ਗੁਰੂ ਤੇਗ ਬਹਾਦੁਰ ਜੀ ਦੀ 350ਵੀਂ ਸ਼ਹਾਦਤ ਵਰ੍ਹੇਗੰਢ ’ਤੇ ਭਾਜਪਾ ਪੰਜਾਬ ਵੱਲੋਂ ਵਿਸ਼ਾਲ ਕੀਰਤਨ ਦਰਬਾਰ ਦਾ ਆਯੋਜਨ

by | Nov 19, 2025 | breaking news, daily, religion | 0 comments

ਭਾਜਪਾ ਵੱਲੋਂ ਹਿੰਦ ਦੀ ਚਾਦਰ ਗੁਰੂ ਤੇਗ ਬਹਾਦੁਰ ਜੀ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ

ਸ਼੍ਰੀ ਆਨੰਦਪੁਰ ਸਾਹਿਬ ਵਿੱਚ ਗੂੰਜੀ ਗੁਰਬਾਣੀ—ਭਾਜਪਾ ਪੰਜਾਬ ਨੇ ਸ਼ੁਰੂ ਕੀਤੀ ਸ਼ਰਧਾ ਅਤੇ ਸਮਰਪਣ ਦੀ ਲੜੀ

ਭਾਜਪਾ ਪੰਜਾਬ ਨੇ ਗੁਰੂ ਤੇਗ ਬਹਾਦੁਰ ਜੀ ਦੀ ਸ਼ਹਾਦਤ ਵਰ੍ਹੇ ਨੂੰ ਸਮਰਪਿਤ ਪ੍ਰੋਗਰਾਮਾਂ ਦਾ ਕੀਤਾ ਸ਼ੁਭਾਰੰਭ

ਕੇਸ਼ਗੜ੍ਹ ਸਾਹਿਬ ਵਿੱਚ ਭਾਜਪਾ ਨੇਤ੍ਰਿਤਵ ਨੇ ਕੀਤੀ ਅਰਦਾਸ, ਪੰਜਾਬ ਦੀ ਸ਼ਾਂਤੀ ਅਤੇ ਤਰੱਕੀ ਦੀ ਮੰਗ

ਚੰਡੀਗੜ/ ਸ਼੍ਰੀ ਆਨੰਦਪੁਰ ਸਾਹਿਬ, 19 ਨਵੰਬਰ
ਮਾਨਵਤਾ ਅਤੇ ਧਰਮ ਦੀ ਆਜ਼ਾਦੀ ਲਈ ਆਪਣਾ ਸੀਸ ਨਿਊਛਾਵਰ ਕਰਨ ਵਾਲੇ ਹਿੰਦ ਦੀ ਚਾਦਰ, ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਭਵਿੱਖ-ਭਰਪੂਰ ਧਾਰਮਿਕ ਪ੍ਰੋਗਰਾਮਾਂ ਦੀ ਲੜੀ ਦੀ ਸ਼ੁਰੂਆਤ ਕਰਦਿਆਂ, ਬੁਧਵਾਰ ਨੂੰ ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਸ਼੍ਰੀ ਆਨੰਦਪੁਰ ਸਾਹਿਬ ਵਿੱਚ ਵਿਸ਼ਾਲ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ।

ਹਜ਼ੂਰੀ ਰਾਗੀ ਭਾਈ ਰਣਜੀਤ ਸਿੰਘ ਜੀ (ਪਟਨਾ) ਦੇ ਨਾਲ ਭਾਈ ਰਜਿੰਦਰ ਸਿੰਘ (ਆਨੰਦਪੁਰ ਸਾਹਿਬ), ਭਾਈ ਗਗਨਦੀਪ ਸਿੰਘ (ਗੰਗਾਨਗਰ) ਅਤੇ ਭਾਈ ਦੇਵਿੰਦਰ ਸਿੰਘ ਖਾਲਸਾ (ਖੰਨਾ) ਨੇ ਗੁਰਬਾਣੀ ਕੀਰਤਨ ਰਾਹੀਂ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਉਪਦੇਸ਼ਾਂ ਅਤੇ ਬਲਿਦਾਨ ਨੂੰ ਯਾਦ ਕਰਵਾਇਆ।

