ਚੰਡੀਗੜ੍ਹ, 28 ਮਈ:
ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ.ਹਰਭਜਨ ਸਿੰਘ ਈ. ਟੀ. ਓ. ਨੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਕੈਬਨਿਟ ਮੰਤਰੀ ਨੇ ਢੀਂਡਸਾ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
