ਗੁਣਵੱਤਾ ਕੰਟਰੋਲ ਮੁਹਿੰਮ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮਾੜੀ ਕਾਰਗੁਜ਼ਾਰੀ ਵਾਲੇ ਜ਼ਿਲ੍ਹਿਆਂ ਖ਼ਿਲਾਫ਼ ਕਾਰਵਾਈ ਦੇ ਹੁਕਮ

by | Jun 25, 2025 | breaking news, daily | 0 comments

• ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਖੇਤੀ ਵਸਤਾਂ ਦੇ ਗੁਣਵੱਤਾ ਕੰਟਰੋਲ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕਰੇਗੀ: ਖੇਤੀਬਾੜੀ ਮੰਤਰੀ

• ਖੇਤੀਬਾੜੀ ਉਤਪਾਦਾਂ ਦੀ ਗੁਣਵੱਤਾ ਨਿਗਰਾਨੀ ਲਈ ਪੰਜ ਫਲਾਇੰਗ ਸਕੁਐਡ ਟੀਮਾਂ ਗਠਿਤ

ਚੰਡੀਗੜ੍ਹ, 25 ਜੂਨ:

ਮਾੜੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ/ਕਰਮਚਾਰੀਆਂ ‘ਤੇ ਸ਼ਿਕੰਜਾ ਕੱਸਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਗੁਣਵੱਤਾ ਕੰਟਰੋਲ ਮੁਹਿੰਮ ਵਿੱਚ ਪਿੱਛੇ ਚੱਲ ਰਹੇ ਜ਼ਿਲ੍ਹਿਆਂ ਵਿਰੁੱਧ ਵਿਭਾਗੀ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ, ਜਿਸ ਤਹਿਤ ਜਵਾਬਦੇਹੀ ਤੈਅ ਕਰਨ ਅਤੇ ਹੋਰ ਸੁਧਾਰ ਨੂੰ ਯਕੀਨੀ ਬਣਾਉਣ ਲਈ ਹਫ਼ਤਾਵਾਰੀ ਸਮੀਖਿਆ ਵੀ ਕੀਤੀ ਜਾਵੇਗੀ।

ਸ. ਖੁੱਡੀਆਂ ਨੇ ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਦੇ ਨਾਲ ਅੱਜ ਇੱਥੇ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ, ਸਕੀਮਾਂ ਅਤੇ ਸਾਉਣੀ ਸੀਜ਼ਨ ਦੇ ਕਾਰਜਾਂ ਦਾ ਜਾਇਜ਼ਾ ਲਿਆ।

ਗੁਣਵੱਤਾ ਕੰਟਰੋਲ ਮੁਹਿੰਮ ਦੇ ਨਤੀਜਿਆਂ ਦੀ ਸਮੀਖਿਆ ਕਰਦਿਆਂ ਖੇਤੀਬਾੜੀ ਮੰਤਰੀ ਨੇ ਟੀਚਿਆਂ ਤੋਂ ਪਛੜਨ ਅਤੇ ਮਾੜੇ ਪ੍ਰਦਰਸ਼ਨ ਵਾਲੇ ਜ਼ਿਲ੍ਹਿਆਂ ਦਾ ਸਖ਼ਤ ਨੋਟਿਸ ਲਿਆ। ਉਨ੍ਹਾਂ ਨੇ ਖੇਤੀਬਾੜੀ ਡਾਇਰੈਕਟਰ ਨੂੰ ਡਿਫਾਲਟਰ ਅਧਿਕਾਰੀਆਂ ਵਿਰੁੱਧ ਵਿਭਾਗੀ ਕਾਰਵਾਈ ਕਰਨ ਅਤੇ ਖੇਤੀਬਾੜੀ ਸਮੱਗਰੀ ਦੀ ਸੈਂਪਲਿੰਗ ਪ੍ਰਕਿਰਿਆ ਦੀ ਹਫ਼ਤਾਵਾਰੀ ਸਮੀਖਿਆ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗੁਣਵੱਤਾ ਕੰਟਰੋਲ ਸਬੰਧੀ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕਰੇਗੀ ਅਤੇ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ/ਕਰਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

