ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਲਈ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ

by | Jan 16, 2026 | breaking news, daily | 0 comments

*ਇਹ ਲੋਕ ਪੱਖੀ ਫ਼ੈਸਲੇ ਮਾਲਵਾ ਖੇਤਰ ਵਿੱਚ ਸਿਹਤ ਸੰਭਾਲ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਦੇ ਕਰਮਚਾਰੀਆਂ ਦੇ ਭਵਿੱਖ ਨੂੰ ਕਰਨਗੇ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲ*

*ਚੰਡੀਗੜ੍ਹ, 15 ਜਨਵਰੀ:*

ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਸਥਾਪਤ ਕਰਨ ਦੇ ਫ਼ੈਸਲੇ ਅਤੇ ਕਰਮਚਾਰੀਆਂ ਦੇ ਮਾਮਲੇ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਵੱਲੋਂ ਹਾਲ ਹੀ ਵਿੱਚ ਇਨ੍ਹਾਂ ਲੋਕ-ਪੱਖੀ ਅਤੇ ਕਰਮਚਾਰੀ-ਪੱਖੀ ਫ਼ੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਮੀਟਿੰਗ ਦੌਰਾਨ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ, “ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਸਥਾਪਤ ਕਰਨ ਦਾ ਫ਼ੈਸਲਾ ਇੱਕ ਲੋਕ-ਪੱਖੀ ਕਦਮ ਹੈ, ਜੋ ਆਮ ਨਾਗਰਿਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਯਕੀਨੀ ਬਣਾਉਣ ਦੇ ਨਾਲ-ਨਾਲ ਉੱਨਤ ਡਾਕਟਰੀ ਇਲਾਜ ਲਈ ਦੂਰ-ਦੁਰਾਡੇ ਦੇ ਸ਼ਹਿਰਾਂ ‘ਤੇ ਉਨ੍ਹਾਂ ਦੀ ਨਿਰਭਰਤਾ ਨੂੰ ਘਟਾਏਗਾ।”

ਕੈਬਨਿਟ ਮੰਤਰੀ ਨੇ ਕਿਹਾ ਕਿ 440 ਬੈੱਡਾਂ ਅਤੇ 100 ਐਮ.ਬੀ.ਬੀ.ਐਸ. ਸੀਟਾਂ ਦੀ ਸਮਰੱਥਾ ਵਾਲਾ ਪ੍ਰਸਤਾਵਿਤ ਮੈਡੀਕਲ ਕਾਲਜ ਮਾਲਵਾ ਖੇਤਰ ਵਿੱਚ ਜਨਤਕ ਸਿਹਤ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਡਾਕਟਰੀ ਸਿੱਖਿਆ ਪ੍ਰਾਪਤ ਕਰਨ ਦੇ ਚਾਹਵਾਨ ਨੌਜਵਾਨਾਂ ਲਈ ਬਿਹਤਰ ਮੌਕੇ ਪੈਦਾ ਕਰੇਗਾ।

ਕਰਮਚਾਰੀਆਂ ਦੀ ਭਲਾਈ ਸਬੰਧੀ ਲਏ ਗਏ ਫ਼ੈਸਲੇ ‘ਤੇ ਚਾਨਣਾ ਪਾਉਂਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ, “ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਦੇ ਸਟਾਫ ਨੂੰ ਸਰਕਾਰੀ ਵਿਭਾਗਾਂ ਵਿੱਚ ਐਡਜਸਟ ਕਰਨ ਸਬੰਧੀ ਕੈਬਨਿਟ ਦੀ ਪ੍ਰਵਾਨਗੀ ਇੱਕ ਸਪੱਸ਼ਟ ਸੰਦੇਸ਼ ਹੈ ਕਿ ਸੂਬਾ ਸਰਕਾਰ ਆਪਣੇ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਸਰਕਾਰ ਨੇ ਸਮੇਂ ਸਿਰ ਦਖ਼ਲ ਦੇ ਕੇ ਉਨ੍ਹਾਂ ਦੀ ਨੌਕਰੀ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਹੈ।”

ਉਨ੍ਹਾਂ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਨਤਕ ਸਿਹਤ ਸੰਭਾਲ ਨੂੰ ਹੋਰ ਮਜ਼ਬੂਤ ਕਰਨ ਅਤੇ ਕਰਮਚਾਰੀਆਂ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਦੀ ਸਥਾਪਨਾ ਨਾਲ ਖੇਤਰ ਦੇ ਲੱਖਾਂ ਲੋਕਾਂ ਨੂੰ ਲਾਭ ਹੋਵੇਗਾ ਅਤੇ ਕਰਮਚਾਰੀਆਂ ਦੇ ਮਸਲੇ ਦਾ ਹੱਲ ਕਰਨਾ ਇਹ ਦਰਸਾਉਂਦਾ ਹੈ ਕਿ ਸਰਕਾਰ ਵੱਲੋਂ ਬਿਨਾਂ ਦੇਰੀ ਦੇ ਨਿਆਂ ਅਤੇ ਰਾਹਤ ਪ੍ਰਦਾਨ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...