ਗੁਣਵੱਤਾ ਕੰਟਰੋਲ ਮੁਹਿੰਮ: ਮਾੜੀ ਕਾਰਗੁਜ਼ਾਰੀ ਵਾਲੇ 7 ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ

by | Jun 26, 2025 | breaking news, daily | 0 comments

• ਡਿਊਟੀ ‘ਚ ਕੁਤਾਹੀ ਵਰਤਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 26 ਜੂਨ:

ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਨਿਰਦੇਸ਼ਾਂ ‘ਤੇ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਗੁਣਵੱਤਾ ਕੰਟਰੋਲ ਮੁਹਿੰਮ ਦੇ ਟੀਚਿਆਂ ਨੂੰ ਪੂਰਾ ਕਰਨ ਵਿੱਚ ਅਸਫਲ ਰਹਿਣ ਵਾਲੇ ਸੱਤ ਮੁੱਖ ਖੇਤੀਬਾੜੀ ਅਫਸਰਾਂ(ਸੀ.ਏ.ਓ.) ਨੂੰ ਕਾਰਨ ਦੱਸੋ ਨੋਟਿਸ (ਐਸ.ਸੀ.ਐਨਜ਼) ਜਾਰੀ ਕੀਤੇ ਹਨ।

ਦੱਸਣਯੋਗ ਹੈ ਕਿ ਇਹ ਕਾਰਵਾਈ ਖੇਤੀਬਾੜੀ ਮੰਤਰੀ ਵੱਲੋਂ ਜਵਾਬਦੇਹੀ ਅਤੇ ਸੁਧਾਰ ਨੂੰ ਯਕੀਨੀ ਬਣਾਉਣ ਲਈ ਗੁਣਵੱਤਾ ਕੰਟਰੋਲ ਮੁਹਿੰਮ ਵਿੱਚ ਪਿੱਛੇ ਰਹਿਣ ਵਾਲੇ ਜ਼ਿਲ੍ਹਿਆਂ ਵਿਰੁੱਧ ਵਿਭਾਗੀ ਕਾਰਵਾਈ ਦੇ ਹੁਕਮ ਦੇਣ ਤੋਂ ਇੱਕ ਦਿਨ ਬਾਅਦ ਕੀਤੀ ਗਈ ਹੈ।

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਕਪੂਰਥਲਾ, ਬਰਨਾਲਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਤਰਨ ਤਾਰਨ, ਸੰਗਰੂਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਮੁੱਖ ਜ਼ਿਲ੍ਹਾ ਖੇਤੀਬਾੜੀ ਅਫ਼ਸਰਾਂ ਖ਼ਿਲਾਫ਼ ਕਾਰਵਾਈ ਕੀਤੀ ਹੈ ਅਤੇ ਉਨ੍ਹਾਂ ਨੂੰ 7 ਦਿਨਾਂ ਦੇ ਅੰਦਰ ਜਵਾਬ ਦੇਣ ਦੇ ਨਿਰਦੇਸ਼ ਦਿੱਤੇ ਹਨ, ਨਹੀਂ ਤਾਂ ਨਿਯਮਾਂ ਅਨੁਸਾਰ ਹੋਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਡਿਊਟੀ ਵਿੱਚ ਕੁਤਾਹੀ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਨੂੰ ਦੁਹਰਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਡਿਊਟੀ ਪ੍ਰਤੀ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਸਜ਼ਾ ਮਿਲੇਗੀ ਅਤੇ ਉਨ੍ਹਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਨੇ ਸੂਬੇ ਦੇ ਕਿਸਾਨਾਂ ਨੂੰ ਸ਼ੋਸ਼ਣ ਤੋਂ ਬਚਾਉਣ ਲਈ ਖੇਤੀਬਾੜੀ ਨਾਲ ਸਬੰਧਤ ਵਸਤਾਂ ਦੀ ਨਿਯਮਤ ਨਿਗਰਾਨੀ ਅਤੇ ਚੈਕਿੰਗ ਨੂੰ ਯਕੀਨੀ ਬਣਾਉਣ ਲਈ ਪੰਜ ਫਲਾਇੰਗ ਸਕੁਐਡ ਟੀਮਾਂ ਕਾਇਮ ਕੀਤੀਆਂ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਬੀਜ, ਖਾਦ ਅਤੇ ਕੀਟਨਾਸ਼ਕਾਂ ਦੀ ਖਰੀਦ ‘ਤੇ ਪੱਕਾ ਬਿੱਲ ਲੈਣ ਦੀ ਵੀ ਅਪੀਲ ਕੀਤੀ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰ ਕਰਦਾ ਹੈ ਜਾਂ ਗੈਰ-ਮਿਆਰੀ ਖੇਤੀਬਾੜੀ ਨਾਲ ਸਬੰਧਤ ਵਸਤਾਂ ਦੀ ਸਪਲਾਈ ਕਰਦਾ ਹੈ ਤਾਂ ਕਿਸਾਨਾਂ ਨੂੰ ਤੁਰੰਤ ਆਪਣੇ ਜ਼ਿਲ੍ਹੇ ਦੇ ਖੇਤੀਬਾੜੀ ਦਫਤਰਾਂ ਵਿੱਚ ਰਿਪੋਰਟ ਕਰਨੀ ਚਾਹੀਦੀ ਹੈ ਤਾਂ ਜੋ ਉਸ ਖ਼ਿਲਾਫ਼ ਵੀ ਬਣਦੀ ਕਾਰਵਾਈ ਕੀਤੀ ਜਾਵੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...