ਖਨੌਰੀ ,ਸ਼ੰਭੂ ਮੋਰਚੇ ਤੋਂ ਕਿਸਾਨਾਂ ਦੇ ਕਰੋੜਾਂ ਰੁਪਏ ਦੇ ਚੋਰੀ ਹੋਏ ਸਮਾਨ ਲਈ ਪੁਲਿਸ ਗੁਨਾਹਗਾਰ – ਜਗਜੀਤ ਸਿੰਘ ਡੱਲੇਵਾਲ

by | Mar 29, 2025 | breaking news, daily, politics | 0 comments

ਟਰਾਲੀ ਚੋਰ ਪੁਲਿਸ ਮੁਲਾਜ਼ਮ ਤੇ ਕਾਰਵਾਈ ਕਰਨ ਦੀ ਬਜਾਏ ਬਚਾਉਣ ਚ ਲੱਗੀ ਪੁਲਿਸ

ਟਰਾਲੀ ਚੋਰ ਪੁਲਿਸ ਮੁਲਾਜ਼ਮ ਤੇ ਡੀਆਈਜੀ ਪਟਿਆਲਾ ਖਿਲਾਫ ਹੋਵੇ ਕਾਰਵਾਈ ਨਹੀਂ ਹੋਵੇਗਾ ਸੰਘਰਸ਼

19 ਮਾਰਚ ਨੂੰ ਚੰਡੀਗੜ੍ਹ ਵਿਖੇ ਹੋਈ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਤੋਂ ਬਾਅਦ ਵਾਪਸੀ ਤੇ ਉਨ੍ਹਾਂ ਸਮੇਤ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਕੇ ਪੰਜਾਬ ਸਰਕਾਰ ਨੇ ਜਿੱਥੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ ਉੱਥੇ ਹੀ ਖਨੌਰੀ, ਸ਼ੰਭੂ ਮੋਰਚੇ ਤੇ ਕਾਰਵਾਈ ਦੌਰਾਨ ਕਰੋੜਾਂ ਰੁਪਏ ਦਾ ਸਮਾਨ ਚੋਰੀ ਹੋਣ ਲਈ ਸਿੱਧੇ ਤੌਰ ਤੇ ਪੰਜਾਬ ਪੁਲਿਸ ਗੁਨਾਹਗਾਰ ਹੈ । ਇਨਾਂ ਵਿਚਾਰਾਂ ਦਾ ਪ੍ਰਗਟਾਵਾ ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ 122 ਦਿਨਾਂ ਤੋਂ ਮਰਨ ਵਰਤ ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨੇ ਪਾਰਕ ਹਸਪਤਾਲ ਪਟਿਆਲਾ ਚੋਂ ਪ੍ਰੈਸ ਬਿਆਨ ਜਾਰੀ ਕਰਦਿਆਂ ਕੀਤਾ। ਉਨਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਖਨੌਰੀ ਮੋਰਚੇ ਤੇ 19 ਮਾਰਚ ਨੂੰ ਰਾਤ ਦੇ ਸਮੇਂ ਕਾਰਵਾਈ ਕਰਕੇ ਸੈਂਕੜੇ ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਤੇ ਪੁਲਿਸ ਪ੍ਰਸ਼ਾਸਨ ਦੀ ਦੇਖਰੇਖ ਦੇ ਵਿੱਚ ਕਿਸਾਨਾਂ ਦੀਆਂ ਟਰਾਲੀਆਂ ਤੇ ਆਰਜੀ ਘਰਾਂ ਦੇ ਵਿੱਚ ਪਏ ਫਰਿਜ, ਕੂਲਰ, ਸਿਲੰਡਰ, ਭਾਂਡੇ, ਏ ਸੀ ਵਗੈਰਾ ਨੂੰ ਰਾਤੋ ਰਾਤ ਇਧਰ ਉਧਰ ਕਰ ਦਿੱਤਾ ਗਿਆ ।

