ਕੈਬਨਿਟ ਮੰਤਰੀ ਨੇ ਲੱਗਭਗ 4.80 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਤਿਆਰ ਹੋਣ ਵਾਲੇ ਪੱਕੇ ਖਾਲਿਆਂ ਦਾ ਕੀਤਾ ਉਦਘਾਟਨ

by | Apr 18, 2025 | breaking news, daily | 0 comments

ਚੰਡੀਗੜ੍ਹ/ਮਲੋਟ 18 ਅਪ੍ਰੈਲ

ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਖੇਤੀਬਾੜੀ ਦੀ ਸਿੰਚਾਈ ਲਈ ਪੂਰਾ ਪਾਣੀ ਪਹੁੰਚਾਇਆ ਜਾ ਰਿਹਾ ਹੈ, ਇਹ ਪ੍ਰਗਟਾਵਾ ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ,ਇਸਤਰੀ,ਬਾਲ ਵਿਕਾਸ ਮੰਤਰੀ ਪੰਜਾਬ ਨੇ ਮਲੋਟ ਵਿਧਾਨ ਸਭਾ ਹਲਕੇ ਦੇ ਪਿੰਡ ਘੁਮਿਆਰਾਂ ਖੇੜਾ, ਜੰਡਵਾਲਾ,ਬੱਲਮਗੜ੍ਹ, ਲੱਖੇਵਾਲੀ, ਮੌੜ, ਫਕਰਸਰ ਅਤੇ ਥੇੜੀ ਵਿਖੇ 4.80 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਉਸਾਰੇ ਜਾਣ ਵਾਲੇ ਖਾਲਿਆਂ ਦਾ ਉਦਘਾਟਨ ਕਰਦਿਆਂ ਕੀਤਾ।

ਉਹਨਾਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਲਕੇ ਦੇ ਲੋਕਾਂ ਨਾਲ ਵਿਕਾਸ ਦੇ ਕੰਮ ਸ਼ੁਰੂ ਕਰਨ ਲਈ ਜੋ ਵਾਅਦੇ ਕੀਤੇ ਗਏ ਸਨ, ਇਹ ਵਾਅਦੇ ਲੜੀਵਾਰ ਪੂਰੇ ਕੀਤੇ ਜਾ ਰਹੇ ਹਨ।

ਉਹਨਾਂ ਮਲੋਟ ਰਜਬਾਹਾ ਨੂੰ ਲੱਗਦੇ ਪਿੰਡ ਜੰਡਵਾਲਾ ਵਿਖੇ 66.32 ਲੱਖ ਰੁਪਏ ਦੀ ਲਾਗਤ ਨਾਲ ਪੱਕਾ ਬਨਣ ਵਾਲੇ ਖਾਲੇ ਦੇ ਕੰਮ ਦੀ ਸ਼ੁਰੂਆਤ ਕੀਤੀ।

ਇਸੇ ਤਰ੍ਹਾਂ ਹੀ ਉਹਨਾਂ ਆਪਣੇ ਦੌਰੇ ਦੌਰਾਨ ਲਾਲਬਾਈ ਰਜਬਾਹਾ ਨਾਲ ਲੱਗਦੇ ਪਿੰਡ ਘੁਮਿਆਰਾਂ ਖੇੜਾ ਦੇ ਕੱਚੇ ਖਾਲੇ ਨੂੰ ਪੱਕਾ ਕਰਨ ਦੇ ਕੰਮ ਦਾ ਉਦਘਾਟਨ ਕੀਤਾ, ਜਿਸ ਤੇ ਸਰਕਾਰ ਵਲੋਂ 77.09 ਲੱਖ ਰੁਪਏ ਖਰਚ ਕੀਤੇ ਜਾਣਗੇ ਤਾਂ ਜੋ ਟੇਲਾਂ ਤੇ ਪੈਦੀਆਂ ਜਮੀਨਾਂ ਨੂੰ ਨਹਿਰੀ ਪਾਣੀ ਦੀ ਪੂਰੀ ਸਪਲਾਈ ਮੁਹੱਈਆਂ ਹੋ ਸਕੇ।

