ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਲਹਿਰਾਇਆ ਕੌਮੀ ਝੰਡਾ

by | Aug 15, 2025 | breaking news, daily | 0 comments

ਯੁੱਧ ਨਸ਼ਿਆਂ ਵਿਰੁੱਧ ਤਹਿਤ 25 ਹਜ਼ਾਰ ਗਿ੍ਫ਼ਤਾਰੀਆਂ ਹੋਈਆਂ, ਸਮਗਲਰਾਂ ਦੇ ਘਰਾਂ ‘ਤੇ ਚੱਲਿਆ ਪੀਲਾ ਪੰਜਾ-ਕੈਬਨਿਟ ਮੰਤਰੀ

ਸੜ੍ਹਕ ਸੁਰੱਖਿਆ ਫੋਰਸ ਵੱਲੋਂ ਔਸਤਨ ਰਿਸਪਾਂਸ ਟਾਇਮ ਨਾਲ 35 ਹਜ਼ਾਰ ਸੜ੍ਹਕੀ ਹਾਦਸਿਆਂ ਵਿਚ ਸਹਾਇਤਾ ਪ੍ਰਦਾਨ ਕੀਤੀ

ਪੰਜਾਬ ਦੀਆਂ ਜੇਲ੍ਹਾਂ ਅਤਿ ਆਧੁਨਿਕ ਪ੍ਰਣਾਲੀ ਤਹਿਤ ਸੁਰੱਖਿਆ ਉਪਰਕਰਣਾਂ ਨਾਲ ਲੈੱਸ

ਚੰਡੀਗੜ੍ਹ / ਮਾਨਸਾ, 15 ਅਗਸਤ:

ਦੇਸ਼ ਦੀ ਅਜ਼ਾਦੀ ਦਾ 79ਵਾਂ ਦਿਹਾੜਾ ਅੱਜ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ, ਮਾਨਸਾ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਰਾਸ਼ਟਰੀ ਭਾਵਨਾ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ, ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਅਦਾ ਕੀਤੀ | ਰਾਸ਼ਟਰੀ ਗਾਣ ਦੀ ਧੁੰਨ ਦੇ ਚਲਦਿਆਂ ਪੰਜਾਬ ਪੁਲਿਸ ਦੇ ਜਵਾਨਾਂ ਨੇ ਸਤਿਕਾਰ ਵਜੋਂ ਸਲਾਮੀ ਭੇਂਟ ਕੀਤੀ | ਇਸ ਮੌਕੇ ਮੁੱਖ ਮਹਿਮਾਨ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਪਰੇਡ ਤੋਂ ਸਲਾਮੀ ਲਈ |

ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਅੱਜ ਅਸੀਂ 79ਵਾਂ ਆਜ਼ਾਦੀ ਦਿਵਸ ਮਨਾ ਰਹੇ ਹਾਂ ਅਤੇ ਇਸ ਮੌਕੇ ਮੈਂ ਆਪ ਸਭ ਨੂੰ ਹਾਰਦਿਕ ਵਧਾਈ ਦਿੰਦਾ ਹਾਂ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਜ਼ਾਦੀ ਘੁਲਾਟੀਆਂ ਅਤੇ ਸੈਨਿਕਾਂ ਦੇ ਪਰਿਵਾਰਾਂ ਲਈ ਬੜੇ ਅਹਿਮ ਕਦਮ ਚੁੱਕੇ ਨੇ | ਪੰਜਾਬ ਸਰਕਾਰ ਨੇ ਆਜ਼ਾਦੀ ਸੰਗਰਾਮੀਆਂ ਜਾਂ ਉਨ੍ਹਾਂ ਦੇ ਵਾਰਸਾਂ ਦੀ ਮਹੀਨਾਵਾਰ ਪੈਨਸ਼ਨ ਨੂੰ 9400 ਤੋਂ ਵਧਾ ਕੇ 11000 ਕੀਤਾ | ਸ਼ਹੀਦ ਜਵਾਨਾਂ ਦੇ ਵਾਰਸਾਂ ਲਈ ਐਕਸ ਗਰੇਸ਼ੀਆ ਰਾਸ਼ੀ 50 ਲੱਖ ਤੋਂ ਵਧਾ ਕੇ 01 ਕਰੋੜ ਕੀਤੀ | ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਨੂੰ 01 ਕਰੋੜ ਰੁਪਏ ਐਕਸਗ੍ਰੇਸ਼ੀਆ ਰਾਸ਼ੀ ਦਿੱਤੀ ਜਾ ਰਹੀ ਹੈ |

