ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੀ ਦਰਸ਼ਨੀ ਡਿਊੜੀ ਦੇ ਬਾਹਰ ਜੋੜਾ ਘਰ ਗੱਠੜੀ ਘਰ ਸਮੇਤ ਹੋਰ ਸੇਵਾਵਾਂ ਦੀ ਸੇਵਾ ਹੋਈ ਆਰੰਭ

by | Mar 20, 2026 | daily, religion | 0 comments

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬਾਬਾ ਜਗਤਾਰ ਸਿੰਘ, ਬਾਬਾ ਮਹਿੰਦਰ ਸਿੰਘ ਸਮੇਤ ਪ੍ਰਮੁੱਖ ਸਖਸ਼ੀਅਤਾਂ ਰਹੀਆਂ ਮੌਜੂਦ
ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਜਗਤਾਰ ਸਿੰਘ ਤਰਨ ਤਾਰਨ ਵਾਲਿਆਂ ਨੂੰ ਸੌਂਪੀ ਗਈ ਹੈ ਕਾਰਸੇਵਾ

ਤਰਨ ਤਾਰਨ ਸਾਹਿਬ/ਅੰਮ੍ਰਿਤਸਰ, 20 ਮਾਰਚ-
ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੀ ਦਰਸ਼ਨੀ ਡਿਊੜੀ ਦੇ ਬਾਹਰ ਸੰਗਤਾਂ ਦੀ ਸਹੂਲਤ ਲਈ ਮੋਟਰਸਾਈਕਲ ਤੇ ਸਕੂਟਰ ਸਟੈਂਡ, ਜੋੜਾ ਘਰ, ਗਠੜੀ ਘਰ ਅਤੇ ਸੰਗਤਾਂ ਲਈ ਵਾਸਰੂਮ ਬਨਾਉਣ ਲਈ ਕਾਰ ਸੇਵਾ ਦੀ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬਾਬਾ ਜਗਤਾਰ ਸਿੰਘ, ਬਾਬਾ ਮਹਿੰਦਰ ਸਿੰਘ ਕਾਰ ਸੇਵਾ ਤਰਨ ਤਾਰਨ ਵਾਲਿਆਂ ਵਲੋਂ ਪ੍ਰਮੁੱਖ ਸਖਸ਼ੀਅਤਾਂ ਅਤੇ ਸੰਗਤਾਂ ਦੀ ਹਾਜ਼ਰੀ ਵਿੱਚ ਟੱਕ ਲਗਾ ਕੇ ਸੁ਼ੁਰੂਆਤ ਕੀਤੀ ਗਈ। ਇਸ ਤੋਂ ਪਹਿਲਾਂ ਦੀਵਾਨ ਹਾਲ ਵਿਖੇ ਗੁਰਬਾਣੀ ਕੀਰਤਨ ਮਗਰੋਂ ਕਾਰ ਸੇਵਾ ਦੀ ਆਰੰਭਤਾ ਦੀ ਅਰਦਾਸ ਹੋਈ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਸੰਗਤਾਂ ਦੀ ਮੰਗ ਅਨੁਸਾਰ ਗੁਰਦੁਆਰਾ ਸਾਹਿਬ ਦੀ ਦਰਸ਼ਨੀ ਡਿਊੜੀ ਦੇ ਬਾਹਰ ਬੇਸਮੈਂਟ ਵਿਚ ਮੋਟਰਸਾਈਕਲ ਤੇ ਸਕੂਟਰ ਸਟੈਂਡ ਤਿਆਰ ਕੀਤਾ ਜਾਵੇਗਾ। ਇਸ ਉਪਰ ਜੋੜਾ ਘਰ ਤੇ ਗੱਠੜੀ ਘਰ ਤਿਆਰ ਹੋਵੇਗਾ। ਇਸੇ ਤਰ੍ਹਾਂ ਸੰਗਤਾਂ ਦੀ ਸਹੂਲਤ ਲਈ ਵਾਸ਼ਰੂਮ ਵੀ ਤਿਆਰ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਾਰੇ ਕਾਰਜ ਦੀ ਸੇਵਾ ਬਾਬਾ ਜਗਤਾਰ ਸਿੰਘ ਬਾਬਾ ਮਹਿੰਦਰ ਸਿੰਘ ਕਾਰ ਸੇਵਾ ਤਰਨ ਤਾਰਨ ਸਾਹਿਬ ਵਾਲਿਆਂ ਨੂੰ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਬਾਬਾ ਜਗਤਾਰ ਸਿੰਘ ਤਰਨ ਤਾਰਨ ਵਾਲਿਆਂ ਵਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਕਈ ਹੋਰ ਗੁਰਦੁਆਰਾ ਸਾਹਿਬਾਨ ਅਤੇ ਅਸਥਾਨਾਂ ਦੀਆਂ ਸੇਵਾਵਾਂ ਸੰਗਤਾਂ ਦੇ ਸਹਿਯੋਗ ਨਾਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਕਾਰਜ਼ ਤੇ ਵੀ ਕਰੀਬ 5 ਕਰੋੜ ਰੁਪਏ ਖ਼ਰਚ ਆਉਣ ਦਾ ਅਨੁਮਾਨ ਹੈ। ਉਨ੍ਹਾਂ ਸੰਗਤਾਂ ਨੂੰ ਗੁਰੂ ਘਰ ਦੀਆਂ ਇਨ੍ਹਾਂ ਸੇਵਾਵਾਂ ਵਿਚ ਸਹਿਯੋਗ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਮੈਂਬਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਗੁਰਬਖਸ਼ ਸਿੰਘ ਖਾਲਸਾ, ਸ. ਅਮਰਜੀਤ ਸਿੰਘ ਭਲਾਈਪੁਰ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਐਕਸੀਅਨ ਸ. ਸੁਖਜਿੰਦਰ ਸਿੰਘ, ਬਾਬਾ ਕਾਰਜ ਸਿੰਘ, ਬਾਬਾ ਅਵਤਾਰ ਸਿੰਘ ਭੈਲ, ਬਾਬਾ ਰਣਜੀਤ ਸਿੰਘ, ਬਾਬਾ ਅਵਤਾਰ ਸਿੰਘ, ਮੈਨੇਜਰ ਸ. ਹਰਜਿੰਦਰ ਸਿੰਘ ਪੱਟੀ, ਸ. ਭਗਵੰਤ ਸਿੰਘ, ਸ. ਅੰਗਰੇਜ਼ ਸਿੰਘ ਆਦਿ ਹਾਜ਼ਰ ਸਨ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਅਸਿਸਟੈਂਟ, ਸ਼੍ਰੋਮਣੀ ਕਮੇਟੀ,
ਸੰਪਰਕ: 81461-01114

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...