ਗੁਰੂ ਦੋਖੀ ਦਾ ਨੰਗਾ ਸੱਚ, 5 ਕਰੋੜ ‘ਚ ਵਿਕਿਆ ਇਨਸਾਫ, ਪੰਜਾਬ ਦੀਆਂ ਧੀਆਂ ਦੇ 2 ਰੇਪ ਕੇਸਾਂ ਦਾ ਦੋਸ਼ੀ 2 ਮਹੀਨੇ ‘ਚ ਬਾਹਰ! – ਬਿਕਰਮ ਸਿੰਘ ਮਜੀਠੀਆ

by | Aug 24, 2026 | breaking news, crime, daily, politics | 0 comments

ਬਿਕਰਮ ਸਿੰਘ ਮਜੀਠੀਆ ਨੇ ਕਿਹਾ – NHRC ਦੇ ਡੰਡੇ ਤੋਂ ਬਾਅਦ ਨੰਗੀ ਹੋਈ ਮਾਨ ਸਰਕਾਰ, ਰੇਪਿਸਟ ਨੂੰ ਬਚਾਉਣ ਲਈ ਪੀੜਤ ਧੀਆਂ ਨੂੰ ਹੀ ਧਮਕਾਉਂਦੀ ਰਹੀ ਪੰਜਾਬ ਪੁਲਿਸ!

ਜਲਦੀ ਹੀ ਇਸ ਮਾਮਲੇ ਦੀ ਵੀਡਿਓ, ਵ੍ਹਟਸਐਪ ਚੈਟ ਅਤੇ ਹੋਰ ਸਬੂਤ ਜਨਤਕ ਕਰਾਂਗਾ – ਬਿਕਰਮ ਮਜੀਠੀਆ

ਮੁੱਖ ਮੰਤਰੀ ਦੀ ਧਰਮਪਤਨੀ ਦੇ ਨਜ਼ਦੀਕੀ ਰਿਸ਼ਤੇਦਾਰ ਗਰੇਵਾਲ ‘ਤੇ 5 ਕਰੋੜ ਵਸੂਲੀ ਦਾ ਸੰਗੀਨ ਇਲਜ਼ਾਮ, 15 ਗੰਨਮੈਨ ਦੇ ਕੇ ਕਿਹੜਾ ਰਿਸ਼ਤਾ ਨਿਭਾ ਰਿਹਾ ਏ ਗੁਰੂ ਦੋਖੀ?

ਨੈਸ਼ਨਲ ਹਿਊਮਨ ਰਾਈਟ ਕਮਿਸ਼ਨ ਮਾਮਲੇ ਦੀ ਗੰਭੀਰਤਾ ਅਤੇ ਉੱਚੀ ਪਹੁੰਚ ਵਾਲਿਆਂ ਦੀ ਸ਼ਮੂਲੀਅਤ ਵੇਖ ਕੇ ਇਹ ਮਾਮਲਾ CBI ਨੂੰ ਜਾਂਚ ਲਈ ਭੇਜੇ ਤਾਂਕਿ ਪੰਜਾਬ ਦੀਆਂ ਧੀਆਂ ਨੂੰ ਇਨਸਾਫ ਮਿਲ ਸਕੇ

ਬਿਕਰਮ ਸਿੰਘ ਮਜੀਠੀਆ ਨੇ ਕਿਹਾ – ਜਿਹੜਾ ਪੰਜਾਬ ਦੀਆਂ ਧੀਆਂ ਨੂੰ ਇਨਸਾਫ ਨਹੀਂ ਦੇ ਸਕਦਾ, ਉਸ ਗੁਰੂ ਦੋਖੀ ਨੂੰ ਕੁਰਸੀ ‘ਤੇ ਬੈਠਣ ਦਾ ਕੋਈ ਹੱਕ ਨਹੀਂ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਆਪਣਾ ਵੀਡੀਓ ਜਾਰੀ ਕਰਦੇ ਹੋਏ ਗੁਰੂ ਦੋਖੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਹਨਾਂ ਦੇ ਨਜ਼ਦੀਕੀ ਰਿਸ਼ਤੇਦਾਰਾਂ ਉੱਪਰ ਸੰਗੀਨ ਆਰੋਪ ਲਗਾਏ।

ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸ਼ਾਇਦ ਪੰਜਾਬ ਦੇ ਇਤਿਹਾਸ ‘ਚ ਪਹਿਲੀ ਵਾਰ ਹੋਇਆ ਹੈ ਕਿ ਨੈਸ਼ਨਲ ਹਿਊਮਨ ਰਾਈਟਸ ਕਮਿਸ਼ਨ ਨੂੰ ਇਹ ਨੋਟਿਸ ਲੈਣਾ ਪਿਆ ਹੋਵੇ ਕਿ ਇੱਕ ਰੇਪਿਸਟ ਨੂੰ ਕਿਵੇਂ ਬਚਾਇਆ ਜਾ ਰਿਹਾ ਹੈ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਗੁਰੂ ਦੋਖੀ ਭਗਵੰਤ ਮਾਨ ਦੇ ਰਾਜ ਦੀ ਅਸਲ ਤਸਵੀਰ ਹੈ।