ਕੀਰਤਨ ਦਰਬਾਰ ਤੋਂ ਪਹਿਲਾਂ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਭਾਜਪਾ ਕੋਮੀ ਸਕੱਤਰ ਤੇ ਸਹ-ਪ੍ਰਭਾਰੀ ਡਾ. ਨਰਿੰਦਰ ਸਿੰਘ ਰੈਣਾ, ਸੂਬਾ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਭਾਜਪਾ ਸੰਸਦੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ, ਸੰਗਠਨ ਮਹਾਮੰਤਰੀ ਮੰਥਰੀ ਸ਼੍ਰੀਨਿਵਾਸ ਸੁੱਲੂ, ਸਾਬਕਾ ਸੂਬਾ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ, ਸਾਬਕਾ ਸੂਬਾ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ, ਸਾਬਕਾ ਕੇਂਦਰੀ ਮੰਤਰੀ ਮਹਾਰਾਣੀ ਪਰਣੀਤ ਕੌਰ, ਸਾਬਕਾ ਮੰਤਰੀ ਤੀਖਣ ਸੂਦ, ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ, ਮਹਿਲਾ ਮੋਰਚਾ ਪੰਜਾਬ ਦੀ ਸੂਬਾ ਪ੍ਰਧਾਨ ਜੈ ਇੰਦਰ ਕੌਰ, ਸੂਬਾ ਮੀਤ ਪ੍ਰਧਾਨ ਵਿਕਰਮ ਸਿੰਘ ਚੀਮਾ ਅਤੇ ਡਾ. ਸੁਭਾਸ਼ ਸ਼ਰਮਾ, ਸੂਬਾ ਮਹਾਮੰਤਰੀ ਪਰਮਿੰਦਰ ਬਰਾੜ, ਅਨਿਲ ਸਰੀਨ, ਰਾਕੇਸ਼ ਰਾਠੌੜ, ਦਿਆਲ ਸਿੰਘ ਸੋਢੀ, ਰੂਪਨਗਰ ਭਾਜਪਾ ਜ਼ਿਲਾ ਪ੍ਰਧਾਨ ਅਜੈ ਵੀਰ ਲਾਲਪੁਰਾ ਸਹਿਤ ਸੀਨੀਅਰ ਨੇਤਾਵਾਂ ਨੇ ਤਖ਼ਤ ਸ਼੍ਰੀ ਕੇਸ਼ਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਪੰਜਾਬ ਦੀ ਤਰੱਕੀ ਅਤੇ ਸ਼ਾਂਤੀ ਲਈ ਅਰਦਾਸ ਕੀਤੀ।

ਗੁਰਦੁਆਰਾ ਸ਼੍ਰੀ ਬੰਗਲਾ ਸਾਹਿਬ (ਦਿੱਲੀ) ਦੇ ਹੈੱਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਅਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਸਮਾਪਤੀ ਸਮੇਂ ਕਿਹਾ ਕਿ ਅੱਜ ਦਾ ਦਿਨ ਕੇਵਲ ਗੁਰੂ ਤੇਗ ਬਹਾਦੁਰ ਜੀ ਦੀ ਸ਼ਹਾਦਤ ਨੂੰ ਯਾਦ ਕਰਨ ਦਾ ਹੀ ਨਹੀਂ, ਸਗੋਂ ਉਹਨਾਂ ਦੇ ਬਲਿਦਾਨ, ਜੀਵਨ, ਬਾਣੀ ਅਤੇ ਆਚਰਨ ਤੋਂ ਪ੍ਰੇਰਣਾ ਲੈ ਕੇ ਉਸ ਨੂੰ ਆਪਣੇ ਜੀਵਨ ਵਿੱਚ ਲਾਗੂ ਕਰਨ ਦਾ ਦਿਨ ਹੈ।

