ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

by | Nov 3, 2025 | breaking news, daily | 0 comments

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

*ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਵੱਲੋਂ ਸੇਵਾਵਾਂ ਵਿੱਚ ਬੇਲੋੜੀ ਦੇਰੀ ਤੋਂ ਬਚਣ ਲਈ ਗਮਾਡਾ ਦੇ ਕੰਮ-ਕਾਜ ਦੀ ਨਿਰੰਤਰ ਸਮੀਖਿਆ ਦੀ ਹਦਾਇਤ*

*ਨਾਗਰਿਕਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਦਿੱਤੀਆਂ ਜਾ ਰਹੀਆਂ ਸੇਵਾਵਾਂ: ਮੁੰਡੀਆਂ*

*ਚੰਡੀਗੜ੍ਹ/ਐਸ.ਏ.ਐਸ. ਨਗਰ, 2 ਨਵੰਬਰ:*

ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਵੱਖ-ਵੱਖ ਸ਼ਾਖਾਵਾਂ ਵਿੱਚ ਆਮ ਲੋਕਾਂ ਅਤੇ ਹੋਰ ਸਟੇਕਹੋਲਡਰਾਂ ਦੇ ਲੰਬਿਤ ਪਏ ਕੰਮਾਂ ਦੇ ਨਬੇੜੇ ਲਈ ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਵੱਲੋਂ ਲਗਾਏ ਗਏ ਕੈਂਪ ਦੇ ਅੱਜ ਦੂਜੇ ਅਤੇ ਆਖ਼ਰੀ ਦਿਨ ਕੇਸਾਂ ਦਾ ਬਿਨੈਕਾਰਾਂ ਦੀ ਤਸੱਲੀ ਅਨੁਸਾਰ ਹੱਲ ਕੀਤਾ ਗਿਆ।

ਕੈਂਪ ਦੀ ਦੂਜੇ ਦਿਨ ਵੀ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਕੈਂਪ ਵਿੱਚ ਅਸਟੇਟ ਆਫਿਸ, ਲੇਖਾ ਸ਼ਾਖਾ, ਪਲਾਨਿੰਗ ਵਿੰਗ ਆਦਿ ਵਿਖੇ ਲੰਬਿਤ ਪਈਆਂ ਅਰਜ਼ੀਆਂ ਉਪਰ ਲੋਂੜੀਦੀ ਕਾਰਵਾਈ ਕਰਦਿਆਂ 1000 ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਆਮ ਲੋਕਾਂ ਅਤੇ ਹੋਰ ਭਾਗੀਦਾਰਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਵੱਖ-ਵੱਖ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਕੈਂਪ ਵਿੱਚ ਪਹੁੰਚੇ ਬਿਨੈਕਾਰ, ਜਿਨ੍ਹਾਂ ਦੇ ਕੇਸਾਂ ਦਾ ਮੌਕੇ ‘ਤੇ ਹੱਲ ਕੀਤਾ ਗਿਆ, ਨੇ ਖ਼ੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਛੁੱਟੀਆਂ ਵਾਲੇ ਦਿਨ (ਸ਼ਨੀਵਾਰ ਅਤੇ ਐਤਵਾਰ) ਕੈਂਪ ਲਗਾਉਣ ਦਾ ਪੰਜਾਬ ਸਰਕਾਰ ਦਾ ਇਹ ਉਪਰਾਲਾ ਸ਼ਲਾਘਾਯੋਗ ਹੈ ਕਿਉਂਜੋ ਆਮ ਕੰਮ-ਕਾਜ ਵਾਲੇ ਦਿਨ ਨਿੱਜੀ ਰੁਝੇਵਿਆਂ ਕਾਰਨ ਉਹ ਕਈ ਵਾਰ ਆਪਣੇ ਕੰਮਾਂ ਲਈ ਗਮਾਡਾ ਦਫ਼ਤਰ ਨਹੀਂ ਆ ਸਕਦੇ।

ਗਮਾਡਾ ਦੇ ਮੁੱਖ ਪ੍ਰਸ਼ਾਸਕ ਮੈਡਮ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਗਰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੇਸਾਂ ਦੀ ਪੇਂਡੇਂਸੀ ਖ਼ਤਮ ਕਰਨ ਲਈ ਗਮਾਡਾ ਵੱਲੋਂ ਇਹ 2 ਦਿਨਾਂ ਕੈਂਪ ਲਗਾਇਆ ਗਿਆ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਲੋੜ ਅਨੁਸਾਰ ਅਜਿਹੇ ਹੋਰ ਕੈਂਪ ਲਗਾਏ ਜਾਣਗੇ। ਉਨ੍ਹਾਂ ਕੈਂਪ ਨੂੰ ਕਾਮਯਾਬ ਬਣਾਉਣ ਲਈ ਗਮਾਡਾ ਦੀ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਮੁੱਹਈਆ ਕਰਵਾਉਣ ਲਈ ਗਮਾਡਾ ਵਚਨਬੱਧ ਹੈ।

ਉਨ੍ਹਾਂ ਦੱਸਿਆ ਕਿ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਅਨੁਸਾਰ ਹੁਣ ਤੋਂ ਵੱਖ-ਵੱਖ ਸ਼ਾਖਾਵਾਂ ਦੇ ਕੰਮ-ਕਾਜ ਦੀ ਨਿਰੰਤਰ ਸਮੀਖਿਆ ਕੀਤੀ ਜਾਵੇਗੀ ਤਾਂ ਜੋ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਕੋਈ ਬੇਲੋੜੀ ਦੇਰ ਨਾ ਹੋਵੇ।

ਕੈਂਪ ਦੌਰਾਨ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ, ਵਧੀਕ ਮੁੱਖ ਪ੍ਰਸ਼ਾਸਕ, ਸ੍ਰੀ ਹਰਦੀਪ ਸਿੰਘ, ਅਸਟੇਟ ਅਫਸਰ (ਹਾਊਸਿੰਗ)-ਕਮ-ਭੌਂ ਪ੍ਰਾਪਤੀ ਕੂਲੈਕਟਰ, ਸ੍ਰੀ ਰਵਿੰਦਰ ਸਿੰਘ, ਅਸਟੇਟ ਅਫਸਰ (ਪਲਾਟ) ਤੋਂ ਇਲਾਵਾ ਪਲਾਨਿੰਗ, ਮਿਲਖ ਦਫ਼ਤਰ, ਅਕਾਊਂਟ ਆਫਿਸ, ਲਾਇਸੈਂਸਿੰਗ ਸ਼ਾਖਾ ਅਤੇ ਇੰਜੀਨੀਅਰ ਵਿੰਗ ਦੇ ਸਮੂਹ ਅਧਿਕਾਰੀ/ਕਰਮਚਾਰੀ ਮੌਜੂਦ ਰਹੇ, ਜਿਨ੍ਹਾਂ ਨੇ ਆਪਣੇ ਆਪਣੇ ਦਫ਼ਤਰਾਂ ਨਾਲ ਸਬੰਧਤ ਕੇਸਾਂ ਦਾ ਮੌਕੇ ‘ਤੇ ਨਿਪਟਾਰਾ ਕੀਤਾ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...