ਆਪਣੇ ਦੌਰੇ ਦੌਰਾਨ ਕੈਬਨਿਟ ਮੰਤਰੀ ਨੇ 57.05 ਲੱਖ ਦੀ ਲਾਗਤ ਦਾ ਪਿੰਡ ਲੱਖੇਵਾਲੀ ‘ਚ ਕੱਚੇ ਖਾਲ ਨੂੰ ਪੱਕਾ ਕਰਨ ਦੀ ਉਸਾਰੀ ਦਾ ਉਦਘਾਟਨ ਕੀਤਾ, 54.63 ਲੱਖ ਦੀ ਲਾਗਤ ਨਾਲ ਪਿੰਡ ਬੱਲਮਗੜ ‘ਚ ਕੱਚੇ ਖਾਲ ਨੂੰ ਪੱਕਾ ਕਰਨ ਦੀ ਉਸਾਰੀ ਦਾ ਉਦਘਾਟਨ ਕੀਤਾ ਅਤੇ ਇਸੇ ਤਰ੍ਹਾਂ ਹੀ 51.73 ਲੱਖ ਦੀ ਲਾਗਤ ਦਾ ਪਿੰਡ ਮੌੜ ‘ਚ ਕੱਚੇ ਖਾਲ ਨੂੰ ਪੱਕਾ ਕਰਨ ਦੀ ਉਸਾਰੀ ਦਾ ਵੀ ਉਦਘਾਟਨ ਕੀਤਾ ।

ਇਸੇ ਤਰ੍ਹਾਂ ਪਿੰਡ ਫਕਰਸਰ ਵਿਖੇ 116.22 ਲੱਖ ਅਤੇ ਥੇੜੀ ਪਿੰਡ ਵਿਖੇ 57.85 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਰਜਬਾਹੇ ਦੇ ਕੰਮਾਂ ਸਬੰਧੀ ਨੀਂਹ ਪੱਥਰ ਰੱਖਿਆ।

ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਮਾਰਕੀਟ ਕਮੇਟੀ ਮਲੋਟ ਜਸ਼ਨ ਬਰਾੜ, ਅਰਸ਼ਦੀਪ ਸਿੰਘ ਸਿੱਧੂ ਨਿੱਜੀ ਸਕੱਤਰ, ਸਿੰਦਰਪਾਲ ਸਿੰਘ ਨਿੱਜੀ ਸਕੱਤਰ,ਸਰਪੰਚ ਨਿਰਮਲ ਸਿੰਘ, ਵੀਰ ਸਿੰਘ ਮੈਂਬਰ, ਧੀਰ ਸਿੰਘ ਮੈਂਬਰ, ਰਾਜਾ ਸਿੰਘ ਮੈਂਬਰ, ਬਲਾਕ ਪ੍ਰਧਾਨ ਕੁਲਵਿੰਦਰ ਬਰਾੜ, ਦੀਪ ਇੰਦਰ ਸਿੰਘ ਢਿੱਲੋਂ, ਵਕੀਲ ਸਿੰਘ,ਪ੍ਰਕਾਸ਼ ਢਿੱਲੋ, ਸਰਪੰਚ ਜਸਪ੍ਰੀਤ ਕੌਰ,ਮੰਗਾ ਸਿੰਘ, ਪੰਚਾਇਤ ਮੈਂਬਰ ਕੁਲਦੀਪ ਸਿੰਘ, ਸਰਪੰਚ ਰਣਧੀਰ ਸਿੰਘ,ਸਿਮਰਜੀਤ ਬਰਾੜ ਬਲਾਕ ਪ੍ਰਧਾਨ,ਦਿਲਬਾਗ ਲੱਖੇਵਾਲੀ,ਸਰਪੰਚ ਗੁਰਬਾਜ ਸਿੰਘ,ਸਰਪੰਚ ਜੋਗਿੰਦਰ ਸਿੰਘ,ਲਾਭ ਸਿੰਘ,ਅਮਰਿੰਦਰ ਸਿੰਘ ਬਲਾਕ ਪ੍ਰਧਾਨ ਗੁਰਮੇਲ ਸਿੰਘ ਤੋਂ ਇਲਾਵਾ ਤੋਂ ਇਲਾਵਾ ਪਤਵੰਤੇ ਵਿਅਕਤੀ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...