ਗੁਣਵੱਤਾ ਕੰਟਰੋਲ ਨੂੰ ਬਣਾਈ ਰੱਖਣ ਲਈ ਡਾ. ਬਸੰਤ ਗਰਗ ਨੇ ਖੇਤੀਬਾੜੀ ਡਾਇਰੈਕਟਰ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਜਿਲ੍ਹਿਆਂ ਨੂੰ ਦਿੱਤੇ ਗਏ ਟੀਚਿਆਂ ਅਨੁਸਾਰ ਖੇਤੀਬਾੜੀ ਉਤਪਾਦਾਂ ਦੀ ਬਾਕਾਇਦਾ ਸੈਂਪਲਿੰਗ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਖੇਤੀਬਾੜੀ ਡਾਇਰੈਕਟਰ ਨੂੰ ਸਮੇਂ ਸਿਰ ਦਖ਼ਲ ਅਤੇ ਸੁਧਾਰਾਤਮਕ ਕਾਰਵਾਈਆਂ ਰਾਹੀਂ ਗੁਣਵੱਤਾ ਮਾਪਦੰਡਾਂ ਨੂੰ ਬਣਾਈ ਰੱਖਣ ਲਈ ਨਿਰੰਤਰ ਨਿਗਰਾਨੀ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।
ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਨੇ ਖੇਤੀਬਾੜੀ ਮੰਤਰੀ ਨੂੰ ਦੱਸਿਆ ਕਿ ਕੀਟਨਾਸ਼ਕਾਂ ਦੇ 826 ਨਮੂਨਿਆਂ ਵਿੱਚੋਂ 16 ਗਲਤ ਬ੍ਰਾਂਡਿੰਗ ਵਾਲੇ ਪਾਏ ਗਏ। ਇਸ ਦੇ ਨਾਲ ਹੀ ਖਾਦ ਦੇ 737 ਨਮੂਨਿਆਂ ਵਿੱਚੋਂ 11 ਘਟੀਆ ਮਿਆਰ ਦੇ ਪਾਏ ਗਏ, ਜਿਸ ਦੇ ਚਲਦਿਆਂ 2 ਐਫਆਈਆਰ ਦਰਜ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਬੀਜਾਂ ਦੇ 2,113 ਨਮੂਨਿਆਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 49 ਗੁਣਵੱਤਾ ਮਾਪਦੰਡਾਂ ‘ਤੇ ਖ਼ਰੇ ਨਹੀਂ ਉਤਰੇ। ਉਨ੍ਹਾਂ ਦੱਸਿਆ ਕਿ ਇਹ ਨਮੂਨੇ 1 ਅਪ੍ਰੈਲ, 2025 ਤੋਂ ਹੁਣ ਤੱਕ ਲਏ ਗਏ ਹਨ ਅਤੇ ਦੋਸ਼ੀ ਡੀਲਰਾਂ ਅਤੇ ਫਰਮਾਂ ਵਿਰੁੱਧ ਢੁਕਵੀਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਡਾਇਰੈਕਟਰ ਨੇ ਅੱਗੇ ਦੱਸਿਆ ਕਿ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੰਜ ਫਲਾਇੰਗ ਸਕੁਐਡ ਟੀਮਾਂ ਬਣਾਈਆਂ ਹਨ ਤਾਂ ਜੋ ਉਨ੍ਹਾਂ ਨੂੰ ਉੱਚ-ਗੁਣਵੱਤਾ ਵਾਲੀ ਖੇਤੀਬਾੜੀ ਸਮੱਗਰੀ ਪ੍ਰਦਾਨ ਕੀਤੀ ਜਾ ਸਕੇ। ਇਸ ਮੀਟਿੰਗ ਦੌਰਾਨ ਸੂਬੇ ਵਿੱਚ ਚੱਲ ਰਹੀ ਸਾਉਣੀ ਫ਼ਸਲ ਦੀ ਬਿਜਾਈ ਸਬੰਧੀ ਕਾਰਜਾਂ ਦਾ ਜਾਇਜ਼ਾ ਵੀ ਲਿਆ ਗਿਆ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...