ਬਿਕਰਮ ਸਿੰਘ ਮਜੀਠੀਆ ਨੇ ਦੱਸਿਆ ਕਿ ਉੱਚੀ ਪਹੁੰਚ ਵਾਲੇ ਇੱਕ ਵਿਅਕਤੀ ‘ਤੇ ਦੋ ਵੱਖ-ਵੱਖ ਪੰਜਾਬ ਦੀਆ ਧੀਆਂ ਨੇ ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸ਼ੋਸ਼ਣ ਦੇ ਦੋ ਪਰਚੇ ਦਰਜ ਕਰਵਾਏ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਦਿਖਾਵੇ ਲਈ ਗ੍ਰਿਫਤਾਰੀ ਤਾਂ ਕੀਤੀ, ਪਰ ਉਸ ਤੋਂ ਬਾਅਦ ਜੋ ਹੋਇਆ ਉਹ ਪੰਜਾਬ ਪੁਲਿਸ ਦੇ ਮੱਥੇ ‘ਤੇ ਕਲੰਕ ਵਾਂਗ ਹੈ।

ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜਿਨ੍ਹਾਂ ਸੰਗੀਨ ਧਾਰਾਵਾਂ ‘ਚ ਜ਼ਮਾਨਤ ਤੱਕ ਨਹੀਂ ਮਿਲਦੀ, ਉਨ੍ਹਾਂ ਕੇਸਾਂ ‘ਚ ਇਸ ਦੋਸ਼ੀ ਨੂੰ 2 ਮਹੀਨੇ ਦੇ ਅੰਦਰ-ਅੰਦਰ ਦੋਵਾਂ ਪਰਚਿਆਂ ‘ਚੋਂ ਡਿਸਚਾਰਜ ਕਰਕੇ ਕਲੀਨ ਚਿੱਟ ਦੇ ਦਿੱਤੀ ਗਈ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਅਦਾਲਤ ‘ਚ ਇਹ ਕਹਿ ਕੇ ਪੱਲਾ ਝਾੜ ਲਿਆ ਕਿ ਪੀੜਤ ਪਰਿਵਾਰ ਸਾਹਮਣੇ ਨਹੀਂ ਆਏ।

ਬਿਕਰਮ ਸਿੰਘ ਮਜੀਠੀਆ ਨੇ ਖੁਲਾਸਾ ਕੀਤਾ ਕਿ ਸੱਚ ਇਹ ਹੈ ਕਿ ਪੀੜਤ ਪਰਿਵਾਰ ਜਦੋਂ ਇਨਸਾਫ ਲਈ ਪੁਲਿਸ ਕੋਲ ਜਾਂਦੇ ਸੀ ਤਾਂ ਉਨ੍ਹਾਂ ਨੂੰ ਹੀ ਦਬਾਇਆ ਜਾਂਦਾ ਸੀ, ਡਰਾਇਆ ਜਾਂਦਾ ਸੀ ਕਿ ਅੱਗੇ ਕਾਰਵਾਈ ਦੀ ਮੰਗ ਨਾ ਕਰੋ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਗੁਰੂ ਦੋਖੀ ਦੀ ਪੁਲਿਸ ਪੀੜਤਾ ਦੀ ਥਾਂ ਬਲਾਤਕਾਰੀ ਦੀ ਰਾਖੀ ਕਰ ਰਹੀ ਸੀ।

ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜਦੋਂ ਪਰਿਵਾਰਾਂ ਨੇ ਅਦਾਲਤ ਦਾ ਬੂਹਾ ਖੜਕਾਇਆ ਤਾਂ ਅਸਲ ਸੱਚ ਬਾਹਰ ਆਇਆ ਕਿ ਇਸ ਮਾਮਲੇ ‘ਚ 5 ਕਰੋੜ ਦੀ ਲੈਣ-ਦੇਣ ਹੋਈ ਹੈ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਿੱਧਾ ਇਲਜ਼ਾਮ ਹੈ ਕਿ ਮੁੱਖ ਮੰਤਰੀ ਦੀ ਧਰਮਪਤਨੀ ਗੁਰਪ੍ਰੀਤ ਕੌਰ ਦੇ ਕਰੀਬੀ ਰਿਸ਼ਤੇਦਾਰ ਗਰੇਵਾਲ ਪਰਿਵਾਰ, ਜਿਸਨੂੰ ਮਾਨ ਸਾਹਿਬ ਨੇ 15 ਗੰਨਮੈਨ ਅਤੇ CM ਸਿਕਿਓਰਟੀ ਦੇ ਕਮਾਂਡੋ ਦੇ ਰੱਖੇ ਹਨ ਅਤੇ ਜਿਨ੍ਹਾਂ ਦੀਆਂ ਮੁੱਖ ਮੰਤਰੀ ਨਾਲ ਫੋਟੋਆਂ ਆਮ ਨੇ, ਉਸਨੇ ਮੁੱਖ ਮੰਤਰੀ ਦੇ ਪ੍ਰਭਾਵ ਦੀ ਵਰਤੋਂ ਕਰਕੇ 5 ਕਰੋੜ ਦੀ ਮੰਗ ਕੀਤੀ ਤਾਂ ਜੋ ਦੋਸ਼ੀ ਨੂੰ ਬਾਹਰ ਕਢਾਇਆ ਜਾ ਸਕੇ।

ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅੱਜ ਉਹ ਰੇਪਿਸਟ ਖੁੱਲ੍ਹਾ ਘੁੰਮ ਰਿਹਾ ਹੈ, ਜਿਸਨੂੰ ਜੇਲ੍ਹ ‘ਚ ਹੋਣਾ ਚਾਹੀਦਾ ਸੀ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਸਭ ਗੁਰੂ ਦੋਖੀ ਦੀ ਸ਼ਹਿ ‘ਤੇ ਹੋਇਆ ਹੈ। ਬਿਕਰਮ ਸਿੰਘ ਮਜੀਠੀਆ ਨੇ ਸਿੱਧੀ ਮੰਗ ਕੀਤੀ ਕਿ 5 ਕਰੋੜ ਮੰਗਣ ਵਾਲੀ ਔਰਤ ਨੂੰ ਤੁਰੰਤ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕੀਤੀ ਜਾਵੇ ਅਤੇ ਇਹ ਪੂਰਾ ਮਾਮਲਾ ਤੁਰੰਤ CBI ਨੂੰ ਸੌਂਪਿਆ ਜਾਵੇ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਸ ਕੱਚੇ DGP ਅਤੇ ਇਸ ਪੰਜਾਬ ਪੁਲਿਸ ਤੋਂ ਇਨਸਾਫ ਦੀ ਆਸ ਨਾ ਰੱਖੋ, ਜਿਸਨੇ ਪਹਿਲਾਂ ਹੀ ਕਲੀਨ ਚਿੱਟ ਦੇ ਦਿੱਤੀ।

ਬਿਕਰਮ ਸਿੰਘ ਮਜੀਠੀਆ ਨੇ ਗੁਰੂ ਦੋਖੀ ਭਗਵੰਤ ਮਾਨ ਨੂੰ ਲਲਕਾਰਦਿਆਂ ਕਿਹਾ ਕਿ ਤੇਰੇ ‘ਤੇ ਅਤੇ ਤੇਰੀ ਧਰਮਪਤਨੀ ਦੇ ਰਿਸ਼ਤੇਦਾਰ ‘ਤੇ 5 ਕਰੋੜ ਦਾ ਸੰਗੀਨ ਇਲਜ਼ਾਮ ਹੈ, ਤੂੰ ਨੈਤਿਕ ਆਧਾਰ ‘ਤੇ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ਖੋਹ ਚੁੱਕਿਆ ਹੈਂ, ਤੁਰੰਤ ਆਪਣਾ ਅਸਤੀਫਾ ਪੰਜਾਬ ਦੇ ਗਵਰਨਰ ਨੂੰ ਭੇਜ।

ਅੰਤ ਵਿੱਚ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੇਰੇ ਕੋਲ ਇਸ ਸਾਰੇ ਮਾਮਲੇ ਦੀਆਂ ਵੀਡੀਓਜ਼, ਫੋਟੋਆਂ ਅਤੇ ਮੈਸੇਜ ਲੰਬੇ ਸਮੇਂ ਤੋਂ ਪਏ ਹਨ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੈਂ ਇੱਕ ਲਿਹਾਜ ਵਜੋਂ ਚੁੱਪ ਸੀ, ਪਰ ਹੁਣ ਜਦੋਂ ਮਾਮਲਾ ਪਬਲਿਕ ਡੋਮੇਨ ‘ਚ ਆ ਗਿਆ ਹੈ ਤਾਂ ਮੇਰਾ ਫਰਜ਼ ਹੈ ਪੀੜਤ ਧੀਆਂ ਨਾਲ ਖੜ੍ਹਨਾ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਬਹੁਤ ਜਲਦ ਸਾਰੇ ਸਬੂਤ ਜਨਤਕ ਕਰਾਂਗਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...