ਚੰਡੀਗੜ੍ਹ- 28-12-24

ਅੱਜ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਡਾਕਟਰ ਦਰਸ਼ਨ ਪਾਲ ਨੇ ਕਿਹਾ ਕਿ ਉਹਨਾਂ ਦੀ ਜਥੇਬੰਦੀ 30 ਦਸੰਬਰ ਦੇ ਪੰਜਾਬ ਬੰਦ ਦਾ ਸਮਰਥਨ ਕਰਦੀ ਹੈ। ਅਤੇ ਪੰਜਾਬ ਦੇ ਲੋਕਾਂ ਅਤੇ ਪੰਜਾਬ ਦੇ ਕਿਸਾਨਾਂ ਅਤੇ ਤਮਾਮ ਜਥੇਬੰਦੀਆਂ ਨੂੰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਅਪੀਲ ਕਰਦੀ ਹੈ ਕਿ 30 ਦਸੰਬਰ ਦੇ ਪੰਜਾਬ ਬੰਦ ਜੋ ਪੰਜਾਬ ਹਰਿਆਣਾ ਦੇ ਬਾਰਡਰਾਂ ਉੱਪਰ ਸੰਘਰਸ਼ ਕਰ ਰਹੇ ਕਿਸਾਨ ਫੋਰਮਾ ਵੱਲੋਂ ਦਿੱਤਾ ਗਿਆ ਹੈ ਨੂੰ ਕਾਮਯਾਬ ਕਰਨ ਲਈ ਇੱਕਜੁੱਟ ਹੋ ਜਾਣ

ਪ੍ਬਿਆਨ ਜਾਰੀ ਰੱਖਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਡਾਕਟਰ ਦਰਸ਼ਨ ਪਾਲ ਨੇ ਕਿਹਾ ਕਿ ਜਿੱਥੇ ਜਿੱਥੇ ਵੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀਆਂ ਇਕਾਈਆਂ ਹਨ ਉਹ ਇਸ ਬੰਦ ਵਿੱਚ ਆਪਣੀ ਯੋਗਤਾ ਅਤੇ ਸਮਰੱਥਾ ਮੁਤਾਬਕ ਆਪਣੇ ਤੌਰ ਤੇ ਹਿੱਸਾ ਪਾਉਣਗੀਆਂ। ਉਨਾਂ ਨੇ ਅਪੀਲ ਕੀਤੀ ਕਿ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ ਦੇ 4 ਵਜੇ ਤੱਕ ਇਸ ਬੰਦ ਨੂੰ ਸ਼ਾਂਤਮਈ ਤਰੀਕੇ ਨਾਲ ਕਾਮਯਾਬ ਕੀਤਾ ਜਾਵੇ।

ਉਨਾਂ ਨੇ ਇਹ ਵੀ ਸੱਦਾ ਦਿੱਤਾ ਕਿ ਜਿੱਥੇ ਜਿੱਥੇ ਵੀ ਹੋਰ ਕਿਸਾਨ ਮਜ਼ਦੂਰ ਅਤੇ ਆਮ ਲੋਕਾਂ ਦੀਆਂ ਜਥੇਬੰਦੀਆਂ ਹਨ ਨਾਲ ਸਾਂਝੇ ਤੌਰ ਤੇ ਇਸ ਬੰਦ ਨੂੰ ਕਾਮਯਾਬ ਕਰਨ ਲਈ ਤਾਲਮੇਲ ਕੀਤਾ ਜਾਵੇ।
ਜਾਰੀ ਕਰਤਾ
ਡਾਕਟਰ ਦਰਸ਼ਨ ਪਾਲ
ਸੂਬਾ ਪ੍ਰਧਾਨ
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ
9417269294