ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਦੀਆਂ ਮੰਡੀਆਂ ਵਿੱਚੋਂ ਕਾਟਨ ਕਾਰਪੋਰੇਸ਼ਨ ਦੀ ਗ਼ੈਰ-ਮੌਜੂਦਗੀ ‘ਤੇ ਸਵਾਲ ਚੁੱਕੇ

by | Sep 25, 2025 | breaking news, daily | 0 comments

* ਖੇਤੀਬਾੜੀ ਮੰਤਰੀ ਨੇ ਸੀ.ਸੀ.ਆਈ. ਵੱਲੋਂ ਐੱਮ.ਐੱਸ.ਪੀ. ‘ਤੇ ਨਰਮੇ ਦੀ ਖ਼ਰੀਦ ਯਕੀਨੀ ਬਣਾਉਣ ਲਈ ਕੇਂਦਰ ਤੋਂ ਤੁਰੰਤ ਦਖ਼ਲ ਮੰਗਿਆ

ਚੰਡੀਗੜ੍ਹ, 24 ਸਤੰਬਰ:

ਸੂਬੇ ਦੇ ਨਰਮਾ ਕਾਸ਼ਤਕਾਰਾਂ ਦੀ ਆਵਾਜ਼ ਬੁਲੰਦ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਭਾਰਤ ਸਰਕਾਰ ਦੁਆਰਾ ਐਲਾਨੇ ਗਏ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 7,710 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਸੂਬੇ ਵਿੱਚ ਕਾਟਨ ਕਾਰਪੋਰੇਸ਼ਨ ਆਫ਼ ਇੰਡੀਆ (ਸੀ.ਸੀ.ਆਈ.) ਰਾਹੀਂ ਨਰਮੇ ਦੀ ਖਰੀਦ ਸ਼ੁਰੂ ਕਰਵਾਉਣ ਲਈ ਕੇਂਦਰ ਸਰਕਾਰ ਤੋਂ ਤੁਰੰਤ ਦਖ਼ਲ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ “ਚਿੱਟੇ ਸੋਨੇ” ਭਾਵ ਨਰਮੇ ਦੀ ਮੰਡੀਆਂ ‘ਚ ਆਮਦ ਦੇ ਬਾਵਜੂਦ ਸੀ.ਸੀ.ਆਈ. ਦੀ ਗੈਰ-ਹਾਜ਼ਰੀ ਕਿਸਾਨਾਂ ਲਈ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ ਕਿ ਉਨ੍ਹਾਂ ਨੂੰ ਆਪਣੀ ਫ਼ਸਲ ਐਮ.ਐਸ.ਪੀ. ਤੋਂ ਘੱਟ ਕੀਮਤ ‘ਤੇ ਪ੍ਰਾਈਵੇਟ ਵਪਾਰੀਆਂ ਨੂੰ ਵੇਚਣੀ ਪੈ ਰਹੀ ਹੈ।

ਅੱਜ ਸ਼ਾਮ ਇਥੇ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸੂਬੇ ਦੇ ਨਰਮਾ ਕਾਸ਼ਤਕਾਰਾਂ ਲਈ ਕੇਂਦਰ ਦੇ ਖੋਖਲੇ ਵਾਅਦਿਆਂ ਦੀ ਤਸਵੀਰ ਪੇਸ਼ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਫਸਲੀ ਵਿਭਿੰਨਤਾ ਸਬੰਧੀ ਸਰਗਰਮ ਪਹਿਲਕਦਮੀਆਂ ਸਦਕਾ ਸੂਬੇ ਵਿੱਚ ਨਰਮੇ ਦੀ ਕਾਸ਼ਤ ਹੇਠ ਰਕਬੇ ਵਿੱਚ 20 ਫੀਸਦੀ ਵਾਧਾ ਹੋਇਆ ਹੈ, ਜਦੋਂਕਿ ਹੁਣ ਖਰੀਦ ਪ੍ਰਕਿਰਿਆ ਸਮੇਂ ਸੀ.ਸੀ.ਆਈ. ਦੀ ਸ਼ੱਕੀ ਗੈਰ-ਹਾਜ਼ਰੀ ਕਿਸਾਨਾਂ ਲਈ ਨਿਰਾਸ਼ਾ ਦਾ ਸਬੱਬ ਬਣੀ ਹੋਈ ਹੈ।

ਨਰਮਾ ਕਾਸ਼ਤਕਾਰਾਂ ਲਈ ਐਮ.ਐਸ.ਪੀ. ‘ਤੇ ਖ਼ਰੀਦ ਦੇ ਵਾਅਦੇ ਨੂੰ ਪੂਰਾ ਕਰਨ ਵਿੱਚ ਕੇਂਦਰ ਦੀ ਨਾਕਾਮੀ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਖੇਤੀਬਾੜੀ ਮੰਤਰੀ ਨੇ ਸਵਾਲ ਕੀਤਾ ਕਿ ਹੁਣ ਮੰਡੀਆਂ ਵਿੱਚ ਕਿਸਾਨ ਨਰਮੇ ਦੀ ਫਸਲ ਲੈ ਕੇ ਬੈਠੇ ਹਨ, ਪਰ ਭਾਰਤ ਸਰਕਾਰ ਦੀ ਸੀ.ਸੀ.ਆਈ. ਕਿੱਥੇ ਹੈ?