ਉਨ੍ਹਾਂ ਕਿਹਾ ਕਿ ਸੜ੍ਹਕ ਸੁਰੱਖਿਆ ਫੋਰਸ ਨੇ 10 ਮਿੰਟ ਤੋਂ ਘੱਟ ਦੇ ਔਸਤਨ ਰਿਸਪਾਂਸ ਟਾਇਮ ਨਾਲ ਕਰੀਬ 35 ਹਜ਼ਾਰ ਸੜ੍ਹਕੀ ਹਾਦਸਿਆਂ ਵਿਚ ਸਹਾਇਤਾ ਪ੍ਰਦਾਨ ਕੀਤੀ ਹੈ, ਇਸ ਦੇ ਨਾਲ ਹੀ 15406 ਵਿਅਕਤੀਆਂ ਨੂੰ ਮੌਕੇ ‘ਤੇ ਮੁੱਢਲੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ ਅਤੇ 19162 ਜ਼ਖਮੀ ਵਿਅਕਤੀਆਂ ਨੂੰ ਡਾਕਟਰੀ ਦੇਖਭਾਲ ਲਈ ਹਸਪਤਾਲਾਂ ਤੱਕ ਪਹੁੰਚਾਇਆ ਹੈ |

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ੰਹੋਰ ਉੱਚਾ ਚੁੱਕਣ ਲਈ 118 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ‘ਸਕੂਲ ਆਫ ਐਮੀਨੈਂਸ’ ਵਿਚ ਤਬਦੀਲ ਕੀਤਾ ਜਾ ਰਿਹਾ ਹੈ ਅਤੇ 115 ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਕੌਮਾਂਤਰੀ ਪੱਧਰ ‘ਤੇ ਨਾਮਣਾ ਖੱਟਣ ਵਾਲੀਆਂ ਸਖਸ਼ੀਅਤਾਂ ਦੇ ਨਾਮ ‘ਤੇ ਰੱਖਿਆ ਹੈ | ਸੂਬੇ ਦੇ 12 ਹਜ਼ਾਰ ਸਰਕਾਰੀ ਸਕੂਲਾਂ ਵਿਚ 02 ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ |

ਸ੍ਰ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਅੱਵਲ ਦਰਜੇ ਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸੂਬੇ ਵਿਚ 881 ਆਮ ਆਦਮੀ ਕਲੀਨਿਕ ਚਲਾਏ ਜਾ ਰਹੇ ਹਨ, ਜਿੰਨ੍ਹਾਂ ਵਿਚ 107 ਕਿਸਮ ਦੀਆਂ ਦਵਾਈਆਂ ਅਤੇ 47 ਕਿਸਮ ਦੇ ਲੈਬ ਟੈਸਟ ਬਿਲਕੁਲ ਮੁਫ਼ਤ ਕੀਤੇ ਜਾਂਦੇ ਹਨ | ਭਵਿੱਖ ਵਿਚ ਸਰਕਾਰ ਵੱਲੋਂ 200 ਹੋਰ ਆਮ ਆਦਮੀ ਕਲੀਨਿਕ ਖੋਲ੍ਹਣ ਦੀ ਯੋਜਨਾ ਹੈ |

ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਵੱਲੋਂ ਚਲਾਏ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜਿੱਥੇ ਨਸ਼ਾ ਤਸਕਰਾਂ ਨੂੰ ਸੂਬੇ ਵਿਚੋਂ ਖਦੇੜਿਆ ਹੈ ਉੱਥੇ ਹੀ ਉੱਥੇ ਹੀ 25 ਹਜ਼ਾਰ ਤੋਂ ਵੱਧ ਗਿ੍ਫ਼ਤਾਰੀਆਂ ਕਰਕੇ ਅਤੇ ਨਸ਼ਾ ਸਮਗਲਰਾਂ ਦੇ ਘਰ ਢਾਹ ਕੇ ਸਿੱਧ ਕੀਤਾ ਹੈ ਕਿ ਪੰਜਾਬ ਵਿਚ ਨਸ਼ਾ ਫੈਲਾਉਣ ਵਾਲਿਆਂ ਲਈ ਕੋਈ ਥਾਂ ਨਹੀਂ ਹੈ | ਉਨ੍ਹਾਂ ਨਾਲ ਹੀ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿਚ ਅਤਿ ਆਧੁਨਿਕ ਪ੍ਰਣਾਲੀ ਤਹਿਤ ਨਵੇਂ ਐਕਸ ਰੇਅ ਬੈਗੇਜ਼ ਸਕੈਨਰ, ਸੀ.ਸੀ.ਟੀ.ਵੀ. ਕੈਮਰੇ ਐ ਜੈਮਿੰਗ ਸਿਸਟਮ ਸਮੇਤ ਅਤਿ ਆਧੁਨਿਕ ਸੁਰੱਖਿਆ ਉਪਕਰਣ ਲਗਾਏ ਗਏ ਹਨ |

ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਈਜ਼ੀ ਜਮ੍ਹਾਂਬੰਦੀ ਲਈ ਪੋਰਟਲ ਬਣਾਇਆ ਗਿਆ ਹੈ ਜਿਸ ਰਾਹੀਂ ਨਾਗਰਿਕਾਂ ਨੂੰ ਵਿਰਾਸਤ, ਰਜਿਸਟਰਡ ਡੀਡ ਆਦਿ ਦੇ ਆਧਾਰ ‘ਤੇ ਇੰਤਕਾਲਾਂ ਲਈ ਅਰਜ਼ੀ ਦੇਣ ਤੋਂ ਲੈ ਕੇ ਇੰਤਕਾਲ ਦੀ ਡਲਿਵਰੀ ਤੱਕ ਦੀ ਸਾਰੀ ਪ੍ਰਕਿਰਿਆ ਨੂੰ ਆਟੋਮੇਟਿਡ ਕੀਤਾ ਗਿਆ ਹੈ |

ਉਨ੍ਹਾਂ ਕਿਹਾ ਕਿ ਸਰਕਾਰ ਦੇ ਨਿਵੇਕਲੇ ਉਦਮਾਂ ਸਦਕਾ ਨਹਿਰੀ ਪਾਣੀ ਪਹਿਲੀ ਵਾਰ ਲਗਭਗ 1365 ਥਾਵਾਂ ‘ਤੇ ਪਹੁੰਚਿਆ | ਪਿੰਡ ਵਾਸੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪੰਜਾਬ ਭਰ ਦੇ ਪਿੰਡਾਂ ਵਿਚ 196 ਲਾਇਬ੍ਰੇਰੀਆਂ ਚਲ ਰਹੀਆਂ ਹਨਅਤੇ 135 ਪ੍ਰਗਤੀ ਅਧੀਨ ਹਨ |

ਇਸ ਤੋਂ ਪਹਿਲਾਂ ਸਮਾਗਮ ਮੌਕੇ ਪਰੇਡ ਕਮਾਂਡਰ ਡੀ.ਐਸ.ਪੀ. ਪੁਸ਼ਪਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਅਨੁਸ਼ਾਸਤ ਫੋਰਸ ਦੇ ਜਵਾਨਾਂ ਸਮੇਤ ਵੱਖ-ਵੱਖ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਕੌਮੀ ਝੰਡੇ ਤਿਰੰਗੇ ਨੂੰ ਸਲਾਮੀ ਦਿੱਤੀ ਗਈ | ਕੈਬਨਿਟ ਮੰਤਰੀ ਸ੍ਰ ਲਾਲਜੀਤ ਸਿੰਘ ਭੁੱਲਰ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਅਤੇ ਜੰਗੀ ਵਿਧਵਾਵਾਂ ਦਾ ਸਨਮਾਨ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਟਰਾਈਸਾਇਕਲਾਂ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਕੀਤੀ ਗਈ |