ਉਨਾਂ ਕਿਹਾ ਕਿ ਬੀਤੇ ਦਿਨ ਖਨੌਰੀ ਮੋਰਚੇ ਤੇ ਪਹੁੰਚ ਕੇ ਡੀਆਈਜੀ ਮਨਦੀਪ ਸਿੰਘ ਸਿੱਧੂ ਵੱਲੋਂ ਮੀਡੀਆ ਰਾਹੀਂ ਵੱਡਾ ਦਾਅਵਾ ਕੀਤਾ ਗਿਆ ਕਿ ਖਨੌਰੀ ਮੋਰਚੇ ਤੋਂ ਕਿਸਾਨਾਂ ਦੇ ਸਾਰੇ ਟਰੈਕਟਰ, 650 ਟਰਾਲੀਆਂ, 28 ਪਾਣੀ ਵਾਲੇ ਟੈਂਕਰ ਕਿਸਾਨਾਂ ਦੇ ਸਪੁਰਦ ਕਰ ਦਿੱਤੇ ਗਏ ਹਨ। ਉਨਾਂ ਇਹ ਵੀ ਦੱਸਿਆ ਕਿ ਕਿਸਾਨਾਂ ਨੂੰ 61 ਸਿਲੰਡਰ , 20 ਫਰਿੱਜ,6 ਵਾਸਿੰਗ ਮਸ਼ੀਨਾਂ ਵੀ ਸੌਂਪੀਆਂ ਹਨ। ਸ ਡੱਲੇਵਾਲ ਨੇ ਕਿਹਾ ਕਿ ਖਨੌਰੀ ਮੋਰਚੇ ਤੇ 650 ਤੋਂ ਵੱਧ ਟਰਾਲੀਆਂ ਤੇ 500 ਦੇ ਕਰੀਬ ਆਰਜੀ ਘਰ ਬਣੇ ਹੋਏ ਸੀ ਤੇ ਲੱਗਭੱਗ ਹਰ ਟਰਾਲੀ ਤੇ ਆਰਜੀ ਘਰ ਵਿੱਚ ਫ੍ਰਿਜ, ਇਨਵਰਟਰ, ਬੈਟਰਾ, ਸਿਲੰਡਰ ,ਰਸੋਈ ਦਾ ਸਮਾਨ, ਮੰਜੇ, ਬਿਸਤਰੇ ਮੌਜੂਦ ਸੀ ।

ਉਨਾਂ ਕਿਹਾ ਕਿ ਡੀਆਈਜੀ ਮਨਦੀਪ ਸਿੰਘ ਸਿੱਧੂ ਦੇ ਬਿਆਨ ਤੋਂ ਸਪੱਸ਼ਟ ਹੁੰਦੈ ਕਿ ਕਿਸਾਨਾਂ ਨੂੰ ਉਨਾਂ ਦਾ ਸਿਰਫ ਦੋ ਕੁ ਫੀਸਦੀ ਸਮਾਨ ਹੀ ਮਿਲਿਆ ਹੈ। ਸ ਡੱਲੇਵਾਲ ਨੇ ਕਿਹਾ ਕਿ ਡੀਆਈਜੀ ਮਨਦੀਪ ਸਿੱਧੂ ਨੇ ਵੱਡਾ ਦਾਅਵਾ ਕੀਤਾ ਹੈ ਕਿ ਸਮਾਨ ਚੋਰੀ ਸਬੰਧੀ ਖਨੌਰੀ, ਪਾਤੜਾਂ ਵਗੈਰਾ ਥਾਣੇ ਵਿੱਚ ਕੋਈ ਦਰਖਾਸਤ ਨਹੀਂ ਆਈ ਜਦਕਿ ਅਸਲੀਅਤ ਇਹ ਹੈ ਕਿ ਖਨੌਰੀ ਮੋਰਚੇ ਤੇ ਕਿਸਾਨਾਂ ਦੇ ਸਮਾਨ ਲਈ ਬਣਾਏ ਡੰਪ ਤੋਂ ਇੱਕ ਪੁਲਿਸ ਮੁਲਾਜ਼ਮ ਵੱਲੋਂ ਪੁਲਿਸ ਪ੍ਰਸ਼ਾਸਨ ਦੀ ਦੇਖ ਰੇਖ ਵਿੱਚ ਗਲਤ ਪਰੂਫ ਦੇ ਕੇ ਬਰਨਾਲਾ ਜਿਲਾ ਦੇ ਪਿੰਡ ਪੱਖੋ ਕਲਾਂ ਦੇ ਕਿਸਾਨ ਦੀ ਟਰਾਲੀ ਚੋਰੀ ਕੀਤੀ ਗਈ ਹੈ ਜਿਸ ਨੂੰ ਪੁਲਿਸ ਵੱਲੋਂ ਬਰਾਮਦ ਕਰਕੇ ਪਿਛਲੇ 3-4 ਦਿਨਾਂ ਤੋਂ ਪੁਲਿਸ ਥਾਣਾ ਸਤਰਾਣਾ ਵਿਖੇ ਖੜਾਇਆ ਹੋਇਆ ।