ਇਸ ਮੌਕੇ ਗੁਰੂ ਸਾਹਿਬ ਅੱਗੇ ਨਤਮਸਤਕ ਹੋਣ ਤੋਂ ਬਾਅਦ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਵਿਅਕਤੀ ਦੇ ਧਰਮ ਪਾਲਣ ਦੇ ਅਧਿਕਾਰ ਲਈ ਇੱਕ ਲਾਸਾਨੀ ਕੁਰਬਾਨੀ ਦਿੱਤੀ ਅਤੇ ਇਸਦੀ ਹੋਰ ਮਿਸਾਲ ਇਤਿਹਾਸ ਵਿੱਚ ਨਹੀਂ ਮਿਲਦੀ। ਉਹਨਾਂ ਕਿਹਾ ਕਿ ਸਮੂਹ ਪੰਜਾਬੀਆਂ ਨੂੰ ਦੇਸ਼ ਕੌਮ ਲਈ ਕੁਰਬਾਨ ਹੋਣ ਦਾ ਜਜ਼ਬਾ ਗੁਰੂ ਸਾਹਿਬ ਤੋਂ ਮਿਲਦਾ ਹੈ ਅਤੇ ਇਸ ਤਰ੍ਹਾਂ ਦੇ ਸਮਾਗਮ ਕਰਨ ਦਾ ਉਦੇਸ਼ ਵੀ ਇਹੀ ਹੈ ਕਿ ਅਸੀਂ ਆਪਣੀ ਅਗਲੀ ਪੀੜੀ ਨੂੰ ਸਾਡੇ ਗੌਰਵਸ਼ਾਲੀ ਇਤਿਹਾਸ ਨਾਲ ਜੋੜ ਸਕੀਏ।

ਸੁਨੀਲ ਜਾਖੜ ਨੇ ਕਿਹਾ ਕਿ ਅੱਜ ਅਸੀਂ ਗੁਰੂ ਸਾਹਿਬ ਤੋਂ ਅਸੀਸਾਂ ਲੈਣ ਆਏ ਹਾਂ ਅਤੇ ਅਰਦਾਸ ਕਰਦੇ ਹਾਂ ਕਿ ਅਸੀਂ ਆਪਣੇ ਜੀਵਨ ਵਿੱਚ ਉਹਨਾਂ ਦੇ ਸੰਦੇਸ਼ ਨੂੰ ਧਾਰਨ ਕਰ ਸਕੀਏ ।

ਸੁਨੀਲ ਜਾਖੜ ਨੇ ਆਖਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਆਪਣਾ ਮਹਾਨ ਬਲਿਦਾਨ ਦੇ ਕੇ ਨਾ ਕੇਵਲ ਹਿੰਦੂ ਧਰਮ ਸਗੋਂ ਸਮੁੱਚੀ ਮਾਨਵਤਾ ਦੀ ਰਾਖੀ ਕੀਤੀ ਸੀ ਅਤੇ ਇਸੇ ਕਾਰਨ ਉਹਨਾਂ ਨੂੰ ਹਿੰਦ ਦੀ ਚਾਦਰ ਦਾ ਖਿਤਾਬ ਦਿੱਤਾ ਜਾਂਦਾ ਹੈ।

ਭਾਜਪਾ ਪੰਜਾਬ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ 24 ਨਵੰਬਰ ਨੂੰ ਪੰਜਾਬ ਭਾਜਪਾ ਦੇ ਸਭ 628 ਮੰਡਲਾਂ ਵਿੱਚ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕੀਤਾ ਜਾਵੇਗਾ, ਜਿਸ ਵਿੱਚ ਹਜ਼ਾਰਾਂ ਸ਼ਰਧਾਲੂ ਅਤੇ ਕਾਰਕੁੰਨਾਂ ਹਿੱਸਾ ਲੈਣਗੇ। ਇਸਦੇ ਨਾਲ ਹੀ 30 ਨਵੰਬਰ ਤੱਕ ਪੰਜਾਬ ਦੇ ਹਰ ਜ਼ਿਲੇ ਵਿੱਚ ਕੀਰਤਨ ਦਰਬਾਰ ਆਯੋਜਿਤ ਕੀਤੇ ਜਾਣਗੇ।

ਉਹਨਾਂ ਕਿਹਾ ਕਿ ਇਹ ਆਯੋਜਨ ਕੇਵਲ ਧਾਰਮਿਕ ਸ਼ਰਧਾ ਦਾ ਪ੍ਰਤੀਕ ਨਹੀਂ, ਸਗੋਂ ਗੁਰੂ ਸਾਹਿਬ ਦੇ ਬਲਿਦਾਨ, ਏਕਤਾ ਅਤੇ ਸੱਚ ਦੇ ਅਮਰ ਸੁਨੇਹੇ ਨੂੰ ਹਰ ਘਰ ਤੱਕ ਪਹੁੰਚਾਉਣ ਅਤੇ ਲੋਕਾਂ ਨੂੰ ਪ੍ਰੇਰਿਤ ਕਰਨ ਦਾ ਮੌਕਾ ਵੀ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...