ਨਰਮੇ ਦੀ ਕਾਸ਼ਤ ਨੂੰ ਹੁਲਾਰਾ ਦੇਣ ਲਈ ਸੂਬਾ ਸਰਕਾਰ ਦੇ ਯਤਨਾਂ ‘ਤੇ ਚਾਨਣਾ ਪਾਉਂਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਰਮੇ ਦੇ ਹਾਈਬ੍ਰਿਡ ਬੀਜਾਂ ‘ਤੇ 33 ਫੀਸਦ ਸਬਸਿਡੀ ਅਤੇ ਹੋਰ ਸਰਗਰਮ ਪਹਿਲਕਦਮੀਆਂ ਦੇ ਨਤੀਜੇ ਵਜੋਂ ਨਰਮੇ ਦੀ ਕਾਸ਼ਤ ਹੇਠ ਰਕਬਾ 20 ਫੀਸਦ ਵਧਿਆ ਹੈ, ਜੋ ਸਾਲ 2024 ਦੇ ਲਗਭਗ 99000 ਹੈਕਟੇਅਰ ਰਕਬੇ ਤੋਂ ਵਧ ਕੇ ਇਸ ਸਾਲ 1.19 ਲੱਖ ਹੈਕਟੇਅਰ ਹੋ ਗਿਆ। ਸ. ਖੁੱਡੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਕਿਸਾਨ, ਜਿਨ੍ਹਾਂ ਨੇ ਕੇਂਦਰ ਸਰਕਾਰ ਦੁਆਰਾ ਐਲਾਨੇ ਗਏ ਐਮਐਸਪੀ ਦੀ ਆਸ ‘ਤੇ ਨਰਮੇ ਦੀ ਕਾਸ਼ਤ ਕੀਤੀ ਸੀ, ਪਰ ਹੁਣ ਆਪਣੀਆਂ ਵਿੱਤੀ ਲੋੜਾਂ ਨੂੰ ਪੂਰਾ ਕਰਨ ਲਈ ਘੱਟ ਕੀਮਤ ‘ਤੇ ਆਪਣੀ ਫ਼ਸਲ ਵੇਚਣ ਦੀ ਮਜਬੂਰੀ ‘ਚ ਘਿਰੇ ਹੋਏ ਹਨ।

ਸ. ਖੁੱਡੀਆਂ ਨੇ ਕਿਹਾ ਕਿ ਜਦੋਂ ਪੰਜਾਬ ਸਰਕਾਰ ਅਤੇ ਸੂਬੇ ਦੇ ਕਿਸਾਨਾਂ ਨੇ ਆਪਣਾ ਕੰਮ ਵਿਸ਼ਵਾਸ ਅਤੇ ਇਮਾਨਦਾਰੀ ਨਾਲ ਪੂਰਾ ਕਰ ਦਿੱਤਾ ਹੈ ਤਾਂ ਹੁਣ ਕੇਂਦਰ ਨੂੰ ਵੀ ਆਪਣੀ ਜ਼ਿੰਮੇਵਾਰੀ ਸਮਝਦਿਆਂ ਆਪਣੇ ਹਿੱਸੇ ਦਾ ਕੰਮ ਜਲਦ ਤੋਂ ਜਲਦ ਨਿਪਟਾਉਣਾ ਚਾਹੀਦਾ ਹੈ। ਉਨ੍ਹਾਂ ਮੰਗ ਉਠਾਈ ਕਿ ਸੀਸੀਆਈ ਬਿਨਾਂ ਕਿਸੇ ਦੇਰੀ ਦੇ ਤੁਰੰਤ ਨਰਮੇ ਦੀ ਖਰੀਦ ਸ਼ੁਰੂ ਕਰੇ। ਉਨ੍ਹਾਂ ਕਿਹਾ ਕਿ ਐਮਐਸਪੀ ਤੋਂ ਹੇਠਾਂ ਵਿਕਣ ਵਾਲੀ ਥੋੜ੍ਹੀ ਤੋਂ ਥੋੜ੍ਹੀ ਫ਼ਸਲ ਵੀ ਕੇਂਦਰ ਸਰਕਾਰ ਦੇ ਸਿਸਟਮ ਵਿੱਚ ਕਿਸਾਨਾਂ ਦੇ ਵਿਸ਼ਵਾਸ ਨੂੰ ਕਮਜ਼ੋਰ ਕਰਦੀ ਹੈ, ਜਿਸ ਲਈ ਅਸੀਂ ਕਿਸਾਨਾਂ ਨੂੰ ਦਰਪੇਸ਼ ਇਸ ਮੁਸ਼ਕਿਲ ਦੇ ਤੁਰੰਤ ਹੱਲ ਦੀ ਮੰਗ ਕਰਦੇ ਹਾਂ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...