ਹੈਰਾਨੀ ਦੀ ਗੱਲ ਹੈ ਕਿ ਪੁਲਿਸ ਪ੍ਰਸ਼ਾਸਨ ਦੋਸ਼ੀ ਪੁਲਿਸ ਮੁਲਾਜ਼ਮ ਖਿਲਾਫ ਕਾਰਵਾਈ ਕਰਨ ਅਤੇ ਕਿਸਾਨਾਂ ਦਾ ਕਰੋੜਾਂ ਰੁਪਏ ਦਾ ਸਮਾਨ ਚੋਰੀ ਹੋਣ ਦੀ ਡੁੰਘਾਈ ਨਾਲ ਜਾਂਚ ਕਰਨ ਦੀ ਬਜਾਏ ਮਾਮਲੇ ਨੂੰ ਦਬਾਉਣ ਤੇ ਲੱਗਿਆ ਹੋਇਆ ਹੈ। ਉਨਾਂ ਕਿਹਾ ਕਿ ਹੈਰਾਨੀ ਦੀ ਗੱਲ ਇਹ ਵੀ ਹੈ ਕਿ ਬੀਤੇ ਦਿਨ ਸਤਰਾਣਾ ਥਾਣਾ ਦੀ ਪੁਲਿਸ ਵੱਲੋਂ ਸਾਡੇ ਕਿਸਾਨ ਆਗੂਆਂ ਤੇ ਟਰਾਲੀ ਦੇ ਅਸਲੀ ਮਾਲਕ ਦੇ ਸਾਹਮਣੇ ਟਰਾਲੀ ਚੋਰ ਪੁਲਿਸ ਮੁਲਾਜ਼ਮ ਬਰਿੰਦਰ ਸਿੰਘ ਸਤਰਾਣਾ ਨੂੰ ਥਾਣੇ ਦੇ ਵਿੱਚ ਬੁਲਾਇਆ ਜਿੱਥੇ ਉਸਨੇ ਕਬੂਲ ਕੀਤਾ ਕਿ ਉਸ ਨੇ ਆਪਣੇ ਦੋਸਤਾਂ ਦਾ ਆਧਾਰ ਕਾਰਡ ਮੰਗਵਾ ਕੇ ਗਲਤ ਪਰੂਫ ਲਗਾ ਕੇ ਇਹ ਟਰਾਲੀ ਚੋਰੀ ਕੀਤੀ ਹੈ ਅਤੇ ਇਸ ਨੂੰ ਪਾਤੜਾਂ ਦੇ ਇਲਾਕੇ ਵਿੱਚ ਖੜਾ ਕੇ ਰੱਖਿਆ ਹੋਇਆ ਸੀ ਅਤੇ ਇਸ ਲਈ ਉਹ ਜਿੰਮੇਵਾਰ ਹੈ ਪਰ ਇਸ ਦੇ ਬਾਵਜੂਦ ਪੁਲਿਸ ਪ੍ਰਸ਼ਾਸਨ ਉਸ ਦੋਸ਼ੀ ਖਿਲਾਫ ਕੋਈ ਕਾਰਵਾਈ ਕਰਨ ਦੀ ਬਜਾਏ ਸਾਡੇ ਕਿਸਾਨ ਆਗੂਆਂ ਤੇ ਸਮਝੌਤਾ ਕਰਨ ਲਈ ਦਬਾਅ ਪਾਉਂਦਾ ਰਿਹਾ ।