ਸਮਾਗਮ ਦੌਰਾਨ ਵੱਖ ਵੱਖ ਵਿਭਾਗਾਂ ਵੱਲੋਂ ਉਨ੍ਹਾਂ ਦੇ ਕੰਮਾਂ ਅਤੇ ਯੋਜਨਾਵਾਂ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਗਈਆਂ | ਵੱਖ ਵੱਖ ਸਕੂਲੀ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ ਅਤੇ ਮੁੱਖ ਮਹਿਮਾਨ ਵੱਲੋਂ ਪਹਿਲੇ ਤੇ ਦੂਜੇ ਦਰਜੇ ‘ਤੇ ਆਉਣ ਵਾਲੀਆਂ ਪੇਸ਼ਕਾਰੀਆਂ, ਝਾਕੀਆਂ, ਪਰੇਡ ਕਮਾਂਡਰਾਂ ਅਤੇ ਵਿਲੱਖਣ ਪ੍ਰਾਪਤੀਆਂ ਕਰਨ ਵਾਲੀਆਂ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੈਬਨਿਟ ਮੰਤਰੀ ਸ੍ਰ. ਲਾਲਜੀਤ ਸਿੰਘ ਭੁੱਲਰ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ |

ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰ ਮਨਜਿੰਦਰ ਸਿੰਘ, ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ, ਵਿਧਾਇਕ ਬੁਢਲਾਡਾ ਪਿ੍ੰਸੀਪਲ ਸ੍ਰ. ਬੁੱਧ ਰਾਮ, ਵਿਧਾਇਕ ਸਰਦੂਲਗੜ੍ਹ ੍ਰਸ੍ਰ ਗੁਰਪ੍ਰੀਤ ਸਿੰਘ ਬਣਾਂਵਾਲੀ, ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ, ਆਈ.ਏ.ਐਸ., ਐਸ.ਐਸ.ਪੀ. ਡਾ. ਭਾਗੀਰਥ ਸਿੰਘ ਮੀਨਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਆਕਾਸ਼ ਬਾਂਸਲ, ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਡਾ. ਗੁਰਲੀਨ ਕੌਰ, ਆਈ.ਏ.ਐਸ. ਚੇਅਰਮੈਨ ਮਾਰਕਿਟ ਕਮੇਟੀ ਅਤੇ ਜ਼ਿਲ੍ਹਾ ਯੋਜਨਾ ਬੋਰਡ ਸ੍ਰ ਗੁਰਪ੍ਰੀਤ ਸਿੰਘ ਭੁੱਚਰ, ਚੇਅਰਮੈਨ ਮਾਰਕਿਟ ਕਮੇਟੀ ਭੀਖੀ ਸ੍ਰੀ ਵਰਿੰਦਰ ਸੋਨੀ, ਸਪੈਸ਼ਲ ਡੀ.ਜੀ.ਪੀ. ਸ੍ਰੀ ਜਤਿੰਦਰ ਜੈਨ ਵਿਜੀਲੈਂਸ ਅਤੇ ਸਕਿਊਰਟੀ (ਪੀ.ਐਸ.ਪੀ.ਸੀ.ਐਲ.) ਪਟਿਆਲਾ, ਯੂਥ ਆਗੂ ਚੁਸ਼ਪਿੰਦਰਬੀਰ ਚਹਿਲ, ਜ਼ਿਲ੍ਹਾ ਕਮਾਂਡੈਂਟ ਹੋਮਗਾਰਡਜ਼ ਸ੍ਰ ਰਛਪਾਲ ਸਿੰਘ, ਪ੍ਰਧਾਨ ਨਗਰ ਕੌਂਸਲ ਮਾਨਸਾ ਸੁਨੀਲ ਕੁਮਾਰ ਨੀਨੂ ਤੋਂ ਇਲਾਵਾ ਹੋਰ ਸਿਵਲ ਅਤੇ ਪੁਲਿਸ ਦੇ ਅਧਿਕਾਰੀ ਹਾਜ਼ਰ ਸਨ |

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...