆ ਸੰਦੇਸ਼ ਓਡੀਸ਼ਾ ਦੇ ਅਮੀਰ ਸੱਭਿਆਚਾਰਕ ਤਾਣੇ-ਬਾਣੇ ਸਮੇਤ ਸਾਰੇ ਰਾਜਾਂ ਵਿੱਚ ਗੂੰਜਦਾ ਹੈ।

ਮੁੱਖ ਮੰਤਰੀ ਮੋਹਨ ਚਰਨ ਮਾਝੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਲਈ ਡੂੰਘਾ ਸਤਿਕਾਰ ਪ੍ਰਗਟਾਇਆ ਅਤੇ 350ਵੀਂ ਬਰਸੀ ਦੇ ਮਹੱਤਵ ਬਾਰੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਮੁੱਖ ਮੰਤਰੀ ਮਾਝੀ ਨੂੰ ਇੱਕ ਯਾਦਗਾਰੀ ਚਿੰਨ੍ਹ ਅਤੇ ਸਾਹਿਤ ਵੀ ਭੇਂਟ ਕੀਤਾ, ਜਿਸ ਵਿੱਚ ਸਮਾਗਮ ਦੇ ਇਤਿਹਾਸਕ ਪ੍ਰਸੰਗ ਦਾ ਵੇਰਵਾ ਦਿੱਤਾ ਗਿਆ। ਇਸ ਤਰ੍ਹਾਂ ਦੋਵਾਂ ਰਾਜਾਂ ਵਿਚਕਾਰ ਸੱਭਿਆਚਾਰਕ ਅਤੇ ਰਾਜਨੀਤਿਕ ਅਦਾਨ-ਪ੍ਰਦਾਨ ਨੂੰ ਹੋਰ ਮਜ਼ਬੂਤ ਕੀਤਾ ਗਿਆ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...