ਉਨਾਂ ਕਿਹਾ ਕਿ ਭਾਵੇਂ ਅੱਜ ਕਿਸਾਨਾਂ ਦੇ ਦਬਾਅ ਹੇਠ ਪ੍ਰਸ਼ਾਸਨ ਵੱਲੋਂ ਉਸ ਪੁਲਿਸ ਮੁਲਾਜ਼ਮ ਖਿਲਾਫ ਪਰਚਾ ਦਰਜ ਕਰਨ ਦੀ ਗੱਲ ਸਾਹਮਣੇ ਆਈ ਹੈ ਪਰ ਟਰਾਲੀ ਚੋਰ ਪੁਲਿਸ ਮੁਲਾਜ਼ਮ ਨੇ ਇੱਕ ਨਹੀਂ ਬਲਕਿ ਆਪਣੇ ਕਈ ਪਹਿਚਾਣ ਵਾਲਿਆਂ ਦੇ ਆਧਾਰ ਕਾਰਡ ਵਟਸਐੱਪ ਰਾਹੀਂ ਬਿਨਾਂ ਕੁਝ ਦੱਸੇ ਮੰਗਵਾਏ ਹੋਏ ਹਨ ਜਿਸ ਕਰਕੇ ਖਦਸ਼ਾ ਹੈ ਕਿ ਇਸ ਟਰਾਲੀ ਚੋਰ ਪੁਲਿਸ ਮੁਲਾਜ਼ਮ ਨੇ ਇੱਕ ਟਰਾਲੀ ਨਹੀਂ ਬਲਕਿ ਹੋਰ ਸਾਧਨ ਵੀ ਗਲਤ ਪਰੂਫ ਲਗਾ ਕੇ ਡੰਪ ਤੋਂ ਚੋਰੀ ਕੀਤੇ ਹੋਣਗੇ । ਉਨਾਂ ਡੀਜੀਪੀ ਪੰਜਾਬ ਤੋਂ ਕਿਸਾਨਾਂ ਦਾ ਸਮਾਨ ਚੋਰੀ ਹੋਣ ਦੀ ਡੁੰਘਾਈ ਨਾਲ ਹੋਰ ਮੁਲਾਜ਼ਮਾਂ ਦੀ ਸ਼ਮੂਲੀਅਤ ਦੀ ਜਾਂਚ ਕਰਕੇ ਦੋਸ਼ੀਆਂ ਖਿਲਾਫ ਤੇ ਡੀਆਈਜੀ ਪਟਿਆਲਾ ਮਨਦੀਪ ਸਿੰਘ ਸਿੱਧੂ ਜਿਨਾਂ ਦੀ ਦੇਖਰੇਖ ਵਿੱਚ ਖਨੌਰੀ ਮੋਰਚੇ ਤੇ ਪੂਰਾ ਆਪਰੇਸ਼ਨ ਹੋਇਆ ਉਨਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਆਉਣ ਵਾਲੇ ਦਿਨਾਂ ਵਿੱਚ ਆਈਜੀ ਦਫਤਰ ਪਟਿਆਲਾ ਦਾ ਘਿਰਾਓ ਕਰਨ ਤੋਂ ਗਰੇਜ ਨਹੀਂ ਕੀਤਾ ਜਾਵੇਗਾ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...